ਪਠਾਨਕੋਟ : ਜੰਮੂ ਕਸ਼ਮੀਰ ਤੋਂ ਪੰਜਾਬ ਵਿੱਚ ਚੱਲ ਰਹੇ ਅੰਤਰਰਾਜੀ ਨਸ਼ਾ ਤਸਕਰੀ ਦਾ ਪਰਦਾਫਾਸ਼ ਕਰਦਿਆਂ ਪਠਾਨਕੋਟ ਪੁਲਿਸ ਨੇ 8.315 ਕਿਲੋਗ੍ਰਾਮ ਹੈਰੋਇਨ ਤੇ ਪੰਜ ਲੱਖ ਦੀ ਡਰੱਗ ਮਨੀ ਸਣੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ, ਪਠਾਨਕੋਟ ਦੇ ਸੀਨੀਅਰ ਕਪਤਾਨ ਪੁਲਿਸ ਸੁਹੇਲ ਕਾਸਿਮ ਮੀਰ ਦੀ ਅਗਵਾਈ ਹੇਠ ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਸਥਾਨਕ ਉਪ ਕਪਤਾਨ ਪੁਲਿਸ, ਉਪ ਕਪਤਾਨ ਪੁਲਿਸ ਡੀ, ਉਪ ਕਪਤਾਨ ਪੁਲਿਸ ਧਾਰਕਲਾਂ, ਮੁੱਖ ਅਫਸਰ ਥਾਣਾ ਸੁਜਾਨਪੁਰ ਅਤੇ ਇੰਚਾਰਜ ਸੀ.ਆਈ.ਏ ਵੱਲੋਂ ਮਿਤੀ 17 ਅਪ੍ਰੈਲ 2024 ਨੂੰ ਮਾਧੋਪੁਰ ਵਿਖੇ ਲਗਾਏ ਗਏ ਅੰਤਰਰਾਜੀ ਨਾਕੇ ਦੌਰਾਨ ਜੰਮੂ ਕਸ਼ਮੀਰ ਤੋਂ ਆਉਣ ਵਾਲੇ ਵਹੀਕਲਾਂ ਦੀ ਕੀਤੀ ਜਾ ਰਹੀ ਚੈਕਿੰਗ ਦੌਰਾਨ ਇਨੋਵਾ ਗੱਡੀ ਨੰਬਰ ਪੀਬੀ09ੑਵੀ2824 ਨੂੰ ਪੁਲਿਸ ਪਾਰਟੀ ਵੱਲੋਂ ਰੋਕਿਆ ਗਿਆ ਤਾਂ ਗੱਡੀ ਨੂੰ ਚਲਾ ਰਹੇ ਵਿਅਕਤੀ ਨੇ ਆਪਣਾ ਨਾਂ ਗੁਰਜੰਟ ਸਿੰਘ ਉਰਫ ਰਵੀ ਪੁੱਤਰ ਸੁਖਦੇਵ ਸਿੰਘ ਅਤੇ ਉਸ ਨਾਲ ਬੈਠੇ ਵਿਅਕਤੀ ਨੇ ਆਪਣਾ ਨਾਂ ਸਿਮਰਜੀਤ ਸਿੰਘ ਉਰਫ ਨਿੱਕਾ ਬਾਠ ਪੁੱਤਰ ਗੁਰਪਾਲ ਸਿੰਘ ਵਾਸੀਆਨ ਕਿਲ੍ਹ ਮੁਹੱਲਾ ਫਤਿਆਬਾਦ ਜ਼ਿਲ੍ਹਾ ਤਰਨ ਤਾਰਨ ਦੱਸਿਆ। ਜੋ ਉਕਤ ਵਿਅਕਤੀਆਂ ਪਾਸੋਂ ਤਲਾਸ਼ੀ ਦੌਰਾਨ 15 ਗ੍ਰਾਮ ਹੈਰੋਇਨ ਅਤੇ 5 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਸੀ। ਪੁਲਿਸ ਨੇ ਉਕਤ ਮੁਲਜ਼ਮਾਂ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਥਾਣਾ ਸੁਜਾਨਪੁਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਚਾਰ ਦਿਨਾਂ ਦੇ ਪੁਲਿਸ ਰਿਮਾਂਡ ਦੌਰਾਨ ਉਕਤ ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਮੰਨਿਆ ਕਿ ਉਨ੍ਹਾਂ ਨੇ ਇਨੋਵਾ ਗੱਡੀ ਦੀ ਤੇਲ ਵਾਲੀ ਟੈਂਕੀ ਵਿੱਚ ਬਣਾਏ ਗੁਪਤ ਖਾਨੇ ਵਿੱਚ 8 ਕਿਲੋ 300 ਹੈਰੋਇਨ ਰੱਖੀ ਹੈ, ਜੋ ਪੁਲਿਸ ਨੇ ਉੱਥੋਂ ਬਰਾਮਦ ਕੀਤੀ।
