Sunday, May 05, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦਾ ਦੇਹਾਂਤ, ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤਾ ਦੁੱਖ ਦਾ ਪ੍ਰਗਟਾਵਾ

April 25, 2024 04:50 PM

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦਾ ਅੱਜ ਦੇਹਾਂਤ ਹੋ ਗਿਆ। ਉਹਨਾਂ ਦਾ ਸਸਕਾਰ ਅੱਜ ਕੀਤਾ ਜਾਵੇਗਾ। ਸੁਰਜੀਤ ਮਿਨਹਾਸ 2 ਜੂਨ 1986 ਤੋਂ 15 ਮਾਰਚ 1992 ਤੱਕ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਹੇ ਸਨ। ਉਹ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵਿਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਹੇ ਸਨ। 1985 ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਦਮਪੁਰ ਤੋਂ ਜਿੱਤ ਕੇ ਸਪੀਕਰ ਬਣੇ ਸਨ।

 ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਸੁਰਜੀਤ ਸਿੰਘ ਮਿਨਹਾਸ ਨੇ ਪੰਜਾਬ ਦੇ ਸੰਸਦੀ ਮਾਮਲਿਆਂ ਅਤੇ ਸਿੰਜਾਈ ਤੇ ਬਿਜਲੀ ਵਿਭਾਗਾਂ ਦੇ ਰਾਜ ਮੰਤਰੀ ਦੇ ਤੌਰ ‘ਤੇ ਆਪਣੀਆਂ ਸੇਵਾਵਾਂ ਨਿਭਾਈਆਂ ਸਨ। ਉਨ੍ਹਾਂ ਕਿਹਾ ਕਿ ਮਿਨਹਾਸ 02 ਜੂਨ, 1986 ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਚੁਣੇ ਗਏ। ਉਹ ਵੱਖ-ਵੱਖ ਰਾਜਨੀਤਿਕ ਅੰਦੋਲਨਾਂ ਵਿੱਚ ਸ਼ਾਮਲ ਰਹੇ ਅਤੇ ਉਨ੍ਹਾਂ ਨੇ ਵੱਖ-ਵੱਖ ਰਾਜਨੀਤਿਕ, ਧਾਰਮਿਕ ਅਤੇ ਵਿੱਦਿਅਕ ਕਾਨਫਰੰਸਾਂ ਵਿੱਚ ਹਿੱਸਾ ਲਿਆ। 

ਸੰਧਵਾਂ ਨੇ ਕਿਹਾ ਕਿ ਮਿਨਹਾਸ ਵੱਲੋਂ ਪੰਜਾਬ ਦੇ ਲੋਕਾਂ ਅਤੇ ਸੂਬੇ ਦੀ ਭਲਾਈ ਲਈ ਨਿਭਾਈਆਂ ਗਈਆਂ ਯਾਦਗਾਰੀ ਸੇਵਾਵਾਂ ਕਰਕੇ ਹਮੇਸ਼ਾ ਸਤਿਕਾਰ ਸਹਿਤ ਯਾਦ ਰੱਖਿਆ ਜਾਵੇਗਾ। 

