Saturday, April 27, 2024
24 Punjabi News World
Mobile No: + 31 6 39 55 2600
Email id: hssandhu8@gmail.com

Article

ਰੁੱਖ ਲਗਾਉਣਾ ਹੀ ਇੱਕ ਜ਼ਿੰਮੇਵਾਰੀ ਨਹੀਂ ਹੈ :

September 18, 2021 11:32 PM
ਰੁੱਖ ਲਗਾਉਣਾ ਹੀ ਇੱਕ ਜ਼ਿੰਮੇਵਾਰੀ ਨਹੀਂ ਹੈ :
 
ਤਕਰੀਬਨ ਹਰ ਇੱਕ ਬੰਦਾ ਹੀ ਕੁਦਰਤ ਨਾਲ ਪਿਆਰ ਕਰਦਾ ਹੈ ।ਸਵੇਰੇ ਸਵੇਰੇ ਹਰੇ ਭਰੇ ਰੁੱਖ ਦੇਖ ਕੇ ਮਨੁੱਖ ਦਾ ਚਿਹਰਾ ਗੁਲਾਬ ਵਾਂਗੂੰ ਖਿੱਲ ਪੈਂਦਾ ਹੈ ।ਹਰ ਬੰਦਾ ਕੁਦਰਤ ਦਾ ਆਨੰਦ ਮਾਣਦਾ ਚਾਹੁੰਦਾ ਹੈ।  ਲਾਕਡਾਊਨ ਦੌਰਾਨ ਸਭ ਨੇ ਦੇਖਿਆ ਸੀ ਕਿ ਕੁਦਰਤ ਨਵਵਿਆਹੀ ਵਹੁਟੀ ਦੀ ਤਰ੍ਹਾਂ ਸੱਜ ਗਈ ਸੀ ।ਅਕਸਰ ਦੇਖਿਆ ਜਾਂਦਾ ਹੈ ਕਿ ਬਰਸਾਤਾਂ ਦੇ ਮੌਸਮ ਦੌਰਾਨ ਕਈ ਸਮਾਜਿਕ ਜਥੇਬੰਦੀਆਂ ਵੱਲੋਂ ਰੁੱਖ ਲਗਾਏ ਜਾਂਦੇ ਹਨ ।ਬਹੁਤ ਹੀ ਵਧੀਆ ਉਪਰਾਲਾ ਹੈ ।ਕਈ ਲੋਕ ਆਪਣੇ ਜਨਮ ਦਿਨ ,ਵਿਆਹ ਦੀ ਵਰ੍ਹੇਗੰਢ ਹੋਰ ਅਨੇਕ ਮੌਕਿਆਂ ਤੇ ਰੁੱਖ ਲਗਾਉਂਦੇ ਹਨ ,ਜੋ ਕਿ ਸ਼ਲਾਘਾਯੋਗ ਕਦਮ ਹੈ ।ਵਧੀਆ ਸ਼ੌਕ ਹੈ ਕਿ ਰੁੱਖ ਲਗਾਉਣਾ !ਪਰ ਰੁੱਖ ਲਗਾਉਣਾ ਹੀ ਇੱਕ ਜ਼ਿੰਮੇਵਾਰੀ ਨਹੀਂ ਹੈ ।ਸਮੇਂ ਸਮੇਂ ਤੇ ਉਸ ਦੀ ਦੇਖਭਾਲ ਕਰਨਾ ਬਹੁਤ ਵੱਡੀ ਜ਼ਿੰਮੇਵਾਰੀ ਹੈ ।ਅਕਸਰ ਕਈ ਵਾਰ ਦੇਖਿਆ ਜਾਂਦਾ ਹੈ ਕਿ ਸਕੂਲਾਂ  ਜਾਂ ਖੁੱਲ੍ਹੇ ਵਿੱਚ ਵਿੱਚ ਰੁੱਖ ਲਗਾ ਦਿੱਤੇ ਜਾਂਦੇ ਹਨ ।ਕਈ ਵਾਰ ਉੱਥੇ ਡੰਗਰ, ਵੱਛੇ  ਜਾਂ ਸ਼ਰਾਰਤੀਆਂ ਵੱਲੋਂ  ਬੂਟਿਆਂ ਨੂੰ ਉਖੇੜ ਦਿੱਤਾ ਜਾਂਦਾ ਹੈ ।  ਬੂਟੇ ਅਜਿਹੀ ਜਗ੍ਹਾ ਤੇ ਲਗਾਣੇ ਚਾਹੀਦੇ ਹਨ ,ਜਿੱਥੇ ਉਨ੍ਹਾਂ ਦੀ ਦੇਖ ਭਾਲ ਵੀ ਹੁੰਦੀ ਰਹੇ ।ਲਗਾਏ ਹੋਏ ਬੂਟੇ ਦੀ ਵਧੀਆ ਬਾੜ ਕਰਨੀ ਚਾਹੀਦੀ ਹੈ ,ਤਾਂ ਜੋ ਉਸ ਨੂੰ ਕੋਈ ਆਵਾਰਾ ਡੰਗਰ ਜਾਂ ਸ਼ਰਾਰਤੀ ਬੰਦਾ ਨੁਕਸਾਨ ਨਾ ਪਹੁੰਚਾ ਸਕੇ। ਪਿਛਲੇ ਸਾਲ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਤੇ ਹਰ ਪੰਚਾਇਤ ਨੇ 550 ਬੂਟੇ  ਲਗਾਉਣ ਦਾ ਟਿੱਚਾ ਮਿੱਥਿਆ ਸੀ ।ਬਹੁਤ ਹੀ ਵਧੀਆ ਗੱਲ ਹੈ।ਇਹ ਤਾਂ ਹੁਣ ਸਮਾਂ ਹੀ ਦੱਸੇਗਾ ਕਿ ਉਹ ਲਗਾਏ ਹੋਏ ਬੂਟੇ ਕਿੰਨੇ ਕੁ ਹਰੇ ਹੋਏ ਜਾਂ ਉਨ੍ਹਾਂ ਨੂੰ ਅਵਾਰਾ ਪਸ਼ੂ ਖਾ ਗਏ ।  ਸੋ ਜਿੱਥੇ ਵੀ ਅਸੀਂ ਕੋਈ ਵੀ ਪ੍ਰੋਗਰਾਮ ਤੇ ਬੂਟਾ ਲਗਾਉਂਦੇ ਹਨ, ਉਸ ਬੁੱਟੇ ਦੀ ਸਮੇਂ ਸਮੇਂ ਤੇ ਦੇਖਭਾਲ ਕਰਦੇ ਰਹੀਏ ਤਾਂ ਜੋ ਆਉਣ ਵਾਲੀਆਂ ਪੁਸ਼ਤਾਂ ਉਸ ਬੂਟੇ ਬਾਰੇ ਲੋਕਾਂ ਨੂੰ ਦੱਸਣ ਕਿ ਇਹ ਬੁੱਟਾ ਸਾਡੇ ਬਜ਼ੁਰਗਾਂ ਨੇ ਲਗਾਇਆ ਸੀ ।

