Saturday, May 18, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਸੁਰੱਖਿਆ ਘੱਟ ਕਰਨ ਕਾਰਨ ਹੋਈ Sidhu Moosewala ਦੀ ਹੱਤਿਆ, ਸਾਬਕਾ ਮੰਤਰੀ ਬਿਕਰਮ ਮਜੀਠੀਆ ਨੇ ਕੀਤੀ ਇਹ ਮੰਗ

May 04, 2024 11:02 AM

ਚੰਡੀਗੜ੍ਹ : ਮਾਨਸਾ ਜ਼ਿਲ੍ਹੇ ਦੇ ਜਵਾਹਰਕੇ ’ਚ 29 ਮਈ 2022 ਨੂੰ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਦਾ ਮਾਮਲਾ ਇਕ ਵਾਰ ਫਿਰ ਗਰਮਾ ਗਿਆ ਹੈ। ਪੰਜਾਬ ਦੇ ਐਡਵੋਕੇਟ ਜਨਰਲ ਨੇ ਸੁਪਰੀਮ ਕੋਰਟ ’ਚ ਮੰਨਿਆ ਕਿ ਸਿੱਧੂ ਮੂਸੇਵਾਲਾ ਦੀ ਸੁਰੱਖਿਆ ’ਚ ਕੀਤੀ ਗਈ ਕਮੀ ਕਾਰਨ ਹੀ ਉਸ ਦੀ ਜਾਨ ਗਈ। ਇਸ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਪਿਤਾ ਤੇ ਸ਼੍ਰੋਮਣੀ ਅਕਾਲੀ ਦਲ ਨੇ ਸੂਬਾ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਨੇ ਕਿਹਾ ਹੈ ਕਿ ਹੁਣ ਤਾਂ ਸਰਕਾਰ ਮੰਨ ਚੁੱਕੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਹੱਤਿਆ ਉਸ ਦੀ ਸੁਰੱਖਿਆ ਘੱਟ ਕਰਨ ਕਾਰਨ ਹੋਈ ਹੈ। ਜੇਕਰ ਸਰਕਾਰ ’ਚ ਥੋੜ੍ਹੀ ਜਿਹੀ ਵੀ ਇਨਸਾਨੀਅਤ ਹੈ ਤਾਂ ਉਹ ਇਸ ਲਈ ਜ਼ਿੰਮੇਵਾਰ ਲੋਕਾਂ ’ਤੇ ਕੇਸ ਦਰਜ ਕਰ ਕੇ ਕਾਰਵਾਈ ਕਰੇ। ਉਨ੍ਹਾਂ ਕਿਹਾ ਕਿ ਇਸ ਘਟਨਾ ਲਈ ਜਿੱਥੇ ਮੁਲਜ਼ਮ ਜ਼ਿੰਮੇਵਾਰ ਹਨ, ਉਸਤੋਂ ਕਿਤੇ ਵੱਧ ਪੰਜਾਬ ਸਰਕਾਰ ਵੀ ਇਸ ਲਈ ਜ਼ਿੰਮੇਵਾਰ ਹੈ। ਓਧਰ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੇ ਕਿਹਾ ਹੈ ਕਿ ਇਹ ਮੰਨ ਲੈਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਤੇ ਉਨ੍ਹਾਂ ਦੇ ਸਲਾਹਕਾਰ ਬਲਤੇਜ ਪੰਨੂ ’ਤੇ ਮਾਮਲਾ ਦਰਜ ਕੀਤਾ ਜਾਣਾ ਚਾਹੀਦਾ ਹੈ। ਮਜੀਠੀਆ ਨੇ ਕਿਹਾ ਕਿ ਹੁਣ ਸਰਕਾਰ ਨੇ ਉਹ ਗੱਲ ਅਧਿਕਾਰਤ ਤੌਰ ’ਤੇ ਮੰਨੀ ਹੈ ਜੋ ਮੂਸੇਵਾਲਾ ਦੇ ਮਾਤਾ-ਪਿਤਾ ਤੇ ਵੱਡੇ ਪੱਧਰ ’ਤੇ ਪੰਜਾਬੀ ਹਮੇਸ਼ਾ ਤੋਂ ਕਹਿੰਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮਤੰਰੀ ਨੇ ਨਾ ਸਿਰਫ਼ ਗਾਇਕ ਦੀ ਸੁਰੱਖਿਆ ਘੱਟ ਕੀਤੀ, ਬਲਕਿ ਗੈਂਗਸਟਰ ਲਾਰੈਂਸ ਬਿਸ਼ਨੋਈ, ਜਿਸ ਦੇ ਗਿਰੋਹ ਨੇ ਮੂਸੇਵਾਲਾ ਦੀ ਹੱਤਿਆ ਕੀਤੀ ਸੀ, ਨੂੰ ਜੇਲ੍ਹ ਤੋਂ ਇੰਟਰਵਿਊ ਦੇਣ ਦੀ ਇਜਾਜ਼ਤ ਵੀ ਦਿੱਤੀ ਸੀ।ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦੀ ਸੁਰੱਖਿਆ ’ਚ ਅੱਠ ਤੋਂ ਦੱਸ ਪੁਲਿਸ ਮੁਲਾਜ਼ਮ ਤਾਇਨਾਤ ਰਹਿੰਦੇ ਸਨ, ਮਾਨ ਸਰਕਾਰ ਨੇ ਘਟਨਾ ਤੋਂ ਇਕ ਦਿਨ ਪਹਿਲਾਂ ਮੂਸੇਵਾਲਾ ਦੀ ਸੁਰੱਖਿਆ ’ਚ ਕਟੌਤੀ ਕਰ ਕੇ ਸਿਰਫ਼ ਦੋ ਪੁਲਿਸ ਮੁਲਾਜਮ ਹੀ ਉਨ੍ਹਾਂ ਦੀ ਸੁਰੱਖਿਆ ’ਚ ਤਾਇਨਾਤ ਕਰ ਦਿੱਤੇ ਸਨ। ਇਸੇ ਦੌਰਾਨ ਅਗਲੇ ਦਿਨ ਸਿੱਧੂ ਮੂਸੇਵਾਲਾ ਦੀ ਹੱਤਿਆ ਕਰ ਦਿੱਤੀ ਗਈ। ਇਸ ਹੱਤਿਆ ਦੀ ਜ਼ਿੰਮੇਵਾਰੀ ਬਾਅਦ ’ਚ ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਸੀ।

