Monday, May 20, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

Amritpal Singh ਡਿਬਰੂਗੜ੍ਹ ਜੇਲ੍ਹ 'ਚੋਂ ਹੀ ਭਰੇਗਾ ਨਾਮਜ਼ਦਗੀ ਕਾਗਜ਼; ਪੰਜਾਬ ਸਰਕਾਰ ਨੇ ਹਾਈ ਕੋਰਟ 'ਚ ਦਾਇਰ ਕੀਤਾ ਜਵਾਬ

May 10, 2024 02:03 PM

ਚੰਡੀਗੜ੍ਹ : ਪੰਜਾਬ ਸਰਕਾਰ (Punjab Government) ਤੇ ਚੋਣ ਕਮਿਸ਼ਨ (Election Commission) ਨੇ ਕੱਟੜਪੰਥੀ ਸਿੱਖ ਅੰਮ੍ਰਿਤਪਾਲ ਸਿੰਘ (Amritpal Singh) ਨੂੰ ਲੋਕ ਸਭਾ ਚੋਣਾਂ (Lok Sabha Election 2024) ਲਈ ਨਾਮਜ਼ਦਗੀ ਦਾਖ਼ਲ ਕਰਨ ਲਈ ਸਾਰੀਆਂ ਸਹੂਲਤਾਂ ਮੁਹੱਈਆ ਕਰਵਾ ਦਿੱਤੀਆਂ ਹਨ। ਪੰਜਾਬ ਸਰਕਾਰ ਦੇ ਇਸ ਜਵਾਬ ’ਤੇ ਹਾਈ ਕੋਰਟ (Punjab and Haryana High Court) ਨੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ। ਦਰਅਸਲ ਅੰਮ੍ਰਿਤਪਾਲ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਐਲਾਨ ਕੀਤਾ ਹੈ।ਪੰਜਾਬ ਸਰਕਾਰ ਨੇ ਹਾਈਕੋਰਟ ਨੂੰ ਦੱਸਿਆ ਕਿ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਜੇਲ੍ਹ 'ਚ ਹੀ ਅੰਮ੍ਰਿਤਪਾਲ ਸਿੰਘ ਦੀ ਨਾਮਜ਼ਦਗੀ ਦੀ ਸਾਰੀ ਪ੍ਰਕਿਰਿਆ ਪੂਰੀ ਕਰਨਗੇ। ਸੋਮਵਾਰ ਨੂੰ ਅੰਮ੍ਰਿਤਪਾਲ ਸਿੰਘ ਵੱਲੋਂ ਨਾਮਜ਼ਦਗੀ ਕਾਗਜ਼ ਭਰਨ ਦਾ ਕੰਮ ਪੂਰਾ ਹੋ ਜਾਵੇਗਾ। ਇਸ ਤੋਂ ਇਹ ਸਪੱਸ਼ਟ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਜੇਲ੍ਹ ਤੋਂ ਹੀ ਨਾਮਜ਼ਦਗੀ ਪੱਤਰ ਦਾਖਲ ਕਰਨੇ ਪੈਣਗੇ। ਇਸ ਲਈ ਉਸ ਨੂੰ 7 ਦਿਨਾਂ ਦੀ ਪੈਰੋਲ ਨਹੀਂ ਦਿੱਤੀ ਜਾਵੇਗੀ।ਆਪਣੀ ਪਟੀਸ਼ਨ 'ਚ ਅੰਮ੍ਰਿਤਪਾਲ ਨੇ ਖਡੂਰ ਸਾਹਿਬ ਸੰਸਦੀ ਸੀਟ ਤੋਂ ਲੋਕ ਸਭਾ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਸੱਤ ਦਿਨਾਂ ਦਾ ਸਮਾਂ ਮੰਗਿਆ ਸੀ। ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ 'ਚ ਬੰਦ ਅੰਮ੍ਰਿਤਪਾਲ ਨੂੰ ਪਿਛਲੇ ਸਾਲ 23 ਅਪ੍ਰੈਲ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਕੌਮੀ ਸੁਰੱਖਿਆ ਐਕਟ (NAS), 1980 ਤਹਿਤ ਹਿਰਾਸਤ 'ਚ ਲਿਆ ਗਿਆ ਸੀ। ਇਸ ਸਾਲ 13 ਮਾਰਚ ਨੂੰ ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਵੱਲੋਂ ਐਨਐਸਏ ਐਕਟ ਤਹਿਤ ਇੱਕ ਹੋਰ ਹਿਰਾਸਤੀ ਹੁਕਮ ਪਾਸ ਕੀਤਾ ਗਿਆ ਸੀ।

Have something to say? Post your comment

More From Punjab

ਕਦੇ ਵੀ ਲੋਕ ਪੱਖੀ ਨਹੀ ਹੋ ਸਕਦੀ ਭਰਿਸ਼ਟ ਸਿਸਟਮ ਦੇ ਪ੍ਰਭਾਵ ਹੇਠਾਂ ਹੋਣ ਵਾਲੀ ਚੋਣ ਪ੍ਰਕਿਰਿਆ

ਕਦੇ ਵੀ ਲੋਕ ਪੱਖੀ ਨਹੀ ਹੋ ਸਕਦੀ ਭਰਿਸ਼ਟ ਸਿਸਟਮ ਦੇ ਪ੍ਰਭਾਵ ਹੇਠਾਂ ਹੋਣ ਵਾਲੀ ਚੋਣ ਪ੍ਰਕਿਰਿਆ

ਝੱਲ ਲੇਈ ਵਾਲਾ ਜੰਗਲ 'ਚ ਲੱਗੀ ਭਿਆਨਕ ਅੱਗ, ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਵੱਲੋਂ ਮੁਸ਼ੱਕਤ ਜਾਰੀ

