Sunday, May 19, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

Batala News: ਮਰ ਕੇ ਪਿੰਡ ਨੂੰ ਇਕ ਕਰ ਗਈ ਦਲਿਤ ਮਹਿਲਾ, ਔਰਤ ਦੇ ਸਸਕਾਰ ’ਤੇ ਪਿੰਡ ’ਚ ਦੋ ਭਾਈਚਾਰੇ ਹੋਏ ਆਹਮੋ-ਸਾਹਮਣੇ

May 06, 2024 11:41 AM

ਬਟਾਲਾ/ਘੁਮਾਣ: ਕਸਬਾ ਘੁਮਾਣ ਨੇੜਲੇ ਦੋ ਸ਼ਮਸ਼ਾਨ ਘਾਟਾਂ ਵਾਲੇ ਪਿੰਡ ਨੂੰ ਇਕ ਦਲਿਤ ਔਰਤ ਮੌਤ ਤੋਂ ਬਾਅਦ ਪਿੰਡ ਵਾਸੀਆਂ ਨੂੰ ਇੱਕ ਕਰ ਗਈ। ਉੱਚ ਜਾਤੀ ਦੇ ਲੋਕਾਂ ਨੇ ਆਪਣੇ ਸ਼ਮਸ਼ਾਨ ਘਾਟ ’ਚ ਦਲਿਤ ਔਰਤ ਦਾ ਸਸਕਾਰ ਕਰਨ ਤੋਂ ਰੋਕ ਦਿੱਤਾ। ਇਸ ਮਗਰੋਂ ਮਾਹੌਲ ਤਣਾਅਪੂਰਨ ਹੋ ਗਿਆ ਤੇ ਦੋਵੇਂ ਧਿਰਾਂ ਆਹਮੋ-ਸਾਹਮਣੇ ਹੋ ਗਈਆਂ। ਆਖ਼ਰ ਸੂਚਨਾ ਮਿਲਣ ’ਤੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨੇ ਪੁੱਜ ਕੇ ਮਾਮਲਾ ਹੱਲ ਕਰਵਾਇਆ ਤੇ ਔਰਤ ਦਾ ਸਸਕਾਰ ਹੋ ਸਕਿਆ। ਇਸ ਦੇ ਨਾਲ ਹੀ ਪਿੰਡ ’ਚ ਇਸ ਗੱਲ ’ਤੇ ਸਹਿਮਤੀ ਬਣ ਗਈ ਕਿ ਹੁਣ ਪਿੰਡ ’ਚ ਇਕ ਹੀ ਸ਼ਮਸ਼ਾਨਘਾਟ ਹੋਵੇਗਾ।ਪਿੰਡ ਬਰਿਆਰ ਦੇ ਦਲਿਤ ਭਾਈਚਾਰੇ ਨਾਲ ਸਬੰਧਤ ਸੁੱਚਾ ਸਿੰਘ ਦੀ ਪਤਨੀ ਹਰਬੰਸ ਕੌਰ ਦਾ ਦੇਹਾਂਤ ਹੋ ਗਿਆ। ਐਤਵਾਰ ਨੂੰ ਉਨ੍ਹਾਂ ਦੇ ਪਰਿਵਾਰਕ ਮੈਂਬਰ ਉਸ ਦਾ ਸਸਕਾਰ ਕਰਨ ਲਈ ਉੱਚ ਜਾਤੀ ਦੇ ਭਾਈਚਾਰੇ ਦੇ ਸ਼ਮਸ਼ਾਨਘਾਟ ’ਚ ਪੁੱਜੇ ਪਰ ਉੱਥੇ ਲੋਕਾਂ ਨੇ ਉਨ੍ਹਾਂ ਨੂੰ ਸਸਕਾਰ ਕਰਨ ਤੋਂ ਰੋਕ ਦਿੱਤਾ। ਉਨ੍ਹਾਂ ਨੂੰ ਕਿਹਾ ਗਿਆ ਕਿ ਉਹ ਆਪਣੇ ਸ਼ਮਸ਼ਾਨਘਾਟ ’ਚ ਜਾ ਕੇ ਸਸਕਾਰ ਕਰਨ। ਇਸ ’ਤੇ ਦੋਵੇਂ ਧਿਰਾਂ ਆਹਮੋ-ਸਾਹਮਣੇ ਹੋ ਗਈਆਂ। ਦਲਿਤ ਭਾਈਚਾਰੇ ਦੇ ਲੋਕਾਂ ਤੇ ਪਿੰਡ ਦੀ ਸਰਪੰਚ ਬਲਵਿੰਦਰ ਕੌਰ ਦਾ ਕਹਿਣਾ ਸੀ ਕਿ ਉਹ ਸ਼ਮਸ਼ਾਨਘਾਟ ਹੱਡਾਰੋੜੀ ਨੇੜੇ ਹੈ। ਉੱਥੇ ਬਦਬੂ ਬਹੁਤ ਜ਼ਿਆਦਾ ਹੁੰਦੀ ਹੈ। ਇਸ ਤੋਂ ਇਲਾਵਾ ਖੂੰਖਾਰ ਕੁੱਤਿਆਂ ਦਾ ਵੀ ਡਰ ਰਹਿੰਦਾ ਹੈ। ਇਸ ਕਰਕੇ ਉਹ ਇੱਥੇ ਸਸਕਾਰ ਕਰਨ ਆਏ ਹਨ। ਇਸੇ ਦੌਰਾਨ ਸੂਚਨਾ ਮਿਲਦੇ ਹੀ ਨਾਇਬ ਤਹਿਸੀਲਦਾਰ ਅਰਚਨਾ ਸ਼ਰਮਾ, ਡੀਐੱਸਪੀ ਸ੍ਰੀ ਹਰਗੋਬਿੰਦਪੁਰ ਰਾਜੇਸ਼ ਕੱਕੜ ਤੇ ਐੱਸਐੱਚਓ ਘੁਮਾਣ ਬਿਕਰਮਜੀਤ ਸਿੰਘ ਮੌਕੇ ’ਤੇ ਪੁੱਜ ਗਏ। ਉਨ੍ਹਾਂ ਨੇ ਜੱਦੋ-ਜਹਿਦ ਤੋਂ ਬਾਅਦ ਦੋਵਾਂ ਧਿਰਾਂ ਨੂੰ ਸਮਝਾਇਆ ਤੇ ਉਕਤ ਮ੍ਰਿਤਕ ਔਰਤ ਦਾ ਉੱਥੇ ਹੀ ਅੰਤਿਮ ਸਸਕਾਰ ਕੀਤਾ ਗਿਆ। 

