Sunday, May 19, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਭਾਕਿਯੂ ਡਕੌਂਦਾ ਵੱਲੋਂ 13 ਤਰੀਕ ਨੂੰ ਇਮੀਗ੍ਰੇਸ਼ਨ ਸੈਂਟਰ ਦਾ ਕੀਤਾ ਜਾਵੇਗਾ ਘਿਰਾਓ

May 06, 2024 03:53 PM

ਬਰਨਾਲਾ, 06 ਮਈ (ਬਘੇਲ ਸਿੰਘ ਧਾਲੀਵਾਲ/ਚਮਕੌਰ ਸਿੰਘ ਗੱਗੀ)-ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵੱਲੋ ਲੰਘੀ 04 ਅਪ੍ਰੈਲ ਨੂੰ ਇੰਗਲਿਸ਼ ਅਕੈਡਮੀ ਇਮੀਗ੍ਰੇਸ਼ਨ ਸੈਂਟਰ ਅਤੇ ਬਾਂਸਲ ਟਾਇਰਸ ਤੇ ਸਹਿਣਾ ਵਾਸੀ ਆਮ ਪਰਿਵਾਰ ਦੇ ਬੱਚੇ ਨੂੰ ਇਨਸਾਫ਼ ਦਿਵਾਉਣ ਲਈ ਧਰਨਾ ਦਿੱਤਾ ਗਿਆ ਸੀ ਜਿਸ ਵਿੱਚ ਜੱਥੇਬੰਦੀ ਨਾਲ ਸਹਿਮਤ ਹੁੰਦੇ ਹੋਏ ਵਪਾਰ ਮੰਡਲ ਬਰਨਾਲਾ ਤੇ ਪੁਲੀਸ ਪ੍ਰਸ਼ਾਸਨ ਨੇ ਪੀੜਤ ਧਿਰ ਨੂੰ 17.5 ਲੱਖ ਦਵਾਉਣ ਦਾ ਵਾਧਾ ਕਰ ਦੋਵੇਂ ਧਿਰਾਂ ਵਿੱਚ ਲਿਖਤੀ ਸਮਝੌਤਾ ਕਰਵਾਇਆ ਗਿਆ ਸੀ ਜਿਸ ਤਹਿਤ ਇੱਕ 8.5 ਲੱਖ ਦਾ ਚੈੱਕ ਇਮੀਗ੍ਰੇਸ਼ਨ ਸੈਂਟਰ ਵਾਲਿਆ ਨੇ ਸਭ ਦੀ ਹਾਜ਼ਰੀ ਵਿੱਚ ਪੀੜਤ ਪਰਿਵਾਰ ਨੂੰ ਦਿੱਤਾ ਸੀ। ਜਦ ਪੀੜਤ ਧਿਰ ਨੇ ਓਹ ਚੈੱਕ ਬੈਂਕ ਖਾਤੇ ਵਿੱਚ ਲਗਾਇਆ ਤਾਂ ਚੈੱਕ ਬਾਉਂਸ ਹੋ ਗਿਆ। ਜਿਸ ਬਾਬਤ ਜੱਥੇਬੰਦੀ ਨੇ ਵਾਰ ਵਾਰ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਂਦਾ ਪਰ ਕੋਈ ਹਾਂ ਪੱਖੀ ਹੁੰਗਾਰਾ ਨਾ ਮਿਲਦਾ ਵੇਖ ਜੱਥੇਬੰਦੀ ਨੇ 13 ਤਰੀਕ ਤੱਕ ਦਾ ਸਮਾਂ ਦੇਕੇ ਇਸੇ ਦਿਨ ਧਰਨਾ ਦੇਣ ਦਾ ਐਲਾਨ ਕਰ ਦਿੱਤਾ। ਇਸ ਸਮੇਂ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਹਰਚਰਨ ਸਿੰਘ ਸੁਖਪੁਰਾ ਨੇ ਕਿਹਾ ਇਮੀਗ੍ਰੇਸ਼ਨ ਸੈਂਟਰ ਮਾਲਕਾਂ ਨੇ ਪੀੜਤ ਧਿਰ ਅਤੇ ਜੱਥੇਬੰਦੀ ਨਾਲ ਵਾਧਖਿਲਾਫੀ ਕੀਤੀ ਹੈ ਜਿਸ ਨੂੰ ਕਦੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਪੀੜਤ ਪਰਿਵਾਰ ਨੂੰ ਇਨਸਾਫ ਦਿਵਾਉਣ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ । ਉਹਨਾਂ ਦੱਸਿਆ ਸਮਝੋਤੇ ਤਹਿਤ ਦਿੱਤਾ ਚੈੱਕ ਬਾਉਂਸ ਹੋਣ ਤੇ ਇਸਦੀ ਲਿਖਤੀ ਦਰਖਾਸਤ ਪੁਲੀਸ ਪ੍ਰਸ਼ਾਸਨ ਨੂੰ ਦੇ ਦਿੱਤੀ ਹੈ ਅਤੇ ਇਹ ਮਾਮਲਾ ਵਿਚਾਰ ਅਧੀਨ ਹੈ।ਉਹਨਾਂ ਪੁਲੀਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਚੈੱਕ ਬਾਉਂਸ ਹੋਣ ਤੇ ਬਣਦੀ ਧਾਰਾ ਲਗਾਕੇ ਕੇਸ ਦਰਜ ਕੀਤਾ ਜਾਵੇ ਅਤੇ ਵਾਧਾ ਖਿਲਾਫੀ ਕਰਨ ਵਾਲੇ ਦੋਸ਼ੀਆਂ ਨੂੰ ਜੇਲ ਦੀਆਂ ਸਲਾਖਾਂ ਪਿੱਛੇ ਧੱਕਿਆ ਜਾਵੇ ਅਤੇ ਪੀੜਤ ਨਾਲ ਠੱਗੀ ਮਾਰਕੇ ਵਟੋਰੇ ਪੈਸੇ ਵਾਪਿਸ ਕਰਵਾਏ ਜਾਣ।ਇਸ ਸਮੇ ਬਲਾਕ ਪ੍ਰਧਾਨ ਸੀਰਾ ਸਹਿਣਾ, ਭਿੰਦਾ ਢਿੱਲਵਾਂ, ਬਲਾਕ ਆਗੂ ਗੁਰਜੰਟ ਸਿੰਘ ਧੌਲਾ ਆਦਿ ਆਗੂ ਹਾਜ਼ਰ ਸਨ।

