Monday, May 20, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਥਾਈਲੈਂਡ 'ਚ ਲੁਕਿਆ 300 ਕਰੋੜ ਰੁਪਏ ਦੀ ਧੋਖਾਧੜੀ ਦਾ ਭਗੌੜਾ ਮੁਲਜ਼ਮ ਸੁਖਵਿੰਦਰ ਛਾਬੜਾ, ਹੁਣ ਗ੍ਰਹਿ ਮੰਤਰਾਲੇ ਰਾਹੀਂ ਭੇਜੇ ਜਾਣਗੇ ਅਦਾਲਤੀ ਸੰਮਨ

May 09, 2024 12:06 PM

ਚੰਡੀਗੜ੍ਹ: ਇੰਡੀਅਨ ਓਵਰਸੀਜ਼ ਬੈਂਕ, ਪੰਜਾਬ ਨੈਸ਼ਨਲ ਬੈਂਕ ਅਤੇ ਬੈਂਕ ਆਫ ਬੜੌਦਾ ਨਾਲ ਕਰੀਬ 300 ਕਰੋੜ ਰੁਪਏ ਦੀ ਧੋਖਾਧੜੀ ਅਤੇ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਭਗੌੜੇ ਮੁਲਜ਼ਮ ਸੁਖਵਿੰਦਰ ਸਿੰਘ ਛਾਬੜਾ ਬਾਰੇ ਸੂਚਨਾ ਮਿਲੀ ਹੈ। ਈਡੀ ਲੰਬੇ ਸਮੇਂ ਤੋਂ ਮੁਲਜ਼ਮ ਦੀ ਭਾਲ ਕਰ ਰਹੀ ਸੀ ਅਤੇ ਹੁਣ ਪਤਾ ਲੱਗਾ ਹੈ ਕਿ ਉਹ ਥਾਈਲੈਂਡ ਵਿੱਚ ਲੁਕਿਆ ਹੋਇਆ ਹੈ। ਛਾਬੜਾ ਸਮੇਤ ਕਰੀਬ 50 ਮੁਲਜ਼ਮਾਂ ਖ਼ਿਲਾਫ਼ ਪੀਐਮਐਲਏ ਵਿਸ਼ੇਸ਼ ਅਦਾਲਤ ਵਿੱਚ ਮਨੀ ਲਾਂਡਰਿੰਗ ਦਾ ਕੇਸ ਚੱਲ ਰਿਹਾ ਹੈ। ਦੋਸ਼ ਹੈ ਕਿ ਇੰਡੀਅਨ ਓਵਰਸੀਜ਼ ਬੈਂਕ ਦੇ ਅਧਿਕਾਰੀਆਂ ਅਤੇ ਕੁਝ ਕਾਰੋਬਾਰੀਆਂ ਦੀ ਮਿਲੀਭੁਗਤ ਕਾਰਨ ਬੈਂਕਾਂ ਨੂੰ ਕਰੋੜਾਂ ਦਾ ਨੁਕਸਾਨ ਹੋਇਆ ਹੈ। ਦੋਸ਼ੀ ਬੈਂਕ ਅਧਿਕਾਰੀਆਂ ਨੇ ਆਪਣੇ ਅਹੁਦੇ ਦੀ ਦੁਰਵਰਤੋਂ ਕੀਤੀ ਅਤੇ ਹਾਂਗਕਾਂਗ ਦੀ ਕੰਪਨੀ ਨੂੰ ਫਾਇਦਾ ਪਹੁੰਚਾਇਆ। ਇਸ ਘਪਲੇ ਵਿੱਚ ਦਿੱਲੀ ਦੇ ਕਾਰੋਬਾਰੀ ਸੁਖੇਸ਼ਵਰ ਸਿੰਘ ਛਾਬੜਾ ਦਾ ਨਾਂ ਵੀ ਸਾਹਮਣੇ ਆਇਆ ਸੀ। ਉਸ ਦੇ ਖਾਤੇ ਵਿੱਚ ਬੈਂਕਾਂ ਤੋਂ ਕਰੋੜਾਂ ਰੁਪਏ ਦਾ ਕਰਜ਼ਾ ਵੀ ਸੀ ਜੋ ਵਾਪਸ ਨਹੀਂ ਕੀਤਾ ਗਿਆ। ਕਰੋੜਾਂ ਰੁਪਏ ਦੇ ਇਹ ਕਰਜ਼ੇ ਜਾਅਲੀ ਦਸਤਾਵੇਜ਼ਾਂ ਰਾਹੀਂ ਲਏ ਗਏ ਸਨ।ਈਡੀ ਨੇ ਮੁਲਜ਼ਮ ਛਾਬੜਾ ਦੇ ਮਾਮਲੇ ਸਬੰਧੀ ਚੰਡੀਗੜ੍ਹ ਸਥਿਤ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੀ ਵਿਸ਼ੇਸ਼ ਅਦਾਲਤ ਨੂੰ ਸੂਚਿਤ ਕੀਤਾ ਹੈ। ਹੁਣ ਈਡੀ ਵੱਲੋਂ ਗ੍ਰਹਿ ਮੰਤਰਾਲੇ ਦੀ ਮਦਦ ਨਾਲ ਮੁਲਜ਼ਮਾਂ ਨੂੰ ਭਾਰਤ ਲਿਆਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਫਿਲਹਾਲ ਈਡੀ ਦੀ ਵਿਸ਼ੇਸ਼ ਅਦਾਲਤ ਵੱਲੋਂ ਦੋਸ਼ੀ ਦੇ ਥਾਈਲੈਂਡ ਦੇ ਪਤੇ 'ਤੇ ਸੰਮਨ ਭੇਜੇ ਜਾਣਗੇ।

ਇਹ ਹੈ ਮਾਮਲਾ 

8 ਅਗਸਤ 2016 ਨੂੰ ਦਿੱਲੀ ਸੀਬੀਆਈ ਨੇ ਇਸ ਘੁਟਾਲੇ ਦਾ ਪਰਦਾਫਾਸ਼ ਕੀਤਾ ਸੀ। ਇਲਜ਼ਾਮ ਸੀ ਕਿ ਇੰਡੀਅਨ ਓਵਰਸੀਜ਼ ਬੈਂਕ ਦੀ ਚੰਡੀਗੜ੍ਹ ਸ਼ਾਖਾ ਦੇ ਵਿਦੇਸ਼ ਵਿਭਾਗ ਵਿੱਚ ਤਾਇਨਾਤ ਸਹਾਇਕ ਮੈਨੇਜਰ ਆਸ਼ੂ ਮਹਿਰਾ ਅਤੇ ਹੋਰ ਅਧਿਕਾਰੀਆਂ ਨੇ ਮਿਲ ਕੇ ਹਾਂਗਕਾਂਗ ਦੀ ਇੱਕ ਕੰਪਨੀ ਨੂੰ ਫਾਇਦਾ ਪਹੁੰਚਾਇਆ, ਜਿਸ ਕਾਰਨ ਇੰਡੀਅਨ ਓਵਰਸੀਜ਼ ਬੈਂਕ ਦੀ ਦੁਬਈ ਸ਼ਾਖਾ ਸਮੇਤ ਪੰਜਾਬ ਨੈਸ਼ਨਲ ਬੈਂਕ ਅਤੇ ਬੈਂਕ ਆਫ ਬੜੌਦਾ ਦੀ ਬਾਹਮਾਂਸ ਬਰਾਂਚ ਨੂੰ 47.86 ਮਿਲੀਅਨ ਡਾਲਰ (ਲਗਪਗ 321 ਕਰੋੜ ਰੁਪਏ) ਦਾ ਨੁਕਸਾਨ ਹੋਇਆ ਹੈ। ਮਾਮਲੇ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਸੀਬੀਆਈ ਨੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ ਜਿਸ ਤੋਂ ਬਾਅਦ ਈਡੀ ਨੇ ਵੀ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ।

Have something to say? Post your comment

More From Punjab

ਨੌਸਰਬਾਜ਼ ਨੇ ਨਕਲੀ ਅਧਿਕਾਰੀ ਬਣ ਕੇ ਠੱਗਿਆ ਸ਼ਰੀਫ ਵਿਅਕਤੀ

ਨੌਸਰਬਾਜ਼ ਨੇ ਨਕਲੀ ਅਧਿਕਾਰੀ ਬਣ ਕੇ ਠੱਗਿਆ ਸ਼ਰੀਫ ਵਿਅਕਤੀ

ਇਲੈਕਟਰੋਨਿਕ ਦੇ ਗੁਦਾਮ 'ਚ ਲੱਗੀ ਭਿਆਨਕ ਅੱਗ

ਇਲੈਕਟਰੋਨਿਕ ਦੇ ਗੁਦਾਮ 'ਚ ਲੱਗੀ ਭਿਆਨਕ ਅੱਗ

ਪੰਜਾਬ 'ਚ ਗਰਮੀ ਕਾਰਨ ਸਕੂਲਾਂ ਦਾ ਸਮਾਂ ਬਦਲਿਆ, ਹੁਣ ਇਸ ਵੇਲੇ ਲੱਗਣਗੇ ਤੇ ਬੰਦ ਹੋਣਗੇ ਸਕੂਲ

ਪੰਜਾਬ 'ਚ ਗਰਮੀ ਕਾਰਨ ਸਕੂਲਾਂ ਦਾ ਸਮਾਂ ਬਦਲਿਆ, ਹੁਣ ਇਸ ਵੇਲੇ ਲੱਗਣਗੇ ਤੇ ਬੰਦ ਹੋਣਗੇ ਸਕੂਲ

ਲੰਬੇ ਸਮੇਂ ਬਾਅਦ ਪੰਜਾਬ ਪਰਤੇ ਰਾਘਵ ਚੱਢਾ, ਜਲਦ ਪਾਰਟੀ ਪ੍ਰਚਾਰ ਮੁਹਿੰਮ 'ਚ ਹੋਣਗੇ ਸ਼ਾਮਲ

ਲੰਬੇ ਸਮੇਂ ਬਾਅਦ ਪੰਜਾਬ ਪਰਤੇ ਰਾਘਵ ਚੱਢਾ, ਜਲਦ ਪਾਰਟੀ ਪ੍ਰਚਾਰ ਮੁਹਿੰਮ 'ਚ ਹੋਣਗੇ ਸ਼ਾਮਲ

ਅਸਮਾਨ ਤੋਂ ਵਰ੍ਹਦੀ ਗਰਮੀ ਨੇ ਕੱਢੇ ਲੋਕਾਂ ਦੇ ਵੱਟ, ਪੰਜਾਬ ’ਚ ਲੂ ਨੂੰ ਲੈ ਕੇ ਤਿੰਨ ਦਿਨ ਰੈੱਡ ਅਲਰਟ; ਲੁਧਿਆਣਾ ’ਚ ਪਾਰਾ 46 ਤੋਂ ਪਾਰ

ਅਸਮਾਨ ਤੋਂ ਵਰ੍ਹਦੀ ਗਰਮੀ ਨੇ ਕੱਢੇ ਲੋਕਾਂ ਦੇ ਵੱਟ, ਪੰਜਾਬ ’ਚ ਲੂ ਨੂੰ ਲੈ ਕੇ ਤਿੰਨ ਦਿਨ ਰੈੱਡ ਅਲਰਟ; ਲੁਧਿਆਣਾ ’ਚ ਪਾਰਾ 46 ਤੋਂ ਪਾਰ

