Sunday, May 19, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਪਰਨੀਤ ਕੌਰ ਦੇ ਵਿਰੋਧ ਦੌਰਾਨ ਕਿਸਾਨ ਦੀ ਮੌਤ ਮਾਮਲੇ 'ਚ ਵੱਡਾ ਐਕਸ਼ਨ, ਭਾਜਪਾ ਆਗੂ ਹਰਪਾਲਪੁਰ ਖਿਲਾਫ਼ FIR

May 05, 2024 06:03 PM

 ਰਾਜਪੁਰਾ : ਥਾਣਾ ਖੇੜੀ ਗੰਡਿਆ ਪੁਲਿਸ ਨੇ ਪਿੰਡ ਸੇਹਰਾ ਵਿਖੇ ਭਾਜਪਾ ਪਾਰਟੀ ਉਮੀਦਵਾਰ ਦਾ ਵਿਰੋਧ ਕਰ ਰਹੇ ਕਿਸਾਨਾਂ ਨਾਲ ਹੋਈ ਧੱਕਾ-ਮੁੱਕੀ ਦੌਰਾਨ ਇਕ ਕਿਸਾਨ ਦੀ ਹੋਈ ਮੌਤ ਮਾਮਲੇ 'ਚ ਹਰਵਿੰਦਰ ਸਿੰਘ ਹਰਪਾਲਪੁਰ ਤੇ ਹੋਰਨਾਂ ਨੂੰ ਅਣਪਛਾਤਿਆਂ ਖਿਲਾਫ਼ ਧਾਰਾ 304 ਤਹਿਤ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਥਾਣਾ ਖੇੜੀ ਗੰਡਿਆ ਪੁਲਿਸ ਰੇਸ਼ਮ ਸਿੰਘ ਵਾਸੀ ਪਿੰਡ ਆਕੜੇ ਨੇ ਬਿਆਨ ਦਰਜ ਕਰਵਾਏ ਕਿ ਬੀਤੇ ਦਿਨੀ ਪਿੰਡ ਸਿਹਰਾ ਦੇ ਬੱਸ ਅੱਡੇ ਨੇੜੇ ਭਾਜਪਾ ਉਮੀਦਵਾਰ ਪਰਨੀਤ ਕੌਰ ਵੱਲੋਂ ਰੱਖੀ ਗਈ ਮੀਟਿੰਗ ਦੌਰਾਨ ਚੋਣ ਰੈਲੀ ਕਰਨੀ ਸੀ। ਇਸ ਦੌਰਾਨ ਨੇੜਲੇ ਪਿੰਡਾਂ ਦੇ ਕਿਸਾਨ ਆਗੂ ਭਾਜਪਾ ਉਮੀਦਵਾਰ ਪਰਨੀਤ ਕੌਰ ਨੂੰ ਸਵਾਲਾਂ ਦੇ ਜਵਾਬ ਪੁੱਛਣ ਲਈ ਇਕੱਠੇ ਹੋਏ ਸਨ। ਇਸ ਮੌਕੇ ਜਦੋਂ ਕਿਸਾਨ ਭਾਜਪਾ ਉਮੀਦਵਾਰ ਦੇ ਗੱਡੀ ਨੇੜੇ ਪਹੁੰਚੇ ਤਾਂ ਮੌਕੇ 'ਤੇ ਹਰਵਿੰਦਰ ਸਿੰਘ ਵਾਸੀ ਹਰਪਾਲਪੁਰ ਅਤੇ ਹੋਰਨਾ ਅਣਪਛਾਤੇ ਵਿਅਕਤੀਆਂ ਨੇ ਕਿਸਾਨਾਂ ਦੇ ਨਾਲ ਧੱਕਾ-ਮੁੱਕੀ ਕੀਤੀ ਜਿਸ ਵਿਚ ਚਾਚਾ ਸੁਰਿੰਦਰ ਪਾਲ ਸਿੰਘ ਵਾਸੀ ਪਿੰਡ ਆਕੜੀ ਧਰਤੀ 'ਤੇ ਡਿੱਗ ਗਿਆ ਜਿਸ ਕਾਰਨ ਉਸ ਦਾ ਸਿਰ ਸੜਕ 'ਤੇ ਵੱਜਿਆ। ਇਸ ਦੌਰਾਨ ਜ਼ਖ਼ਮੀ ਸੁਰਿੰਦਰ ਪਾਲ ਸਿੰਘ ਨੂੰ ਜਦੋਂ ਇਲਾਜ ਲਈ ਸਿਵਲ ਹਸਪਤਾਲ ਰਾਜਪੁਰਾ ਲਿਆਂਦਾ ਗਿਆ ਤਾਂ ਉੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਜਿਸ ਤੋਂ ਬਾਅਦ ਥਾਣਾ ਖੇੜੀ ਗੰਡਿਆ ਪੁਲਿਸ ਨੇ ਰੇਸ਼ਮ ਸਿੰਘ ਦੇ ਬਿਆਨਾਂ ਦੇ ਅਧਾਰ 'ਤੇ ਭਾਜਪਾ ਆਗੂ ਹਰਵਿੰਦਰ ਸਿੰਘ ਹਰਪਾਲਪੁਰ ਸਮੇਤ ਹੋਰਨਾ ਅਣਪਛਾਤੇ ਵਿਅਕਤੀਆਂ ਖਿਲਾਫ ਧਾਰਾ 304 ਆਈਪੀਸੀ ਤਹਿਤ ਮਾਮਲਾ ਦਰਜ ਕਰ ਕੇ ਅਗਲਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Have something to say? Post your comment

