Saturday, May 18, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਪਟਿਆਲਾ ’ਚ ਮੁੱਖ ਮੰਤਰੀ ਭਗਵੰਤ ਮਾਨ ਦਾ ਰੋਡ ਸ਼ੋਅ, ਕਿਹਾ-ਪੰਜਾਬ ’ਚ ਕਮਲ ਨਹੀਂ ਖਿੜਨਾ, ਚਿੱਕੜ ਸਾਫ਼ ਕਰਨ ਲਈ ‘ਝਾੜੂ’ ਹੈ

May 04, 2024 11:00 AM

ਪਟਿਆਲਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ’ਚ ਕਮਲ ਨਹੀਂ ਖਿੜਨ ਵਾਲਾ, ਕਿਉਂਕਿ ਪੰਜਾਬ ’ਚ ਚਿੱਕੜ ਸਾਫ਼ ਕਰਨ ਲਈ ‘ਝਾੜੂ’ ਹੈ। ਮਾਨ ਅੱਜ ਇੱਥੇ ਲੋਕ ਸਭਾ ਹਲਕਾ ਪਟਿਆਲਾ ‘ਆਪ’ ਉਮੀਦਵਾਰ ਅਤੇ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਹੱਕ ਵਿੱਚ ਰੋਡ ਸ਼ੋਅ ਕਰਨ ਪੁੱਜੇ ਹੋਏ ਸਨ। ਉਨ੍ਹਾਂ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤੁਹਾਡੇ ਸਿਰ ’ਤੇ ਹੀ ਪੰਜਾਬ ਲਈ ਰਾਜਪਾਲ ਤੋਂ ਲੈ ਕੇ ਸੁਪਰੀਮ ਕੋਰਟ ਤੱਕ ਸਭ ਨਾਲ ਇਕੱਲਾ ਲੜ ਰਿਹਾ ਹਾਂ। ‘ਆਪ’ ਦੇ ਇਨਕਲਾਬੀ ਨਾਅਰੇ ਮਹਿਲਾਂ ਦੀਆਂ ਕੰਧਾਂ ਹਿਲਾ ਦੇਣਗੇ। ਸਾਡੀ ਸਰਕਾਰ ਨਿੱਜੀ ਜਾਇਦਾਦ ਖ਼ਰੀਦਣ ਵਾਲੀ ਪਹਿਲੀ ਸਰਕਾਰ ਹੈ, ਅਸੀਂ ਜੀਵੀਕੇ ਥਰਮਲ ਪਾਵਰ ਪਲਾਂਟ ਖ਼ਰੀਦਿਆ ਹੈ।ਮੁੱਖ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਪੰਜਾਬ ਦਾ ਪੈਸਾ ਲੁੱਟਿਆ ਹੈ, ਉਹ ਕਿਸੇ ਪਹਾੜ ਹੇਠਾਂ ਜਾਂ ਕਿਸੇ ਹੋਟਲ ਵਿੱਚ ਦੱਬਿਆ ਹੋਇਆ ਹੈ। ਉਨ੍ਹਾਂ ਦੀ ਸਰਕਾਰ ਵਿਆਜ ਸਮੇਤ ਵਸੂਲੀ ਕਰੇਗੀ। ਇਹ ਪੈਸਾ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਲਾਇਆ ਜਾਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਲੋਕਾਂ ਨੂੰ 13 ਸੀਟਾਂ ਜਿਤਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਤੋਂ ਬਾਅਦ ਕੇਂਦਰ ਸਰਕਾਰ ਪੰਜਾਬ ਦੇ ਹਿੱਸੇ ਦਾ ਇੱਕ ਪੈਸਾ ਵੀ ਨਹੀਂ ਰੱਖ ਸਕੇਗੀ, ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਵਿੱਚ ਤੇਜ਼ੀ ਨਾਲ ਕੰਮ ਕਰੇਗੀ।ਰੋਡ ਸ਼ੋਅ ਵਿਚ ਲੋਕਾਂ ਦੇ ਇਕੱਠ ਨੂੰ ਦੇਖਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪਟਿਆਲਾ ਪੰਜਾਬ ਵਿੱਚ ਖਾਸ ਤਾਂ ਵੀ ਹੈ ਕਿਉਂਕਿ ਇੱਥੋਂ ਦੇ ਵਿਧਾਇਕ ਅਤੇ ਸਿਹਤ ਮੰਤਰੀ ਨੇ 70 ਸਾਲ ਤੋਂ ਕਾਬਜ਼ ਸਰਕਾਰਾਂ ਦੇ ਨੁਮਾਇੰਦਿਆ ਦੇ ਤਖ਼ਤੇ ਪਲਟਾਏ ਹਨ। ਮਹਿਲਾਂ ਵਿੱਚੋਂ ਸਰਕਾਰ ਚਲਾਉਣ ਵਾਲਿਆਂ ਨੂੰ ਲੱਗਦਾ ਸੀ ਕਿ ਲੋਕ ਹੁਣ ਵੀ ਕਾਂਗਰਸ-ਅਕਾਲੀ ਵਾਲੀ ਹੀ ਖੇਡ ਖੇਡਣਗੇ। ਪਰ ‘ਆਪ’ ਦੀ ਚੱਲੀ ਹਨੇਰੀ ਨੇ ਮਹਿਲਾਂ ਦੀਆਂ ਕੰਧਾਂ ਵੀ ਹਿੱਲਣ ਲਾ ਦਿੱਤੀਆਂ। ਉਨ੍ਹਾਂ ਵਿਅੰਗ ਕਸਦਿਆਂ ਕਿਹਾ ਕਿ ਲੋਕਮਾਰੂ ਨੀਤੀ ਕਾਰਨ ਹੀ ਜਲਦ ਮਹਿਲਾਂ ਵਿੱਚ ਕਾਂ ਬੋਲਣ ਲੱਗ ਜਾਣਗੇ। ਹਾਲੇ ਕਿਸਾਨ ਤੂੜੀ ਕਰਨ ਵਿੱਚ ਵਿਅਸਤ ਹਨ, ਵੇਹਲੇ ਹੁੰਦਿਆ ਹੀ ਵਿਰੋਧੀਆਂ ਦੀ ਤੂੜੀ ਕੀਤੀ ਜਾਵੇਗੀ।

