Sunday, May 05, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਵਪਾਰੀ 'ਤੇ ਹਮਲਾ ਕਰਕੇ ਲੁੱਟਣ ਵਾਲੇ 5 ਗਿ੍ਫ਼ਤਾਰ

April 25, 2024 04:46 PM

 ਮੋਗਾ : ਸ਼ਹਿਰ ਦੇ ਵੇਦਾਂਤਾ ਨਗਰ 'ਚ ਕਰਿਆਨੇ ਦੇ ਵਪਾਰੀ ਤੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ 5 ਮੁਲਜ਼ਮਾਂ ਨੂੰ ਪੁਲਿਸ ਨੇ ਗਿ੍ਫਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਨੇ ਇਨਾਂ੍ਹ ਕੋਲੋਂ ਢਾਈ ਲੱਖ ਰੁਪਏ, ਲੁੱਟਿਆ ਹੋਇਆ ਸਕੂਟਰ, ਇਕ ਮੋਟਰਸਾਈਕਲ ਅਤੇ ਇਕ ਲੋਹੇ ਦਾ ਦਾਤ ਬਰਾਮਦ ਕੀਤਾ ਹੈ। ਪੁਲਿਸ ਮੁਤਾਬਕ ਦੋ ਨੇ ਕਾਰੋਬਾਰੀ ਦੀ ਰੇਕੀ ਕੀਤੀ ਸੀ ਅਤੇ ਬਾਕੀਆਂ ਨੇ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਗਿ੍ਫ਼ਤਾਰ ਕੀਤੇ ਗਏ ਮੁਲਜ਼ਮਾਂ ਵਿਚੋਂ ਇਕ ਪਹਿਲਾਂ ਕਰਿਆਨਾ ਮਾਲਕ ਕੋਲ ਵੀ ਕੰਮ ਕਰਦਾ ਸੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸਐੱਸਪੀ ਵਿਵੇਕਸ਼ੀਲ ਸੋਨੀ ਨੇ ਦੱਸਿਆ ਕਿ 18 ਅਪ੍ਰਰੈਲ ਨੂੰ ਕਮਲ ਕੁਮਾਰ ਉਰਫ ਵਿੱਕੀ ਵਾਸੀ ਵੇਦਾਂਤਾ ਨਗਰ ਦੇਰ ਸ਼ਾਮ ਅੱਠ ਵਜੇ ਆਪਣੀ ਦੁਕਾਨ ਬੰਦ ਕਰਕੇ ਕਰੀਬ 5-6 ਲੱਖ ਰੁਪਏ ਜਮਾਂ੍ਹ ਕਰਵਾ ਕੇ ਸਕੂਟਰੀ ਸਥਿਤ ਆਪਣੇ ਘਰ ਵਾਪਸ ਆ ਗਿਆ ਸੀ। ਉਸ ਦੇ ਘਰ ਨੇੜੇ ਮੋਟਰਸਾਈਕਲ 'ਤੇ ਆਏ ਤਿੰਨ ਨੌਜਵਾਨਾਂ ਨੇ ਉਸ 'ਤੇ ਹਮਲਾ ਕਰ ਦਿੱਤਾ, ਉਸ ਕੋਲੋਂ ਸਕੂਟਰ ਖੋਹ ਲਿਆ ਅਤੇ ਪੈਸੇ ਵੀ ਲੈ ਕੇ ਫ਼ਰਾਰ ਹੋ ਗਏ। ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਮੁਕਦਮਾ ਦਰਜ ਕਰਕੇ ਤਫਤੀਸ਼ ਸ਼ੁਰੂ ਕਰ ਦਿੱਤੀ ਤਾਂ ਜਾਂਚ ਦੌਰਾਨ ਸੀਆਈਏ ਇੰਚਾਰਜ ਇੰਸਪੈਕਟਰ ਦਲਜੀਤ ਸਿੰਘ ਅਤੇ ਥਾਣਾ ਸਿਟੀ ਸਾਊਥ ਦੇ ਇੰਚਾਰਜ ਪ੍ਰਤਾਪ ਸਿੰਘ ਨੇ ਕਰਨ ਕੁਮਾਰ ਵਾਸੀ ਬੁੱਕਣਵਾਲਾ ਰੋਡ ਲਾਹੌਰੀਆ, ਰਘੁਵੀਰ ਸਿੰਘ ਵਾਸੀ ਪਿੰਡ ਬਹੋਨਾ, ਅਰਸ਼ਦੀਪ ਸਿੰਘ ਵਾਸੀ ਪ੍ਰਰੀਤ ਨਗਰ, ਆਕਾਸ਼ ਵਾਸੀ ਬੱਗੇਆਣਾ ਬਸਤੀ ਅਤੇ ਰਜਿੰਦਰ ਸਿੰਘ ਵਾਸੀ ਬਹੋਨਾ ਚੌਕ ਪਹਾੜਾ ਸਿੰਘ ਬਸਤੀ ਮੋਗਾ ਨੂੰ ਕਾਬੂ ਕਰਕੇ ਉਨਾਂ੍ਹ ਕੋਲੋਂ ਲੁੱਟਿਆ ਗਿਆ ਲਾਲ ਰੰਗ ਦਾ ਸਕੂਟਰ, ਲੁੱਟ ਦੀ ਵਾਰਦਾਤ 'ਚ ਵਰਤਿਆ ਗਿਆ ਸਪਲੈਂਡਰ ਮੋਟਰਸਾਈਕਲ, 2.5 ਲੱਖ ਰੁਪਏ ਬਰਾਮਦ ਕੀਤੇ ਗਏ। ਇਕ ਲੋਹੇ ਦਾ ਦਾਤ, ਇਕ ਲੋਹੇ ਦੀ ਕਿਰਚ ਬਰਾਮਦ ਕੀਤਾ ਹੈ। ਜਾਂਚ ਵਿਚ ਇਹ ਵੀ ਸਾਹਮਣੇ ਆਇਆ ਹੈ ਕਿ ਘਟਨਾ ਵਾਲੇ ਦਿਨ ਆਕਾਸ਼ ਅਤੇ ਰਜਿੰਦਰ ਸਿੰਘ ਦੋਵੇਂ ਵਪਾਰੀ ਦੀ ਰੇਕੀ ਕਰ ਰਹੇ ਸਨ ਅਤੇ ਬਾਕੀ ਤਿੰਨਾਂ ਨੇ ਮਿਲ ਕੇ ਵਾਰਦਾਤ ਨੂੰ ਅੰਜਾਮ ਦਿੱਤਾ ਸੀ।

ਦੁਕਾਨ ਦੇ ਸਾਹਮਣੇ ਬੈਠ ਕੇ ਵਪਾਰੀ ਦੀ ਕਰਦਾ ਸੀ ਰੇਕੀ

ਪਤਾ ਲੱਗਾ ਹੈ ਕਿ ਇਹ ਸਾਰੇ ਮੁਲਜ਼ਮ ਆਪਸ ਵਿਚ ਦੋਸਤ ਹਨ, ਰਜਿੰਦਰ ਸਿੰਘ ਅਤੇ ਕਰਨ ਕੁਮਾਰ ਖ਼ਲਿਾਫ਼ ਪਹਿਲਾਂ ਵੀ ਅਪਰਾਧਿਕ ਮਾਮਲੇ ਦਰਜ ਹਨ। ਇਹ ਸਾਰੇ ਕਰਿਆਨੇ ਦੀ ਦੁਕਾਨ ਦੇ ਸਾਹਮਣੇ ਬੈਂਚ 'ਤੇ ਬੈਠ ਕੇ ਸ਼ਰਾਬ ਪੀਂਦੇ ਸਨ ਅਤੇ ਦੁਕਾਨਦਾਰ 'ਤੇ ਨਜ਼ਰ ਰੱਖਦੇ ਸਨ। ਕਰੀਬ ਪੰਜ-ਛੇ ਦਿਨਾਂ ਦੀ ਰੇਕੀ ਤੋਂ ਬਾਅਦ ਹੀ ਉਨਾਂ੍ਹ ਵੱਲੋਂ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।

