Sunday, May 19, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਜਨਤਕ ਜਥੇਬੰਦੀਆਂ ਵੱਲੋਂ ਬਰਨਾਲਾ 'ਚ ਕੀਤੇ ਜਾਵੇਗੀ ਲੋਕ ਸੰਗਰਾਮ ਰੈਲੀ

May 06, 2024 03:51 PM

ਬਰਨਾਲਾ, 06 ਮਈ (ਬਘੇਲ ਸਿੰਘ ਧਾਲੀਵਾਲ/ਚਮਕੌਰ ਸਿੰਘ ਗੱਗੀ)- ਪੰਜਾਬ ਦੀਆਂ ਦੋ ਦਰਜਨ ਦੇ ਲਗਭਗ ਸੰਘਰਸ਼ਸ਼ੀਲ ਲੋਕ ਜਥੇਬੰਦੀਆਂ ਪਾਰਲੀਮੈਂਟ ਚੋਣਾਂ ਦਰਮਿਆਨ ਆਪਣੇ ਅਸਲ ਮਸਲੇ ਉਭਾਰਨ ਤੇ ਇਹਨਾਂ ਦੇ ਹੱਲ ਲਈ ਸੰਘਰਸ਼ਾਂ ਦਾ ਰਾਹ ਬੁਲੰਦ ਕਰਨ ਖਾਤਰ 26 ਮਈ ਨੂੰ ਬਰਨਾਲਾ ਵਿਖੇ ਲੋਕ ਸੰਗਰਾਮ ਰੈਲੀ ਕਰਨਗੀਆਂ ਜਿਸ ਵਿੱਚ ਸਭਨਾਂ ਮਿਹਨਤਕਸ਼ ਵਰਗਾਂ ਦੇ ਲੋਕਾਂ ਵੱਲੋਂ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ।
ਇਹਨਾਂ ਜਥੇਬੰਦੀਆਂ ਦੀ ਅੱਜ ਬਰਨਾਲਾ ਵਿਖੇ ਬੀਕੇਯੂ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਪ੍ਰਧਾਨਗੀ ਹੇਠ ਜਥੇਬੰਦੀਆਂ ਦੀ ਹੋਈ ਸਾਂਝੀ ਸੂਬਾਈ ਮੀਟਿੰਗ ਵਿੱਚ ਇਹ ਫੈਸਲਾ ਕੀਤਾ ਗਿਆ। ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਖੇਤ ਮਜ਼ਦੂਰ ਆਗੂ ਲਛਮਣ ਸਿੰਘ ਸੇਵੇਵਾਲਾ, ਕਿਸਾਨ ਆਗੂ ਸੁਖਦੇਵ ਸਿੰਘ ਕੋਕਰੀ ਕਲਾਂ, ਸਨਅਤੀ ਮਜ਼ਦੂਰ ਆਗੂ ਹਰਜਿੰਦਰ ਸਿੰਘ, ਵਿਦਿਆਰਥੀ ਆਗੂ ਹੁਸ਼ਿਆਰ ਸਿੰਘ, ਠੇਕਾ ਮੁਲਾਜ਼ਮ ਆਗੂ ਵਰਿੰਦਰ ਸਿੰਘ ਮੋਮੀ, ਬਲਿਹਾਰ ਸਿੰਘ , ਪਵਨਦੀਪ ਸਿੰਘ, ਜਗਰੂਪ ਸਿੰਘ, ਗੁਰਵਿੰਦਰ ਪੰਨੂ, ਅਧਿਆਪਕ ਆਗੂ ਦਿਗਵਿਜੇ ਪਾਲ ਸ਼ਰਮਾ , ਬਿਜਲੀ ਕਾਮਿਆਂ ਦੇ ਆਗੂ ਕਿ੍ਸ਼ਨ ਸਿੰਘ ਔਲਖ ਨੇ ਕਿਹਾ ਕਿ ਇਹ ਵੋਟਾਂ ਹਾਕਮਾਂ ਦੀ ਖੇਡ ਹੈ, ਲੋਕਾਂ ਨੂੰ ਵੰਡਣ ਤੇ ਭਰਮਾਉਣ ਲਈ ਹੈ।ਇਸੇ ਲਈ ਇੱਥੇ ਸਾਡੇ ਅਸਲ ਮੁੱਦਿਆਂ ਦੀ ਚਰਚਾ ਨਹੀਂ ਹੁੰਦੀ ਜਾਂ ਨਿਗੂਣੇ ਵਾਅਦਿਆਂ ਰਾਹੀਂ ਲੋਕਾਂ ਨੂੰ ਭਰਮਾਇਆ ਜਾਂਦਾ ਹੈ। ਆਗੂਆਂ ਨੇ ਕਿਹਾ ਕਿ ਮਾਰਚ ਮਹੀਨੇ ਜਥੇਬੰਦੀਆਂ ਵੱਲੋਂ ਸਾਂਝੇ ਤੌਰ 'ਤੇ 30 ਨੁਕਾਤੀ ਲੋਕ ਏਜੰਡੇ ਦੁਆਲੇ ਸੰਘਰਸ਼ਾਂ ਦਾ ਸਿਲਸਿਲਾ ਵਿੱਢਣ ਦਾ ਐਲਾਨ ਕੀਤਾ ਗਿਆ ਸੀ। ਇਸ ਲੋਕ ਏਜੰਡੇ 'ਚ ਸ਼ਾਮਿਲ ਪ੍ਰਮੁੱਖ ਮੁੱਦੇ ਨਿਜੀਕਰਨ-ਵਪਾਰੀਕਰਨ ਵਾਲੀਆਂ ਨੀਤੀਆਂ ਰੱਦ ਕਰੋ, ਸੰਸਾਰ ਵਪਾਰ ਸੰਸਥਾ ਚੋਂ ਬਾਹਰ ਆਓ, ਕਿਸਾਨ-ਮਜ਼ਦੂਰ ਵਾਤਾਵਰਨ ਪੱਖੀ ਤੇ ਕਾਰਪੋਰੇਟ-ਜਗੀਰਦਾਰ ਵਿਰੋਧੀ ਖੇਤੀ ਨੀਤੀ ਲਿਆਓ, ਜ਼ਮੀਨੀ ਸੁਧਾਰ ਲਾਗੂ ਕਰੋ ਤੇ ਸੂਦਖੋਰੀ ਧੰਦੇ ਨੂੰ ਨੱਥ ਪਾਓ, ਠੇਕਾ ਭਰਤੀ ਦੀ ਨੀਤੀ ਰੱਦ ਕਰੋ, ਪੁਰਾਣੀ ਪੈਨਸ਼ਨ ਬਹਾਲ ਕਰੋ , ਐਮ ਐਸ ਪੀ ਦੀ ਸੰਵਿਧਾਨਕ ਗਾਰੰਟੀ ਤੇ ਜਨਤਕ ਵੰਡ ਪ੍ਰਣਾਲੀ ਲਾਗੂ ਕਰੋ ਤੇ ਕਾਲੇ ਕਾਨੂੰਨ ਰੱਦ ਕਰੋ ਵਰਗੇ ਮੁੱਦੇ ਸ਼ਾਮਿਲ ਹਨ। ਉਹਨਾਂ ਕਿਹਾ ਕਿ ਸਾਰੀਆਂ ਹਾਕਮ ਜਮਾਤੀ ਵੋਟ ਪਾਰਟੀਆਂ ਇਹਨਾਂ ਮੁੱਦਿਆਂ ਬਾਰੇ ਚੁੱਪ ਹਨ ਕਿਉਂਕਿ ਉਹ ਜਿਸ ਲੋਕ ਦੋਖੀ ਤੇ ਸਾਮਰਾਜ ਪੱਖੀ ਵਿਕਾਸ ਮਾਡਲ ਨੂੰ ਲਾਗੂ ਕਰ ਰਹੀਆਂ ਹਨ ਇਹ ਮੁੱਦੇ ਉਸੇ ਮਾਡਲ ਦੀ ਦੇਣ ਹਨ। ਚੋਣਾਂ ਵਿੱਚ ਵੀ ਉਹ ਲੋਕਾਂ ਦਾ ਵਿਨਾਸ਼ ਕਰਨ ਵਾਲੇ ਇਸੇ ਵਿਕਾਸ ਮਾਡਲ ਨੂੰ ਹੋਰ ਜੋਰ ਸ਼ੋਰ ਨਾਲ ਲਾਗੂ ਕਰਨ ਦੇ ਵਾਅਦੇ ਕਰ ਰਹੀਆਂ ਹਨ। ਆਗੂਆਂ ਨੇ ਕਿਹਾ ਕਿ ਇਸ ਵਿਕਾਸ ਮਾਡਲ ਨੂੰ ਲਾਗੂ ਕਰਨ ਲਈ ਭਾਜਪਾਈ ਕੇਂਦਰੀ ਹਕੂਮਤ ਨੇ ਚਾਹੇ ਫਿਰਕੂ ਫਾਸ਼ੀ ਹੱਥਕੰਡਿਆਂ ਦਾ ਸਹਾਰਾ ਲਿਆ ਹੈ ਤੇ ਇਸ ਨੂੰ ਆਰਥਿਕ ਸੁਧਾਰਾਂ ਦੇ ਜੁੜਤ ਹੱਲੇ ਵਜੋਂ ਲਾਗੂ ਕੀਤਾ ਹੈ ਪਰ ਦੂਸਰੀਆਂ ਹਾਕਮ ਪਾਰਟੀਆਂ ਵੀ ਘੱਟ ਨਹੀਂ ਹਨ। ਪੰਜਾਬ ਦੀ ਆਪ ਸਰਕਾਰ ਨੇ ਵੀ ਪਹਿਲੀਆਂ ਸਰਕਾਰਾਂ ਵਾਲੇ ਲੋਕ ਦੋਖੀ ਮਾਡਲ ਨੂੰ ਹੀ ਅੱਗੇ ਵਧਾਇਆ ਹੈ।ਆਗੂਆਂ ਨੇ ਕਿਹਾ ਕਿ ਪਾਰਲੀਮੈਂਟ ਤੇ ਅਸੈਂਬਲੀਆਂ ਜੋਕਾਂ ਦੀਆਂ ਸੰਸਥਾਵਾਂ ਹਨ। ਇਹ ਲੋਕਾਂ ਦੀ ਪੁੱਗਤ ਦੇ ਅਦਾਰੇ ਨਹੀਂ ਹਨ। ਲੋਕ ਹੱਕਾਂ ਦੀ ਸੁਣਵਾਈ ਤਾਂ ਸੰਘਰਸ਼ਾਂ ਤੇ ਏਕੇ ਦੇ ਜ਼ੋਰ ਹੁੰਦੀ ਹੈ। ਇਸ ਲਈ ਜਥੇਬੰਦੀਆਂ ਵੱਲੋਂ ਸਾਂਝੇ ਤੌਰ 'ਤੇ ਪੰਜਾਬ ਦੇ ਲੋਕਾਂ ਮੂਹਰੇ ਇਹ ਸੰਦੇਸ਼ ਉਭਾਰਿਆ ਜਾਵੇਗਾ ਕਿ ਚੋਣਾਂ ਤੋਂ ਝਾਕ ਮੁਕਾ ਕੇ ਲੋਕ ਏਕੇ ਤੇ ਸੰਘਰਸ਼ ਦੇ ਜ਼ੋਰ ਆਪਣੀ ਪੁੱਗਤ ਤੇ ਵੁੱਕਤ ਬਣਾਉਣ ਦਾ ਰਾਹ ਫੜਨ। ਆਪਣੀਆਂ ਜਥੇਬੰਦੀਆਂ ਤੇ ਏਕੇ ਨੂੰ ਹੋਰ ਮਜਬੂਤ ਤੇ ਵਿਸ਼ਾਲ ਕਰਨ। ਵੋਟ ਪਾਰਟੀਆਂ ਤੇ ਹਾਕਮਾਂ ਦੀਆਂ ਸੰਸਥਾਵਾਂ ਤੋਂ ਨਿਰਭਰਤਾ ਮੁਕਾ ਕੇ ਆਪਣੀ ਜਥੇਬੰਦ ਤਾਕਤ 'ਚ ਭਰੋਸਾ ਡੂੰਘਾ ਕਰਨ। ਸਾਂਝੇ ਸੰਘਰਸ਼ ਉਸਾਰਨ ਤੇ ਇਹਨਾਂ ਦੀ ਧਾਰ ਸਾਮਰਾਜੀਆਂ, ਵੱਡੇ ਸਰਮਾਏਦਾਰਾਂ ਤੇ ਜਗੀਰਦਾਰਾਂ ਦੇ ਲੋਟੂ ਲਾਣੇ ਅਤੇ ਇਸਦੀ ਰਾਖੀ ਕਰਦੀਆਂ ਸਰਕਾਰਾਂ ਖ਼ਿਲਾਫ਼ ਸੇਧਤ ਕਰੋ। ਮੀਟਿੰਗ ਦੌਰਾਨ ਚੋਣਾਂ ਚ ਉਮੀਦਵਾਰਾਂ ਨੂੰ ਸਵਾਲ ਕਰਨ ਵਾਲੇ ਠੇਕਾ ਮੁਲਾਜ਼ਮਾਂ, ਕਿਸਾਨਾਂ ਤੇ ਮਜ਼ਦੂਰਾਂ ਨੂੰ ਘਰਾਂ ਚ ਨਜ਼ਰਬੰਦ ਕਰਨ ਅਤੇ ਪੁਲਿਸੀ ਨਾੜਾਂ ਦੇ ਜੋਰ ਰੋਕਣ ਵਾਲੇ ਵਿਹਾਰ ਦੀ ਸਖ਼ਤ ਨਿਖੇਧੀ ਕੀਤੀ ਗਈ।ਮੀਟਿੰਗ ਵਿੱਚ ਹਾਕਮ ਸਿੰਘ ਧਨੇਠਾ,ਝੰਡਾ ਸਿੰਘ ਜੇਠੂਕੇ, ਜੋਰਾ ਸਿੰਘ ਨਸਰਾਲੀ, ਰੇਸ਼ਮ ਸਿੰਘ, ਹਰਮੇਸ਼ ਮਾਲੜੀ, ਰਾਜੇਸ਼ ਕੁਮਾਰ, ਜਸਵੀਰ ਸਿੰਘ, ਪ੍ਰਗਟ ਸਿੰਘ, ਜਗਸੀਰ ਸਿੰਘ, ਜਗਜੀਤ ਸਿੰਘ , ਜਸਵਿੰਦਰ ਸਿੰਘ ਆਦਿ ਆਗੂ ਹਾਜਰ ਸਨ ।

