Saturday, May 18, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਪਟਿਆਲਾ ਤੋਂ ਵੱਡੀ ਖ਼ਬਰ ! BJP ਉਮੀਦਵਾਰ ਪਰਨੀਤ ਕੌਰ ਦੇ ਵਿਰੋਧ ਦੌਰਾਨ ਕਿਸਾਨ ਦੀ ਮੌਤ

May 04, 2024 04:09 PM

ਰਾਜਪੁਰਾ : ਇਥੋਂ ਨੇੜਲੇ ਪਿੰਡ ਸਿਹਰਾ ਵਿਖੇ ਕਿਸਾਨਾਂ ਵੱਲੋਂ ਲੋਕ ਸਭਾ ਹਲਕਾ ਪਟਿਆਲਾ ਤੋਂ ਭਾਜਪਾ ਉਮੀਦਵਾਰ ਪਰਨੀਤ ਕੌਰ (Preneet Kaur) ਦੇ ਕੀਤੇ ਜਾ ਰਹੇ ਵਿਰੋਧ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨਾਂ ਦੀਆਂ ਮੰਗਾਂ ਨਾ ਮੰਨੇ ਜਾਣ ਦੇ ਵਿਰੋਧ ਵਿੱਚ ਭਾਜਪਾ ਉਮੀਦਵਾਰਾਂ ਦਾ ਹਰ ਥਾਂ 'ਤੇ ਵਿਰੋਧ ਕਰਨ ਦੀ ਕਾਲ ਦਿੱਤੀ ਹੋਈ ਹੈ ਜਿਸ ਦੇ ਚਲਦਿਆਂ ਜਦੋਂ ਨੇੜਲੇ ਪਿੰਡ ਸਿਹਰਾ ਵਿਖੇ ਭਾਜਪਾ ਲੋਕ ਸਭਾ ਹਲਕਾ ਪਟਿਆਲਾ ਤੋਂ ਉਮੀਦਵਾਰ ਪਰਨੀਤ ਕੌਰ ਵੱਲੋਂ ਭਾਜਪਾ ਪਾਰਟੀ ਸਮਰਥਕਾਂ ਵੱਲੋਂ ਰੱਖੇ ਗਏ ਪ੍ਰੋਗਰਾਮ 'ਚ ਚੋਣ ਪ੍ਰਚਾਰ ਕਰਨ ਲਈ ਆਉਣਾ ਸੀ।ਕਿਸਾਨ ਭਾਜਪਾ ਉਮੀਦਵਾਰ ਦਾ ਵਿਰੋਧ ਕਰਨ ਲਈ ਹੱਥਾਂ 'ਚ ਕਾਲੀਆਂ ਝੰਡੀਆਂ ਤੇ ਕਿਸਾਨੀ ਝੰਡੇ ਲੈ ਕੇ ਮੌਕੇ 'ਤੇ ਪੁੱਜ ਗਏ। ਵਿਰੋਧ ਪ੍ਰਦਰਸ਼ਨ ਦੌਰਾਨ ਇਕ ਕਿਸਾਨ ਸੁਰਿੰਦਰ ਪਾਲ ਸਿੰਘ ਪਿੰਡ ਆਕੜੀ ਥੱਲੇ ਡਿੱਗ ਗਿਆ ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ। ਉਸ ਨੂੰ ਨਾਲ ਦੇ ਸਾਥੀਆਂ ਵੱਲੋਂ ਗੱਡੀ 'ਚ ਸਿਵਿਲ ਹਸਪਤਾਲ ਰਾਜਪੁਰਾ ਲਈ ਇਲਾਜ ਵਾਸਤੇ ਲਿਆਂਦਾ ਜਾ ਰਿਹਾ ਸੀ ਪਰ ਰਸਤੇ 'ਚ ਹੀ ਉਸ ਦੀ ਮੌਤ ਹੋ ਗਈ। ਜਦੋਂ ਉਸ ਨੂੰ ਸਿਵਲ ਹਸਪਤਾਲ ਰਾਜਪੁਰਾ ਵਿਖੇ ਲਿਆਂਦਾ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਮੌਕੇ ਭਾਰਤੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਕੌਮੀ ਪ੍ਰਧਾਨ ਮਨਜੀਤ ਸਿੰਘ ਘੁਮਾਣਾ ਸਮੇਤ ਹੋਰਨਾ ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਕਿਸਾਨ ਦੀ ਮੌਤ ਧੱਕਾ-ਮੁੱਕੀ ਕਾਰਨ ਹੋਈ ਹੈ। ਉਨ੍ਹਾਂ ਕਿਹਾ ਕਿ ਉਸ ਦੀ ਮੌਤ ਦਾ ਜਲਦ ਬਦਲਾ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਜਿੱਥੇ ਆਪਣੀ ਹੱਕੀ ਮੰਗਾਂ ਦੇ ਲਈ ਉਮੀਦਵਾਰਾਂ ਦਾ ਵਿਰੋਧ ਕਰ ਰਹੇ ਹਨ, ਉੱਥੇ ਹੀ ਕਈ ਥਾਵਾਂ 'ਤੇ ਵਿਰੋਧ ਕਰ ਰਹੇ ਕਿਸਾਨਾਂ ਦੇ ਨਾਲ ਹੱਥੋਪਾਈ ਤੇ ਧੱਕਾ-ਮੁੱਕੀ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਇਸ ਸਬੰਧੀ ਮੌਕੇ ਦੀ ਵੀਡੀਓ ਸਾਂਝੀ ਕਰਦਿਆਂ ਪਰਨੀਤ ਕੌਰ ਨੇ ਕਿਹਾ ਕਿ ਕਿਸਾਨ ਨੂੰ ਕਿਸੇ ਨੇ ਧੱਕਾ ਨਹੀਂ ਮਾਰਿਆ ਸਗੋਂ ਉਹ ਆਪਣੇ-ਆਪ ਡਿੱਗਿਆ ਹੈ।

