Tuesday, May 21, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

Captain Amarinder Singh : ਦੋ ਦਹਾਕਿਆਂ ਤਕ ਪੰਜਾਬ ਦੀ ਸਿਆਸਤ ਦਾ ਧੁਰਾ ਰਹੇ 'ਕੈਪਟਨ' ਮੈਦਾਨ 'ਚੋਂ ਗ਼ਾਇਬ, ਕੀ ਪਰਦੇ ਪਿੱਛਿਓਂ ਖੇਡ ਰਹੇ ਦਾਅ ?

May 10, 2024 04:49 PM

ਚੰਡੀਗੜ੍ਹ : Punjab Lok Sabha Election 2024 : ਲੋਕ ਸਭਾ ਚੋਣਾਂ ਦਾ ਮੰਚ ਤਿਆਰ ਹੈ। ਚੋਣ ਗਰਮੀ ਵੀ ਵਧ ਰਹੀ ਹੈ। ਸਾਬਕਾ ਮੁੱਖ ਮੰਤਰੀ ਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਪੂਰੇ ਸਿਆਸੀ ਦ੍ਰਿਸ਼ ਤੋਂ ਗ਼ਾਇਬ ਹਨ। ਕੈਪਟਨ ਦੋ ਦਹਾਕਿਆਂ ਤੋਂ ਪੰਜਾਬ ਦਾ ਸਿਆਸੀ ਧੁਰਾ ਰਹੇ ਹਨ ਤੇ ਪੰਜਾਬ ਦੇ ਹਰ ਵਰਗ 'ਚ ਉਨ੍ਹਾਂ ਦੀ ਖਾਸੀ ਪੈਠ ਹੈ।ਹੁਣ ਕੈਪਟਨ ਭਾਵੇਂ ਸਰਗਰਮ ਸਿਆਸਤ 'ਚ ਨਜ਼ਰ ਨਹੀਂ ਆਉਂਦੇ ਪਰ ਉਨ੍ਹਾਂ ਨੇ ਆਪਣੇ ਕਰੀਬੀ ਸਾਥੀ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਟਿਕਟ ਦਿਵਾਉਣ 'ਚ ਅਹਿਮ ਭੂਮਿਕਾ ਨਿਭਾਈ ਹੈ। ਦੂਜੇ ਪਾਸੇ ਕੈਪਟਨ ਨੇ ਅਜੇ ਤਕ ਆਪਣੀ ਪਤਨੀ ਤੇ ਪਟਿਆਲਾ ਤੋਂ ਭਾਜਪਾ ਉਮੀਦਵਾਰ ਪਰਨੀਤ ਕੌਰ ਦੀ ਚੋਣ ਮੁਹਿੰਮ 'ਚ ਹਿੱਸਾ ਨਹੀਂ ਲਿਆ ਹੈ। ਇਸ ਦਾ ਕਾਰਨ ਉਨ੍ਹਾਂ ਦੀ ਸਿਹਤ ਦੱਸੀ ਜਾ ਰਹੀ ਹੈ। ਕੈਪਟਨ ਦਾ 2022 ਵਿਚ ਇੰਗਲੈਂਡ 'ਚ ਰੀੜ੍ਹ ਦੀ ਹੱਡੀ ਦਾ ਆਪਰੇਸ਼ਨ ਹੋਇਆ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਚੱਲਣ-ਫਿਰਨ 'ਚ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਹੈ। ਦੂਜੇ ਪਾਸੇ ਕੈਪਟਨ ਦਾ ਲੋਕ ਸਭਾ ਚੋਣਾਂ 'ਚ ਅੱਗੇ ਨਾ ਆਉਣਾ ਵੀ ਚਰਚਾ ਦਾ ਵਿਸ਼ਾ ਬਣ ਗਿਆ ਹੈ ਕਿਉਂਕਿ ਉਨ੍ਹਾਂ ਦੀ ਪਤਨੀ ਪਰਨੀਤ ਕੌਰ ਨੂੰ ਚੋਣ ਪ੍ਰਚਾਰ 'ਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਸਿਹਤ ਠੀਕ ਨਾ ਹੋਣ ਦਾ ਕਾਰਨ...