Have something to say? Post your comment

More From Punjab

ਅਸਮਾਨ ਤੋਂ ਵਰ੍ਹਦੀ ਗਰਮੀ ਨੇ ਕੱਢੇ ਲੋਕਾਂ ਦੇ ਵੱਟ, ਪੰਜਾਬ ’ਚ ਲੂ ਨੂੰ ਲੈ ਕੇ ਤਿੰਨ ਦਿਨ ਰੈੱਡ ਅਲਰਟ; ਲੁਧਿਆਣਾ ’ਚ ਪਾਰਾ 46 ਤੋਂ ਪਾਰ

ਅਸਮਾਨ ਤੋਂ ਵਰ੍ਹਦੀ ਗਰਮੀ ਨੇ ਕੱਢੇ ਲੋਕਾਂ ਦੇ ਵੱਟ, ਪੰਜਾਬ ’ਚ ਲੂ ਨੂੰ ਲੈ ਕੇ ਤਿੰਨ ਦਿਨ ਰੈੱਡ ਅਲਰਟ; ਲੁਧਿਆਣਾ ’ਚ ਪਾਰਾ 46 ਤੋਂ ਪਾਰ

ਸੂਬੇ 'ਚ ਗਰਮੀ ਵਧਣ ਕਾਰਨ 13 ਹਜ਼ਾਰ ਮੈਗਾਵਾਟ ਤੋਂ ਟੱਪੀ ਬਿਜਲੀ ਦੀ ਮੰਗ, ਪੀਐੱਸਪੀਸੀਐੱਲ ਨੇ 7500 ਮੈਗਾਵਾਟ ਬਿਜਲੀ ਕੇਂਦਰੀ ਪੂਲ ਤੋਂ ਕੀਤੀ ਹਾਸਲ

ਸੂਬੇ 'ਚ ਗਰਮੀ ਵਧਣ ਕਾਰਨ 13 ਹਜ਼ਾਰ ਮੈਗਾਵਾਟ ਤੋਂ ਟੱਪੀ ਬਿਜਲੀ ਦੀ ਮੰਗ, ਪੀਐੱਸਪੀਸੀਐੱਲ ਨੇ 7500 ਮੈਗਾਵਾਟ ਬਿਜਲੀ ਕੇਂਦਰੀ ਪੂਲ ਤੋਂ ਕੀਤੀ ਹਾਸਲ

 ਗਿੱਲ ਪੈਲੇਸ ਨੇੜੇ ਇਲੈਕਟ੍ਰੌਨਿਕਸ ਦੇ ਗੁਦਾਮ 'ਚ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦਾ ਨੁਕਸਾਨ

ਗਿੱਲ ਪੈਲੇਸ ਨੇੜੇ ਇਲੈਕਟ੍ਰੌਨਿਕਸ ਦੇ ਗੁਦਾਮ 'ਚ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦਾ ਨੁਕਸਾਨ

 ਗੱਡੀ ਸਿਖਾਉਂਦਿਆ ਵਾਪਰਿਆ ਹਾਦਸਾ, ਪਰਵਾਸੀ ਮਜ਼ਦੂਰ ਦੀ ਪਤਨੀ ਤੇ ਬੱਚੇ ਨੂੰ ਲਿਆ ਲਪੇਟ 'ਚ, ਬੱਚੇ ਦੀ ਮੌਤ

ਗੱਡੀ ਸਿਖਾਉਂਦਿਆ ਵਾਪਰਿਆ ਹਾਦਸਾ, ਪਰਵਾਸੀ ਮਜ਼ਦੂਰ ਦੀ ਪਤਨੀ ਤੇ ਬੱਚੇ ਨੂੰ ਲਿਆ ਲਪੇਟ 'ਚ, ਬੱਚੇ ਦੀ ਮੌਤ

