Tuesday, May 21, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਵਾਹਨ ਖੜ੍ਹੇ ਕਰਨ ਨੂੰ ਲੈ ਕੇ ਹੋਏ ਝਗੜੇ ਮਗਰੋਂ ਕੁੱਟ-ਕੁੱਟ ਕੇ ਮਾਰ’ਤਾ ਗੁੱਗਾ ਮੈੜੀ ਦਾ ਮੁੱਖ ਸੇਵਾਦਾਰ, ਪਿਓ-ਪੁੱਤਰ ਖ਼ਿਲਾਫ਼ ਕਤਲ ਦਾ ਮਾਮਲਾ ਦਰਜ

May 10, 2024 12:04 PM

ਸਮਾਣਾ/ਬਲਬੇੜਾ: ਜ਼ਮੀਨ ਦੇ ਨਾਲ ਲੱਗਦੇ ਪਹੇ ’ਤੇ ਵਾਹਨ ਖੜ੍ਹੇ ਕਰਨ ਨੂੰ ਲੈ ਕੇ ਬੁੱਧਵਾਰ ਦੇਰ ਰਾਤ ਹੋਏ ਲੜਾਈ-ਝਗੜੇ ਵਿਚ ਪਿੰਡ ਕਰਹਾਲੀ ਸਾਹਿਬ ਵਿਖੇ ਸਥਿਤ ਗੁਗਾ ਮੈੜੀ ਦੇ ਮੁੱਖ ਸੇਵਾਦਾਰ ਦਾ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਸਬੰਧੀ ਸੂਚਨਾ ਮਿਲਣ ’ਤੇ ਥਾਣਾ ਪਸਿਆਣਾ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ-ਪੜਤਾਲ ਸ਼ੁਰੂ ਕਰ ਦਿੱਤੀ ਹੈ।ਪਸਿਆਣਾ ਥਾਣਾ ਮੁਖੀ ਤੇ ਮਾਮਲੇ ਦੇ ਜਾਂਚ ਅਧਿਕਾਰੀ ਇੰਸਪੈਕਟਰ ਆਲਮਜੀਤ ਸਿੰਘ ਸਿੱਧੂ ਨੇ ਦੱਸਿਆ ਕਿ ਮ੍ਰਿਤਕ ਦਰਸ਼ਨ ਸਿੰਘ (55) ਦੇ ਪੁੱਤਰ ਸਿਮਰਨਜੀਤ ਸਿੰਘ ਵੱਲੋਂ ਦਰਜ ਕਰਵਾਏ ਬਿਆਨਾਂ ਅਨੁਸਾਰ ਮੈੜੀ ’ਚ ਦੂਰ-ਦਰਾਡੇ ਤੋਂ ਵੱਡੀ ਗਿਣਤੀ ਵਿਚ ਸ਼ਰਧਾਲੂ ਆਉਂਦੇ ਸਨ ਤੇ ਉਹ ਮੈੜੀ ਦੇ ਨਾਲ ਲੱਗਦੀ ਜ਼ਮੀਨ ਦੇ ਪਹੇ ’ਤੇ ਵਾਹਨ ਖੜ੍ਹੇ ਕਰਦੇ ਸਨ ਜਿਸ ਦਾ ਨਜ਼ਦੀਕੀ ਕਿਸਾਨ ਦਲਜੀਤ ਸਿੰਘ ਵੱਲੋਂ ਵਿਰੋਧ ਕੀਤਾ ਜਾਂਦਾ ਸੀ। ਇਸੇ ਰੰਜਿਸ਼ ਦੇ ਚੱਲਦਿਆਂ ਬੁੱਧਵਾਰ ਰਾਤ ਕਰੀਬ 10 ਵਜੋਂ ਜਦੋਂ ਉਹ ਤੇ ਉਸ ਦੇ ਪਿਤਾ ਦਰਸ਼ਨ ਸਿੰਘ ਸ਼ਰਧਾਲੂਆਂ ਨਾਲ ਮੈੜੀ ’ਤੇ ਮੌਜੂਦ ਸਨ ਤਾਂ ਇਸ ਦੌਰਾਨ ਟਰੈਕਟਰ ਤੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਗੁੱਗਾ ਮੈੜੀ ’ਤੇ ਆਏ ਦਲਜੀਤ ਸਿੰਘ ਅਤੇ ਉਸ ਦੇ ਪੁੱਤਰ ਗੁਰਪ੍ਰੀਤ ਸਿੰਘ ਵਾਸੀ ਪਿੰਡ ਕਰਹਾਲੀ ਨੇ ਉਸ ਦੇ ਪਿਤਾ ਦਰਸ਼ਨ ਸਿੰਘ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਸ਼ਰਧਾਲੂਆਂ ਨੇ ਉਨ੍ਹਾਂ ਨੂੰ ਕੁੱਟਮਾਰ ਕਰਨ ਤੋਂ ਬਹੁਤ ਰੋਕਿਆ ਪਰ ਉਨ੍ਹਾਂ ਉਸ ਦੇ ਪਿਤਾ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਨ ਤੋਂ ਬਾਅਦ ਮੋਟਰਸਾਈਕਲ ਤੋਂ ਫ਼ਰਾਰ ਹੋ ਗਏ। ਸਿਮਰਨਜੀਤ ਸਿੰਘ ਨੇ ਦੱਸਿਆ ਕਿ ਉਹ ਆਪਣੇ ਪਿਤਾ ਨੂੰ ਪਟਿਆਲਾ ਦੇ ਨਿੱਜੀ ਹਸਪਤਾਲ ਲੈ ਕੇ ਗਏ ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਥਾਣਾ ਪਸਿਆਣਾ ਮੁਖੀ ਨੇ ਪੁਲਿਸ ਟੀਮ ਸਮੇਤ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਥਾਣਾ ਮੁਖੀ ਨੇ ਦੱਸਿਆ ਕਿ ਦਲਜੀਤ ਸਿੰਘ ਤੇ ਗੁਰਪ੍ਰੀਤ ਸਿੰਘ ਵਾਸੀ ਕਰਹਾਲੀ ਸਾਹਿਬ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ ਤੇ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਹਵਾਲੇ ਕਰ ਦਿੱਤੀ ਹੈ। ਪਰਿਵਾਰ ਨੇ ਮ੍ਰਿਤਕ ਦਾ ਦਾਹ ਸਸਕਾਰ ਗੁੱਗਾ ਮੈੜੀ ਵਿਖੇ ਕਰ ਦਿੱਤਾ ਹੈ।