Have something to say? Post your comment

More From Punjab

ਖਾਲਿਸਤਾਨੀ ਨਾਅਰੇ ਲਿਖਣ ਦੀ ਕੋਸ਼ਿਸ਼ ਕਰ ਰਹੇ ਸਨ SFJ ਦੇ ਤਿੰਨ ਸਮਰਥਕ, ਪੁਲਿਸ ਨੇ ਕੀਤੇ ਗ੍ਰਿਫ਼ਤਾਰ; ਬਰਾਮਦ ਹੋਇਆ ਇਹ ਸਾਮਾਨ

ਖਾਲਿਸਤਾਨੀ ਨਾਅਰੇ ਲਿਖਣ ਦੀ ਕੋਸ਼ਿਸ਼ ਕਰ ਰਹੇ ਸਨ SFJ ਦੇ ਤਿੰਨ ਸਮਰਥਕ, ਪੁਲਿਸ ਨੇ ਕੀਤੇ ਗ੍ਰਿਫ਼ਤਾਰ; ਬਰਾਮਦ ਹੋਇਆ ਇਹ ਸਾਮਾਨ

ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ: ਮੀਤ ਹੇਅਰ

ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ: ਮੀਤ ਹੇਅਰ

ਫ਼ਰੀਦਕੋਟ ਦੀ ਮਾਣਮੱਤੀ ਬੇਟੀ ਸਿਫ਼ਤ ਕੌਰ ਸਮਰਾ ਨੇ ਪੈਰਿਸ ਉਲਪਿੰਕ ਲਈ ਕੀਤਾ ਕੁਆਲੀਫ਼ਾਈ, ਏਸ਼ੀਅਨ ਖੇਡਾਂ ’ਚ ਚਾਈਨਾ ਵਿਖੇ ਜਿੱਤਿਆ ਸੀ ਦੇਸ਼ ਲਈ ਪਹਿਲਾ ਤਗਮਾ

ਫ਼ਰੀਦਕੋਟ ਦੀ ਮਾਣਮੱਤੀ ਬੇਟੀ ਸਿਫ਼ਤ ਕੌਰ ਸਮਰਾ ਨੇ ਪੈਰਿਸ ਉਲਪਿੰਕ ਲਈ ਕੀਤਾ ਕੁਆਲੀਫ਼ਾਈ, ਏਸ਼ੀਅਨ ਖੇਡਾਂ ’ਚ ਚਾਈਨਾ ਵਿਖੇ ਜਿੱਤਿਆ ਸੀ ਦੇਸ਼ ਲਈ ਪਹਿਲਾ ਤਗਮਾ

ਤਰਨਤਾਰਨ 'ਚ ਵਿਅਕਤੀ ਨਾਲ 2.90 ਕਰੋੜ ਦੀ ਠੱਗੀ, ਪੁਲਿਸ ਨੇ ਠੱਗੀ ਮਾਰਨ ਦੇ ਦੋਸ਼ ਹੇਠ ਤਿੰਨ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਕੀਤੀ ਸ਼ੁਰੂ

ਤਰਨਤਾਰਨ 'ਚ ਵਿਅਕਤੀ ਨਾਲ 2.90 ਕਰੋੜ ਦੀ ਠੱਗੀ, ਪੁਲਿਸ ਨੇ ਠੱਗੀ ਮਾਰਨ ਦੇ ਦੋਸ਼ ਹੇਠ ਤਿੰਨ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਕੀਤੀ ਸ਼ੁਰੂ