ਹੁਣ ਪਿੰਡ ’ਚ ਹੋਵੇਗਾ ਇਕ ਹੀ ਸ਼ਮਸ਼ਾਨਘਾਟ

 ਡੀਐੱਸਪੀ ਸ੍ਰੀ ਹਰਗੋਬਿੰਦਪੁਰ ਰਾਜੇਸ਼ ਕੱਕੜ ਨੇ ਕਿਹਾ ਕਿ ਦੋ ਧਿਰਾਂ ਦੀ ਸਹਿਮਤੀ ਮਗਰੋਂ ਔਰਤ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਪਿੰਡ ਦੇ ਲੋਕਾਂ ’ਚ ਇਸ ਗੱਲ ’ਤੇ ਵੀ ਸਹਿਮਤੀ ਬਣ ਗਈ ਹੈ ਕਿ ਹੁਣ ਪਿੰਡ ’ਚ ਇਕ ਹੀ ਸ਼ਮਸ਼ਾਨਘਾਟ ਹੋਵੇਗਾ, ਜੋ ਪਿੰਡ ਤੋਂ ਬਾਹਰ ਹੋਵੇਗਾ। ਦੂਜੇ ਸ਼ਮਸ਼ਾਨਘਾਟ ਨੂੰ ਪਾਰਕ ’ਚ ਬਦਲਿਆ ਜਾਵੇਗਾ। ਡੀਐੱਸਪੀ ਨੇ ਕਿਹਾ ਕਿ ਸਾਡੇ ਗੁਰੂਆਂ, ਪੀਰਾਂ ਫ਼ਕੀਰਾਂ ਨੇ ਸਾਨੂੰ ਰਲ-ਮਿਲ ਕੇ ਇਕ-ਮਿਕ ਹੋ ਕੇ ਚੱਲਣ ਦਾ ਸੁਨੇਹਾ ਦਿੱਤਾ ਹੈ, ਪਰ ਅੱਜ ਵੀ ਲੋਕ ਇਹੋ ਜਿਹੇ ਜਾਤ-ਪਾਤ ਦੇ ਚੱਕਰਾਂ ’ਚ ਫਸੇ ਹੋਏ ਹਨ, ਜੋ ਬਹੁਤ ਹੀ ਮੰਦਭਾਗਾ ਹੈ। 