Have something to say? Post your comment

More From Punjab

ਕਦੇ ਵੀ ਲੋਕ ਪੱਖੀ ਨਹੀ ਹੋ ਸਕਦੀ ਭਰਿਸ਼ਟ ਸਿਸਟਮ ਦੇ ਪ੍ਰਭਾਵ ਹੇਠਾਂ ਹੋਣ ਵਾਲੀ ਚੋਣ ਪ੍ਰਕਿਰਿਆ

ਕਦੇ ਵੀ ਲੋਕ ਪੱਖੀ ਨਹੀ ਹੋ ਸਕਦੀ ਭਰਿਸ਼ਟ ਸਿਸਟਮ ਦੇ ਪ੍ਰਭਾਵ ਹੇਠਾਂ ਹੋਣ ਵਾਲੀ ਚੋਣ ਪ੍ਰਕਿਰਿਆ

ਝੱਲ ਲੇਈ ਵਾਲਾ ਜੰਗਲ 'ਚ ਲੱਗੀ ਭਿਆਨਕ ਅੱਗ, ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਵੱਲੋਂ ਮੁਸ਼ੱਕਤ ਜਾਰੀ

ਝੱਲ ਲੇਈ ਵਾਲਾ ਜੰਗਲ 'ਚ ਲੱਗੀ ਭਿਆਨਕ ਅੱਗ, ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਵੱਲੋਂ ਮੁਸ਼ੱਕਤ ਜਾਰੀ

ਕੈਬਨਿਟ ਮੰਤਰੀ ਬਲਕਾਰ ਸਿੰਘ ਦੇ PA ਦੀ ਸੜਕ ਹਾਦਸੇ 'ਚ ਮੌਤ, ਖੜ੍ਹੇ ਟਿੱਪਰ 'ਚ ਵੱਜੀ ਕਾਰ ਦੇ ਉੱਡੇ ਪਰਖੱਚੇ

ਕੈਬਨਿਟ ਮੰਤਰੀ ਬਲਕਾਰ ਸਿੰਘ ਦੇ PA ਦੀ ਸੜਕ ਹਾਦਸੇ 'ਚ ਮੌਤ, ਖੜ੍ਹੇ ਟਿੱਪਰ 'ਚ ਵੱਜੀ ਕਾਰ ਦੇ ਉੱਡੇ ਪਰਖੱਚੇ