ਕਿਸਾਨ ਅੰਦੋਲਨ ਕਾਰਨ ਵਿੱਤੀ ਨੁਕਸਾਨ ਝੱਲ ਰਹੇ ਕਾਰੋਬਾਰੀਆਂ ਦਾ ਟੁੱਟਿਆ ਸਬਰ ਦਾ ਬੰਨ੍ਹ, ਕਿਹਾ- ਦਸ ਦਿਨਾਂ ’ਚ ਚੁੱਕੋ ਧਰਨਾ ਨਹੀਂ ਤਾਂ ਕਰਾਂਗੇ ਪੰਜਾਬ ਬੰਦ

ਕਿਸਾਨ ਅੰਦੋਲਨ ਕਾਰਨ ਵਿੱਤੀ ਨੁਕਸਾਨ ਝੱਲ ਰਹੇ ਕਾਰੋਬਾਰੀਆਂ ਦਾ ਟੁੱਟਿਆ ਸਬਰ ਦਾ ਬੰਨ੍ਹ, ਕਿਹਾ- ਦਸ ਦਿਨਾਂ ’ਚ ਚੁੱਕੋ ਧਰਨਾ ਨਹੀਂ ਤਾਂ ਕਰਾਂਗੇ ਪੰਜਾਬ ਬੰਦ

ਭਵਾਨੀਗੜ੍ਹ 'ਚ ਵਾਪਰੀ ਦਿਲ ਕੰਬਾਊ ਘਟਨਾ, ਸਿਰ 'ਤੇ ਰਾਡ ਮਾਰ ਕੇ ਮੌਤ ਦੇ ਘਾਟ ਉਤਾਰਿਆ 26 ਸਾਲਾ ਨੌਜਵਾਨ

ਭਵਾਨੀਗੜ੍ਹ 'ਚ ਵਾਪਰੀ ਦਿਲ ਕੰਬਾਊ ਘਟਨਾ, ਸਿਰ 'ਤੇ ਰਾਡ ਮਾਰ ਕੇ ਮੌਤ ਦੇ ਘਾਟ ਉਤਾਰਿਆ 26 ਸਾਲਾ ਨੌਜਵਾਨ

ਸੜਕ ਹਾਦਸੇ 'ਚ ਲਾਅ ਯੂਨਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ, ਭਾਦਸੋਂ ਰੋਡ 'ਤੇ ਦਰੱਖ਼ਤ ਨਾਲ ਟਕਰਾਈ ਕਾਰ

ਸੜਕ ਹਾਦਸੇ 'ਚ ਲਾਅ ਯੂਨਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ, ਭਾਦਸੋਂ ਰੋਡ 'ਤੇ ਦਰੱਖ਼ਤ ਨਾਲ ਟਕਰਾਈ ਕਾਰ

ਖੇਤ 'ਚ ਮੋਟਰ ਤੋਂ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ

ਖੇਤ 'ਚ ਮੋਟਰ ਤੋਂ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ

ਅਦਾਲਤ ’ਚੋਂ ਪਰਤ ਰਹੇ ਵਕੀਲ ਤੇ ਟਾਈਪਿਸਟ ਨੂੰ ਪੰਜ ਲੁਟੇਰਿਆਂ ਲੁੱਟਿਆ, ਪਿੰਡ ਕੱਲ੍ਹਾ ਦੇ ਨੇੜੇ ਦਿੱਤਾ ਵਾਰਦਾਤ ਨੂੰ ਅੰਜ਼ਾਮ

ਅਦਾਲਤ ’ਚੋਂ ਪਰਤ ਰਹੇ ਵਕੀਲ ਤੇ ਟਾਈਪਿਸਟ ਨੂੰ ਪੰਜ ਲੁਟੇਰਿਆਂ ਲੁੱਟਿਆ, ਪਿੰਡ ਕੱਲ੍ਹਾ ਦੇ ਨੇੜੇ ਦਿੱਤਾ ਵਾਰਦਾਤ ਨੂੰ ਅੰਜ਼ਾਮ

ਕੱਟੜ ਸਿਆਸੀ ਵਿਰੋਧੀ ਹੋਏ ਇਕੱਠੇ ! AAP ਨੂੰ ਅਲਵਿਦਾ ਕਹਿ ਕੇ ਲਾਲੀ ਮਜੀਠੀਆ ਪਰਿਵਾਰ ਸਣੇ ਅਕਾਲੀ ਦਲ 'ਚ ਸ਼ਾਮਲ

ਕੱਟੜ ਸਿਆਸੀ ਵਿਰੋਧੀ ਹੋਏ ਇਕੱਠੇ ! AAP ਨੂੰ ਅਲਵਿਦਾ ਕਹਿ ਕੇ ਲਾਲੀ ਮਜੀਠੀਆ ਪਰਿਵਾਰ ਸਣੇ ਅਕਾਲੀ ਦਲ 'ਚ ਸ਼ਾਮਲ