ਸੂਬੇ 'ਚ ਗਰਮੀ ਵਧਣ ਕਾਰਨ 13 ਹਜ਼ਾਰ ਮੈਗਾਵਾਟ ਤੋਂ ਟੱਪੀ ਬਿਜਲੀ ਦੀ ਮੰਗ, ਪੀਐੱਸਪੀਸੀਐੱਲ ਨੇ 7500 ਮੈਗਾਵਾਟ ਬਿਜਲੀ ਕੇਂਦਰੀ ਪੂਲ ਤੋਂ ਕੀਤੀ ਹਾਸਲ

ਸੂਬੇ 'ਚ ਗਰਮੀ ਵਧਣ ਕਾਰਨ 13 ਹਜ਼ਾਰ ਮੈਗਾਵਾਟ ਤੋਂ ਟੱਪੀ ਬਿਜਲੀ ਦੀ ਮੰਗ, ਪੀਐੱਸਪੀਸੀਐੱਲ ਨੇ 7500 ਮੈਗਾਵਾਟ ਬਿਜਲੀ ਕੇਂਦਰੀ ਪੂਲ ਤੋਂ ਕੀਤੀ ਹਾਸਲ

 ਗਿੱਲ ਪੈਲੇਸ ਨੇੜੇ ਇਲੈਕਟ੍ਰੌਨਿਕਸ ਦੇ ਗੁਦਾਮ 'ਚ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦਾ ਨੁਕਸਾਨ

ਗਿੱਲ ਪੈਲੇਸ ਨੇੜੇ ਇਲੈਕਟ੍ਰੌਨਿਕਸ ਦੇ ਗੁਦਾਮ 'ਚ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦਾ ਨੁਕਸਾਨ

 ਗੱਡੀ ਸਿਖਾਉਂਦਿਆ ਵਾਪਰਿਆ ਹਾਦਸਾ, ਪਰਵਾਸੀ ਮਜ਼ਦੂਰ ਦੀ ਪਤਨੀ ਤੇ ਬੱਚੇ ਨੂੰ ਲਿਆ ਲਪੇਟ 'ਚ, ਬੱਚੇ ਦੀ ਮੌਤ

ਗੱਡੀ ਸਿਖਾਉਂਦਿਆ ਵਾਪਰਿਆ ਹਾਦਸਾ, ਪਰਵਾਸੀ ਮਜ਼ਦੂਰ ਦੀ ਪਤਨੀ ਤੇ ਬੱਚੇ ਨੂੰ ਲਿਆ ਲਪੇਟ 'ਚ, ਬੱਚੇ ਦੀ ਮੌਤ

ਡੇਰਾ ਬਾਬਾ ਗੰਗਾ ਰਾਮ ਦੇ ਲੰਗਰ ਹਾਲ ’ਚ ਫਟਿਆ ਗੈਸ ਸਿਲੰਡਰ, 7 ਸੇਵਾਦਾਰ ਗੰਭੀਰ ਜ਼ਖ਼ਮੀ

ਡੇਰਾ ਬਾਬਾ ਗੰਗਾ ਰਾਮ ਦੇ ਲੰਗਰ ਹਾਲ ’ਚ ਫਟਿਆ ਗੈਸ ਸਿਲੰਡਰ, 7 ਸੇਵਾਦਾਰ ਗੰਭੀਰ ਜ਼ਖ਼ਮੀ

 ਮੁਕਤਸਰ 'ਚ ਦਰਦਨਾਕ ਹਾਦਸਾ, ਗੈਸ ਸਿਲੰਡਰ ਫਟਣ ਨਾਲ 4 ਲੋਕ ਝੁਲਸੇ; ਇਲਾਕੇ 'ਚ ਮਚੀ ਹਫੜਾ-ਦਫੜੀ

ਮੁਕਤਸਰ 'ਚ ਦਰਦਨਾਕ ਹਾਦਸਾ, ਗੈਸ ਸਿਲੰਡਰ ਫਟਣ ਨਾਲ 4 ਲੋਕ ਝੁਲਸੇ; ਇਲਾਕੇ 'ਚ ਮਚੀ ਹਫੜਾ-ਦਫੜੀ