Monday, May 20, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਪੰਜਾਬ ਦੇ DGP ਬਣੇ ਰਹਿਣਗੇ ਗੌਰਵ ਯਾਦਵ, CAT ਨੇ ਖ਼ਾਰਜ ਕੀਤੀ ਵੀਕੇ ਭਾਵਰਾ ਵੱਲੋਂ ਦਾਇਰ ਪਟੀਸ਼ਨ

May 07, 2024 11:39 AM

ਚੰਡੀਗੜ੍ਹ : ਪੰਜਾਬ ਦੇ ਕਾਰਜਕਾਰੀ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਨੂੰ ਕੇਂਦਰੀ ਪ੍ਰਸ਼ਾਸਨਿਕ ਟ੍ਰਿਬਿਊਨਲ (ਕੈਟ) ਤੋਂ ਵੱਡੀ ਰਾਹਤ ਮਿਲੀ ਹੈ। ਯਾਦਵ ਡੀਜੀਪੀ ਦੇ ਅਹੁਦੇ ’ਤੇ ਬਣੇ ਰਹਿਣਗੇ। ਉਨ੍ਹਾਂ ਨੂੰ ਡੀਜੀਪੀ ਦੇ ਅਹੁਦੇ ’ਤੇ ਤਾਇਨਾਤ ਕਰਨ ਦੇ ਫ਼ੈਸਲੇ ਖ਼ਿਲਾਫ਼ ਪੰਜਾਬ ਦੇ ਸੀਨੀਅਰ ਆਈਪੀਐੱਸ ਅਧਿਕਾਰੀ ਤੇ ਸਾਬਕਾ ਡੀਜੀਪੀ ਵੀਕੇ ਭਾਵਰਾ ਵਲੋਂ ਦਾਇਰ ਕੀਤੀ ਗਈ ਪਟੀਸ਼ਨ ਨੂੰ ਕੈਟ ਨੇ ਖ਼ਾਰਜ ਕਰ ਦਿੱਤਾ ਹੈ। ਕੈਟ ਨੇ ਇਸ ਆਧਾਰ ’ਤੇ ਪਟੀਸ਼ਨ ਨੂੰ ਖ਼ਾਰਜ ਕੀਤਾ ਹੈ ਕਿ ਬਿਨੈਕਾਰ ਨੇ ਦਸਤਾਵੇਜ਼ ਦਾਖ਼ਲ ਕਰਨ ’ਚ 55 ਦਿਨਾਂ ਦੀ ਦੇਰੀ ਕੀਤੀ ਹੈ।ਉੱਥੇ, ਪਟੀਸ਼ਨਰ ਵਲੋਂ ਇਹ ਵੀ ਕਿਹਾ ਗਿਆ ਹੈ ਕਿ ਉਨ੍ਹਾਂ ਨੇ ਅਕਤੂਬਰ 2023 ਦੇ ਦੂਜੇ ਹਫ਼ਤੇ ਸਾਰੇ ਦਸਤਾਵੇਜ਼ ਇਕੱਠੇ ਕਰ ਕੇ ਆਪਣੇ ਵਕੀਲ ਨਾਲ ਸੰਪਰਕ ਕੀਤਾ ਸੀ। ਜ਼ਿਆਦਾਤਰ ਸਮਾਂ ਹੱਦ ਖ਼ਤਮ ਹੋਣ ਤੱਕ ਦਸਤਾਵੇਜ਼ ਤੇ ਆਦੇਸ਼ ਜਨਤਕ ਨਹੀਂ ਸਨ, ਇਸ ਲਈ ਇਸ ਨੂੰ ਵਿਵਸਥਿਤ ਕਰਨ ’ਚ ਸਮਾਂ ਲੱਗਾ। ਇਹ ਵੀ ਦਾਅਵਾ ਕੀਤਾ ਗਿਆ ਕਿ ਬਚਾਅ ਪੱਖ ਉਨ੍ਹਾਂ ਨੂੰ ਝੂਠਾ ਭਰੋਸਾ ਦਿੰਦੇ ਰਹੇ ਕਿ ਉਨ੍ਹਾਂ ਨੂੰ ਡੀਜੀਪੀ ਦੇ ਅਹੁਦੇ ’ਤੇ ਤਾਇਨਾਤ ਕੀਤਾ ਜਾਵੇਗਾ। ਕੈਟ ਨੇ ਕਿਹਾ ਕਿ ਦਸਤਾਵੇਜ਼ਾਂ ਦੀ ਉਪਲੱਬਧਤਾ ਨਾ ਹੋਣ ਤੇ ਦਿੱਤੇ ਗਏ ਸਬੂਤ ਠੋਸ ਨਾ ਹੋਣ ਕਾਰਨ ਪਟੀਸ਼ਨ ਨੂੰ ਖ਼ਾਰਜ ਕੀਤਾ ਗਿਆ। ਦੱਸਣਯੋਗ ਹੈ ਕਿ ਲਗਪਗ ਦੋ ਸਾਲ ਪਹਿਲਾਂ ਜੁਲਾਈ ’ਚ ਸੂਬਾ ਸਰਕਾਰ ਨੇ 1987 ਬੈਚ ਦੇ ਆਈਪੀਐੱਸ ਅਧਿਕਾਰੀ ਵੀਕੇ ਭਾਵਰਾ ਦੀ ਥਾਂ ਗੌਰਵ ਯਾਦਵ ਨੂੰ ਡੀਜੀਪੀ ਦੇ ਅਹੁਦੇ ’ਤੇ ਤਾਇਨਾਤ ਕੀਤਾ ਸੀ, ਕਿਉਂਕਿ ਭਾਵਰਾ ਦੋ ਮਹੀਨੇ ਲਈ ਛੁੱਟੀ ’ਤੇ ਚਲੇ ਗਏ ਸਨ।