ਡੇਰਾ ਬਾਬਾ ਗੰਗਾ ਰਾਮ ਦੇ ਲੰਗਰ ਹਾਲ ’ਚ ਫਟਿਆ ਗੈਸ ਸਿਲੰਡਰ, 7 ਸੇਵਾਦਾਰ ਗੰਭੀਰ ਜ਼ਖ਼ਮੀ

ਡੇਰਾ ਬਾਬਾ ਗੰਗਾ ਰਾਮ ਦੇ ਲੰਗਰ ਹਾਲ ’ਚ ਫਟਿਆ ਗੈਸ ਸਿਲੰਡਰ, 7 ਸੇਵਾਦਾਰ ਗੰਭੀਰ ਜ਼ਖ਼ਮੀ

 ਮੁਕਤਸਰ 'ਚ ਦਰਦਨਾਕ ਹਾਦਸਾ, ਗੈਸ ਸਿਲੰਡਰ ਫਟਣ ਨਾਲ 4 ਲੋਕ ਝੁਲਸੇ; ਇਲਾਕੇ 'ਚ ਮਚੀ ਹਫੜਾ-ਦਫੜੀ

ਮੁਕਤਸਰ 'ਚ ਦਰਦਨਾਕ ਹਾਦਸਾ, ਗੈਸ ਸਿਲੰਡਰ ਫਟਣ ਨਾਲ 4 ਲੋਕ ਝੁਲਸੇ; ਇਲਾਕੇ 'ਚ ਮਚੀ ਹਫੜਾ-ਦਫੜੀ

ਖਾਲਿਸਤਾਨੀ ਨਾਅਰੇ ਲਿਖਣ ਦੀ ਕੋਸ਼ਿਸ਼ ਕਰ ਰਹੇ ਸਨ SFJ ਦੇ ਤਿੰਨ ਸਮਰਥਕ, ਪੁਲਿਸ ਨੇ ਕੀਤੇ ਗ੍ਰਿਫ਼ਤਾਰ; ਬਰਾਮਦ ਹੋਇਆ ਇਹ ਸਾਮਾਨ

ਖਾਲਿਸਤਾਨੀ ਨਾਅਰੇ ਲਿਖਣ ਦੀ ਕੋਸ਼ਿਸ਼ ਕਰ ਰਹੇ ਸਨ SFJ ਦੇ ਤਿੰਨ ਸਮਰਥਕ, ਪੁਲਿਸ ਨੇ ਕੀਤੇ ਗ੍ਰਿਫ਼ਤਾਰ; ਬਰਾਮਦ ਹੋਇਆ ਇਹ ਸਾਮਾਨ

ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ: ਮੀਤ ਹੇਅਰ

ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ: ਮੀਤ ਹੇਅਰ

ਫ਼ਰੀਦਕੋਟ ਦੀ ਮਾਣਮੱਤੀ ਬੇਟੀ ਸਿਫ਼ਤ ਕੌਰ ਸਮਰਾ ਨੇ ਪੈਰਿਸ ਉਲਪਿੰਕ ਲਈ ਕੀਤਾ ਕੁਆਲੀਫ਼ਾਈ, ਏਸ਼ੀਅਨ ਖੇਡਾਂ ’ਚ ਚਾਈਨਾ ਵਿਖੇ ਜਿੱਤਿਆ ਸੀ ਦੇਸ਼ ਲਈ ਪਹਿਲਾ ਤਗਮਾ

ਫ਼ਰੀਦਕੋਟ ਦੀ ਮਾਣਮੱਤੀ ਬੇਟੀ ਸਿਫ਼ਤ ਕੌਰ ਸਮਰਾ ਨੇ ਪੈਰਿਸ ਉਲਪਿੰਕ ਲਈ ਕੀਤਾ ਕੁਆਲੀਫ਼ਾਈ, ਏਸ਼ੀਅਨ ਖੇਡਾਂ ’ਚ ਚਾਈਨਾ ਵਿਖੇ ਜਿੱਤਿਆ ਸੀ ਦੇਸ਼ ਲਈ ਪਹਿਲਾ ਤਗਮਾ

ਤਰਨਤਾਰਨ 'ਚ ਵਿਅਕਤੀ ਨਾਲ 2.90 ਕਰੋੜ ਦੀ ਠੱਗੀ, ਪੁਲਿਸ ਨੇ ਠੱਗੀ ਮਾਰਨ ਦੇ ਦੋਸ਼ ਹੇਠ ਤਿੰਨ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਕੀਤੀ ਸ਼ੁਰੂ

ਤਰਨਤਾਰਨ 'ਚ ਵਿਅਕਤੀ ਨਾਲ 2.90 ਕਰੋੜ ਦੀ ਠੱਗੀ, ਪੁਲਿਸ ਨੇ ਠੱਗੀ ਮਾਰਨ ਦੇ ਦੋਸ਼ ਹੇਠ ਤਿੰਨ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਕੀਤੀ ਸ਼ੁਰੂ