Have something to say? Post your comment

More From Punjab

ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ: ਮੀਤ ਹੇਅਰ

ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ: ਮੀਤ ਹੇਅਰ

ਫ਼ਰੀਦਕੋਟ ਦੀ ਮਾਣਮੱਤੀ ਬੇਟੀ ਸਿਫ਼ਤ ਕੌਰ ਸਮਰਾ ਨੇ ਪੈਰਿਸ ਉਲਪਿੰਕ ਲਈ ਕੀਤਾ ਕੁਆਲੀਫ਼ਾਈ, ਏਸ਼ੀਅਨ ਖੇਡਾਂ ’ਚ ਚਾਈਨਾ ਵਿਖੇ ਜਿੱਤਿਆ ਸੀ ਦੇਸ਼ ਲਈ ਪਹਿਲਾ ਤਗਮਾ

ਫ਼ਰੀਦਕੋਟ ਦੀ ਮਾਣਮੱਤੀ ਬੇਟੀ ਸਿਫ਼ਤ ਕੌਰ ਸਮਰਾ ਨੇ ਪੈਰਿਸ ਉਲਪਿੰਕ ਲਈ ਕੀਤਾ ਕੁਆਲੀਫ਼ਾਈ, ਏਸ਼ੀਅਨ ਖੇਡਾਂ ’ਚ ਚਾਈਨਾ ਵਿਖੇ ਜਿੱਤਿਆ ਸੀ ਦੇਸ਼ ਲਈ ਪਹਿਲਾ ਤਗਮਾ

ਤਰਨਤਾਰਨ 'ਚ ਵਿਅਕਤੀ ਨਾਲ 2.90 ਕਰੋੜ ਦੀ ਠੱਗੀ, ਪੁਲਿਸ ਨੇ ਠੱਗੀ ਮਾਰਨ ਦੇ ਦੋਸ਼ ਹੇਠ ਤਿੰਨ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਕੀਤੀ ਸ਼ੁਰੂ

ਤਰਨਤਾਰਨ 'ਚ ਵਿਅਕਤੀ ਨਾਲ 2.90 ਕਰੋੜ ਦੀ ਠੱਗੀ, ਪੁਲਿਸ ਨੇ ਠੱਗੀ ਮਾਰਨ ਦੇ ਦੋਸ਼ ਹੇਠ ਤਿੰਨ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਕੀਤੀ ਸ਼ੁਰੂ

ਕਿਸਾਨ ਅੰਦੋਲਨ ਕਾਰਨ ਵਿੱਤੀ ਨੁਕਸਾਨ ਝੱਲ ਰਹੇ ਕਾਰੋਬਾਰੀਆਂ ਦਾ ਟੁੱਟਿਆ ਸਬਰ ਦਾ ਬੰਨ੍ਹ, ਕਿਹਾ- ਦਸ ਦਿਨਾਂ ’ਚ ਚੁੱਕੋ ਧਰਨਾ ਨਹੀਂ ਤਾਂ ਕਰਾਂਗੇ ਪੰਜਾਬ ਬੰਦ

ਕਿਸਾਨ ਅੰਦੋਲਨ ਕਾਰਨ ਵਿੱਤੀ ਨੁਕਸਾਨ ਝੱਲ ਰਹੇ ਕਾਰੋਬਾਰੀਆਂ ਦਾ ਟੁੱਟਿਆ ਸਬਰ ਦਾ ਬੰਨ੍ਹ, ਕਿਹਾ- ਦਸ ਦਿਨਾਂ ’ਚ ਚੁੱਕੋ ਧਰਨਾ ਨਹੀਂ ਤਾਂ ਕਰਾਂਗੇ ਪੰਜਾਬ ਬੰਦ

