Tuesday, May 21, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਕਤਲ ਕੇਸ 'ਚ ਲੋੜੀਂਦੇ ਡੇਵਿਡ ਗਿਰੋਹ ਦੇ 3 ਮੈਂਬਰ ਗ੍ਰਿਫਤਾਰ, 27 ਫਰਵਰੀ ਨੂੰ ਗੋਲ਼ੀਆਂ ਮਾਰ ਕੇ ਸ਼ਖ਼ਸ ਨੂੰ ਉਤਾਰਿਆ ਸੀ ਮੌਤ ਦੇ ਘਾਟ

May 10, 2024 02:06 PM

 ਲੁਧਿਆਣਾ : ਕਰਾਈਮ ਬਰਾਂਚ 3 ਦੀ ਟੀਮ ਨੇ ਕਈ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਹੇ ਡੇਵਿਡ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਕਤਲ ਕੇਸ 'ਚ ਗ੍ਰਿਫਤਾਰ ਕੀਤਾ l ਜਾਣਕਾਰੀ ਦਿੰਦਿਆਂ ਡੀਸੀਪੀ ਇਨਵੈਸਟੀਗੇਸ਼ਨ ਜਸਕਰਨਜੀਤ ਸਿੰਘ ਤੇਜਾ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਪਿੰਡ ਬਾੜੇਵਾਲ ਦੇ ਰਹਿਣ ਵਾਲੇ ਵਿਕਰਮਜੀਤ ਸਿੰਘ ਉਰਫ ਵਿੱਕੀ, ਪਿੰਡ ਪ੍ਰਤਾਪ ਸਿੰਘ ਵਾਲਾ ਦੇ ਵਾਸੀ ਹਰਦੀਪ ਸਿੰਘ ਉਰਫ ਘੱਗੂ ਤੇ ਬਾੜੇਵਾਲ ਅਵਾਣਾ ਦੇ ਰਹਿਣ ਵਾਲੇ ਤੀਰਥ ਸਿੰਘ ਉਰਫ ਕਾਲਾ ਵਜੋਂ ਹੋਈ ਹੈ। ਪੁਲਿਸ ਪਾਰਟੀ ਨੇ ਮੁਲਜ਼ਮਾਂ ਦੇ ਕਬਜ਼ੇ ਚੋਂ ਇੱਕ 32 ਬੋਰ ਦੀ ਦੇਸੀ ਪਿਸਤੌਲ ਅਤੇ ਚਾਰ ਜ਼ਿੰਦਾ ਰੋਂਦ ਵੀ ਬਰਾਮਦ ਕੀਤੇ ਹਨ l