More From Punjab

ਡੇਰਾ ਬਾਬਾ ਗੰਗਾ ਰਾਮ ਦੇ ਲੰਗਰ ਹਾਲ ’ਚ ਫਟਿਆ ਗੈਸ ਸਿਲੰਡਰ, 7 ਸੇਵਾਦਾਰ ਗੰਭੀਰ ਜ਼ਖ਼ਮੀ

ਡੇਰਾ ਬਾਬਾ ਗੰਗਾ ਰਾਮ ਦੇ ਲੰਗਰ ਹਾਲ ’ਚ ਫਟਿਆ ਗੈਸ ਸਿਲੰਡਰ, 7 ਸੇਵਾਦਾਰ ਗੰਭੀਰ ਜ਼ਖ਼ਮੀ

 ਮੁਕਤਸਰ 'ਚ ਦਰਦਨਾਕ ਹਾਦਸਾ, ਗੈਸ ਸਿਲੰਡਰ ਫਟਣ ਨਾਲ 4 ਲੋਕ ਝੁਲਸੇ; ਇਲਾਕੇ 'ਚ ਮਚੀ ਹਫੜਾ-ਦਫੜੀ

ਮੁਕਤਸਰ 'ਚ ਦਰਦਨਾਕ ਹਾਦਸਾ, ਗੈਸ ਸਿਲੰਡਰ ਫਟਣ ਨਾਲ 4 ਲੋਕ ਝੁਲਸੇ; ਇਲਾਕੇ 'ਚ ਮਚੀ ਹਫੜਾ-ਦਫੜੀ

ਖਾਲਿਸਤਾਨੀ ਨਾਅਰੇ ਲਿਖਣ ਦੀ ਕੋਸ਼ਿਸ਼ ਕਰ ਰਹੇ ਸਨ SFJ ਦੇ ਤਿੰਨ ਸਮਰਥਕ, ਪੁਲਿਸ ਨੇ ਕੀਤੇ ਗ੍ਰਿਫ਼ਤਾਰ; ਬਰਾਮਦ ਹੋਇਆ ਇਹ ਸਾਮਾਨ

ਖਾਲਿਸਤਾਨੀ ਨਾਅਰੇ ਲਿਖਣ ਦੀ ਕੋਸ਼ਿਸ਼ ਕਰ ਰਹੇ ਸਨ SFJ ਦੇ ਤਿੰਨ ਸਮਰਥਕ, ਪੁਲਿਸ ਨੇ ਕੀਤੇ ਗ੍ਰਿਫ਼ਤਾਰ; ਬਰਾਮਦ ਹੋਇਆ ਇਹ ਸਾਮਾਨ

ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ: ਮੀਤ ਹੇਅਰ

ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ: ਮੀਤ ਹੇਅਰ

ਫ਼ਰੀਦਕੋਟ ਦੀ ਮਾਣਮੱਤੀ ਬੇਟੀ ਸਿਫ਼ਤ ਕੌਰ ਸਮਰਾ ਨੇ ਪੈਰਿਸ ਉਲਪਿੰਕ ਲਈ ਕੀਤਾ ਕੁਆਲੀਫ਼ਾਈ, ਏਸ਼ੀਅਨ ਖੇਡਾਂ ’ਚ ਚਾਈਨਾ ਵਿਖੇ ਜਿੱਤਿਆ ਸੀ ਦੇਸ਼ ਲਈ ਪਹਿਲਾ ਤਗਮਾ