ਫਿਰੋਜ਼ਪੁਰ 'ਚ ਜੇਲ੍ਹ ਦੀ ਲੜਾਈ ਸੜਕਾਂ 'ਤੇ ਆਈ ਤਾਂ ਚੱਲ ਗਈਆਂ ਗੋਲ਼ੀਆਂ, ਇਕ ਗੰਭੀਰ ਜ਼ਖ਼ਮੀ; 8 ਖਿਲਾਫ ਮਾਮਲਾ ਦਰਜ

ਫਿਰੋਜ਼ਪੁਰ 'ਚ ਜੇਲ੍ਹ ਦੀ ਲੜਾਈ ਸੜਕਾਂ 'ਤੇ ਆਈ ਤਾਂ ਚੱਲ ਗਈਆਂ ਗੋਲ਼ੀਆਂ, ਇਕ ਗੰਭੀਰ ਜ਼ਖ਼ਮੀ; 8 ਖਿਲਾਫ ਮਾਮਲਾ ਦਰਜ

ਕਿਸਾਨ ਆਗੂਆਂ ਦਾ ਵੱਡਾ ਐਲਾਨ ! ਅੱਜ ਹੀ ਖਾਲੀ ਕਰਨਗੇ ਸ਼ੰਭੂ ਰੇਲਵੇ ਟ੍ਰੈਕ, 22 ਮਈ ਨੂੰ ਕਰਨਗੇ ਮੁੜ ਇਕੱਠ

ਕਿਸਾਨ ਆਗੂਆਂ ਦਾ ਵੱਡਾ ਐਲਾਨ ! ਅੱਜ ਹੀ ਖਾਲੀ ਕਰਨਗੇ ਸ਼ੰਭੂ ਰੇਲਵੇ ਟ੍ਰੈਕ, 22 ਮਈ ਨੂੰ ਕਰਨਗੇ ਮੁੜ ਇਕੱਠ

ਚਾਚੀ-ਭਤੀਜੇ ਨੂੰ ਲੁਟੇਰਿਆਂ ਬਣਾਇਆ ਨਿਸ਼ਾਨਾ, ਭਤੀਜੇ ਨੂੰ ਕਿਰਚਾਂ ਮਾਰ ਕੇ ਚਾਚੀ ਦਾ ਖੋਹਿਆ ਪਰਸ

ਚਾਚੀ-ਭਤੀਜੇ ਨੂੰ ਲੁਟੇਰਿਆਂ ਬਣਾਇਆ ਨਿਸ਼ਾਨਾ, ਭਤੀਜੇ ਨੂੰ ਕਿਰਚਾਂ ਮਾਰ ਕੇ ਚਾਚੀ ਦਾ ਖੋਹਿਆ ਪਰਸ

ਚਾਰ ਜੂਨ ਨੂੰ ਕਈਆਂ ਦੀ ਜੂਨ ਸੁਧਰੂ ਕਈਆਂ ਦੀ ਵਿਗੜੂ

ਚਾਰ ਜੂਨ ਨੂੰ ਕਈਆਂ ਦੀ ਜੂਨ ਸੁਧਰੂ ਕਈਆਂ ਦੀ ਵਿਗੜੂ

ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਕੈਲਾਸ਼ ਵਿਜੇਵਰਗੀਆ ਹੋਏ ਝਲੂਰ ਕੁਟੀਆ ਨਤਮਸਤਕ

ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਕੈਲਾਸ਼ ਵਿਜੇਵਰਗੀਆ ਹੋਏ ਝਲੂਰ ਕੁਟੀਆ ਨਤਮਸਤਕ

ਨੌਸਰਬਾਜ਼ ਨੇ ਨਕਲੀ ਅਧਿਕਾਰੀ ਬਣ ਕੇ ਠੱਗਿਆ ਸ਼ਰੀਫ ਵਿਅਕਤੀ

ਨੌਸਰਬਾਜ਼ ਨੇ ਨਕਲੀ ਅਧਿਕਾਰੀ ਬਣ ਕੇ ਠੱਗਿਆ ਸ਼ਰੀਫ ਵਿਅਕਤੀ

ਇਲੈਕਟਰੋਨਿਕ ਦੇ ਗੁਦਾਮ 'ਚ ਲੱਗੀ ਭਿਆਨਕ ਅੱਗ

ਇਲੈਕਟਰੋਨਿਕ ਦੇ ਗੁਦਾਮ 'ਚ ਲੱਗੀ ਭਿਆਨਕ ਅੱਗ