Have something to say? Post your comment

More From Punjab

ਨੌਸਰਬਾਜ਼ ਨੇ ਨਕਲੀ ਅਧਿਕਾਰੀ ਬਣ ਕੇ ਠੱਗਿਆ ਸ਼ਰੀਫ ਵਿਅਕਤੀ

ਨੌਸਰਬਾਜ਼ ਨੇ ਨਕਲੀ ਅਧਿਕਾਰੀ ਬਣ ਕੇ ਠੱਗਿਆ ਸ਼ਰੀਫ ਵਿਅਕਤੀ

ਇਲੈਕਟਰੋਨਿਕ ਦੇ ਗੁਦਾਮ 'ਚ ਲੱਗੀ ਭਿਆਨਕ ਅੱਗ

ਇਲੈਕਟਰੋਨਿਕ ਦੇ ਗੁਦਾਮ 'ਚ ਲੱਗੀ ਭਿਆਨਕ ਅੱਗ

ਪੰਜਾਬ 'ਚ ਗਰਮੀ ਕਾਰਨ ਸਕੂਲਾਂ ਦਾ ਸਮਾਂ ਬਦਲਿਆ, ਹੁਣ ਇਸ ਵੇਲੇ ਲੱਗਣਗੇ ਤੇ ਬੰਦ ਹੋਣਗੇ ਸਕੂਲ

ਪੰਜਾਬ 'ਚ ਗਰਮੀ ਕਾਰਨ ਸਕੂਲਾਂ ਦਾ ਸਮਾਂ ਬਦਲਿਆ, ਹੁਣ ਇਸ ਵੇਲੇ ਲੱਗਣਗੇ ਤੇ ਬੰਦ ਹੋਣਗੇ ਸਕੂਲ

ਲੰਬੇ ਸਮੇਂ ਬਾਅਦ ਪੰਜਾਬ ਪਰਤੇ ਰਾਘਵ ਚੱਢਾ, ਜਲਦ ਪਾਰਟੀ ਪ੍ਰਚਾਰ ਮੁਹਿੰਮ 'ਚ ਹੋਣਗੇ ਸ਼ਾਮਲ

ਲੰਬੇ ਸਮੇਂ ਬਾਅਦ ਪੰਜਾਬ ਪਰਤੇ ਰਾਘਵ ਚੱਢਾ, ਜਲਦ ਪਾਰਟੀ ਪ੍ਰਚਾਰ ਮੁਹਿੰਮ 'ਚ ਹੋਣਗੇ ਸ਼ਾਮਲ

ਅਸਮਾਨ ਤੋਂ ਵਰ੍ਹਦੀ ਗਰਮੀ ਨੇ ਕੱਢੇ ਲੋਕਾਂ ਦੇ ਵੱਟ, ਪੰਜਾਬ ’ਚ ਲੂ ਨੂੰ ਲੈ ਕੇ ਤਿੰਨ ਦਿਨ ਰੈੱਡ ਅਲਰਟ; ਲੁਧਿਆਣਾ ’ਚ ਪਾਰਾ 46 ਤੋਂ ਪਾਰ

