Monday, May 06, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਸਿਹਤ ਵਿਭਾਗ ਵੱਲੋਂ ਮਾਨਵੀ ਦੇ ਮਾਪਿਆਂ ਨੂੰ ਰਿਪੋਰਟ ਦੇਣ ਤੋਂ ਇਨਕਾਰ, ਪਰਿਵਾਰ ਨੇ ਬੇਕਰੀ ਮਾਲਕ ਨੂੰ ਬਚਾਉਣ ਦੇ ਲਾਏ ਦੋਸ਼

April 24, 2024 11:43 AM

 ਪਟਿਆਲਾ : ਸਿਹਤ ਵਿਭਾਗ ਵੱਲੋਂ ਜਾਂਚ ਲਈ ਭੇਜੇ ਗਏ ਕੇਕ ਦੇ ਸੈਂਪਲਾਂ ਦੀ ਆਈ ਰਿਪੋਰਟ ਸਿਹਤ ਵਿਭਾਗ ਵੱਲੋਂ ਮਾਨਵੀ ਦੇ ਮਾਪਿਆ ਨੂੰ ਰਿਪੋਰਟ ਦੀ ਕਾਪੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਸਿਹਤ ਵਿਭਾਗ ਜਾਣਬੁੱਝ ਕੇ ਤੰਗ-ਪਰੇਸ਼ਾਨ ਕਰ ਰਿਹਾ ਹੈ ਅਤੇ ਸਬੰਧਤ ਬੇਕਰੀ ਮਾਲਕ ਨੂੰ ਬਚਾਉਣ ਦੀ ਕੋਸ਼ਿਸ ਕਰ ਰਿਹਾ ਹੈ।ਜਾਣਕਾਰੀ ਅਨੁਸਾਰ ਮੰਗਲਵਾਰ ਨੂੰ ਮਾਨਵੀ ਦੇ ਮਾਪੇ ਜ਼ਿਲ੍ਹਾ ਸਿਹਤ ਅਧਿਕਾਰੀ ਕੋਲ ਫੇਲ੍ਹ ਹੋਏ ਸੈਂਪਲਾਂ ਦੀ ਰਿਪੋਰਟ ਲੈਣ ਲਈ ਆਏ ਸਨ, ਜਿਨ੍ਹਾਂ ਨੂੰ ਡੀਐੱਚਓ ਵੱਲੋਂ ਰਿਪੋਰਟ ਸੌਂਪਣ ਤੋਂ ਨਾਂਹ ਕਰਦਿਆ ਕਿਹਾ ਹੈ ਕਿ ਉਹ ਰਿਪੋਰਟ ਨਹੀਂ ਸੌਂਪ ਸਕਦੇ। ਮਾਨਵੀ ਦੇ ਨਾਨਾ ਹਰਬੰਸ ਲਾਲ ਨੇ ਦੱਸਿਆ ਕਿ ਉਨ੍ਹਾਂ ਨੂੰ ਮੀਡੀਆਂ ’ਚ ਆਈਆ ਰਿਪੋਰਟਾਂ ਤੋਂ ਬਾਅਦ ਪਤਾ ਲੱਗਾ ਸੀ ਕਿ ਕੇਕ ਦੇ ਸੈਂਪਲਾਂ ਦੀ ਰਿਪੋਰਟ ਆ ਚੁੱਕੀ ਹੈ ਅਤੇ ਅੱਜ ਜਦੋਂ ਉਹ ਸਿਹਤ ਅਧਿਕਾਰੀ ਵਿਜੇ ਕੁਮਾਰ ਤੋਂ ਰਿਪੋਰਟ ਦੀ ਕਾਪੀ ਲੈਣ ਆਏ ਤਾਂ ਉਨ੍ਹਾਂ ਨੇ ਮਨ੍ਹਾ ਕਰ ਦਿੱਤਾ। ਉਨ੍ਹਾਂ ਦੋਸ਼ ਲਗਾਇਆ ਕਿ ਸਿਹਤ ਅਫਸਰ ਜਾਣਬੁੱਝ ਕੇ ਤੰਗ ਪਰੇਸ਼ਾਨ ਕਰ ਰਹੇ ਹਨ। ਉਨ੍ਹਾਂ ਦੀ ਬੱਚੀ ਦੀ ਕੇਕ ਖਾਣ ਉਪਰੰਤ ਜਾਨ ਗਈ ਹੈ ਪ੍ਰੰਤੂ ਉਨ੍ਹਾਂ ਨੂੰ ਹੀ ਰਿਪੋਰਟ ਨਹੀਂ ਦਿੱਤੀ ਜਾ ਰਹੀ।