Have something to say? Post your comment

More From Article

ਮਾਤਾ ਗੁਜਰ ਕੌਰ ਜੀ ਤੇ ਸਾਹਿਬਜ਼ਾਦਿਆਂ ਦੀਆਂ ਲਾਸਾਨੀ ਸ਼ਹਾਦਤਾਂ ਦੇ ਫਲਸਫੇ ਨੂੰ ਸਮਝੀਏ ,ਵੀਚਾਰੀਏ ਕਿ ਇਹ ਸ਼ਹਾਦਤਾਂ ਕੀ ਸਬਕ ਦਿੰਦੀਆਂ ਤੇ ਸਾਡੇ ਤੋਂ ਕੀ ਮੰਗ ਕਰਦੀਆਂ ? :- ਗੁਰਚਰਨ ਸਿੰਘ ਗੁਰਾਇਆ

ਮਾਤਾ ਗੁਜਰ ਕੌਰ ਜੀ ਤੇ ਸਾਹਿਬਜ਼ਾਦਿਆਂ ਦੀਆਂ ਲਾਸਾਨੀ ਸ਼ਹਾਦਤਾਂ ਦੇ ਫਲਸਫੇ ਨੂੰ ਸਮਝੀਏ ,ਵੀਚਾਰੀਏ ਕਿ ਇਹ ਸ਼ਹਾਦਤਾਂ ਕੀ ਸਬਕ ਦਿੰਦੀਆਂ ਤੇ ਸਾਡੇ ਤੋਂ ਕੀ ਮੰਗ ਕਰਦੀਆਂ ? :- ਗੁਰਚਰਨ ਸਿੰਘ ਗੁਰਾਇਆ

ਸਮਾਜਵਾਦੀ ਪ੍ਰਬੰਧ ਹੀ ਬੁਢੇਪੇ ਦਾ ਜ਼ਾਮਨ ! -ਰਾਜਿੰਦਰ ਕੌਰ ਚੋਹਕਾ

ਸਮਾਜਵਾਦੀ ਪ੍ਰਬੰਧ ਹੀ ਬੁਢੇਪੇ ਦਾ ਜ਼ਾਮਨ ! -ਰਾਜਿੰਦਰ ਕੌਰ ਚੋਹਕਾ

ਪੱਤਰਕਾਰੀ ਦੇ ਬਾਬਾ ਬੋਹੜ ਅਵਤਾਰ ਸਿੰਘ ਗ਼ੈਰਤ ਨੂੰ ਸ਼ਰਧਾਂਜਲੀਆਂ

ਪੱਤਰਕਾਰੀ ਦੇ ਬਾਬਾ ਬੋਹੜ ਅਵਤਾਰ ਸਿੰਘ ਗ਼ੈਰਤ ਨੂੰ ਸ਼ਰਧਾਂਜਲੀਆਂ

ਕਾਮੇਡੀ, ਰੁਮਾਂਸ ਅਤੇ ਪਰਿਵਾਰਕ ਡਰਾਮੇ ਨਾਲ ਮਨੋਰੰਜਨ ਭਰਪੂਰ ਹੋਵੇਗੀ ਫ਼ਿਲਮ ‘ਐਨੀ ਹਾਓ ਮਿੱਟੀ ਪਾਓ’