ਪੁੱਛਗਿੱਛ ਦੌਰਾਨ ਮੁਲਜ਼ਮਾਂ ਦੇ ਫਰਦ ਇੰਕਸਾਫ ਮੁਤਾਬਿਕ ਹਰਪਾਲ ਸਿੰਘ ਉਰਫ਼ ਬਿੱਟੂ ਭਲਵਾਨ ਪੁੱਤਰ ਨਿਸ਼ਾਨ ਸਿੰਘ ਵਾਸੀ ਜਾਮਾ ਰਾਏ ਥਾਣਾ ਗੋਇੰਦਵਾਲ ਜ਼ਿਲ੍ਹਾ ਤਰਨ ਤਾਰਨ ਅਤੇ ਜਸਪ੍ਰੀਤ ਸਿੰਘ ਪੁੱਤਰ ਜਾਗਰ ਸਿੰਘ ਵਾਸੀ ਜੋੜ ਸਿੰਘ ਵਾਲਾ ਜਿਲ੍ਹਾ ਤਰਨ ਤਾਰਨ ਨੂੰ ਮੁਕੱਦਮਾ ਵਿੱਚ ਨਾਮਜਦ ਕੀਤਾ ਗਿਆ।
ਜੋ ਜਸਪ੍ਰੀਤ ਸਿੰਘ ਨੂੰ ਮਿਤੀ 22ੑ04ੑ2024 ਨੂੰ ਉਕਤ ਮੁਕੱਦਮਾ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰ ਕੇ 06 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਜਿਨ੍ਹਾਂ ਤੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ।
ਮੀਡੀਆ ਨੂੰ ਜਾਣਕਾਰੀ ਦਿੰਦਿਆਂ ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਾਰਡਰ ਰੇਜ਼ਜ, ਅੰਮ੍ਰਿਤਸਰ ਸ੍ਰੀ ਰਾਕੇ ਕੌਲ, ਆਈ.ਪੀ.ਐਸ ਅਤੇ ਸੀਨੀਅਰ ਕਪਤਾਨ ਪੁਲਿਸ, ਪਠਾਨਕੋਟ ਸ੍ਰੀ ਸੁਹੇਲ ਕਾਸਿਮ ਮੀਰ, ਆਈ.ਪੀ.ਐਸ ਨੇ ਕਿਹਾ ਕਿ“ ਉਕਤ ਡਰੱਗਜ ਅਤੇ ਡਰੱਗ ਮਨੀ ਦੀ ਬ੍ਰਾਮਦਗੀ, ਇਸ ਵਿੱਚ ਸ਼ਾਮਲ ਵਿਅਕਤੀਆਂ ਦੀ ਗ੍ਰਿਫਤਾਰੀ ਇਹ ਸਪੱਸ਼ਟ ਸੰਦੇਸ਼ ਦਿੰਦੀ ਹੈ ਕਿ ਪੰਜਾਬ ਪੁਲਿਸ ਕਿਸੇ ਵੀ ਤਰ੍ਹਾਂ ਦੀ ਅਪਰਾਧਿਕ ਗਤੀਵਿਧੀ ਨੂੰ ਬਰਦਾਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨਾਗਰਿਕਾਂ ਦੀ ਸੁਰੱਖਿਆ ਅਤੇ ਅਪਰਾਧੀਆਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਉਣ ਲਈ ਵਚਨਬੱਧ ਹੈ।