ਸਪੀਕਰ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

Have something to say? Post your comment

More From Punjab

ਧਨੌਲਾ ਪੁਲਿਸ ਵੱਲੋਂ ਨਸ਼ੀਲੇ ਕੈਪਸੂਲ ਸਮੇਤ ਇਕ ਕਾਬੂ

ਧਨੌਲਾ ਪੁਲਿਸ ਵੱਲੋਂ ਨਸ਼ੀਲੇ ਕੈਪਸੂਲ ਸਮੇਤ ਇਕ ਕਾਬੂ

ਜਥੇਬੰਦੀ ਦੀ ਸੂਬਾ ਕਮੇਟੀ ਦੀ ਐਮਰਜੈਂਸੀ ਮੀਟਿੰਗ ਹੋਈ

ਜਥੇਬੰਦੀ ਦੀ ਸੂਬਾ ਕਮੇਟੀ ਦੀ ਐਮਰਜੈਂਸੀ ਮੀਟਿੰਗ ਹੋਈ

ਪਟਿਆਲਾ ਤੋਂ ਵੱਡੀ ਖ਼ਬਰ ! BJP ਉਮੀਦਵਾਰ ਪਰਨੀਤ ਕੌਰ ਦੇ ਵਿਰੋਧ ਦੌਰਾਨ ਕਿਸਾਨ ਦੀ ਮੌਤ

ਪਟਿਆਲਾ ਤੋਂ ਵੱਡੀ ਖ਼ਬਰ ! BJP ਉਮੀਦਵਾਰ ਪਰਨੀਤ ਕੌਰ ਦੇ ਵਿਰੋਧ ਦੌਰਾਨ ਕਿਸਾਨ ਦੀ ਮੌਤ

ਅਕਾਲੀ ਆਗੂ ਰਾਣਾ ਭੋਡੀਪੁਰਾ ਸਾਥੀਆਂ ਸਮੇਤ 'ਆਪ' 'ਚ ਸ਼ਾਮਲ

ਅਕਾਲੀ ਆਗੂ ਰਾਣਾ ਭੋਡੀਪੁਰਾ ਸਾਥੀਆਂ ਸਮੇਤ 'ਆਪ' 'ਚ ਸ਼ਾਮਲ

LPU ਦੇ ਲਾਅ ਗੇਟ ਨੇੜੇ ਚੱਲੀਆਂ ਗੋਲ਼ੀਆਂ, ਇਕ ਨੌਜਵਾਨ ਦੀ ਬਾਂਹ ਦੇ ਆਰ-ਪਾਰ ਹੋਈ ਗੋਲ਼ੀ

LPU ਦੇ ਲਾਅ ਗੇਟ ਨੇੜੇ ਚੱਲੀਆਂ ਗੋਲ਼ੀਆਂ, ਇਕ ਨੌਜਵਾਨ ਦੀ ਬਾਂਹ ਦੇ ਆਰ-ਪਾਰ ਹੋਈ ਗੋਲ਼ੀ

 ਸਿੱਪੀ ਸਿੱਧੂ ਕਤਲ ਕੇਸ 'ਚ ਕਲਿਆਣੀ ਸਿੰਘ ਖਿਲਾਫ CBI ਅਦਾਲਤ 'ਚ ਦੋਸ਼ ਆਇਦ, ਕਤਲ ਦੀ ਸਾਜ਼ਿਸ਼ ਰਚਣ ਦਾ ਚੱਲੇਗਾ ਕੇਸ

ਸਿੱਪੀ ਸਿੱਧੂ ਕਤਲ ਕੇਸ 'ਚ ਕਲਿਆਣੀ ਸਿੰਘ ਖਿਲਾਫ CBI ਅਦਾਲਤ 'ਚ ਦੋਸ਼ ਆਇਦ, ਕਤਲ ਦੀ ਸਾਜ਼ਿਸ਼ ਰਚਣ ਦਾ ਚੱਲੇਗਾ ਕੇਸ

ਖਾਲਿਸਤਾਨੀ ਸਮਰਥਕ ਨਿੱਝਰ ਕਤਲ ਕਾਂਡ 'ਚ ਨਵਾਂ ਖੁਲਾਸਾ, ਪੰਜਾਬ ਦੇ ਇਸ ਇਲਾਕੇ ਦਾ ਹੈ ਇਕ ਦੋਸ਼ੀ

ਖਾਲਿਸਤਾਨੀ ਸਮਰਥਕ ਨਿੱਝਰ ਕਤਲ ਕਾਂਡ 'ਚ ਨਵਾਂ ਖੁਲਾਸਾ, ਪੰਜਾਬ ਦੇ ਇਸ ਇਲਾਕੇ ਦਾ ਹੈ ਇਕ ਦੋਸ਼ੀ

ਬਹੁਜਨ ਸਮਾਜ ਪਾਰਟੀ ਨੇ ਵਿਸ਼ਾਲ ਸਿੱਧੂ ਨੂੰ ਐਲਾਨਿਆ ਅੰਮ੍ਰਿਤਸਰ ਦਾ ਉਮੀਦਵਾਰ

ਬਹੁਜਨ ਸਮਾਜ ਪਾਰਟੀ ਨੇ ਵਿਸ਼ਾਲ ਸਿੱਧੂ ਨੂੰ ਐਲਾਨਿਆ ਅੰਮ੍ਰਿਤਸਰ ਦਾ ਉਮੀਦਵਾਰ

Lok Sabha Election 2024 : BSP ਨੇ ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਸੀਟ ਤੋਂ ਐਲਾਨਿਆ ਉਮੀਦਵਾਰ, ਇਸ ਆਗੂ 'ਤੇ ਖੇਡਿਆ ਦਾਅ

Lok Sabha Election 2024 : BSP ਨੇ ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਸੀਟ ਤੋਂ ਐਲਾਨਿਆ ਉਮੀਦਵਾਰ, ਇਸ ਆਗੂ 'ਤੇ ਖੇਡਿਆ ਦਾਅ

ਮੰਦਰ ਦੇ ਪੁਜਾਰੀਆਂ ਨੇ ਮੰਦਰ 'ਚ ਕੀਤਾ ਨੌਜਵਾਨ ਪੰਡਿਤ ਦਾ ਕਤਲ,ਹਵਨਕੁੰਡ ਹੇਠਾਂ ਦੱਬੀ ਲਾਸ਼

ਮੰਦਰ ਦੇ ਪੁਜਾਰੀਆਂ ਨੇ ਮੰਦਰ 'ਚ ਕੀਤਾ ਨੌਜਵਾਨ ਪੰਡਿਤ ਦਾ ਕਤਲ,ਹਵਨਕੁੰਡ ਹੇਠਾਂ ਦੱਬੀ ਲਾਸ਼