ਅਸਮਾਨ ਤੋਂ ਵਰ੍ਹਦੀ ਗਰਮੀ ਨੇ ਕੱਢੇ ਲੋਕਾਂ ਦੇ ਵੱਟ, ਪੰਜਾਬ ’ਚ ਲੂ ਨੂੰ ਲੈ ਕੇ ਤਿੰਨ ਦਿਨ ਰੈੱਡ ਅਲਰਟ; ਲੁਧਿਆਣਾ ’ਚ ਪਾਰਾ 46 ਤੋਂ ਪਾਰ

ਸੂਬੇ 'ਚ ਗਰਮੀ ਵਧਣ ਕਾਰਨ 13 ਹਜ਼ਾਰ ਮੈਗਾਵਾਟ ਤੋਂ ਟੱਪੀ ਬਿਜਲੀ ਦੀ ਮੰਗ, ਪੀਐੱਸਪੀਸੀਐੱਲ ਨੇ 7500 ਮੈਗਾਵਾਟ ਬਿਜਲੀ ਕੇਂਦਰੀ ਪੂਲ ਤੋਂ ਕੀਤੀ ਹਾਸਲ

ਸੂਬੇ 'ਚ ਗਰਮੀ ਵਧਣ ਕਾਰਨ 13 ਹਜ਼ਾਰ ਮੈਗਾਵਾਟ ਤੋਂ ਟੱਪੀ ਬਿਜਲੀ ਦੀ ਮੰਗ, ਪੀਐੱਸਪੀਸੀਐੱਲ ਨੇ 7500 ਮੈਗਾਵਾਟ ਬਿਜਲੀ ਕੇਂਦਰੀ ਪੂਲ ਤੋਂ ਕੀਤੀ ਹਾਸਲ

 ਗਿੱਲ ਪੈਲੇਸ ਨੇੜੇ ਇਲੈਕਟ੍ਰੌਨਿਕਸ ਦੇ ਗੁਦਾਮ 'ਚ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦਾ ਨੁਕਸਾਨ

ਗਿੱਲ ਪੈਲੇਸ ਨੇੜੇ ਇਲੈਕਟ੍ਰੌਨਿਕਸ ਦੇ ਗੁਦਾਮ 'ਚ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦਾ ਨੁਕਸਾਨ

 ਗੱਡੀ ਸਿਖਾਉਂਦਿਆ ਵਾਪਰਿਆ ਹਾਦਸਾ, ਪਰਵਾਸੀ ਮਜ਼ਦੂਰ ਦੀ ਪਤਨੀ ਤੇ ਬੱਚੇ ਨੂੰ ਲਿਆ ਲਪੇਟ 'ਚ, ਬੱਚੇ ਦੀ ਮੌਤ

ਗੱਡੀ ਸਿਖਾਉਂਦਿਆ ਵਾਪਰਿਆ ਹਾਦਸਾ, ਪਰਵਾਸੀ ਮਜ਼ਦੂਰ ਦੀ ਪਤਨੀ ਤੇ ਬੱਚੇ ਨੂੰ ਲਿਆ ਲਪੇਟ 'ਚ, ਬੱਚੇ ਦੀ ਮੌਤ

ਡੇਰਾ ਬਾਬਾ ਗੰਗਾ ਰਾਮ ਦੇ ਲੰਗਰ ਹਾਲ ’ਚ ਫਟਿਆ ਗੈਸ ਸਿਲੰਡਰ, 7 ਸੇਵਾਦਾਰ ਗੰਭੀਰ ਜ਼ਖ਼ਮੀ

ਡੇਰਾ ਬਾਬਾ ਗੰਗਾ ਰਾਮ ਦੇ ਲੰਗਰ ਹਾਲ ’ਚ ਫਟਿਆ ਗੈਸ ਸਿਲੰਡਰ, 7 ਸੇਵਾਦਾਰ ਗੰਭੀਰ ਜ਼ਖ਼ਮੀ

 ਮੁਕਤਸਰ 'ਚ ਦਰਦਨਾਕ ਹਾਦਸਾ, ਗੈਸ ਸਿਲੰਡਰ ਫਟਣ ਨਾਲ 4 ਲੋਕ ਝੁਲਸੇ; ਇਲਾਕੇ 'ਚ ਮਚੀ ਹਫੜਾ-ਦਫੜੀ

ਮੁਕਤਸਰ 'ਚ ਦਰਦਨਾਕ ਹਾਦਸਾ, ਗੈਸ ਸਿਲੰਡਰ ਫਟਣ ਨਾਲ 4 ਲੋਕ ਝੁਲਸੇ; ਇਲਾਕੇ 'ਚ ਮਚੀ ਹਫੜਾ-ਦਫੜੀ