Friday, April 19, 2024
24 Punjabi News World
Mobile No: + 31 6 39 55 2600
Email id: hssandhu8@gmail.com

Article

ਤਿਉਹਾਰਾਂ ਤੇ ਮਿਲਾਵਟੀ ਚੀਜਾਂ ਦਾ ਬੋਲਬਾਲਾ:

September 21, 2021 11:40 PM
 
 
ਤਿਉਹਾਰਾਂ ਤੇ ਮਿਲਾਵਟੀ ਚੀਜਾਂ ਦਾ ਬੋਲਬਾਲਾ:
 
 
ਜਿਵੇਂ ਹੀ ਅੱਸੂ ਦੇ ਨੌਰਾਤੇ ਸ਼ੁਰੂ ਹੁੰਦੇ ਹਨ, ਤਾਂ ਲੋਕਾਂ ਦੇ ਚਿਹਰੇ ਤੇ ਰੌਣਕ ਆ ਜਾਂਦੀ ਹੈ। ਬਜ਼ਾਰਾਂ ਵਿੱਚ ਚਹਿਲ-ਪਹਿਲ ਹੋ ਜਾਂਦੀ ਹੈ। ਲੋਕ ਤਿਉਹਾਰਾਂ ਵਿੱਚ ਤਰ੍ਹਾਂ-ਤਰ੍ਹਾਂ ਦੀਆਂ ਚੀਜ਼ਾਂ ਖ਼ਰੀਦਦੇ ਹਨ।ਪਰ ਅੱਜ ਦੇ ਸਮੇਂ ਵਿੱਚ ਮਹਿੰਗਾਈ ਬਹੁਤ ਵਧ ਗਈ ਹੈ।ਭਾਰਤ ਪਹਿਲਾਂ ਹੀ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਿਹਾ ਸੀ। ਹੁਣ ਕਰੋਨਾ ਮਹਾਮਾਰੀ ਕਾਰਨ ਆਰਥਿਕਤਾ ਡਗਮਗਾ ਗਈ ਹੈ। ਤਿਉਹਾਰਾਂ ਦੇ ਸੀਜ਼ਨ ਵਿੱਚ ਮਿਲਾਵਟੀ ਸਮਾਨ ਬਹੁਤ ਵਿਕਦਾ ਹੈ। ਅੱਜ ਕੱਲ ਤਾਂ ਕੱਪੜੇ ਵੀ ਬਹੁਤ ਸਮਾਂ ਨਹੀਂ ਕੱਢਦੇ।ਤੁਸੀਂ ਮਾਲ ਵਿੱਚ ਚਲੇ ਜਾਓ,ਇੱਕ ਕਮੀਜ ਨਾਲ ਦੋ ਕਮੀਜ਼ ਮੁਫ਼ਤ ਦੀ  ਆਫਰ ਹੁੰਦੀ ਹੈ । ਅਜਿਹੇ ਕੱਪੜੇ ਤਾਂ ਦੋ ਮਹੀਨੇ ਵੀ ਨਹੀਂ ਕੱਢਦੇ।ਦੁਕਾਨਦਾਰ ਤਿਉਹਾਰਾਂ ਦੇ ਸੀਜ਼ਨ ਵਿੱਚ ਆਪਣਾ ਘਟੀਆ ਅਤੇ ਪੁਰਾਣਾ ਮਾਲ ਕਢਦੇ ਹਨ। ਤੇ ਉਸ ਸਾਮਾਨ ਤੇ ਛੂਟ ਦਿੰਦੇ ਹਨ। ਲੋਕ    ਸਸਤਾ ਦੇਖ ਕੇ ਉਹ ਨਕਲੀ ਸਮਾਨ ਖਰੀਦ ਲੈਂਦੇ ਹਨ।ਜੋ ਕਿ ਕੁਝ ਮਹੀਨਿਆਂ ਵਿੱਚ ਹੀ ਖਰਾਬ ਹੋ ਜਾਂਦਾ ਹੈ।ਚਾਹੇ ਉਹ ਸਟੀਲ, ਮਿਠਾਈ, ਕੱਪੜਾ, ਫਰਨੀਚਰ ਆਦਿ।