ਇੰਝ ਵਾਪਰੀ ਸੀ ਕਤਲ ਦੀ ਵਾਰਦਾਤ 

ਜਾਣਕਾਰੀ ਦਿੰਦਿਆਂ ਡੀਸੀਪੀ ਇਨਵੈਸਟੀਗੇਸ਼ਨ ਜਸਕਿਰਨਜੀਤ ਸਿੰਘ ਤੇਜਾ ਅਤੇ ਏਡੀਸੀਪੀ ਇਨਵੈਸਟੀਗੇਸ਼ਨ ਅਮਨਦੀਪ ਸਿੰਘ ਬਰਾੜ ਨੇ ਦੱਸਿਆ ਕਿ 27 ਫਰਵਰੀ ਦੀ ਰਾਤ 1 ਵਜੇ ਦੇ ਕਰੀਬ ਦੋ ਧੜਿਆਂ ਵਿਚਕਾਰ ਆਪਸੀ ਝਗੜਾ ਹੋ ਗਿਆ ਸੀ। ਅਪਰਾਧਿਕ ਅਕਸ ਵਾਲੇ ਮੁਲਜ਼ਮਾਂ ਨੇ ਲੜਾਈ ਦੌਰਾਨ ਗੋਲ਼ੀਆਂ ਚਲਾ ਦਿੱਤੀਆਂl ਫਾਇਰਿੰਗ ਦੌਰਾਨ ਆਰਿਆ ਮੁਹੱਲਾ ਦੇ ਰਹਿਣ ਵਾਲੇ ਸੂਰਜ ਪ੍ਰਕਾਸ਼ ਉਰਫ ਬੱਬੂ ਦੇ ਸਿਰ ਵਿਚ ਗੋਲ਼ੀ ਲੱਗਣ ਕਾਰਨ ਉਸ ਦੀ ਮੌਤ ਹੋ ਗਈ। ਬੱਬੂ ਦੇ ਸਾਥੀ ਹਰਪ੍ਰੀਤ ਸਿੰਘ ਉਰਫ ਹੈਪੀ ਦੇ ਦੋ ਗੋਲ਼ੀਆਂ ਲੱਗੀਆਂ ਜਿਸ ਨੂੰ ਫੱਟੜ ਹਾਲਤ 'ਚ ਸੀਐਮਸੀ ਹਸਪਤਾਲ ਦਾਖਲ ਕਰਵਾਇਆ ਗਿਆ l ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਡੇਵਿਡ ਗਿਰੋਹ ਦੇ ਮੈਂਬਰ ਜਗਤਪੁਰੀ ਦੇ ਵਾਸੀ ਡੇਵਿਡ ਸਮੇਤ ਕਰੇਟਾ ਕਾਰ ਵਿੱਚ ਸਵਾਰ ਹੋ ਕੇ ਫਰਾਰ ਹੋ ਗਏ ਸਨ।

ਇੰਝ ਕਾਬੂ ਆਏ ਮੁਲਜ਼ਮ

 

ਥਾਣਾ ਪੀਏਯੂ ਦੀ ਪੁਲਿਸ ਨੇ ਐਫਆਈਆਰ ਦਰਜ ਕਰ ਕੇ ਮਾਮਲੇ ਦੀ ਪੜਤਾਲ ਸ਼ੁਰੂ ਕੀਤੀl ਮੁਲਜ਼ਮਾਂ ਨੂੰ ਤਲਾਸ਼ ਕਰਨ ਲਈ ਪੁਲਿਸ ਲਗਾਤਾਰ ਪੜਤਾਲ ਕਰ ਰਹੀ ਸੀ। ਇਸੇ ਦੌਰਾਨ ਕ੍ਰਾਈਮ ਬਰਾਂਚ 3ਦੀ ਟੀਮ ਨੇ ਭਾਈ ਜੈਤੋ ਚੌਂਕ 200 ਫੁੱਟਾ ਰੋਡ ਦੁਗਰੀ ਇਲਾਕੇ 'ਚੋਂ ਨਾਕਾਬੰਦੀ ਦੌਰਾਨ ਮੁਲਜ਼ਮ ਵਿਕਰਮਜੀਤ ਸਿੰਘ ਉਰਫ ਵਿੱਕੀ,ਹਰਦੀਪ ਸਿੰਘ ਉਰਫ ਘੱਗੂ ਅਤੇ ਤੀਰਥ ਸਿੰਘ ਉਰਫ ਕਾਲਾ ਨੂੰ ਪਿਸਤੌਲ ਅਤੇ ਕਾਰਤੂਸਾਂ ਸਮੇਤ ਗ੍ਰਿਫਤਾਰ ਕੀਤਾ l ਕ੍ਰਾਈਮ ਬਰਾਂਚ ਦੀ ਟੀਮ ਨੇ ਥਾਣਾ ਪੀਏਯੂ ਦੀ ਪੁਲਿਸ ਨੂੰ ਸੂਚਿਤ ਕਰਕੇ ਤਿੰਨਾਂ ਮੁਲਜ਼ਮਾਂ ਨੂੰ ਉਨ੍ਹਾਂ ਦੇ ਹਵਾਲੇ ਕਰ ਦਿੱਤਾ l

 

ਮੁਲਜ਼ਮਾਂ ਖਿਲਾਫ ਪਹਿਲਾਂ ਤੋਂ ਦਰਜ ਹਨ ਅਪਰਾਧਿਕ ਮੁਕੱਦਮੇ

 

ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਵਿੱਕੀ ਖਿਲਾਫ ਵੱਖ-ਵੱਖ ਥਾਣਿਆਂ 'ਚ 7, ਮੁਲਜਮ ਹਰਦੀਪ ਸਿੰਘ ਉਰਫ ਘੱਗੂ ਦੇ ਖਿਲਾਫ 1 ਤੇ ਮੁਲਜ਼ਮ ਤੀਰਥ ਸਿੰਘ ਉਰਫ ਕਾਲਾ ਦੇ ਖਿਲਾਫ ਵੱਖ ਵੱਖ ਥਾਣਿਆਂ ਵਿੱਚ 6 ਅਪਰਾਧਿਕ ਮਾਮਲੇ ਦਰਜ ਹਨ l ਪੁਲਿਸ ਮੁਲਜ਼ਮਾਂ ਕੋਲੋਂ ਲਗਾਤਾਰ ਪੁੱਛਗਿੱਛ ਕਰ ਰਹੀ ਹੈ l ਅਧਿਕਾਰੀਆਂ ਨੂੰ ਉਮੀਦ ਹੈ ਕਿ ਦੌਰਾਨੇ ਪੁੱਛਗਿਛ ਉਨ੍ਹਾਂ ਕੋਲੋਂ ਕਈ ਖੁਲਾਸੇ ਹੋਣਗੇ l

Have something to say? Post your comment

More From Punjab

ਕਦੇ ਵੀ ਲੋਕ ਪੱਖੀ ਨਹੀ ਹੋ ਸਕਦੀ ਭਰਿਸ਼ਟ ਸਿਸਟਮ ਦੇ ਪ੍ਰਭਾਵ ਹੇਠਾਂ ਹੋਣ ਵਾਲੀ ਚੋਣ ਪ੍ਰਕਿਰਿਆ

ਕਦੇ ਵੀ ਲੋਕ ਪੱਖੀ ਨਹੀ ਹੋ ਸਕਦੀ ਭਰਿਸ਼ਟ ਸਿਸਟਮ ਦੇ ਪ੍ਰਭਾਵ ਹੇਠਾਂ ਹੋਣ ਵਾਲੀ ਚੋਣ ਪ੍ਰਕਿਰਿਆ

ਝੱਲ ਲੇਈ ਵਾਲਾ ਜੰਗਲ 'ਚ ਲੱਗੀ ਭਿਆਨਕ ਅੱਗ, ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਵੱਲੋਂ ਮੁਸ਼ੱਕਤ ਜਾਰੀ

ਝੱਲ ਲੇਈ ਵਾਲਾ ਜੰਗਲ 'ਚ ਲੱਗੀ ਭਿਆਨਕ ਅੱਗ, ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਵੱਲੋਂ ਮੁਸ਼ੱਕਤ ਜਾਰੀ

ਕੈਬਨਿਟ ਮੰਤਰੀ ਬਲਕਾਰ ਸਿੰਘ ਦੇ PA ਦੀ ਸੜਕ ਹਾਦਸੇ 'ਚ ਮੌਤ, ਖੜ੍ਹੇ ਟਿੱਪਰ 'ਚ ਵੱਜੀ ਕਾਰ ਦੇ ਉੱਡੇ ਪਰਖੱਚੇ

ਕੈਬਨਿਟ ਮੰਤਰੀ ਬਲਕਾਰ ਸਿੰਘ ਦੇ PA ਦੀ ਸੜਕ ਹਾਦਸੇ 'ਚ ਮੌਤ, ਖੜ੍ਹੇ ਟਿੱਪਰ 'ਚ ਵੱਜੀ ਕਾਰ ਦੇ ਉੱਡੇ ਪਰਖੱਚੇ

ਫਿਰੋਜ਼ਪੁਰ 'ਚ ਜੇਲ੍ਹ ਦੀ ਲੜਾਈ ਸੜਕਾਂ 'ਤੇ ਆਈ ਤਾਂ ਚੱਲ ਗਈਆਂ ਗੋਲ਼ੀਆਂ, ਇਕ ਗੰਭੀਰ ਜ਼ਖ਼ਮੀ; 8 ਖਿਲਾਫ ਮਾਮਲਾ ਦਰਜ