ਸ਼ੰਭੂ ਸਰਹੱਦ ’ਤੇ ਕਿਸਾਨਾਂ ਦੇ ਧਰਨੇ ਕਾਰਨ ਕਿਸਾਨ ਜਥੇਬੰਦੀ ਦੇ ਆਗੂ ਪਰਨੀਤ ਕੌਰ ਨੂੰ ਸਭ ਤੋਂ ਵੱਧ ਘੇਰ ਰਹੇ ਹਨ। ਉਂਝ 2020 'ਚ ਕੈਪਟਨ ਨੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਦੀ ਸਭ ਤੋਂ ਵੱਧ ਮਦਦ ਕੀਤੀ ਸੀ। ਉਸ ਸਮੇਂ ਉਹ ਪੰਜਾਬ ਦੇ ਮੁੱਖ ਮੰਤਰੀ ਸਨ। ਹੁਣ ਸਿਹਤ ਖ਼ਰਾਬ ਹੋਣ ਕਾਰਨ ਭਾਜਪਾ ਕੈਪਟਨ ਦੇ ਸਿਆਸੀ ਤਜਰਬੇ ਦਾ ਲਾਹਾ ਨਹੀਂ ਲੈ ਪਾ ਰਹੀ ਹੈ। 

ਪੰਜਾਬ ਦੇ ਸਿਆਸੀ ਮਾਹੌਲ 'ਤੇ ਕੈਪਟਨ ਦੀ ਨਜ਼ਰ 

ਸੂਤਰ ਦੱਸਦੇ ਹਨ ਕਿ ਕੈਪਟਨ ਭਾਵੇਂ ਫਿਲਹਾਲ ਸਿਆਸੀ ਪਰਿਦ੍ਰਿਸ਼ ਤੋਂ ਗ਼ਾਇਬ ਹਨ ਪਰ ਉਹ ਪੰਜਾਬ ਦੇ ਸਿਆਸੀ ਮਾਹੌਲ 'ਤੇ ਨਜ਼ਰ ਰੱਖ ਰਹੇ ਹਨ। ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਆਪਣੇ ਕਰੀਬੀ ਤੇ ਕਾਂਗਰਸੀ ਆਗੂ ਰਮਿੰਦਰ ਆਵਲਾ ਨੂੰ ਇਸ ਸੀਟ ਤੋਂ ਚੋਣ ਲੜਵਾਉਣੀ ਚਾਹੁੰਦੇ ਸਨ। ਆਖਰੀ ਸਮੇਂ ਤਕ ਆਵਲਾ ਦੀ ਗੱਲ ਭਾਜਪਾ 'ਚ ਨਹੀਂ ਬਣੀ। ਨਾਮਜ਼ਦਗੀ ਪ੍ਰਕਿਰਿਆ ਸ਼ੁਰੂ ਹੋਣ ਤੋਂ ਬਾਅਦ ਆਵਲਾ ਖ਼ੁਦ ਹੀ ਪਿੱਛੇ ਹਟ ਗਏ। 

