Tuesday, May 21, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਜਥੇਦਾਰ ਵੱਲੋਂ ਲਏ ਸਖਤ ਨੋਟਿਸ ਤੋਂ ਬਾਅਦ ਅੰਮ੍ਰਿਤਾ ਵੜਿੰਗ ਨੇ ਸੋਸ਼ਲ ਮੀਡੀਆ 'ਤੇ ਮੰਗੀ ਮਾਫੀ, ਕਿਹਾ- ਅਣਜਾਣੇ 'ਚ ਹੋਈ ਗਲਤੀ ਲਈ ਗੁਰੂ ਤੇ ਸੰਗਤ ਬਖਸ਼ਣਹਾਰ

April 30, 2024 11:54 AM

ਚੰਡੀਗੜ੍ਹ : ਚੋਣ ਪ੍ਰਚਾਰ ਦੌਰਾਨ ਕਾਂਗਰਸ ਦੇ ਚੋਣ ਨਿਸ਼ਾਨ ‘ਪੰਜਾ’ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪੰਜਾ ਕਹਿਣ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸਖ਼ਤ ਨੋਟਿਸ ਲੈਂਦਿਆਂ ਕਾਂਗਰਸੀ ਆਗੂ ਅੰਮ੍ਰਿਤਾ ਵੜਿੰਗ ਨੂੰ ਤਾੜਨਾ ਕਰਦਿਆਂ ਕਿਹਾ ਸੀ ਕਿ ਉਹ ਆਪਣੀ ਗਲਤੀ ਮੰਨ ਕੇ ਤੌਬਾ ਕਰਨ ਤੇ ਮਾਫੀ ਮੰਗਣ।ਇਸ ਚਿਤਾਵਨੀ ਤੋਂ ਬਾਅਦ ਲੁਧਿਆਣਾ ਲੋਕ ਸਭਾ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਅਮਰਿੰਦਰ ਸਿੰਘ ਦੀ ਪਤਨੀ ਅੰਮ੍ਰਿਤਾ ਵੜਿੰਗ ਨੇ ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ 'ਤੇ ਇਕ ਵੀਡੀਓ ਸ਼ੇਅਰ ਕਰਕੇ ਗੁਰੂ ਜੀ ਤੋਂ ਗੁਰੂ ਰੂਪੀ ਸਾਧ ਸੰਗਤ ਤੋਂ ਹੱਥ ਜੋੜ ਕੇ ਮੁਆਫੀ ਮੰਗੀ ਹੈ।ਉਨ੍ਹਾਂ ਇਸ ਵੀਡੀਓ ਵਿਚ ਕਿਹਾ ਕਿ ਅਣਜਾਣੇ ਵਿਚ ਚੋਣ ਪ੍ਰਚਾਰ ਦੌਰਾਨ ਕਹੀ ਗੱਲ 'ਤੇ ਉਹ ਬਹੁਤ ਸ਼ਰਮਿੰਦਾ ਹੈ ਤੇ ਗੁਰੂ ਮਹਾਰਾਜ ਤੇ ਗੁਰੂ ਰੂਪੀ ਸਾਧ ਸੰਗਤ ਤੋਂ ਮਾਫੀ ਮੰਗਦੀ ਹੈ। ਸਭ ਤੋਂ ਪਹਿਲਾਂ ਮੈਂ ਦੋਵੇਂ ਹੱਥ ਜੋੜ ਕੇ ਉਹਨਾਂ ਸਭ ਤੋਂ ਮੁਆਫ਼ੀ ਮੰਗਣੀ ਚਾਹੁੰਦੀ ਹਾਂ ਜਿਹਨਾਂ ਦੀਆਂ ਭਾਵਨਾਵਾਂ ਨੂੰ ਮੇਰੇ ਅਣਜਾਣੇ ਵਿੱਚ ਬੋਲੇ ਗਏ ਬਿਆਨ ਤੋਂ ਠੇਸ ਪਹੁੰਚੀ ਹੈ। ਉਸ ਗੁਰੂ ਸਾਹਿਬ ਤੋੰ ਬਗੈਰ ਅਸੀਂ ਕੁੱਝ ਵੀ ਨਹੀਂ ਹਾਂ ਅਤੇ ਉਹਨਾਂ ਦੀ ਮਹਿਮਾ ਵਿਰੁੱਧ ਅਸੀਂ ਕਦੇ ਵੀ ਕੁੱਝ ਨਹੀਂ ਬੋਲ ਸਕਦੇ। ਮੈਂ ਤਾਂ ਉਸ ਅਕਾਲ ਪੁਰਖ ਦੀ ਇੱਕ ਨਿਮਾਣੀ ਜਿਹੀ ਸੇਵਾਦਾਰ ਹਾਂ, ਮੇਰਾ ਮਕਸਦ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਨਹੀਂ ਸੀ। ਉਹ ਵਾਹਿਗੁਰੂ ਅਤੇ ਸੰਗਤ ਬਖਸ਼ਣਹਾਰ ਹੈ ਮੈਂ ਆਪ ਸਭ ਜੀ ਪਾਸੋਂ ਮੁਆਫ਼ੀ ਮੰਗਦੀ ਹੋਈ ਭੁੱਲ ਬਖਸ਼ਾਉਂਦੀ ਹਾਂ। ਜ਼ਿਕਰਯੋਗ ਹੈ ਕਿ ਬੀਤੇ ਦਿਨੀ ਬਠਿੰਡਾ ਦੇ ਇਕ ਪ੍ਰੋਗਰਾਮ ਵਿੱਚ ਅੰਮ੍ਰਿਤਾ ਵੜਿੰਗ ਵੱਲੋਂ ਇਕ ਵਿਵਾਦਿਤ ਬਿਆਨ ਦਿੱਤਾ ਗਿਆ ਸੀ , ਡਿਸ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ । ਇਸ ਵੀਡੀਓ ’ਚ ਅੰਮ੍ਰਿਤਾ ਵੜਿੰਗ ਨੇ ਕਾਂਗਰਸ ਦੇ ਚੋਣ ਨਿਸ਼ਾਨ ਪੰਜੇ ਦੀ ਤੁਲਨਾ ਸ਼੍ਰੀ ਗੁਰੂ ਨਾਨਕ ਦੇਵ ਜੀ ਤੇ ਹੋਰ ਗੁਰੂ ਸਾਹਿਬਾਨ ਦੇ ਹੱਥ ਨਾਲ ਕਰ ਕੇ ਨਵਾਂ ਵਿਵਾਦ ਛੇੜ ਦਿੱਤਾ। ਅਕਾਲੀ ਦਲ ਨੇ ਵੀਡਿਓ ਦੇ ਆਧਾਰ ’ਤੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਹੈ। ਵਾਇਰਲ ਵੀਡੀਓ ਇਕ ਨਿੱਜੀ ਚੈਨਲ ਦੇ ਲੋਗੋ ਵਾਲੇ ਫੇਸਬੁੱਕ ਪੇਜ ਦੀ ਹੈ। ਇਸ ਵੀਡੀਓ ’ਚ ਅੰਮ੍ਰਿਤਾ ਵੜਿੰਗ ਇਕ ਚੋਣ ਜਲਸੇ ਨੂੰ ਸੰਬੋਧਨ ਕਰਦੇ ਹੋਏ ਕਹਿ ਰਹੇ ਹਨ, ‘ਤੁਹਾਡੀ ਵੋਟ ਸੱਚੇ ਪਾਤਸ਼ਾਹ ਬਾਬੇ ਨਾਨਕ ਦੇ ਪੰਜੇ ਨੂੰ ਜਾਣੀ ਚਾਹੀਦੀ ਹੈ।’ ਉਹ ਕਹਿ ਰਹੇ ਹਨ ਕਿ ਗੁਰੂ ਨਾਨਕ ਦੇਵ ਜੀ, ਮਹਾਂਵੀਰ ਜੀ ਤੇ ਹੋਰ ਗੁਰੂਆ ਦਾ ਨਿਸ਼ਾਨ ਅਕਸਰ ਪੰਜਾ ਹੋਇਆ ਕਰਦਾ ਸੀ। ਵੜਿੰਗ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਚੋਣ ਨਿਸ਼ਾਨ ਪੰਜਾਂ ਉਨ੍ਹਾਂ ਗੁਰੂਆ ਕਰਕੇ ਹੀ ਚੁਣਿਆ ਹੈ। ਉਨ੍ਹਾਂ ਵੋਟਰਾਂ ਅਪੀਲ ਕੀਤੀ ਕਿ ਉਹ ਅੱਜ ਉਨ੍ਹਾਂ ਗੁਰੂਆਂ ਦੇ ਪੰਜੇ ਲਈ ਵੋਟ ਮੰਗਣ ਆਏ ਹਨ। ਉਹ ਕਾਂਗਰਸ ਪਾਰਟੀ ਲਈ ਵੋਟ ਮੰਗਣ ਆਏ ਹਨ, ਜਿਸਨੇ ਸਾਨੂੰ ਅਜ਼ਾਦੀ ਦਿਵਾਈ ਹੈ।