Have something to say? Post your comment

More From Punjab

ਡੇਰਾ ਬਾਬਾ ਗੰਗਾ ਰਾਮ ਦੇ ਲੰਗਰ ਹਾਲ ’ਚ ਫਟਿਆ ਗੈਸ ਸਿਲੰਡਰ, 7 ਸੇਵਾਦਾਰ ਗੰਭੀਰ ਜ਼ਖ਼ਮੀ

ਡੇਰਾ ਬਾਬਾ ਗੰਗਾ ਰਾਮ ਦੇ ਲੰਗਰ ਹਾਲ ’ਚ ਫਟਿਆ ਗੈਸ ਸਿਲੰਡਰ, 7 ਸੇਵਾਦਾਰ ਗੰਭੀਰ ਜ਼ਖ਼ਮੀ

 ਮੁਕਤਸਰ 'ਚ ਦਰਦਨਾਕ ਹਾਦਸਾ, ਗੈਸ ਸਿਲੰਡਰ ਫਟਣ ਨਾਲ 4 ਲੋਕ ਝੁਲਸੇ; ਇਲਾਕੇ 'ਚ ਮਚੀ ਹਫੜਾ-ਦਫੜੀ

ਮੁਕਤਸਰ 'ਚ ਦਰਦਨਾਕ ਹਾਦਸਾ, ਗੈਸ ਸਿਲੰਡਰ ਫਟਣ ਨਾਲ 4 ਲੋਕ ਝੁਲਸੇ; ਇਲਾਕੇ 'ਚ ਮਚੀ ਹਫੜਾ-ਦਫੜੀ

ਖਾਲਿਸਤਾਨੀ ਨਾਅਰੇ ਲਿਖਣ ਦੀ ਕੋਸ਼ਿਸ਼ ਕਰ ਰਹੇ ਸਨ SFJ ਦੇ ਤਿੰਨ ਸਮਰਥਕ, ਪੁਲਿਸ ਨੇ ਕੀਤੇ ਗ੍ਰਿਫ਼ਤਾਰ; ਬਰਾਮਦ ਹੋਇਆ ਇਹ ਸਾਮਾਨ

ਖਾਲਿਸਤਾਨੀ ਨਾਅਰੇ ਲਿਖਣ ਦੀ ਕੋਸ਼ਿਸ਼ ਕਰ ਰਹੇ ਸਨ SFJ ਦੇ ਤਿੰਨ ਸਮਰਥਕ, ਪੁਲਿਸ ਨੇ ਕੀਤੇ ਗ੍ਰਿਫ਼ਤਾਰ; ਬਰਾਮਦ ਹੋਇਆ ਇਹ ਸਾਮਾਨ

ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ: ਮੀਤ ਹੇਅਰ

ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ: ਮੀਤ ਹੇਅਰ

ਫ਼ਰੀਦਕੋਟ ਦੀ ਮਾਣਮੱਤੀ ਬੇਟੀ ਸਿਫ਼ਤ ਕੌਰ ਸਮਰਾ ਨੇ ਪੈਰਿਸ ਉਲਪਿੰਕ ਲਈ ਕੀਤਾ ਕੁਆਲੀਫ਼ਾਈ, ਏਸ਼ੀਅਨ ਖੇਡਾਂ ’ਚ ਚਾਈਨਾ ਵਿਖੇ ਜਿੱਤਿਆ ਸੀ ਦੇਸ਼ ਲਈ ਪਹਿਲਾ ਤਗਮਾ