Have something to say? Post your comment

More From Punjab

ਧਨੌਲਾ ਪੁਲਿਸ ਵੱਲੋਂ ਨਸ਼ੀਲੇ ਕੈਪਸੂਲ ਸਮੇਤ ਇਕ ਕਾਬੂ

ਧਨੌਲਾ ਪੁਲਿਸ ਵੱਲੋਂ ਨਸ਼ੀਲੇ ਕੈਪਸੂਲ ਸਮੇਤ ਇਕ ਕਾਬੂ

ਜਥੇਬੰਦੀ ਦੀ ਸੂਬਾ ਕਮੇਟੀ ਦੀ ਐਮਰਜੈਂਸੀ ਮੀਟਿੰਗ ਹੋਈ

ਜਥੇਬੰਦੀ ਦੀ ਸੂਬਾ ਕਮੇਟੀ ਦੀ ਐਮਰਜੈਂਸੀ ਮੀਟਿੰਗ ਹੋਈ

ਪਟਿਆਲਾ ਤੋਂ ਵੱਡੀ ਖ਼ਬਰ ! BJP ਉਮੀਦਵਾਰ ਪਰਨੀਤ ਕੌਰ ਦੇ ਵਿਰੋਧ ਦੌਰਾਨ ਕਿਸਾਨ ਦੀ ਮੌਤ

ਪਟਿਆਲਾ ਤੋਂ ਵੱਡੀ ਖ਼ਬਰ ! BJP ਉਮੀਦਵਾਰ ਪਰਨੀਤ ਕੌਰ ਦੇ ਵਿਰੋਧ ਦੌਰਾਨ ਕਿਸਾਨ ਦੀ ਮੌਤ

ਅਕਾਲੀ ਆਗੂ ਰਾਣਾ ਭੋਡੀਪੁਰਾ ਸਾਥੀਆਂ ਸਮੇਤ 'ਆਪ' 'ਚ ਸ਼ਾਮਲ

ਅਕਾਲੀ ਆਗੂ ਰਾਣਾ ਭੋਡੀਪੁਰਾ ਸਾਥੀਆਂ ਸਮੇਤ 'ਆਪ' 'ਚ ਸ਼ਾਮਲ

LPU ਦੇ ਲਾਅ ਗੇਟ ਨੇੜੇ ਚੱਲੀਆਂ ਗੋਲ਼ੀਆਂ, ਇਕ ਨੌਜਵਾਨ ਦੀ ਬਾਂਹ ਦੇ ਆਰ-ਪਾਰ ਹੋਈ ਗੋਲ਼ੀ

LPU ਦੇ ਲਾਅ ਗੇਟ ਨੇੜੇ ਚੱਲੀਆਂ ਗੋਲ਼ੀਆਂ, ਇਕ ਨੌਜਵਾਨ ਦੀ ਬਾਂਹ ਦੇ ਆਰ-ਪਾਰ ਹੋਈ ਗੋਲ਼ੀ

 ਸਿੱਪੀ ਸਿੱਧੂ ਕਤਲ ਕੇਸ 'ਚ ਕਲਿਆਣੀ ਸਿੰਘ ਖਿਲਾਫ CBI ਅਦਾਲਤ 'ਚ ਦੋਸ਼ ਆਇਦ, ਕਤਲ ਦੀ ਸਾਜ਼ਿਸ਼ ਰਚਣ ਦਾ ਚੱਲੇਗਾ ਕੇਸ

ਸਿੱਪੀ ਸਿੱਧੂ ਕਤਲ ਕੇਸ 'ਚ ਕਲਿਆਣੀ ਸਿੰਘ ਖਿਲਾਫ CBI ਅਦਾਲਤ 'ਚ ਦੋਸ਼ ਆਇਦ, ਕਤਲ ਦੀ ਸਾਜ਼ਿਸ਼ ਰਚਣ ਦਾ ਚੱਲੇਗਾ ਕੇਸ

ਖਾਲਿਸਤਾਨੀ ਸਮਰਥਕ ਨਿੱਝਰ ਕਤਲ ਕਾਂਡ 'ਚ ਨਵਾਂ ਖੁਲਾਸਾ, ਪੰਜਾਬ ਦੇ ਇਸ ਇਲਾਕੇ ਦਾ ਹੈ ਇਕ ਦੋਸ਼ੀ

ਖਾਲਿਸਤਾਨੀ ਸਮਰਥਕ ਨਿੱਝਰ ਕਤਲ ਕਾਂਡ 'ਚ ਨਵਾਂ ਖੁਲਾਸਾ, ਪੰਜਾਬ ਦੇ ਇਸ ਇਲਾਕੇ ਦਾ ਹੈ ਇਕ ਦੋਸ਼ੀ

ਬਹੁਜਨ ਸਮਾਜ ਪਾਰਟੀ ਨੇ ਵਿਸ਼ਾਲ ਸਿੱਧੂ ਨੂੰ ਐਲਾਨਿਆ ਅੰਮ੍ਰਿਤਸਰ ਦਾ ਉਮੀਦਵਾਰ

ਬਹੁਜਨ ਸਮਾਜ ਪਾਰਟੀ ਨੇ ਵਿਸ਼ਾਲ ਸਿੱਧੂ ਨੂੰ ਐਲਾਨਿਆ ਅੰਮ੍ਰਿਤਸਰ ਦਾ ਉਮੀਦਵਾਰ

Lok Sabha Election 2024 : BSP ਨੇ ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਸੀਟ ਤੋਂ ਐਲਾਨਿਆ ਉਮੀਦਵਾਰ, ਇਸ ਆਗੂ 'ਤੇ ਖੇਡਿਆ ਦਾਅ

Lok Sabha Election 2024 : BSP ਨੇ ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਸੀਟ ਤੋਂ ਐਲਾਨਿਆ ਉਮੀਦਵਾਰ, ਇਸ ਆਗੂ 'ਤੇ ਖੇਡਿਆ ਦਾਅ

ਮੰਦਰ ਦੇ ਪੁਜਾਰੀਆਂ ਨੇ ਮੰਦਰ 'ਚ ਕੀਤਾ ਨੌਜਵਾਨ ਪੰਡਿਤ ਦਾ ਕਤਲ,ਹਵਨਕੁੰਡ ਹੇਠਾਂ ਦੱਬੀ ਲਾਸ਼

ਮੰਦਰ ਦੇ ਪੁਜਾਰੀਆਂ ਨੇ ਮੰਦਰ 'ਚ ਕੀਤਾ ਨੌਜਵਾਨ ਪੰਡਿਤ ਦਾ ਕਤਲ,ਹਵਨਕੁੰਡ ਹੇਠਾਂ ਦੱਬੀ ਲਾਸ਼