Have something to say? Post your comment

More From Punjab

ਡੇਰਾ ਬਾਬਾ ਗੰਗਾ ਰਾਮ ਦੇ ਲੰਗਰ ਹਾਲ ’ਚ ਫਟਿਆ ਗੈਸ ਸਿਲੰਡਰ, 7 ਸੇਵਾਦਾਰ ਗੰਭੀਰ ਜ਼ਖ਼ਮੀ

ਡੇਰਾ ਬਾਬਾ ਗੰਗਾ ਰਾਮ ਦੇ ਲੰਗਰ ਹਾਲ ’ਚ ਫਟਿਆ ਗੈਸ ਸਿਲੰਡਰ, 7 ਸੇਵਾਦਾਰ ਗੰਭੀਰ ਜ਼ਖ਼ਮੀ

 ਮੁਕਤਸਰ 'ਚ ਦਰਦਨਾਕ ਹਾਦਸਾ, ਗੈਸ ਸਿਲੰਡਰ ਫਟਣ ਨਾਲ 4 ਲੋਕ ਝੁਲਸੇ; ਇਲਾਕੇ 'ਚ ਮਚੀ ਹਫੜਾ-ਦਫੜੀ

ਮੁਕਤਸਰ 'ਚ ਦਰਦਨਾਕ ਹਾਦਸਾ, ਗੈਸ ਸਿਲੰਡਰ ਫਟਣ ਨਾਲ 4 ਲੋਕ ਝੁਲਸੇ; ਇਲਾਕੇ 'ਚ ਮਚੀ ਹਫੜਾ-ਦਫੜੀ

ਖਾਲਿਸਤਾਨੀ ਨਾਅਰੇ ਲਿਖਣ ਦੀ ਕੋਸ਼ਿਸ਼ ਕਰ ਰਹੇ ਸਨ SFJ ਦੇ ਤਿੰਨ ਸਮਰਥਕ, ਪੁਲਿਸ ਨੇ ਕੀਤੇ ਗ੍ਰਿਫ਼ਤਾਰ; ਬਰਾਮਦ ਹੋਇਆ ਇਹ ਸਾਮਾਨ

ਖਾਲਿਸਤਾਨੀ ਨਾਅਰੇ ਲਿਖਣ ਦੀ ਕੋਸ਼ਿਸ਼ ਕਰ ਰਹੇ ਸਨ SFJ ਦੇ ਤਿੰਨ ਸਮਰਥਕ, ਪੁਲਿਸ ਨੇ ਕੀਤੇ ਗ੍ਰਿਫ਼ਤਾਰ; ਬਰਾਮਦ ਹੋਇਆ ਇਹ ਸਾਮਾਨ

ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ: ਮੀਤ ਹੇਅਰ

ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ: ਮੀਤ ਹੇਅਰ

ਫ਼ਰੀਦਕੋਟ ਦੀ ਮਾਣਮੱਤੀ ਬੇਟੀ ਸਿਫ਼ਤ ਕੌਰ ਸਮਰਾ ਨੇ ਪੈਰਿਸ ਉਲਪਿੰਕ ਲਈ ਕੀਤਾ ਕੁਆਲੀਫ਼ਾਈ, ਏਸ਼ੀਅਨ ਖੇਡਾਂ ’ਚ ਚਾਈਨਾ ਵਿਖੇ ਜਿੱਤਿਆ ਸੀ ਦੇਸ਼ ਲਈ ਪਹਿਲਾ ਤਗਮਾ

