ਖਡੂਰ ਸਾਹਿਬ : ਸੰਧੂ ਇੰਟਰਪ੍ਰਾਈਸਜ਼ ਦੀ ਖਡੂਰ ਸਾਹਿਬ ਵਿਖੇ ਦੁਕਾਨ ਕਰਦੇ ਇੱਕ ਵਿਅਕਤੀ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਜਾਣਕਾਰੀ ਅਨੁਸਾਰ ਏ ਐਸ ਆਈ ਜਸਪਾਲ ਸਿੰਘ ਨੇ ਦੱਸਿਆ ਕਿ ਸੇਵਾ ਮੁਕਤ ਸੂਬੇਦਾਰ ਪ੍ਰਕਾਸ਼ ਸਿੰਘ(60) ਪੁੱਤਰ ਅਜੀਤ ਸਿੰਘ ਵਾਸੀ ਖਡੂਰ ਸਾਹਿਬ ਜੋ ਕਿ ਖਡੂਰ ਸਾਹਿਬ ਬਜ਼ਾਰ ਵਿਚ ਸੰਧੂ ਇੰਟਰਪ੍ਰਾਈਸਜ਼ ਦੀ ਦੁਕਾਨ ਕਰਦਾ ਸੀ ਨੇ ਅੱਜ ਆਪਣੇ ਘਰ ਵਿਚ ਉਸ ਸਮੇਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਜਦੋਂ ਉਨ੍ਹਾਂ ਦੀ ਪਤਨੀ ਅਤੇ ਪੁੱਤਰ ਇੱਕ ਭੋਗ ਤੇ ਗਏ ਹੋਏ ਸਨ।ਉਨ੍ਹਾਂ ਦੱਸਿਆ ਕਿ ਪਰਿਵਾਰ ਨੇ ਦੱਸਿਆ ਕਿ ਪ੍ਰਕਾਸ਼ ਸਿੰਘ ਫੌਜ ਵਿਚੋਂ 2015 ਵਿਚ ਸੇਵਾ ਮੁਕਤ ਹੋ ਗਏ ਸਨ ਕਿਉਂਕਿ ਕਿ ਉਨ੍ਹਾਂ ਦੀ ਦਿਮਾਗੀ ਹਾਲਤ ਠੀਕ ਨਹੀਂ ਸੀ ਰਹਿੰਦੀ ਅਤੇ ਉਸ ਸਮੇਂ ਤੋਂ ਹੀ ਪ੍ਰਕਾਸ਼ ਸਿੰਘ ਦਾ ਇਲਾਜ ਚੱਲ ਰਿਹਾ ਸੀ ਅਤੇ ਅੱਜ ਉਨ੍ਹਾਂ ਰੱਸੀ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਏ ਐਸ ਆਈ ਨੇ ਦੱਸਿਆ ਕਿ ਪ੍ਰੀਵਾਰ ਵਲੋਂ ਕੋਈ ਵੀ ਕਾਰਵਾਈ ਨਹੀਂ ਕਰਵਾਈ ਗਈ ਅਤੇ 174 ਦੀ ਕਾਰਵਾਈ ਕਰਕੇ ਲਾਸ਼ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ।