Friday, May 10, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਮੁੱਖ ਮੰਤਰੀ ਭਗਵੰਤ ਸਿੰਘ ਮਾਨ 28 ਅਪ੍ਰੈਲ ਨੂੰ ਬਰਨਾਲਾ ਵਿਖੇ ਰੈਲੀ ਨੂੰ ਸੰਬੋਧਨ ਕਰਨਗੇ: ਮੀਤ ਹੇਅਰ

April 27, 2024 04:36 PM
ਮੁੱਖ ਮੰਤਰੀ ਭਗਵੰਤ ਸਿੰਘ ਮਾਨ 28 ਅਪ੍ਰੈਲ ਨੂੰ ਬਰਨਾਲਾ ਵਿਖੇ ਰੈਲੀ ਨੂੰ ਸੰਬੋਧਨ ਕਰਨਗੇ: ਮੀਤ ਹੇਅਰ 
ਬਰਨਾਲਾ, 27 ਅਪ੍ਰੈਲ (ਬਘੇਲ ਸਿੰਘ ਧਾਲੀਵਾਲ)-ਲੋਕ ਸਭਾ ਚੋਣਾਂ ਵਿੱਚ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਸਿਖਰਾਂ ਉਤੇ ਲਿਜਾਣ ਲਈ 28 ਅਪ੍ਰੈਲ ਨੂੰ ਬਰਨਾਲਾ ਦੇ ਮੈਰੀਲੈਂਡ ਪੈਰਿਸ ਵਿਖੇ ਬਾਅਦ ਦੁਪਹਿਰ ਰੱਖੀ ਰੈਲੀ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਸੰਬੋਧਨ ਕਰਨਗੇ। “ਸੰਸਦ ਚ ਵੀ ਭਗਵੰਤ ਮਾਨ” ਮੁਹਿੰਮ ਅਤੇ 13-0 ਦੇ ਟੀਚੇ ਦੀ ਪ੍ਰਾਪਤੀ ਲਈ ਮੁੱਖ ਮੰਤਰੀ ਸਰਕਾਰ ਦੇ ਦੋ ਸਾਲਾਂ ਵਿੱਚ ਕੀਤੇ ਕੰਮਾਂ ਦਾ ਰਿਕਾਰਡ ਰੱਖਣ ਦੇ ਨਾਲ ਵਿਰੋਧੀਆਂ ਦੀ ਪੰਜਾਬ ਵਿਰੋਧੀ ਸੋਚ ਨੂੰ ਬੇਨਕਾਬ ਕਰਨਗੇ। ਅੱਜ ਇੱਥੇ ਪ੍ਰੈੱਸ ਦੇ ਨਾਮ ਜਾਰੀ ਬਿਆਨ ਵਿੱਚ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਕੈਬਨਿਟ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਨੂੰ ਮੁੜ ਰੰਗਲਾ, ਹੱਸਦਾ ਤੇ ਖੇਡਦਾ ਬਣਾਉਣ ਵਿੱਚ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦਾ ਵੱਡਾ ਰੋਲ ਹੈ। ਆਮ ਆਦਮੀ ਪਾਰਟੀ ਨੂੰ ਸੰਗਰੂਰ ਪਾਰਲੀਮੈਂਟ ਹਲਕੇ ਦੇ ਵੋਟਰਾਂ ਉਤੇ ਰੱਬਾ ਜਿੱਡਾ ਮਾਣ ਹੈ ਜਿੰਨਾ ਸ ਭਗਵੰਤ ਸਿੰਘ ਮਾਨ ਨੂੰ ਦੋ ਵਾਰ ਪਾਰਲੀਮੈਂਟ ਭੇਜ ਕੇ ਸੂਬੇ ਵਿੱਚ ਬਦਲਵੀਂ ਰਾਜਨੀਤੀ ਦੀ ਸ਼ੁਰੂਆਤ ਕੀਤੀ। ਮੀਤ ਹੇਅਰ ਨੇ ਪੰਜਾਬ ਸਰਕਾਰ ਨੇ ਦੋ ਸਾਲਾਂ ਵਿੱਚ ਰਿਕਾਰਡ ਕੰਮ ਕੀਤੇ ਹਨ।300 ਯੂਨਿਟ ਪ੍ਰਤੀ ਮਹੀਨਾ ਮੁਫਤ ਬਿਜਲੀ, ਸਕੂਲ ਆਫ਼ ਐਮੀਨੈਂਸ, ਆਮ ਆਦਮੀ ਕਲੀਨਿਕ ਤੋਂ ਇਲਾਵਾ ਪ੍ਰਾਈਵੇਟ ਥਰਮਲ ਪਾਵਰ ਪਲਾਂਟ ਖਰੀਦ ਕੇ ਪੰਜਾਬ ਦੇ ਲੋਕਾਂ ਨੂੰ ਦੇ ਦਿੱਤਾ ਹੈ। ਟੇਲਾਂ ਤੱਕ ਨਹਿਰੀ ਪਾਣੀ ਪਹੁੰਚਾਇਆ, ਫਸਲਾਂ ਦੀ ਮੰਡੀਕਰਨ ਬਿਹਤਰ ਕੀਤੀ ਅਤੇ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਵਿੱਚ ਨਿਰਵਿਘਨ ਬਿਜਲੀ ਦਿੱਤੀ।  14 ਟੋਲ ਪਲਾਜ਼ੇ ਬੰਦ ਕੀਤੇ, ਨੌਜਵਾਨਾਂ ਨੂੰ 43000 ਤੋਂ ਵੱਧ ਨੌਕਰੀਆਂ ਦਿੱਤੀਆਂ ਹਨ। ਨਿਵੇਕਲੀ ਖੇਡ ਨੀਤੀ ਬਣਾਈ ਜਿਸ ਨਾਲ ਏਸ਼ੀਅਨ ਗੇਮਜ਼ ਚ ਪੰਜਾਬ ਨੇ 72 ਸਾਲ ਦੇ ਰਿਕਾਰਡ ਤੋੜੇ।ਉਨ੍ਹਾਂ ਕਿਹਾ ਕਿ ਪੰਜਾਬ ਨੂੰ ਬਦਨਾਮ ਕਰਨ ਵਾਲੀਆਂ ਧਿਰਾਂ ਕੋਲ ਸਰਕਾਰ ਖ਼ਿਲਾਫ਼ ਬੋਲਣ ਲਈ ਇੱਕ ਵੀ ਨੁਕਤਾ ਨਹੀਂ।