ਇਸ ਸਬੰਧੀ ਗੱਲਬਾਤ ਕਰਦਿਆਂ ਸਿਵਲ ਸਰਜਨ ਪਟਿਆਲਾ ਡਾ. ਯੋਗਿੰਦਰਪਾਲ ਸਿੰਘ ਨੇ ਆਖਿਆ ਕਿ ਉਨ੍ਹਾਂ ਕੋਲ ਕੋਈ ਰਿਪੋਰਟ ਲੈਣ ਨਹੀਂ ਆਇਆ। ਉਨ੍ਹਾਂ ਕਿਹਾ ਕਿ ਜੇ ਪਰਿਵਾਰਕ ਮੈਂਬਰਾਂ ਨੂੰ ਰਿਪੋਰਟ ਦੀ ਕਾਪੀ ਚਾਹੀਦੀ ਹੈ ਤਾਂ ਉਹ ਉਨ੍ਹਾਂ ਕੋਲ ਆ ਸਕਦੇ ਸਨ ਅਤੇ ਸਹੀ ਪ੍ਰਣਾਲੀ ਨਾਲ ਰਿਪੋਰਟ ਦਿੱਤੀ ਜਾ ਸਕਦੀ ਹੈ। ਸਿਵਲ ਸਰਜਨ ਨੇ ਆਖਿਆ ਕਿ ਕਿਸੇ ਨਾਲ ਵੀ ਮਾੜਾ ਵਿਵਹਾਰ ਨਹੀਂ ਕੀਤਾ ਜਾਂਦਾ ਸਗੋਂ ਸਭ ਨੂੰ ਸੰਤੁਸ਼ਟ ਕਰ ਕੇ ਭੇਜਿਆ ਜਾਂਦਾ ਹੈ।

Have something to say? Post your comment

More From Punjab

ਖਰੜ ਦੇ ਨੌਜਵਾਨ ਦੀ ਅਮਰੀਕਾ ’ਚ ਹਾਰਟ ਅਟੈਕ ਕਾਰਨ ਮੌਤ, ਦੋ ਸਾਲ ਪਹਿਲਾਂ ਸਟੱਡੀ ਵੀਜ਼ਾ ’ਤੇ ਗਿਆ ਸੀ ਵਿਦੇਸ਼

ਖਰੜ ਦੇ ਨੌਜਵਾਨ ਦੀ ਅਮਰੀਕਾ ’ਚ ਹਾਰਟ ਅਟੈਕ ਕਾਰਨ ਮੌਤ, ਦੋ ਸਾਲ ਪਹਿਲਾਂ ਸਟੱਡੀ ਵੀਜ਼ਾ ’ਤੇ ਗਿਆ ਸੀ ਵਿਦੇਸ਼

ਫਾਜ਼ਿਲਕਾ 'ਚ ਭਾਰਤ -ਪਾਕਿ ਕੌਮਾਂਤਰੀ ਸਰਹੱਦ ਨੇੜਿਓਂ ਕਰੋੜਾਂ ਦੀ ਹੈਰੋਇਨ ਬਰਾਮਦ, 2.7 ਕਿਲੋਗ੍ਰਾਮ ਹੈ ਕੁੱਲ ਵਜਨ

ਫਾਜ਼ਿਲਕਾ 'ਚ ਭਾਰਤ -ਪਾਕਿ ਕੌਮਾਂਤਰੀ ਸਰਹੱਦ ਨੇੜਿਓਂ ਕਰੋੜਾਂ ਦੀ ਹੈਰੋਇਨ ਬਰਾਮਦ, 2.7 ਕਿਲੋਗ੍ਰਾਮ ਹੈ ਕੁੱਲ ਵਜਨ

Batala News: ਮਰ ਕੇ ਪਿੰਡ ਨੂੰ ਇਕ ਕਰ ਗਈ ਦਲਿਤ ਮਹਿਲਾ, ਔਰਤ ਦੇ ਸਸਕਾਰ ’ਤੇ ਪਿੰਡ ’ਚ ਦੋ ਭਾਈਚਾਰੇ ਹੋਏ ਆਹਮੋ-ਸਾਹਮਣੇ

Batala News: ਮਰ ਕੇ ਪਿੰਡ ਨੂੰ ਇਕ ਕਰ ਗਈ ਦਲਿਤ ਮਹਿਲਾ, ਔਰਤ ਦੇ ਸਸਕਾਰ ’ਤੇ ਪਿੰਡ ’ਚ ਦੋ ਭਾਈਚਾਰੇ ਹੋਏ ਆਹਮੋ-ਸਾਹਮਣੇ

ਡੇਰਾ ਬਾਬਾ ਗਾਂਧਾ ਸਿੰਘ ਦੀ ਵਿਵਾਦਤ ਜਮੀਨ ਤੇ ਲੱਗ ਸਕਦੀ 145, ਫੈਸਲਾ ਐਸ ਡੀ ਐਮ ਦੇ ਹੱਥ,ਪੁਲਿਸ ਨੇ ਦੋਵੇ ਧੜਿਆਂ ਨੂੰ ਕੱਢਿਆ ਬਾਹਰ,  ਮਹੰਤ ਪਿਆਰਾ ਸਿੰਘ ਨੇ ਕਿਹਾ ਕਿ ਇਹ ਜਮੀਨ ਡੇਰੇ ਦੀ ਮਾਲਕੀ

ਡੇਰਾ ਬਾਬਾ ਗਾਂਧਾ ਸਿੰਘ ਦੀ ਵਿਵਾਦਤ ਜਮੀਨ ਤੇ ਲੱਗ ਸਕਦੀ 145, ਫੈਸਲਾ ਐਸ ਡੀ ਐਮ ਦੇ ਹੱਥ,ਪੁਲਿਸ ਨੇ ਦੋਵੇ ਧੜਿਆਂ ਨੂੰ ਕੱਢਿਆ ਬਾਹਰ, ਮਹੰਤ ਪਿਆਰਾ ਸਿੰਘ ਨੇ ਕਿਹਾ ਕਿ ਇਹ ਜਮੀਨ ਡੇਰੇ ਦੀ ਮਾਲਕੀ

ਪਰਨੀਤ ਕੌਰ ਦੇ ਵਿਰੋਧ ਦੌਰਾਨ ਕਿਸਾਨ ਦੀ ਮੌਤ ਮਾਮਲੇ 'ਚ ਵੱਡਾ ਐਕਸ਼ਨ, ਭਾਜਪਾ ਆਗੂ ਹਰਪਾਲਪੁਰ ਖਿਲਾਫ਼ FIR

ਪਰਨੀਤ ਕੌਰ ਦੇ ਵਿਰੋਧ ਦੌਰਾਨ ਕਿਸਾਨ ਦੀ ਮੌਤ ਮਾਮਲੇ 'ਚ ਵੱਡਾ ਐਕਸ਼ਨ, ਭਾਜਪਾ ਆਗੂ ਹਰਪਾਲਪੁਰ ਖਿਲਾਫ਼ FIR

ਮੇਰੀਆਂ ਅੱਖਾਂ ਸਾਹਮਣੇ ਮੇਰਾ ਪੁੱਤ ਮਾਰ'ਤਾ...', ਬੇਅਦਬੀ ਮਾਮਲੇ 'ਚ ਛਲਕਿਆ ਬਖ਼ਸ਼ੀਸ਼ ਸਿੰਘ ਦੇ ਪਿਤਾ ਦਾ ਦਰਦ