Have something to say? Post your comment

More From Punjab

ਅਤਿ ਮਹੱਤਵਪੂਰਨ ਬਣੀ ਜਲੰਧਰ ਸੀਟ ’ਤੇ ਆਸਾਨ ਨਹੀਂ ਹੋਵੇਗੀ ਕਿਸੇ ਵੀ ਉਮੀਦਵਾਰ ਦੀ ਜਿੱਤ, ਚੋਣ ਮੈਦਾਨ ’ਚ ਨਿੱਤਰੇ ਸਾਰੇ ਉਮੀਦਵਾਰਾਂ ਦੇ ਹੱਕ ਤੇ ਵਿਰੋਧ ’ਚ ਹਨ ਵੱਖ-ਵੱਖ ਤੱਥ

ਅਤਿ ਮਹੱਤਵਪੂਰਨ ਬਣੀ ਜਲੰਧਰ ਸੀਟ ’ਤੇ ਆਸਾਨ ਨਹੀਂ ਹੋਵੇਗੀ ਕਿਸੇ ਵੀ ਉਮੀਦਵਾਰ ਦੀ ਜਿੱਤ, ਚੋਣ ਮੈਦਾਨ ’ਚ ਨਿੱਤਰੇ ਸਾਰੇ ਉਮੀਦਵਾਰਾਂ ਦੇ ਹੱਕ ਤੇ ਵਿਰੋਧ ’ਚ ਹਨ ਵੱਖ-ਵੱਖ ਤੱਥ

ਪੰਜਾਬ 'ਚ 'ਆਪ' ਨੂੰ ਵੱਡਾ ਝਟਕਾ, ਜਲੰਧਰ ਛਾਉਣੀ ਤੋਂ ਸਾਬਕਾ ਵਿਧਾਇਕ ਜਗਬੀਰ ਬਰਾੜ ਭਾਜਪਾ 'ਚ ਸ਼ਾਮਲ

ਪੰਜਾਬ 'ਚ 'ਆਪ' ਨੂੰ ਵੱਡਾ ਝਟਕਾ, ਜਲੰਧਰ ਛਾਉਣੀ ਤੋਂ ਸਾਬਕਾ ਵਿਧਾਇਕ ਜਗਬੀਰ ਬਰਾੜ ਭਾਜਪਾ 'ਚ ਸ਼ਾਮਲ

ਗੰਨ ਪੁਆਇੰਟ 'ਤੇ ਆੜ੍ਹਤੀਏ ਤੋਂ 6 ਲੱਖ ਰੁਪਏ ਦੀ ਲੁੱਟ, ਸਾਦਿਕ ਥਾਣੇ ਤੋਂ 2 ਕਿੱਲੋਮੀਟਰ ਦੂਰੀ 'ਤੇ ਹੋਈ ਵਾਰਦਾਤ

ਗੰਨ ਪੁਆਇੰਟ 'ਤੇ ਆੜ੍ਹਤੀਏ ਤੋਂ 6 ਲੱਖ ਰੁਪਏ ਦੀ ਲੁੱਟ, ਸਾਦਿਕ ਥਾਣੇ ਤੋਂ 2 ਕਿੱਲੋਮੀਟਰ ਦੂਰੀ 'ਤੇ ਹੋਈ ਵਾਰਦਾਤ

ਕਦੇ ਵੀ ਲੋਕ ਪੱਖੀ ਨਹੀ ਹੋ ਸਕਦੀ ਭਰਿਸ਼ਟ ਸਿਸਟਮ ਦੇ ਪ੍ਰਭਾਵ ਹੇਠਾਂ ਹੋਣ ਵਾਲੀ ਚੋਣ ਪ੍ਰਕਿਰਿਆ

ਕਦੇ ਵੀ ਲੋਕ ਪੱਖੀ ਨਹੀ ਹੋ ਸਕਦੀ ਭਰਿਸ਼ਟ ਸਿਸਟਮ ਦੇ ਪ੍ਰਭਾਵ ਹੇਠਾਂ ਹੋਣ ਵਾਲੀ ਚੋਣ ਪ੍ਰਕਿਰਿਆ

ਝੱਲ ਲੇਈ ਵਾਲਾ ਜੰਗਲ 'ਚ ਲੱਗੀ ਭਿਆਨਕ ਅੱਗ, ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਵੱਲੋਂ ਮੁਸ਼ੱਕਤ ਜਾਰੀ