Have something to say? Post your comment

More From Punjab

Arvind Kejriwal Bail : ਕੇਜਰੀਵਾਲ ਦੀ ਅੰਤ੍ਰਿਮ ਜ਼ਮਾਨਤ 'ਤੇ ਭਗਵੰਤ ਮਾਨ ਨੇ ਜਤਾਈ ਖੁਸ਼ੀ, ਕਿਹਾ- ਲੋਕਤੰਤਰ ਨੂੰ ਬਚਾਉਣ ਦੀ ਜੰਗ ਰਹੇਗੀ ਜਾਰੀ

Arvind Kejriwal Bail : ਕੇਜਰੀਵਾਲ ਦੀ ਅੰਤ੍ਰਿਮ ਜ਼ਮਾਨਤ 'ਤੇ ਭਗਵੰਤ ਮਾਨ ਨੇ ਜਤਾਈ ਖੁਸ਼ੀ, ਕਿਹਾ- ਲੋਕਤੰਤਰ ਨੂੰ ਬਚਾਉਣ ਦੀ ਜੰਗ ਰਹੇਗੀ ਜਾਰੀ

Captain Amarinder Singh : ਦੋ ਦਹਾਕਿਆਂ ਤਕ ਪੰਜਾਬ ਦੀ ਸਿਆਸਤ ਦਾ ਧੁਰਾ ਰਹੇ 'ਕੈਪਟਨ' ਮੈਦਾਨ 'ਚੋਂ ਗ਼ਾਇਬ, ਕੀ ਪਰਦੇ ਪਿੱਛਿਓਂ ਖੇਡ ਰਹੇ ਦਾਅ ?