Have something to say? Post your comment

More From Punjab

ਖੇਤ 'ਚ ਮੋਟਰ ਤੋਂ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ

ਖੇਤ 'ਚ ਮੋਟਰ ਤੋਂ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ

ਅਦਾਲਤ ’ਚੋਂ ਪਰਤ ਰਹੇ ਵਕੀਲ ਤੇ ਟਾਈਪਿਸਟ ਨੂੰ ਪੰਜ ਲੁਟੇਰਿਆਂ ਲੁੱਟਿਆ, ਪਿੰਡ ਕੱਲ੍ਹਾ ਦੇ ਨੇੜੇ ਦਿੱਤਾ ਵਾਰਦਾਤ ਨੂੰ ਅੰਜ਼ਾਮ

ਅਦਾਲਤ ’ਚੋਂ ਪਰਤ ਰਹੇ ਵਕੀਲ ਤੇ ਟਾਈਪਿਸਟ ਨੂੰ ਪੰਜ ਲੁਟੇਰਿਆਂ ਲੁੱਟਿਆ, ਪਿੰਡ ਕੱਲ੍ਹਾ ਦੇ ਨੇੜੇ ਦਿੱਤਾ ਵਾਰਦਾਤ ਨੂੰ ਅੰਜ਼ਾਮ

ਕੱਟੜ ਸਿਆਸੀ ਵਿਰੋਧੀ ਹੋਏ ਇਕੱਠੇ ! AAP ਨੂੰ ਅਲਵਿਦਾ ਕਹਿ ਕੇ ਲਾਲੀ ਮਜੀਠੀਆ ਪਰਿਵਾਰ ਸਣੇ ਅਕਾਲੀ ਦਲ 'ਚ ਸ਼ਾਮਲ

ਕੱਟੜ ਸਿਆਸੀ ਵਿਰੋਧੀ ਹੋਏ ਇਕੱਠੇ ! AAP ਨੂੰ ਅਲਵਿਦਾ ਕਹਿ ਕੇ ਲਾਲੀ ਮਜੀਠੀਆ ਪਰਿਵਾਰ ਸਣੇ ਅਕਾਲੀ ਦਲ 'ਚ ਸ਼ਾਮਲ

ਸਾਈਲੋ ਪਲਾਂਟ ਛੀਨਾ ਰੇਲ ਵਾਲਾ ਨੇੜੇ ਵਾਪਰਿਆ ਅੱਗ ਨਾਲ ਭਿਆਨਕ ਹਾਦਸਾ, ਕਣਕ ਨਾਲ ਲੱਦੇ ਦੋ ਟਰੱਕ ਆਏ ਲਪੇਟ 'ਚ, ਡਰਾਈਵਰ ਝੁਲਸਿਆ