ਫ਼ਰੀਦਕੋਟ ਦੀ ਮਾਣਮੱਤੀ ਬੇਟੀ ਸਿਫ਼ਤ ਕੌਰ ਸਮਰਾ ਨੇ ਪੈਰਿਸ ਉਲਪਿੰਕ ਲਈ ਕੀਤਾ ਕੁਆਲੀਫ਼ਾਈ, ਏਸ਼ੀਅਨ ਖੇਡਾਂ ’ਚ ਚਾਈਨਾ ਵਿਖੇ ਜਿੱਤਿਆ ਸੀ ਦੇਸ਼ ਲਈ ਪਹਿਲਾ ਤਗਮਾ

ਤਰਨਤਾਰਨ 'ਚ ਵਿਅਕਤੀ ਨਾਲ 2.90 ਕਰੋੜ ਦੀ ਠੱਗੀ, ਪੁਲਿਸ ਨੇ ਠੱਗੀ ਮਾਰਨ ਦੇ ਦੋਸ਼ ਹੇਠ ਤਿੰਨ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਕੀਤੀ ਸ਼ੁਰੂ

ਤਰਨਤਾਰਨ 'ਚ ਵਿਅਕਤੀ ਨਾਲ 2.90 ਕਰੋੜ ਦੀ ਠੱਗੀ, ਪੁਲਿਸ ਨੇ ਠੱਗੀ ਮਾਰਨ ਦੇ ਦੋਸ਼ ਹੇਠ ਤਿੰਨ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਕੀਤੀ ਸ਼ੁਰੂ

ਕਿਸਾਨ ਅੰਦੋਲਨ ਕਾਰਨ ਵਿੱਤੀ ਨੁਕਸਾਨ ਝੱਲ ਰਹੇ ਕਾਰੋਬਾਰੀਆਂ ਦਾ ਟੁੱਟਿਆ ਸਬਰ ਦਾ ਬੰਨ੍ਹ, ਕਿਹਾ- ਦਸ ਦਿਨਾਂ ’ਚ ਚੁੱਕੋ ਧਰਨਾ ਨਹੀਂ ਤਾਂ ਕਰਾਂਗੇ ਪੰਜਾਬ ਬੰਦ

ਕਿਸਾਨ ਅੰਦੋਲਨ ਕਾਰਨ ਵਿੱਤੀ ਨੁਕਸਾਨ ਝੱਲ ਰਹੇ ਕਾਰੋਬਾਰੀਆਂ ਦਾ ਟੁੱਟਿਆ ਸਬਰ ਦਾ ਬੰਨ੍ਹ, ਕਿਹਾ- ਦਸ ਦਿਨਾਂ ’ਚ ਚੁੱਕੋ ਧਰਨਾ ਨਹੀਂ ਤਾਂ ਕਰਾਂਗੇ ਪੰਜਾਬ ਬੰਦ

ਭਵਾਨੀਗੜ੍ਹ 'ਚ ਵਾਪਰੀ ਦਿਲ ਕੰਬਾਊ ਘਟਨਾ, ਸਿਰ 'ਤੇ ਰਾਡ ਮਾਰ ਕੇ ਮੌਤ ਦੇ ਘਾਟ ਉਤਾਰਿਆ 26 ਸਾਲਾ ਨੌਜਵਾਨ

ਭਵਾਨੀਗੜ੍ਹ 'ਚ ਵਾਪਰੀ ਦਿਲ ਕੰਬਾਊ ਘਟਨਾ, ਸਿਰ 'ਤੇ ਰਾਡ ਮਾਰ ਕੇ ਮੌਤ ਦੇ ਘਾਟ ਉਤਾਰਿਆ 26 ਸਾਲਾ ਨੌਜਵਾਨ

ਸੜਕ ਹਾਦਸੇ 'ਚ ਲਾਅ ਯੂਨਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ, ਭਾਦਸੋਂ ਰੋਡ 'ਤੇ ਦਰੱਖ਼ਤ ਨਾਲ ਟਕਰਾਈ ਕਾਰ

ਸੜਕ ਹਾਦਸੇ 'ਚ ਲਾਅ ਯੂਨਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ, ਭਾਦਸੋਂ ਰੋਡ 'ਤੇ ਦਰੱਖ਼ਤ ਨਾਲ ਟਕਰਾਈ ਕਾਰ

ਖੇਤ 'ਚ ਮੋਟਰ ਤੋਂ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ

ਖੇਤ 'ਚ ਮੋਟਰ ਤੋਂ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