ਕਰੀਬੀਆਂ ਨੂੰ ਟਿਕਟ ਦਿਵਾਉਣ 'ਚ ਅਹਿਮ ਭੂਮਿਕਾ

 ਇਸ ਤੋਂ ਬਾਅਦ ਭਾਜਪਾ ਨੇ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ। ਭਾਜਪਾ ਨੇ ਫ਼ਤਹਿਗੜ੍ਹ ਸਾਹਿਬ ਸੀਟ ਲਈ ਅਜੇ ਤਕ ਆਪਣੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਹੈ। ਮੰਨਿਆ ਜਾ ਰਿਹਾ ਹੈ ਕਿ ਕੈਪਟਨ ਦੀਪਕ ਜੋਤੀ ਨੂੰ ਫਤਹਿਗੜ੍ਹ ਸਾਹਿਬ ਤੋਂ ਟਿਕਟ ਦਿਵਾਉਣੀ ਚਾਹੁੰਦੇ ਹਨ। ਦੀਪਕ ਜੋਤੀ ਨੇ ਕੈਪਟਨ ਦੀ ਪੰਜਾਬ ਲੋਕ ਕਾਂਗਰਸ ਪਾਰਟੀ ਵੱਲੋਂ ਬੱਸੀ ਪਠਾਣਾ ਤੋਂ ਚੋਣ ਲੜੀ ਸੀ। ਕੈਪਟਨ ਭਾਵੇਂ ਚੋਣ ਮੈਦਾਨ 'ਚੋਂ ਗਾਇਬ ਹਨ ਪਰ ਸਿਸਵਾ ਫਾਰਮ ਹਾਊਸ 'ਚ ਰਹਿ ਕੇ ਆਪਣੇ ਕਰੀਬੀਆਂ ਨੂੰ ਟਿਕਟਾਂ ਦਿਵਾਉਣ ਵਿੱਚ ਅਹਿਮ ਭੂਮਿਕਾ ਨਿਭਾਅ ਰਹੇ ਹਨ।

Have something to say? Post your comment

More From Punjab

ਕਦੇ ਵੀ ਲੋਕ ਪੱਖੀ ਨਹੀ ਹੋ ਸਕਦੀ ਭਰਿਸ਼ਟ ਸਿਸਟਮ ਦੇ ਪ੍ਰਭਾਵ ਹੇਠਾਂ ਹੋਣ ਵਾਲੀ ਚੋਣ ਪ੍ਰਕਿਰਿਆ

ਕਦੇ ਵੀ ਲੋਕ ਪੱਖੀ ਨਹੀ ਹੋ ਸਕਦੀ ਭਰਿਸ਼ਟ ਸਿਸਟਮ ਦੇ ਪ੍ਰਭਾਵ ਹੇਠਾਂ ਹੋਣ ਵਾਲੀ ਚੋਣ ਪ੍ਰਕਿਰਿਆ

ਝੱਲ ਲੇਈ ਵਾਲਾ ਜੰਗਲ 'ਚ ਲੱਗੀ ਭਿਆਨਕ ਅੱਗ, ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਵੱਲੋਂ ਮੁਸ਼ੱਕਤ ਜਾਰੀ

ਝੱਲ ਲੇਈ ਵਾਲਾ ਜੰਗਲ 'ਚ ਲੱਗੀ ਭਿਆਨਕ ਅੱਗ, ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਵੱਲੋਂ ਮੁਸ਼ੱਕਤ ਜਾਰੀ

ਕੈਬਨਿਟ ਮੰਤਰੀ ਬਲਕਾਰ ਸਿੰਘ ਦੇ PA ਦੀ ਸੜਕ ਹਾਦਸੇ 'ਚ ਮੌਤ, ਖੜ੍ਹੇ ਟਿੱਪਰ 'ਚ ਵੱਜੀ ਕਾਰ ਦੇ ਉੱਡੇ ਪਰਖੱਚੇ

ਕੈਬਨਿਟ ਮੰਤਰੀ ਬਲਕਾਰ ਸਿੰਘ ਦੇ PA ਦੀ ਸੜਕ ਹਾਦਸੇ 'ਚ ਮੌਤ, ਖੜ੍ਹੇ ਟਿੱਪਰ 'ਚ ਵੱਜੀ ਕਾਰ ਦੇ ਉੱਡੇ ਪਰਖੱਚੇ

ਫਿਰੋਜ਼ਪੁਰ 'ਚ ਜੇਲ੍ਹ ਦੀ ਲੜਾਈ ਸੜਕਾਂ 'ਤੇ ਆਈ ਤਾਂ ਚੱਲ ਗਈਆਂ ਗੋਲ਼ੀਆਂ, ਇਕ ਗੰਭੀਰ ਜ਼ਖ਼ਮੀ; 8 ਖਿਲਾਫ ਮਾਮਲਾ ਦਰਜ