ਕਾਮੇਡੀ, ਰੁਮਾਂਸ ਅਤੇ ਪਰਿਵਾਰਕ ਡਰਾਮੇ ਨਾਲ ਮਨੋਰੰਜਨ ਭਰਪੂਰ ਹੋਵੇਗੀ ਫ਼ਿਲਮ ‘ਐਨੀ ਹਾਓ ਮਿੱਟੀ ਪਾਓ’

ਹਿਮਾਚਲ ਪ੍ਰਦੇਸ਼ ਦੇ ਸੀ.ਐਮ ਵੱਲੋਂ ਬਾਲੀਵੁੱਡ ਸਾਂਗ ‘ਹਮ ਨਾ ਹਾਰੇਗੇਂ’ ਲੋਕ-ਅਰਪਣ ਕਰਨ ਦੀ ਰਸਮ ਅਦਾ , ‘ਧਮਾਕਾ ਰਿਕਾਰਡਜ਼’ ਵੱਲੋਂ ਵੱਖ ਵੱਖ ਪਲੇਟਫ਼ਾਰਮਜ਼ ਤੇ ਕੀਤਾ ਗਿਆ ਜਾਰੀ

ਹਿਮਾਚਲ ਪ੍ਰਦੇਸ਼ ਦੇ ਸੀ.ਐਮ ਵੱਲੋਂ ਬਾਲੀਵੁੱਡ ਸਾਂਗ ‘ਹਮ ਨਾ ਹਾਰੇਗੇਂ’ ਲੋਕ-ਅਰਪਣ ਕਰਨ ਦੀ ਰਸਮ ਅਦਾ , ‘ਧਮਾਕਾ ਰਿਕਾਰਡਜ਼’ ਵੱਲੋਂ ਵੱਖ ਵੱਖ ਪਲੇਟਫ਼ਾਰਮਜ਼ ਤੇ ਕੀਤਾ ਗਿਆ ਜਾਰੀ

ਗੁਰਭਜਨ ਗਿੱਲ ਦਾ ਰੁਬਾਈ ਸੰਗ੍ਰਹਿ ‘ਜਲ ਕਣ’ ਮਾਨਵੀ ਹਿਤਾਂ ਦਾ ਪਹਿਰੇਦਾਰ

ਗੁਰਭਜਨ ਗਿੱਲ ਦਾ ਰੁਬਾਈ ਸੰਗ੍ਰਹਿ ‘ਜਲ ਕਣ’ ਮਾਨਵੀ ਹਿਤਾਂ ਦਾ ਪਹਿਰੇਦਾਰ

ਪੰਜਾਬੀ ਫਿਲਮ ਤੇ ਟੀਵੀ ਐਕਟਰਜ਼ ਐਸੋਸੀਏਸ਼ਨ ‘ਪਫਟਾ’ ਵਲੋਂ ਸਥਾਪਨਾ ਦਿਵਸ ਆਯੋਜਿਤ

ਪੰਜਾਬੀ ਫਿਲਮ ਤੇ ਟੀਵੀ ਐਕਟਰਜ਼ ਐਸੋਸੀਏਸ਼ਨ ‘ਪਫਟਾ’ ਵਲੋਂ ਸਥਾਪਨਾ ਦਿਵਸ ਆਯੋਜਿਤ

ਨੇਤਾਵਾਂ ਦੀ ਬਦਜੁਬਾਨੀ ਅਤੇ ਹੜ੍ਹਾਂ  ਨਾਲ ਸੂਬੇ ਦਾ ਹੋ ਰਿਹੈ ਭਾਰੀ ਨੁਕਸਾ

ਨੇਤਾਵਾਂ ਦੀ ਬਦਜੁਬਾਨੀ ਅਤੇ ਹੜ੍ਹਾਂ ਨਾਲ ਸੂਬੇ ਦਾ ਹੋ ਰਿਹੈ ਭਾਰੀ ਨੁਕਸਾ

ਜਸਮੇਰ ਸਿੰਘ ਹੋਠੀ ਦੀ ਪੁਸਤਕ ‘ਸਭੇ ਰੁਤੀ ਚੰਗੀਆ’ ਵਹਿਮਾਂ ਭਰਮਾਂ ਦਾ ਖੰਡਨ

ਜਸਮੇਰ ਸਿੰਘ ਹੋਠੀ ਦੀ ਪੁਸਤਕ ‘ਸਭੇ ਰੁਤੀ ਚੰਗੀਆ’ ਵਹਿਮਾਂ ਭਰਮਾਂ ਦਾ ਖੰਡਨ

             ਬਾਬੇ ਦੀ ਨਸੀਹਤ

ਬਾਬੇ ਦੀ ਨਸੀਹਤ