Tuesday, May 21, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਕਾਂਗਰਸ ਨੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਵਿਜੈਇੰਦਰ ਸਿੰਗਲਾ ‘ਤੇ ਜਿਤਾਇਆ ਭਰੋਸਾ

April 30, 2024 11:02 AM

ਰੂਪਨਗਰ : ਸ੍ਰੀ ਅਨੰਦਪੁਰ ਸਾਹਿਬ ਸੀਟ ਲਈ ਕਾਂਗਰਸ ਪਾਰਟੀ ਨੇ ਸੰਗਰੂਰ ਜ਼ਿਲ੍ਹੇ ਦੇ ਜੰਮਪਲ ਤੇ ਟਕਸਾਲੀ ਕਾਂਗਰਸੀ ਪਰਿਵਾਰ ਨਾਲ ਸਬੰਧਤ ਵਿਜੈਇੰਦਰ ਸਿੰਗਲਾ ‘ਤੇ ਭਰੋਸਾ ਜਤਾਇਆ ਹੈ। ਇਤਿਹਾਸਕ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਦੀ ਚੋਣ ਨੂੰ ਲੈ ਕੇ ਕਾਂਗਰਸ ਹਾਈਕਮਾਂਡ ਵਿਚ ਪਿਛਲੇ ਕਈ ਦਿਨਾਂ ਤੋਂ ਚੱਲ ਰਹੀਆਂ ਸਿਆਸੀ ਅਟਕਲਾਂ ਨੂੰ ਸੋਮਵਾਰ ਨੂੰ ਵਿਰਾਮ ਲੱਗ ਗਿਆ, ਜਦੋਂ ਪਾਰਟੀ ਹਾਈਕਮਾਂਡ ਵੱਲੋਂ ਜਾਰੀ ਕੀਤੀ ਤੀਜੀ ਸੂਚੀ ਵਿਚ ਕਾਂਗਰਸ ਦੇ ਦਿੱਗਜ਼ ਨੇਤਾ ਤੇ ਪੰਜਾਬ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਵਿਜੈਇੰਦਰ ਸਿੰਗਲਾ ਪੁੱਤਰ ਸਵਰਗੀ ਸੰਤ ਰਾਮ ਸਿੰਗਲਾ ਨੂੰ ਟਿਕਟ ਦੇ ਦਿੱਤਾ ਗਿਆ। ਟਿਕਟ ਦੀ ਦੌੜ ਵਿਚ ਰਾਣਾ ਗੁਰਜੀਤ ਸਿੰਘ, ਸਾਬਕਾ ਸਪੀਕਰ ਰਾਣਾ ਕੇਪੀ ਸਿੰਘ, ਸਾਬਕਾ ਵਿਧਾਇਕ ਅੰਗਦ ਸੈਣੀ ਵੀ ਸਨ।ਕਾਂਗਰਸ ਦੇ ਉਮੀਦਵਾਰ ਵਿਜੈਇੰਦਰ ਸਿੰਗਲਾ ਲਈ ਇਹ ਹਲਕਾ ਨਵਾਂ ਹੋਵੇਗਾ ਕਿਉੰਕਿ ਉਨ੍ਹਾਂ ਦਾ ਜੱਦੀ ਹਲਕਾ ਸੰਗਰੂਰ ਹੈ ਜਿੱਥੋ ਉਹ ਮੈਂਬਰ ਪਾਰਲੀਮੈਂਟ ਪਹਿਲਾ ਬਣ ਚੁੱਕੇ ਹਨ। ਪੰਜਾਬ ਵਿਚ ਕਾਂਗਰਸ ਦੀ ਸਰਕਾਰ ਸਮੇਂ ਉਹ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਰਹੇ ਹਨ। ਸਿੰਗਲਾ ਪੰਜਾਬ ਯੂਥ ਕਾਂਗਰਸ ਦੇ 2006 ਤੋਂ 2008 ਤੱਕ ਪ੍ਰਧਾਨ ਰਹੇ ਹਨ। ਹਲਕਾ ਸ੍ਰੀ ਅਨੰਦਪੁਰ ਸਾਹਿਬ ਵਿਚ 9 ਵਿਧਾਨ ਸਭਾ ਹਲਕੇ ਪੈਦੇ ਹਨ ਜਿਨ੍ਹਾਂ ਵਿਚ ਮੋਹਾਲੀ ਦੇ ਵਿਧਾਨ ਸਭਾ ਹਲਕਾ ਮੋਹਾਲੀ, ਖਰੜ, ਰੂਪਨਗਰ ਜ਼ਿਲ੍ਹੇ ਦੇ ਸ੍ਰੀ ਚਮਕੌਰ ਸਾਹਿਬ, ਰੂਪਨਗਰ, ਸ੍ਰੀ ਅਨੰਦਪੁਰ ਸਾਹਿਬ, ਸ਼ਹੀਦ ਭਗਤ ਸਿੰਘ ਨਗਰ ਨਵਾਂ ਸ਼ਹਿਰ ਦੇ ਹਲਕਾ ਬਲਾਚੌਰ, ਨਵਾਂ ਸ਼ਹਿਰ, ਬੰਗਾ ਤੇ ਹੁਸ਼ਿਆਰਪੁਰ ਜ਼ਿਲ੍ਹੇ ਦਾ ਹਲਕਾ ਗੜ੍ਹਸ਼ੰਕਰ ਆਉਦਾ ਹੈ। ਸਿੰਗਲਾ ਲਈ ਸ੍ਰੀ ਅਨੰਦਪੁਰ ਸਾਹਿਬ ਸੀਟ ‘ਤੇ ਚੋਣ ਲੜਣ ਲਈ ਸਭ ਤੋਂ ਵੱਡੀ ਚਣੌਤੀ ਇਹ ਹੈ ਕਿ 9 ਵਿਧਾਨ ਸਭਾ ਹਲਕਿਆਂ ਵਿਚੋਂ ਕਿਸੇ ਵੀ ਹਲਕੇ ਤੋਂ ਕਾਂਗਰਸ ਪਾਰਟੀ ਦਾ ਵਿਧਾਇਕ ਨਹੀ ਹੈ। ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕਾ ਬਣਨ ਤੋਂ ਬਾਅਦ ਪਹਿਲੀ ਜਿੱਤ ਕਾਂਗਰਸ ਪਾਰਟੀ ਦੀ ਹੋਈ ਸੀ 2009 ਤੋਂ ਲੈ ਕੇ 2019 ਤੱਕ ਹਲਕੇ ਦੀ ਲੋਕ ਸਭਾ ਦੀ ਤਸਵੀਰ ਇਹ ਰਹੀ ਹੈ।