ਫਿਰੋਜ਼ਪੁਰ 'ਚ ਜੇਲ੍ਹ ਦੀ ਲੜਾਈ ਸੜਕਾਂ 'ਤੇ ਆਈ ਤਾਂ ਚੱਲ ਗਈਆਂ ਗੋਲ਼ੀਆਂ, ਇਕ ਗੰਭੀਰ ਜ਼ਖ਼ਮੀ; 8 ਖਿਲਾਫ ਮਾਮਲਾ ਦਰਜ

ਕਿਸਾਨ ਆਗੂਆਂ ਦਾ ਵੱਡਾ ਐਲਾਨ ! ਅੱਜ ਹੀ ਖਾਲੀ ਕਰਨਗੇ ਸ਼ੰਭੂ ਰੇਲਵੇ ਟ੍ਰੈਕ, 22 ਮਈ ਨੂੰ ਕਰਨਗੇ ਮੁੜ ਇਕੱਠ

ਕਿਸਾਨ ਆਗੂਆਂ ਦਾ ਵੱਡਾ ਐਲਾਨ ! ਅੱਜ ਹੀ ਖਾਲੀ ਕਰਨਗੇ ਸ਼ੰਭੂ ਰੇਲਵੇ ਟ੍ਰੈਕ, 22 ਮਈ ਨੂੰ ਕਰਨਗੇ ਮੁੜ ਇਕੱਠ

ਚਾਚੀ-ਭਤੀਜੇ ਨੂੰ ਲੁਟੇਰਿਆਂ ਬਣਾਇਆ ਨਿਸ਼ਾਨਾ, ਭਤੀਜੇ ਨੂੰ ਕਿਰਚਾਂ ਮਾਰ ਕੇ ਚਾਚੀ ਦਾ ਖੋਹਿਆ ਪਰਸ

ਚਾਚੀ-ਭਤੀਜੇ ਨੂੰ ਲੁਟੇਰਿਆਂ ਬਣਾਇਆ ਨਿਸ਼ਾਨਾ, ਭਤੀਜੇ ਨੂੰ ਕਿਰਚਾਂ ਮਾਰ ਕੇ ਚਾਚੀ ਦਾ ਖੋਹਿਆ ਪਰਸ

ਚਾਰ ਜੂਨ ਨੂੰ ਕਈਆਂ ਦੀ ਜੂਨ ਸੁਧਰੂ ਕਈਆਂ ਦੀ ਵਿਗੜੂ

ਚਾਰ ਜੂਨ ਨੂੰ ਕਈਆਂ ਦੀ ਜੂਨ ਸੁਧਰੂ ਕਈਆਂ ਦੀ ਵਿਗੜੂ

ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਕੈਲਾਸ਼ ਵਿਜੇਵਰਗੀਆ ਹੋਏ ਝਲੂਰ ਕੁਟੀਆ ਨਤਮਸਤਕ

ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਕੈਲਾਸ਼ ਵਿਜੇਵਰਗੀਆ ਹੋਏ ਝਲੂਰ ਕੁਟੀਆ ਨਤਮਸਤਕ

ਨੌਸਰਬਾਜ਼ ਨੇ ਨਕਲੀ ਅਧਿਕਾਰੀ ਬਣ ਕੇ ਠੱਗਿਆ ਸ਼ਰੀਫ ਵਿਅਕਤੀ

ਨੌਸਰਬਾਜ਼ ਨੇ ਨਕਲੀ ਅਧਿਕਾਰੀ ਬਣ ਕੇ ਠੱਗਿਆ ਸ਼ਰੀਫ ਵਿਅਕਤੀ

ਇਲੈਕਟਰੋਨਿਕ ਦੇ ਗੁਦਾਮ 'ਚ ਲੱਗੀ ਭਿਆਨਕ ਅੱਗ

ਇਲੈਕਟਰੋਨਿਕ ਦੇ ਗੁਦਾਮ 'ਚ ਲੱਗੀ ਭਿਆਨਕ ਅੱਗ