ਤਿਉਹਾਰਾਂ ਦੇ ਸੀਜ਼ਨ ਵਿੱਚ ਮਿਲਾਵਟ ਦਾ ਬਹੁਤ ਜ਼ਿਆਦਾ ਬੋਲਬਾਲਾ ਹੁੰਦਾ ਹੈ।ਆਮ ਤਿਉਹਾਰਾਂ ਦੇ ਸੀਜ਼ਨ ਵਿੱਚ ਸਿਹਤ ਮੰਤਰਾਲਾ ਮਿਠਾਈ ਦੀਆਂ ਦੁਕਾਨਾਂ ਦੀ ਚੈਕਿੰਗ ਕਰਦਾ ਹੈ। ਕੁਇੰਟਲਾਂ ਦੇ ਹਿਸਾਬ ਨਾਲ ਖੋਆ ਫੜਿਆ ਜਾਂਦਾ ਹੈ।ਦੀਵਾਲੀ ਤੋਂ ਕਈ ਦਿਨ ਪਹਿਲਾਂ ਹੀ ਹਲਵਾਈ ਨਕਲੀ ਦੁੱਧ ਨਾਲ ਮਿਠਾਈ ਬਣਾਉਣੀ ਸ਼ੁਰੂ ਕਰ ਦਿੰਦੇ ਹਨ ।ਜਿੱਥੇ  ਹਲਵਾਈ ਮਿਠਾਈਆਂ ਬਣਾਉਂਦੇ ਹਨ, ਇਥੇ ਸਾਫ-ਸਫਾਈ ਨਾ ਬਰਾਬਰ ਹੁੰਦੀ ਹੈ। ਤਿਉਹਾਰਾਂ ਦੇ ਸੀਜ਼ਨ ਵਿੱਚ ਹਲਵਾਈ ਦੂਜੇ ਸੂਬਿਆਂ ਤੋਂ ਨਕਲੀ ਦੁੱਧ, ਖੋਆ ਪਨੀਰ  ਲਿਆ ਕੇ ਮਿਠਾਈਆਂ ਤਿਆਰ ਕਰਦੇ ਹਨ। ਜੋ ਕਿ ਲੋਕਾਂ ਦੀ ਸਿਹਤ ਲਈ ਬਹੁਤ ਜਿਆਦਾ ਨੁਕਸਾਨਦਾਇਕ ਹੁੰਦਾ ਹੈ। ਜਦੋਂ ਕੋਈ ਹਲਵਾਈ ਸਿੰਥੈਟਿਕ ਦੁੱਧ, ਨਕਲੀ ਖੋਆ ਨਾਲ ਫੜਿਆ ਜਾਂਦਾ ਹੈ ਤਾਂ ਉਸ ਨੂੰ ਭਾਰੀ ਜੁਰਮਾਨਾ ਹੁੰਦਾ ਹੈ। ਸਿਹਤ ਮੰਤਰਾਲੇ ਨੂੰ ਸਿਰਫ ਤਿਉਹਾਰਾਂ ਵਿੱਚ ਹੀ ਨਹੀਂ, ਸਾਲ ਵਿੱਚ ਕਦੇ ਵੀ ਮਿਠਾਈਆਂ ਦੀ ਦੁਕਾਨਾਂ ਦੀ ਚੈਕਿੰਗ ਕਰਨੀ ਚਾਹੀਦੀ ਹੈ। ਤਾਂ ਜੋ ਲੋਕਾਂ ਦੀ ਸਿਹਤ ਨਾਲ ਖਿਲਵਾੜ ਨਾ ਹੋ ਸਕੇ।ਸਾਨੂੰ ਆਪਣੇ ਘਰ ਦੇ ਬਣੇ ਮਿੱਠੇ ਚੌਲ, ਦੇਸੀ ਘਿਉ ਦੀ ਦੇਗ ਖਾਣੀ ਚਾਹੀਦੀ ਹੈ। ਹੋ ਸਕੇ ਤਾਂ  ਜਲੇਬੀ ਜਾਂ ਅਮਰਤੀ ਖਾਓ। ਰਿਸ਼ਤੇਦਾਰ ਕਰੀਬੀ ਮਿੱਤਰਾਂ ਨੂੰ ਮਹਿੰਗੇ ਤੋਹਫੇ, ਡਰਾਈ ਫਰੂਟ ਦੇਣ ਤੋਂ ਗੁਰੇਜ਼ ਕਰੋ। ਅਸੀਂ ਕਰੀਬੀ ਮਿੱਤਰ,  ਦੋਸਤ ਨੂੰ ਵਧੀਆ ਰਸਾਲਾ , ਕਿਤਾਬ  ਦੇ ਸਕਦੇ ਹਨ ,ਜਿਸ ਨਾਲ ਉਸਦੇ ਗਿਆਨ ਵਿੱਚ ਵਾਧਾ ਹੋਵੇਗਾ।
 