ਫਿਰੋਜ਼ਪੁਰ 'ਚ ਜੇਲ੍ਹ ਦੀ ਲੜਾਈ ਸੜਕਾਂ 'ਤੇ ਆਈ ਤਾਂ ਚੱਲ ਗਈਆਂ ਗੋਲ਼ੀਆਂ, ਇਕ ਗੰਭੀਰ ਜ਼ਖ਼ਮੀ; 8 ਖਿਲਾਫ ਮਾਮਲਾ ਦਰਜ

ਕਿਸਾਨ ਆਗੂਆਂ ਦਾ ਵੱਡਾ ਐਲਾਨ ! ਅੱਜ ਹੀ ਖਾਲੀ ਕਰਨਗੇ ਸ਼ੰਭੂ ਰੇਲਵੇ ਟ੍ਰੈਕ, 22 ਮਈ ਨੂੰ ਕਰਨਗੇ ਮੁੜ ਇਕੱਠ

ਕਿਸਾਨ ਆਗੂਆਂ ਦਾ ਵੱਡਾ ਐਲਾਨ ! ਅੱਜ ਹੀ ਖਾਲੀ ਕਰਨਗੇ ਸ਼ੰਭੂ ਰੇਲਵੇ ਟ੍ਰੈਕ, 22 ਮਈ ਨੂੰ ਕਰਨਗੇ ਮੁੜ ਇਕੱਠ

ਚਾਚੀ-ਭਤੀਜੇ ਨੂੰ ਲੁਟੇਰਿਆਂ ਬਣਾਇਆ ਨਿਸ਼ਾਨਾ, ਭਤੀਜੇ ਨੂੰ ਕਿਰਚਾਂ ਮਾਰ ਕੇ ਚਾਚੀ ਦਾ ਖੋਹਿਆ ਪਰਸ

ਚਾਚੀ-ਭਤੀਜੇ ਨੂੰ ਲੁਟੇਰਿਆਂ ਬਣਾਇਆ ਨਿਸ਼ਾਨਾ, ਭਤੀਜੇ ਨੂੰ ਕਿਰਚਾਂ ਮਾਰ ਕੇ ਚਾਚੀ ਦਾ ਖੋਹਿਆ ਪਰਸ

ਚਾਰ ਜੂਨ ਨੂੰ ਕਈਆਂ ਦੀ ਜੂਨ ਸੁਧਰੂ ਕਈਆਂ ਦੀ ਵਿਗੜੂ

ਚਾਰ ਜੂਨ ਨੂੰ ਕਈਆਂ ਦੀ ਜੂਨ ਸੁਧਰੂ ਕਈਆਂ ਦੀ ਵਿਗੜੂ

ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਕੈਲਾਸ਼ ਵਿਜੇਵਰਗੀਆ ਹੋਏ ਝਲੂਰ ਕੁਟੀਆ ਨਤਮਸਤਕ

ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਕੈਲਾਸ਼ ਵਿਜੇਵਰਗੀਆ ਹੋਏ ਝਲੂਰ ਕੁਟੀਆ ਨਤਮਸਤਕ

ਨੌਸਰਬਾਜ਼ ਨੇ ਨਕਲੀ ਅਧਿਕਾਰੀ ਬਣ ਕੇ ਠੱਗਿਆ ਸ਼ਰੀਫ ਵਿਅਕਤੀ

ਨੌਸਰਬਾਜ਼ ਨੇ ਨਕਲੀ ਅਧਿਕਾਰੀ ਬਣ ਕੇ ਠੱਗਿਆ ਸ਼ਰੀਫ ਵਿਅਕਤੀ

ਇਲੈਕਟਰੋਨਿਕ ਦੇ ਗੁਦਾਮ 'ਚ ਲੱਗੀ ਭਿਆਨਕ ਅੱਗ

ਇਲੈਕਟਰੋਨਿਕ ਦੇ ਗੁਦਾਮ 'ਚ ਲੱਗੀ ਭਿਆਨਕ ਅੱਗ