ਝੱਲ ਲੇਈ ਵਾਲਾ ਜੰਗਲ 'ਚ ਲੱਗੀ ਭਿਆਨਕ ਅੱਗ, ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਵੱਲੋਂ ਮੁਸ਼ੱਕਤ ਜਾਰੀ

ਕੈਬਨਿਟ ਮੰਤਰੀ ਬਲਕਾਰ ਸਿੰਘ ਦੇ PA ਦੀ ਸੜਕ ਹਾਦਸੇ 'ਚ ਮੌਤ, ਖੜ੍ਹੇ ਟਿੱਪਰ 'ਚ ਵੱਜੀ ਕਾਰ ਦੇ ਉੱਡੇ ਪਰਖੱਚੇ

ਕੈਬਨਿਟ ਮੰਤਰੀ ਬਲਕਾਰ ਸਿੰਘ ਦੇ PA ਦੀ ਸੜਕ ਹਾਦਸੇ 'ਚ ਮੌਤ, ਖੜ੍ਹੇ ਟਿੱਪਰ 'ਚ ਵੱਜੀ ਕਾਰ ਦੇ ਉੱਡੇ ਪਰਖੱਚੇ

ਫਿਰੋਜ਼ਪੁਰ 'ਚ ਜੇਲ੍ਹ ਦੀ ਲੜਾਈ ਸੜਕਾਂ 'ਤੇ ਆਈ ਤਾਂ ਚੱਲ ਗਈਆਂ ਗੋਲ਼ੀਆਂ, ਇਕ ਗੰਭੀਰ ਜ਼ਖ਼ਮੀ; 8 ਖਿਲਾਫ ਮਾਮਲਾ ਦਰਜ

ਫਿਰੋਜ਼ਪੁਰ 'ਚ ਜੇਲ੍ਹ ਦੀ ਲੜਾਈ ਸੜਕਾਂ 'ਤੇ ਆਈ ਤਾਂ ਚੱਲ ਗਈਆਂ ਗੋਲ਼ੀਆਂ, ਇਕ ਗੰਭੀਰ ਜ਼ਖ਼ਮੀ; 8 ਖਿਲਾਫ ਮਾਮਲਾ ਦਰਜ

ਕਿਸਾਨ ਆਗੂਆਂ ਦਾ ਵੱਡਾ ਐਲਾਨ ! ਅੱਜ ਹੀ ਖਾਲੀ ਕਰਨਗੇ ਸ਼ੰਭੂ ਰੇਲਵੇ ਟ੍ਰੈਕ, 22 ਮਈ ਨੂੰ ਕਰਨਗੇ ਮੁੜ ਇਕੱਠ

ਕਿਸਾਨ ਆਗੂਆਂ ਦਾ ਵੱਡਾ ਐਲਾਨ ! ਅੱਜ ਹੀ ਖਾਲੀ ਕਰਨਗੇ ਸ਼ੰਭੂ ਰੇਲਵੇ ਟ੍ਰੈਕ, 22 ਮਈ ਨੂੰ ਕਰਨਗੇ ਮੁੜ ਇਕੱਠ

ਚਾਚੀ-ਭਤੀਜੇ ਨੂੰ ਲੁਟੇਰਿਆਂ ਬਣਾਇਆ ਨਿਸ਼ਾਨਾ, ਭਤੀਜੇ ਨੂੰ ਕਿਰਚਾਂ ਮਾਰ ਕੇ ਚਾਚੀ ਦਾ ਖੋਹਿਆ ਪਰਸ

ਚਾਚੀ-ਭਤੀਜੇ ਨੂੰ ਲੁਟੇਰਿਆਂ ਬਣਾਇਆ ਨਿਸ਼ਾਨਾ, ਭਤੀਜੇ ਨੂੰ ਕਿਰਚਾਂ ਮਾਰ ਕੇ ਚਾਚੀ ਦਾ ਖੋਹਿਆ ਪਰਸ

ਚਾਰ ਜੂਨ ਨੂੰ ਕਈਆਂ ਦੀ ਜੂਨ ਸੁਧਰੂ ਕਈਆਂ ਦੀ ਵਿਗੜੂ

ਚਾਰ ਜੂਨ ਨੂੰ ਕਈਆਂ ਦੀ ਜੂਨ ਸੁਧਰੂ ਕਈਆਂ ਦੀ ਵਿਗੜੂ