ਸਾਈਲੋ ਪਲਾਂਟ ਛੀਨਾ ਰੇਲ ਵਾਲਾ ਨੇੜੇ ਵਾਪਰਿਆ ਅੱਗ ਨਾਲ ਭਿਆਨਕ ਹਾਦਸਾ, ਕਣਕ ਨਾਲ ਲੱਦੇ ਦੋ ਟਰੱਕ ਆਏ ਲਪੇਟ 'ਚ, ਡਰਾਈਵਰ ਝੁਲਸਿਆ

ਬਠਿੰਡਾ ਤੋਂ ਭਾਜਪਾ ਉਮੀਦਵਾਰ ਪਰਮਪਾਲ ਕੌਰ ਦਾ ਕਿਸਾਨਾਂ ਨੇ ਕੀਤਾ ਵਿਰੋਧ

ਬਠਿੰਡਾ ਤੋਂ ਭਾਜਪਾ ਉਮੀਦਵਾਰ ਪਰਮਪਾਲ ਕੌਰ ਦਾ ਕਿਸਾਨਾਂ ਨੇ ਕੀਤਾ ਵਿਰੋਧ

ਤਰਨਤਾਰਨ 'ਚ ਸਰਹੱਦ ਨਾਲ ਲੱਗਦੇ ਪਿੰਡ ਦੇ ਦੋ ਨੌਜਵਾਨ ਹੈਰੋਇਨ ਸਣੇ ਕਾਬੂ

ਤਰਨਤਾਰਨ 'ਚ ਸਰਹੱਦ ਨਾਲ ਲੱਗਦੇ ਪਿੰਡ ਦੇ ਦੋ ਨੌਜਵਾਨ ਹੈਰੋਇਨ ਸਣੇ ਕਾਬੂ

ਸਕਰੈਪ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ, ਕਈ ਘਰ ਵੀ ਆਏ ਲਪੇਟ ’ਚ; ਫਾਇਰ ਬ੍ਰਿਗੇਡ ਦੀਆਂ ਦਰਜਨਾਂ ਗੱਡੀਆਂ ਨੇ ਪਾਇਆ ਕਾਬੂ

ਸਕਰੈਪ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ, ਕਈ ਘਰ ਵੀ ਆਏ ਲਪੇਟ ’ਚ; ਫਾਇਰ ਬ੍ਰਿਗੇਡ ਦੀਆਂ ਦਰਜਨਾਂ ਗੱਡੀਆਂ ਨੇ ਪਾਇਆ ਕਾਬੂ

ਮੋਹਿੰਦਰ ਸਿੰਘ ਕੇਪੀ ਨੇ ਡੇਰਾ ਰਾਧਾ ਸਵਾਮੀ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਤ

ਮੋਹਿੰਦਰ ਸਿੰਘ ਕੇਪੀ ਨੇ ਡੇਰਾ ਰਾਧਾ ਸਵਾਮੀ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਤ

Punjab Weather Update: ਪੰਜਾਬ ’ਚ ਬਠਿੰਡਾ ਰਿਹਾ ਸਭ ਤੋਂ ਗਰਮ, ਮੌਸਮ ਵਿਭਾਗ ਵੱਲੋਂ ਰੈੱਡ ਅਲਰਟ ਜਾਰੀ

Punjab Weather Update: ਪੰਜਾਬ ’ਚ ਬਠਿੰਡਾ ਰਿਹਾ ਸਭ ਤੋਂ ਗਰਮ, ਮੌਸਮ ਵਿਭਾਗ ਵੱਲੋਂ ਰੈੱਡ ਅਲਰਟ ਜਾਰੀ

ਪਤਨੀ ਦਾ ਇਲਾਜ ਕਰਵਾਉਣ ਰਾਜਿੰਦਰਾ ਹਸਪਤਾਲ ਪੁੱਜੇ ਨਵਜੋਤ ਸਿੱਧੂ, ਰੈਡੀਏਸ਼ਨ ਥੈਰੇਪੀ ਲਈ ਡਾਕਟਰਾਂ ਨਾਲ ਕੀਤਾ ਸਲਾਹ-ਮਸ਼ਵਰਾ

ਪਤਨੀ ਦਾ ਇਲਾਜ ਕਰਵਾਉਣ ਰਾਜਿੰਦਰਾ ਹਸਪਤਾਲ ਪੁੱਜੇ ਨਵਜੋਤ ਸਿੱਧੂ, ਰੈਡੀਏਸ਼ਨ ਥੈਰੇਪੀ ਲਈ ਡਾਕਟਰਾਂ ਨਾਲ ਕੀਤਾ ਸਲਾਹ-ਮਸ਼ਵਰਾ