Captain Amarinder Singh : ਦੋ ਦਹਾਕਿਆਂ ਤਕ ਪੰਜਾਬ ਦੀ ਸਿਆਸਤ ਦਾ ਧੁਰਾ ਰਹੇ 'ਕੈਪਟਨ' ਮੈਦਾਨ 'ਚੋਂ ਗ਼ਾਇਬ, ਕੀ ਪਰਦੇ ਪਿੱਛਿਓਂ ਖੇਡ ਰਹੇ ਦਾਅ ?

Ludhiana News : ਖ਼ੁਦ ਨੂੰ ਕਸਟਮ ਵਿਭਾਗ ਦਾ ਚੀਫ ਦੱਸਣ ਵਾਲੇ ਨੌਸਰਬਾਜ਼ ਨੇ ਮਹਿਲਾ ਡਾਕਟਰ ਨਾਲ ਕੀਤੀ 68 ਲੱਖ ਦੀ ਧੋਖਾਧੜੀ

Ludhiana News : ਖ਼ੁਦ ਨੂੰ ਕਸਟਮ ਵਿਭਾਗ ਦਾ ਚੀਫ ਦੱਸਣ ਵਾਲੇ ਨੌਸਰਬਾਜ਼ ਨੇ ਮਹਿਲਾ ਡਾਕਟਰ ਨਾਲ ਕੀਤੀ 68 ਲੱਖ ਦੀ ਧੋਖਾਧੜੀ

ਕਤਲ ਕੇਸ 'ਚ ਲੋੜੀਂਦੇ ਡੇਵਿਡ ਗਿਰੋਹ ਦੇ 3 ਮੈਂਬਰ ਗ੍ਰਿਫਤਾਰ, 27 ਫਰਵਰੀ ਨੂੰ ਗੋਲ਼ੀਆਂ ਮਾਰ ਕੇ ਸ਼ਖ਼ਸ ਨੂੰ ਉਤਾਰਿਆ ਸੀ ਮੌਤ ਦੇ ਘਾਟ

ਕਤਲ ਕੇਸ 'ਚ ਲੋੜੀਂਦੇ ਡੇਵਿਡ ਗਿਰੋਹ ਦੇ 3 ਮੈਂਬਰ ਗ੍ਰਿਫਤਾਰ, 27 ਫਰਵਰੀ ਨੂੰ ਗੋਲ਼ੀਆਂ ਮਾਰ ਕੇ ਸ਼ਖ਼ਸ ਨੂੰ ਉਤਾਰਿਆ ਸੀ ਮੌਤ ਦੇ ਘਾਟ

Amritpal Singh ਡਿਬਰੂਗੜ੍ਹ ਜੇਲ੍ਹ 'ਚੋਂ ਹੀ ਭਰੇਗਾ ਨਾਮਜ਼ਦਗੀ ਕਾਗਜ਼; ਪੰਜਾਬ ਸਰਕਾਰ ਨੇ ਹਾਈ ਕੋਰਟ 'ਚ ਦਾਇਰ ਕੀਤਾ ਜਵਾਬ

Amritpal Singh ਡਿਬਰੂਗੜ੍ਹ ਜੇਲ੍ਹ 'ਚੋਂ ਹੀ ਭਰੇਗਾ ਨਾਮਜ਼ਦਗੀ ਕਾਗਜ਼; ਪੰਜਾਬ ਸਰਕਾਰ ਨੇ ਹਾਈ ਕੋਰਟ 'ਚ ਦਾਇਰ ਕੀਤਾ ਜਵਾਬ

ਵਾਹਨ ਖੜ੍ਹੇ ਕਰਨ ਨੂੰ ਲੈ ਕੇ ਹੋਏ ਝਗੜੇ ਮਗਰੋਂ ਕੁੱਟ-ਕੁੱਟ ਕੇ ਮਾਰ’ਤਾ ਗੁੱਗਾ ਮੈੜੀ ਦਾ ਮੁੱਖ ਸੇਵਾਦਾਰ, ਪਿਓ-ਪੁੱਤਰ ਖ਼ਿਲਾਫ਼ ਕਤਲ ਦਾ ਮਾਮਲਾ ਦਰਜ