======

 ਲੋਕ ਸਭਾ ਚੋਣ :2009

 ਕਾਂਗਰਸ: ਰਵਨੀਤ ਸਿੰਘ ਬਿੱਟੂ ਨੂੰ :403836

 ਸ੍ਰੋਮਣੀ ਅਕਾਲੀ ਦਲ : ਡਾ ਦਲਜੀਤ ਸਿੰਘ ਚੀਮਾਂ ਨੂੰ: 337632

===============

2014:

 ਸ੍ਰੋਮਣੀ ਅਕਾਲੀ ਦਲ :ਪੇ੍ਰਮ ਸਿੰਘ ਚੰਦੂਮਾਜਰਾ ਨੂੰ 343794

 ਕਾਂਗਰਸ:ਅੰਬਿਕਾਂ ਸੋਨੀ ਨੂੰ: 323697

 ਆਪ :ਹਿੰਮਤ ਸਿੰਘ ਸ਼ੇਰਗਿੱਲ ਨੂੰ :306008

 ===========

2019:

 ਕਾਂਗਰਸ:ਮਨੀਸ਼ ਤਿਵਾੜੀ ਨੂੰ: 428045

 ਸ੍ਰੋਮਣੀ ਅਕਾਲੀ ਦਲ:ਪੇ੍ਰਮ ਸਿੰਘ ਚੰਦੂਮਾਜਰਾ ਨੂੰ:381161

 ਆਪ: ਨਰਿੰਦਰ ਸ਼ੇਰਗਿੱਲ ਨੂੰ: 53052

Have something to say? Post your comment

More From Punjab

ਕਦੇ ਵੀ ਲੋਕ ਪੱਖੀ ਨਹੀ ਹੋ ਸਕਦੀ ਭਰਿਸ਼ਟ ਸਿਸਟਮ ਦੇ ਪ੍ਰਭਾਵ ਹੇਠਾਂ ਹੋਣ ਵਾਲੀ ਚੋਣ ਪ੍ਰਕਿਰਿਆ

ਕਦੇ ਵੀ ਲੋਕ ਪੱਖੀ ਨਹੀ ਹੋ ਸਕਦੀ ਭਰਿਸ਼ਟ ਸਿਸਟਮ ਦੇ ਪ੍ਰਭਾਵ ਹੇਠਾਂ ਹੋਣ ਵਾਲੀ ਚੋਣ ਪ੍ਰਕਿਰਿਆ

ਝੱਲ ਲੇਈ ਵਾਲਾ ਜੰਗਲ 'ਚ ਲੱਗੀ ਭਿਆਨਕ ਅੱਗ, ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਵੱਲੋਂ ਮੁਸ਼ੱਕਤ ਜਾਰੀ

ਝੱਲ ਲੇਈ ਵਾਲਾ ਜੰਗਲ 'ਚ ਲੱਗੀ ਭਿਆਨਕ ਅੱਗ, ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਵੱਲੋਂ ਮੁਸ਼ੱਕਤ ਜਾਰੀ

ਕੈਬਨਿਟ ਮੰਤਰੀ ਬਲਕਾਰ ਸਿੰਘ ਦੇ PA ਦੀ ਸੜਕ ਹਾਦਸੇ 'ਚ ਮੌਤ, ਖੜ੍ਹੇ ਟਿੱਪਰ 'ਚ ਵੱਜੀ ਕਾਰ ਦੇ ਉੱਡੇ ਪਰਖੱਚੇ