ਭਵਾਨੀਗੜ੍ਹ 'ਚ ਵਾਪਰੀ ਦਿਲ ਕੰਬਾਊ ਘਟਨਾ, ਸਿਰ 'ਤੇ ਰਾਡ ਮਾਰ ਕੇ ਮੌਤ ਦੇ ਘਾਟ ਉਤਾਰਿਆ 26 ਸਾਲਾ ਨੌਜਵਾਨ

ਭਵਾਨੀਗੜ੍ਹ 'ਚ ਵਾਪਰੀ ਦਿਲ ਕੰਬਾਊ ਘਟਨਾ, ਸਿਰ 'ਤੇ ਰਾਡ ਮਾਰ ਕੇ ਮੌਤ ਦੇ ਘਾਟ ਉਤਾਰਿਆ 26 ਸਾਲਾ ਨੌਜਵਾਨ

ਸੜਕ ਹਾਦਸੇ 'ਚ ਲਾਅ ਯੂਨਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ, ਭਾਦਸੋਂ ਰੋਡ 'ਤੇ ਦਰੱਖ਼ਤ ਨਾਲ ਟਕਰਾਈ ਕਾਰ

ਸੜਕ ਹਾਦਸੇ 'ਚ ਲਾਅ ਯੂਨਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ, ਭਾਦਸੋਂ ਰੋਡ 'ਤੇ ਦਰੱਖ਼ਤ ਨਾਲ ਟਕਰਾਈ ਕਾਰ

ਖੇਤ 'ਚ ਮੋਟਰ ਤੋਂ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ

ਖੇਤ 'ਚ ਮੋਟਰ ਤੋਂ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ

ਅਦਾਲਤ ’ਚੋਂ ਪਰਤ ਰਹੇ ਵਕੀਲ ਤੇ ਟਾਈਪਿਸਟ ਨੂੰ ਪੰਜ ਲੁਟੇਰਿਆਂ ਲੁੱਟਿਆ, ਪਿੰਡ ਕੱਲ੍ਹਾ ਦੇ ਨੇੜੇ ਦਿੱਤਾ ਵਾਰਦਾਤ ਨੂੰ ਅੰਜ਼ਾਮ

ਅਦਾਲਤ ’ਚੋਂ ਪਰਤ ਰਹੇ ਵਕੀਲ ਤੇ ਟਾਈਪਿਸਟ ਨੂੰ ਪੰਜ ਲੁਟੇਰਿਆਂ ਲੁੱਟਿਆ, ਪਿੰਡ ਕੱਲ੍ਹਾ ਦੇ ਨੇੜੇ ਦਿੱਤਾ ਵਾਰਦਾਤ ਨੂੰ ਅੰਜ਼ਾਮ

ਕੱਟੜ ਸਿਆਸੀ ਵਿਰੋਧੀ ਹੋਏ ਇਕੱਠੇ ! AAP ਨੂੰ ਅਲਵਿਦਾ ਕਹਿ ਕੇ ਲਾਲੀ ਮਜੀਠੀਆ ਪਰਿਵਾਰ ਸਣੇ ਅਕਾਲੀ ਦਲ 'ਚ ਸ਼ਾਮਲ

ਕੱਟੜ ਸਿਆਸੀ ਵਿਰੋਧੀ ਹੋਏ ਇਕੱਠੇ ! AAP ਨੂੰ ਅਲਵਿਦਾ ਕਹਿ ਕੇ ਲਾਲੀ ਮਜੀਠੀਆ ਪਰਿਵਾਰ ਸਣੇ ਅਕਾਲੀ ਦਲ 'ਚ ਸ਼ਾਮਲ

ਸਾਈਲੋ ਪਲਾਂਟ ਛੀਨਾ ਰੇਲ ਵਾਲਾ ਨੇੜੇ ਵਾਪਰਿਆ ਅੱਗ ਨਾਲ ਭਿਆਨਕ ਹਾਦਸਾ, ਕਣਕ ਨਾਲ ਲੱਦੇ ਦੋ ਟਰੱਕ ਆਏ ਲਪੇਟ 'ਚ, ਡਰਾਈਵਰ ਝੁਲਸਿਆ

ਸਾਈਲੋ ਪਲਾਂਟ ਛੀਨਾ ਰੇਲ ਵਾਲਾ ਨੇੜੇ ਵਾਪਰਿਆ ਅੱਗ ਨਾਲ ਭਿਆਨਕ ਹਾਦਸਾ, ਕਣਕ ਨਾਲ ਲੱਦੇ ਦੋ ਟਰੱਕ ਆਏ ਲਪੇਟ 'ਚ, ਡਰਾਈਵਰ ਝੁਲਸਿਆ