ਵਾਹਨ ਖੜ੍ਹੇ ਕਰਨ ਨੂੰ ਲੈ ਕੇ ਹੋਏ ਝਗੜੇ ਮਗਰੋਂ ਕੁੱਟ-ਕੁੱਟ ਕੇ ਮਾਰ’ਤਾ ਗੁੱਗਾ ਮੈੜੀ ਦਾ ਮੁੱਖ ਸੇਵਾਦਾਰ, ਪਿਓ-ਪੁੱਤਰ ਖ਼ਿਲਾਫ਼ ਕਤਲ ਦਾ ਮਾਮਲਾ ਦਰਜ

ਰਾਜਪੁਰਾ ਦੇ ਕੋਲਡ ਸਟੋਰ ’ਚ ਅਮੋਨੀਆ ਗੈਸ ਲੀਕ, ਲਪੇਟ 'ਚ ਆਏ 80 ਲੋਕ ; ਫਾਇਰ ਬ੍ਰਿਗੇਡ ਦੇ ਤਿੰਨ ਮੁਲਾਜ਼ਮਾਂ ਦੀ ਹਾਲਤ ਵਿਗੜੀ

ਰਾਜਪੁਰਾ ਦੇ ਕੋਲਡ ਸਟੋਰ ’ਚ ਅਮੋਨੀਆ ਗੈਸ ਲੀਕ, ਲਪੇਟ 'ਚ ਆਏ 80 ਲੋਕ ; ਫਾਇਰ ਬ੍ਰਿਗੇਡ ਦੇ ਤਿੰਨ ਮੁਲਾਜ਼ਮਾਂ ਦੀ ਹਾਲਤ ਵਿਗੜੀ

ਪੰਜਾਬ ਬਚਾਓ ਯਾਤਰਾ ਦਾ ਤਪਾ ਅਤੇ ਭਦੌੜ ਪਹੁੰਚਣ ਤੇ ਵਰਕਰਾਂ ਨੇ ਕੀਤਾ ਭਰਵਾਂ ਸਵਾਗਤ

ਪੰਜਾਬ ਬਚਾਓ ਯਾਤਰਾ ਦਾ ਤਪਾ ਅਤੇ ਭਦੌੜ ਪਹੁੰਚਣ ਤੇ ਵਰਕਰਾਂ ਨੇ ਕੀਤਾ ਭਰਵਾਂ ਸਵਾਗਤ

ਸੰਗਰੂਰ ਦਾ ਚੋਣ ਅਖਾੜਾ,ਪੰਥਕ ਰਾਜਨੀਤੀ 'ਚ ਉਭਾਰ ਬਨਾਮ ਮਾਨ,ਖਹਿਰਾ ਅਤੇ ਮੀਤ ਹੇਅਰ

ਸੰਗਰੂਰ ਦਾ ਚੋਣ ਅਖਾੜਾ,ਪੰਥਕ ਰਾਜਨੀਤੀ 'ਚ ਉਭਾਰ ਬਨਾਮ ਮਾਨ,ਖਹਿਰਾ ਅਤੇ ਮੀਤ ਹੇਅਰ

ਕਿਸਾਨ ਯੂਨੀਅਨਾਂ ਨੂੰ ਚੋਣ ਲੜ ਰਹੇ ਉਮੀਦਵਾਰਾਂ ਦੀਆਂ ਪ੍ਰਚਾਰ ਮੁਹਿੰਮਾਂ ’ਚ ਵਿਘਨ ਨਾ ਪਾਉਣ ਦੀ ਅਪੀਲ

ਕਿਸਾਨ ਯੂਨੀਅਨਾਂ ਨੂੰ ਚੋਣ ਲੜ ਰਹੇ ਉਮੀਦਵਾਰਾਂ ਦੀਆਂ ਪ੍ਰਚਾਰ ਮੁਹਿੰਮਾਂ ’ਚ ਵਿਘਨ ਨਾ ਪਾਉਣ ਦੀ ਅਪੀਲ