ਕੈਬਨਿਟ ਮੰਤਰੀ ਬਲਕਾਰ ਸਿੰਘ ਦੇ PA ਦੀ ਸੜਕ ਹਾਦਸੇ 'ਚ ਮੌਤ, ਖੜ੍ਹੇ ਟਿੱਪਰ 'ਚ ਵੱਜੀ ਕਾਰ ਦੇ ਉੱਡੇ ਪਰਖੱਚੇ

ਫਿਰੋਜ਼ਪੁਰ 'ਚ ਜੇਲ੍ਹ ਦੀ ਲੜਾਈ ਸੜਕਾਂ 'ਤੇ ਆਈ ਤਾਂ ਚੱਲ ਗਈਆਂ ਗੋਲ਼ੀਆਂ, ਇਕ ਗੰਭੀਰ ਜ਼ਖ਼ਮੀ; 8 ਖਿਲਾਫ ਮਾਮਲਾ ਦਰਜ

ਫਿਰੋਜ਼ਪੁਰ 'ਚ ਜੇਲ੍ਹ ਦੀ ਲੜਾਈ ਸੜਕਾਂ 'ਤੇ ਆਈ ਤਾਂ ਚੱਲ ਗਈਆਂ ਗੋਲ਼ੀਆਂ, ਇਕ ਗੰਭੀਰ ਜ਼ਖ਼ਮੀ; 8 ਖਿਲਾਫ ਮਾਮਲਾ ਦਰਜ

ਕਿਸਾਨ ਆਗੂਆਂ ਦਾ ਵੱਡਾ ਐਲਾਨ ! ਅੱਜ ਹੀ ਖਾਲੀ ਕਰਨਗੇ ਸ਼ੰਭੂ ਰੇਲਵੇ ਟ੍ਰੈਕ, 22 ਮਈ ਨੂੰ ਕਰਨਗੇ ਮੁੜ ਇਕੱਠ

ਕਿਸਾਨ ਆਗੂਆਂ ਦਾ ਵੱਡਾ ਐਲਾਨ ! ਅੱਜ ਹੀ ਖਾਲੀ ਕਰਨਗੇ ਸ਼ੰਭੂ ਰੇਲਵੇ ਟ੍ਰੈਕ, 22 ਮਈ ਨੂੰ ਕਰਨਗੇ ਮੁੜ ਇਕੱਠ

ਚਾਚੀ-ਭਤੀਜੇ ਨੂੰ ਲੁਟੇਰਿਆਂ ਬਣਾਇਆ ਨਿਸ਼ਾਨਾ, ਭਤੀਜੇ ਨੂੰ ਕਿਰਚਾਂ ਮਾਰ ਕੇ ਚਾਚੀ ਦਾ ਖੋਹਿਆ ਪਰਸ

ਚਾਚੀ-ਭਤੀਜੇ ਨੂੰ ਲੁਟੇਰਿਆਂ ਬਣਾਇਆ ਨਿਸ਼ਾਨਾ, ਭਤੀਜੇ ਨੂੰ ਕਿਰਚਾਂ ਮਾਰ ਕੇ ਚਾਚੀ ਦਾ ਖੋਹਿਆ ਪਰਸ

ਚਾਰ ਜੂਨ ਨੂੰ ਕਈਆਂ ਦੀ ਜੂਨ ਸੁਧਰੂ ਕਈਆਂ ਦੀ ਵਿਗੜੂ

ਚਾਰ ਜੂਨ ਨੂੰ ਕਈਆਂ ਦੀ ਜੂਨ ਸੁਧਰੂ ਕਈਆਂ ਦੀ ਵਿਗੜੂ

ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਕੈਲਾਸ਼ ਵਿਜੇਵਰਗੀਆ ਹੋਏ ਝਲੂਰ ਕੁਟੀਆ ਨਤਮਸਤਕ

ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਕੈਲਾਸ਼ ਵਿਜੇਵਰਗੀਆ ਹੋਏ ਝਲੂਰ ਕੁਟੀਆ ਨਤਮਸਤਕ

ਨੌਸਰਬਾਜ਼ ਨੇ ਨਕਲੀ ਅਧਿਕਾਰੀ ਬਣ ਕੇ ਠੱਗਿਆ ਸ਼ਰੀਫ ਵਿਅਕਤੀ

ਨੌਸਰਬਾਜ਼ ਨੇ ਨਕਲੀ ਅਧਿਕਾਰੀ ਬਣ ਕੇ ਠੱਗਿਆ ਸ਼ਰੀਫ ਵਿਅਕਤੀ

ਇਲੈਕਟਰੋਨਿਕ ਦੇ ਗੁਦਾਮ 'ਚ ਲੱਗੀ ਭਿਆਨਕ ਅੱਗ

ਇਲੈਕਟਰੋਨਿਕ ਦੇ ਗੁਦਾਮ 'ਚ ਲੱਗੀ ਭਿਆਨਕ ਅੱਗ