ਫ਼ਰੀਦਕੋਟ ਦੀ ਮਾਣਮੱਤੀ ਬੇਟੀ ਸਿਫ਼ਤ ਕੌਰ ਸਮਰਾ ਨੇ ਪੈਰਿਸ ਉਲਪਿੰਕ ਲਈ ਕੀਤਾ ਕੁਆਲੀਫ਼ਾਈ, ਏਸ਼ੀਅਨ ਖੇਡਾਂ ’ਚ ਚਾਈਨਾ ਵਿਖੇ ਜਿੱਤਿਆ ਸੀ ਦੇਸ਼ ਲਈ ਪਹਿਲਾ ਤਗਮਾ

ਤਰਨਤਾਰਨ 'ਚ ਵਿਅਕਤੀ ਨਾਲ 2.90 ਕਰੋੜ ਦੀ ਠੱਗੀ, ਪੁਲਿਸ ਨੇ ਠੱਗੀ ਮਾਰਨ ਦੇ ਦੋਸ਼ ਹੇਠ ਤਿੰਨ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਕੀਤੀ ਸ਼ੁਰੂ

ਤਰਨਤਾਰਨ 'ਚ ਵਿਅਕਤੀ ਨਾਲ 2.90 ਕਰੋੜ ਦੀ ਠੱਗੀ, ਪੁਲਿਸ ਨੇ ਠੱਗੀ ਮਾਰਨ ਦੇ ਦੋਸ਼ ਹੇਠ ਤਿੰਨ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਕੀਤੀ ਸ਼ੁਰੂ

ਕਿਸਾਨ ਅੰਦੋਲਨ ਕਾਰਨ ਵਿੱਤੀ ਨੁਕਸਾਨ ਝੱਲ ਰਹੇ ਕਾਰੋਬਾਰੀਆਂ ਦਾ ਟੁੱਟਿਆ ਸਬਰ ਦਾ ਬੰਨ੍ਹ, ਕਿਹਾ- ਦਸ ਦਿਨਾਂ ’ਚ ਚੁੱਕੋ ਧਰਨਾ ਨਹੀਂ ਤਾਂ ਕਰਾਂਗੇ ਪੰਜਾਬ ਬੰਦ

ਕਿਸਾਨ ਅੰਦੋਲਨ ਕਾਰਨ ਵਿੱਤੀ ਨੁਕਸਾਨ ਝੱਲ ਰਹੇ ਕਾਰੋਬਾਰੀਆਂ ਦਾ ਟੁੱਟਿਆ ਸਬਰ ਦਾ ਬੰਨ੍ਹ, ਕਿਹਾ- ਦਸ ਦਿਨਾਂ ’ਚ ਚੁੱਕੋ ਧਰਨਾ ਨਹੀਂ ਤਾਂ ਕਰਾਂਗੇ ਪੰਜਾਬ ਬੰਦ

ਭਵਾਨੀਗੜ੍ਹ 'ਚ ਵਾਪਰੀ ਦਿਲ ਕੰਬਾਊ ਘਟਨਾ, ਸਿਰ 'ਤੇ ਰਾਡ ਮਾਰ ਕੇ ਮੌਤ ਦੇ ਘਾਟ ਉਤਾਰਿਆ 26 ਸਾਲਾ ਨੌਜਵਾਨ

ਭਵਾਨੀਗੜ੍ਹ 'ਚ ਵਾਪਰੀ ਦਿਲ ਕੰਬਾਊ ਘਟਨਾ, ਸਿਰ 'ਤੇ ਰਾਡ ਮਾਰ ਕੇ ਮੌਤ ਦੇ ਘਾਟ ਉਤਾਰਿਆ 26 ਸਾਲਾ ਨੌਜਵਾਨ

ਸੜਕ ਹਾਦਸੇ 'ਚ ਲਾਅ ਯੂਨਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ, ਭਾਦਸੋਂ ਰੋਡ 'ਤੇ ਦਰੱਖ਼ਤ ਨਾਲ ਟਕਰਾਈ ਕਾਰ

ਸੜਕ ਹਾਦਸੇ 'ਚ ਲਾਅ ਯੂਨਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ, ਭਾਦਸੋਂ ਰੋਡ 'ਤੇ ਦਰੱਖ਼ਤ ਨਾਲ ਟਕਰਾਈ ਕਾਰ

ਖੇਤ 'ਚ ਮੋਟਰ ਤੋਂ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ

ਖੇਤ 'ਚ ਮੋਟਰ ਤੋਂ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