ਫ਼ਰੀਦਕੋਟ ਦੀ ਮਾਣਮੱਤੀ ਬੇਟੀ ਸਿਫ਼ਤ ਕੌਰ ਸਮਰਾ ਨੇ ਪੈਰਿਸ ਉਲਪਿੰਕ ਲਈ ਕੀਤਾ ਕੁਆਲੀਫ਼ਾਈ, ਏਸ਼ੀਅਨ ਖੇਡਾਂ ’ਚ ਚਾਈਨਾ ਵਿਖੇ ਜਿੱਤਿਆ ਸੀ ਦੇਸ਼ ਲਈ ਪਹਿਲਾ ਤਗਮਾ

ਤਰਨਤਾਰਨ 'ਚ ਵਿਅਕਤੀ ਨਾਲ 2.90 ਕਰੋੜ ਦੀ ਠੱਗੀ, ਪੁਲਿਸ ਨੇ ਠੱਗੀ ਮਾਰਨ ਦੇ ਦੋਸ਼ ਹੇਠ ਤਿੰਨ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਕੀਤੀ ਸ਼ੁਰੂ

ਤਰਨਤਾਰਨ 'ਚ ਵਿਅਕਤੀ ਨਾਲ 2.90 ਕਰੋੜ ਦੀ ਠੱਗੀ, ਪੁਲਿਸ ਨੇ ਠੱਗੀ ਮਾਰਨ ਦੇ ਦੋਸ਼ ਹੇਠ ਤਿੰਨ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਕੀਤੀ ਸ਼ੁਰੂ

ਕਿਸਾਨ ਅੰਦੋਲਨ ਕਾਰਨ ਵਿੱਤੀ ਨੁਕਸਾਨ ਝੱਲ ਰਹੇ ਕਾਰੋਬਾਰੀਆਂ ਦਾ ਟੁੱਟਿਆ ਸਬਰ ਦਾ ਬੰਨ੍ਹ, ਕਿਹਾ- ਦਸ ਦਿਨਾਂ ’ਚ ਚੁੱਕੋ ਧਰਨਾ ਨਹੀਂ ਤਾਂ ਕਰਾਂਗੇ ਪੰਜਾਬ ਬੰਦ

ਕਿਸਾਨ ਅੰਦੋਲਨ ਕਾਰਨ ਵਿੱਤੀ ਨੁਕਸਾਨ ਝੱਲ ਰਹੇ ਕਾਰੋਬਾਰੀਆਂ ਦਾ ਟੁੱਟਿਆ ਸਬਰ ਦਾ ਬੰਨ੍ਹ, ਕਿਹਾ- ਦਸ ਦਿਨਾਂ ’ਚ ਚੁੱਕੋ ਧਰਨਾ ਨਹੀਂ ਤਾਂ ਕਰਾਂਗੇ ਪੰਜਾਬ ਬੰਦ

ਭਵਾਨੀਗੜ੍ਹ 'ਚ ਵਾਪਰੀ ਦਿਲ ਕੰਬਾਊ ਘਟਨਾ, ਸਿਰ 'ਤੇ ਰਾਡ ਮਾਰ ਕੇ ਮੌਤ ਦੇ ਘਾਟ ਉਤਾਰਿਆ 26 ਸਾਲਾ ਨੌਜਵਾਨ

ਭਵਾਨੀਗੜ੍ਹ 'ਚ ਵਾਪਰੀ ਦਿਲ ਕੰਬਾਊ ਘਟਨਾ, ਸਿਰ 'ਤੇ ਰਾਡ ਮਾਰ ਕੇ ਮੌਤ ਦੇ ਘਾਟ ਉਤਾਰਿਆ 26 ਸਾਲਾ ਨੌਜਵਾਨ

ਸੜਕ ਹਾਦਸੇ 'ਚ ਲਾਅ ਯੂਨਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ, ਭਾਦਸੋਂ ਰੋਡ 'ਤੇ ਦਰੱਖ਼ਤ ਨਾਲ ਟਕਰਾਈ ਕਾਰ

ਸੜਕ ਹਾਦਸੇ 'ਚ ਲਾਅ ਯੂਨਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ, ਭਾਦਸੋਂ ਰੋਡ 'ਤੇ ਦਰੱਖ਼ਤ ਨਾਲ ਟਕਰਾਈ ਕਾਰ

ਖੇਤ 'ਚ ਮੋਟਰ ਤੋਂ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ

ਖੇਤ 'ਚ ਮੋਟਰ ਤੋਂ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