ਝੱਲ ਲੇਈ ਵਾਲਾ ਜੰਗਲ 'ਚ ਲੱਗੀ ਭਿਆਨਕ ਅੱਗ, ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਵੱਲੋਂ ਮੁਸ਼ੱਕਤ ਜਾਰੀ

ਕੈਬਨਿਟ ਮੰਤਰੀ ਬਲਕਾਰ ਸਿੰਘ ਦੇ PA ਦੀ ਸੜਕ ਹਾਦਸੇ 'ਚ ਮੌਤ, ਖੜ੍ਹੇ ਟਿੱਪਰ 'ਚ ਵੱਜੀ ਕਾਰ ਦੇ ਉੱਡੇ ਪਰਖੱਚੇ

ਕੈਬਨਿਟ ਮੰਤਰੀ ਬਲਕਾਰ ਸਿੰਘ ਦੇ PA ਦੀ ਸੜਕ ਹਾਦਸੇ 'ਚ ਮੌਤ, ਖੜ੍ਹੇ ਟਿੱਪਰ 'ਚ ਵੱਜੀ ਕਾਰ ਦੇ ਉੱਡੇ ਪਰਖੱਚੇ

ਫਿਰੋਜ਼ਪੁਰ 'ਚ ਜੇਲ੍ਹ ਦੀ ਲੜਾਈ ਸੜਕਾਂ 'ਤੇ ਆਈ ਤਾਂ ਚੱਲ ਗਈਆਂ ਗੋਲ਼ੀਆਂ, ਇਕ ਗੰਭੀਰ ਜ਼ਖ਼ਮੀ; 8 ਖਿਲਾਫ ਮਾਮਲਾ ਦਰਜ

ਫਿਰੋਜ਼ਪੁਰ 'ਚ ਜੇਲ੍ਹ ਦੀ ਲੜਾਈ ਸੜਕਾਂ 'ਤੇ ਆਈ ਤਾਂ ਚੱਲ ਗਈਆਂ ਗੋਲ਼ੀਆਂ, ਇਕ ਗੰਭੀਰ ਜ਼ਖ਼ਮੀ; 8 ਖਿਲਾਫ ਮਾਮਲਾ ਦਰਜ

ਕਿਸਾਨ ਆਗੂਆਂ ਦਾ ਵੱਡਾ ਐਲਾਨ ! ਅੱਜ ਹੀ ਖਾਲੀ ਕਰਨਗੇ ਸ਼ੰਭੂ ਰੇਲਵੇ ਟ੍ਰੈਕ, 22 ਮਈ ਨੂੰ ਕਰਨਗੇ ਮੁੜ ਇਕੱਠ

ਕਿਸਾਨ ਆਗੂਆਂ ਦਾ ਵੱਡਾ ਐਲਾਨ ! ਅੱਜ ਹੀ ਖਾਲੀ ਕਰਨਗੇ ਸ਼ੰਭੂ ਰੇਲਵੇ ਟ੍ਰੈਕ, 22 ਮਈ ਨੂੰ ਕਰਨਗੇ ਮੁੜ ਇਕੱਠ

ਚਾਚੀ-ਭਤੀਜੇ ਨੂੰ ਲੁਟੇਰਿਆਂ ਬਣਾਇਆ ਨਿਸ਼ਾਨਾ, ਭਤੀਜੇ ਨੂੰ ਕਿਰਚਾਂ ਮਾਰ ਕੇ ਚਾਚੀ ਦਾ ਖੋਹਿਆ ਪਰਸ

ਚਾਚੀ-ਭਤੀਜੇ ਨੂੰ ਲੁਟੇਰਿਆਂ ਬਣਾਇਆ ਨਿਸ਼ਾਨਾ, ਭਤੀਜੇ ਨੂੰ ਕਿਰਚਾਂ ਮਾਰ ਕੇ ਚਾਚੀ ਦਾ ਖੋਹਿਆ ਪਰਸ

ਚਾਰ ਜੂਨ ਨੂੰ ਕਈਆਂ ਦੀ ਜੂਨ ਸੁਧਰੂ ਕਈਆਂ ਦੀ ਵਿਗੜੂ

ਚਾਰ ਜੂਨ ਨੂੰ ਕਈਆਂ ਦੀ ਜੂਨ ਸੁਧਰੂ ਕਈਆਂ ਦੀ ਵਿਗੜੂ

ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਕੈਲਾਸ਼ ਵਿਜੇਵਰਗੀਆ ਹੋਏ ਝਲੂਰ ਕੁਟੀਆ ਨਤਮਸਤਕ

ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਕੈਲਾਸ਼ ਵਿਜੇਵਰਗੀਆ ਹੋਏ ਝਲੂਰ ਕੁਟੀਆ ਨਤਮਸਤਕ

ਨੌਸਰਬਾਜ਼ ਨੇ ਨਕਲੀ ਅਧਿਕਾਰੀ ਬਣ ਕੇ ਠੱਗਿਆ ਸ਼ਰੀਫ ਵਿਅਕਤੀ

ਨੌਸਰਬਾਜ਼ ਨੇ ਨਕਲੀ ਅਧਿਕਾਰੀ ਬਣ ਕੇ ਠੱਗਿਆ ਸ਼ਰੀਫ ਵਿਅਕਤੀ

ਇਲੈਕਟਰੋਨਿਕ ਦੇ ਗੁਦਾਮ 'ਚ ਲੱਗੀ ਭਿਆਨਕ ਅੱਗ

ਇਲੈਕਟਰੋਨਿਕ ਦੇ ਗੁਦਾਮ 'ਚ ਲੱਗੀ ਭਿਆਨਕ ਅੱਗ