ਮੇਰੀਆਂ ਅੱਖਾਂ ਸਾਹਮਣੇ ਮੇਰਾ ਪੁੱਤ ਮਾਰ'ਤਾ...', ਬੇਅਦਬੀ ਮਾਮਲੇ 'ਚ ਛਲਕਿਆ ਬਖ਼ਸ਼ੀਸ਼ ਸਿੰਘ ਦੇ ਪਿਤਾ ਦਾ ਦਰਦ

ਚੱਲਦੀ ਟ੍ਰੇਨ ਦਾ ਅਚਾਨਕ ਵੱਖ ਹੋਇਆ ਇੰਜਣ, ਯਾਤਰੀਆਂ ਨੂੰ ਪਈ ਹੱਥਾਂ-ਪੈਰਾਂ ਦੀ; ਵਿਭਾਗ ਨੇ 10 ਕਿੱਲੋਮੀਟਰ ਬਾਅਦ ਰੁਕਵਾਇਆ

ਚੱਲਦੀ ਟ੍ਰੇਨ ਦਾ ਅਚਾਨਕ ਵੱਖ ਹੋਇਆ ਇੰਜਣ, ਯਾਤਰੀਆਂ ਨੂੰ ਪਈ ਹੱਥਾਂ-ਪੈਰਾਂ ਦੀ; ਵਿਭਾਗ ਨੇ 10 ਕਿੱਲੋਮੀਟਰ ਬਾਅਦ ਰੁਕਵਾਇਆ

Lok Sabha Election 2024 : ਫਰੀਦਕੋਟ ਦੇ ਚੋਣ ਮੈਦਾਨ 'ਚ ਸਿਤਾਰੇ, AAP ਉਮੀਦਵਾਰ ਅਨਮੋਲ ਲਈ ਪ੍ਰਚਾਰ ਕਰਨ ਪੁੱਜੇ ਪੰਜਾਬੀ ਕਲਾਕਾਰ

Lok Sabha Election 2024 : ਫਰੀਦਕੋਟ ਦੇ ਚੋਣ ਮੈਦਾਨ 'ਚ ਸਿਤਾਰੇ, AAP ਉਮੀਦਵਾਰ ਅਨਮੋਲ ਲਈ ਪ੍ਰਚਾਰ ਕਰਨ ਪੁੱਜੇ ਪੰਜਾਬੀ ਕਲਾਕਾਰ

ਆਮ ਆਦਮੀ ਪਾਰਟੀ ਅਤੇ ਕਾਂਗਰਸ ਨੂੰ ਝੱਟਕਾ ਦੋ ਦਰਜਨ  ਨੌਜਵਾਨ ਸ੍ਰੋ ਅ ਦਲ (ਅ)ਵਿਚ ਸ਼ਾਮਿਲ 

ਆਮ ਆਦਮੀ ਪਾਰਟੀ ਅਤੇ ਕਾਂਗਰਸ ਨੂੰ ਝੱਟਕਾ ਦੋ ਦਰਜਨ  ਨੌਜਵਾਨ ਸ੍ਰੋ ਅ ਦਲ (ਅ)ਵਿਚ ਸ਼ਾਮਿਲ 

ਆਮ ਆਦਮੀ ਪਾਰਟੀ ਸੰਵਿਧਾਨ ਤੇ ਸੰਵਿਧਾਨਕ ਸੰਸਥਾਵਾਂ ਨੂੰ ਬਚਾਉਣ ਦੀ ਲੜਾਈ ਲੜ ਰਹੀ ਹੈ: ਮੀਤ ਹੇਅਰ

ਆਮ ਆਦਮੀ ਪਾਰਟੀ ਸੰਵਿਧਾਨ ਤੇ ਸੰਵਿਧਾਨਕ ਸੰਸਥਾਵਾਂ ਨੂੰ ਬਚਾਉਣ ਦੀ ਲੜਾਈ ਲੜ ਰਹੀ ਹੈ: ਮੀਤ ਹੇਅਰ