 
ਸੰਜੀਵ ਸਿੰਘ ਸੈਣੀ

Have something to say? Post your comment

More From Article

ਮਾਤਾ ਗੁਜਰ ਕੌਰ ਜੀ ਤੇ ਸਾਹਿਬਜ਼ਾਦਿਆਂ ਦੀਆਂ ਲਾਸਾਨੀ ਸ਼ਹਾਦਤਾਂ ਦੇ ਫਲਸਫੇ ਨੂੰ ਸਮਝੀਏ ,ਵੀਚਾਰੀਏ ਕਿ ਇਹ ਸ਼ਹਾਦਤਾਂ ਕੀ ਸਬਕ ਦਿੰਦੀਆਂ ਤੇ ਸਾਡੇ ਤੋਂ ਕੀ ਮੰਗ ਕਰਦੀਆਂ ? :- ਗੁਰਚਰਨ ਸਿੰਘ ਗੁਰਾਇਆ

ਮਾਤਾ ਗੁਜਰ ਕੌਰ ਜੀ ਤੇ ਸਾਹਿਬਜ਼ਾਦਿਆਂ ਦੀਆਂ ਲਾਸਾਨੀ ਸ਼ਹਾਦਤਾਂ ਦੇ ਫਲਸਫੇ ਨੂੰ ਸਮਝੀਏ ,ਵੀਚਾਰੀਏ ਕਿ ਇਹ ਸ਼ਹਾਦਤਾਂ ਕੀ ਸਬਕ ਦਿੰਦੀਆਂ ਤੇ ਸਾਡੇ ਤੋਂ ਕੀ ਮੰਗ ਕਰਦੀਆਂ ? :- ਗੁਰਚਰਨ ਸਿੰਘ ਗੁਰਾਇਆ

ਸਮਾਜਵਾਦੀ ਪ੍ਰਬੰਧ ਹੀ ਬੁਢੇਪੇ ਦਾ ਜ਼ਾਮਨ ! -ਰਾਜਿੰਦਰ ਕੌਰ ਚੋਹਕਾ

ਸਮਾਜਵਾਦੀ ਪ੍ਰਬੰਧ ਹੀ ਬੁਢੇਪੇ ਦਾ ਜ਼ਾਮਨ ! -ਰਾਜਿੰਦਰ ਕੌਰ ਚੋਹਕਾ

ਪੱਤਰਕਾਰੀ ਦੇ ਬਾਬਾ ਬੋਹੜ ਅਵਤਾਰ ਸਿੰਘ ਗ਼ੈਰਤ ਨੂੰ ਸ਼ਰਧਾਂਜਲੀਆਂ

ਪੱਤਰਕਾਰੀ ਦੇ ਬਾਬਾ ਬੋਹੜ ਅਵਤਾਰ ਸਿੰਘ ਗ਼ੈਰਤ ਨੂੰ ਸ਼ਰਧਾਂਜਲੀਆਂ

ਕਾਮੇਡੀ, ਰੁਮਾਂਸ ਅਤੇ ਪਰਿਵਾਰਕ ਡਰਾਮੇ ਨਾਲ ਮਨੋਰੰਜਨ ਭਰਪੂਰ ਹੋਵੇਗੀ ਫ਼ਿਲਮ ‘ਐਨੀ ਹਾਓ ਮਿੱਟੀ ਪਾਓ’

ਕਾਮੇਡੀ, ਰੁਮਾਂਸ ਅਤੇ ਪਰਿਵਾਰਕ ਡਰਾਮੇ ਨਾਲ ਮਨੋਰੰਜਨ ਭਰਪੂਰ ਹੋਵੇਗੀ ਫ਼ਿਲਮ ‘ਐਨੀ ਹਾਓ ਮਿੱਟੀ ਪਾਓ’

ਹਿਮਾਚਲ ਪ੍ਰਦੇਸ਼ ਦੇ ਸੀ.ਐਮ ਵੱਲੋਂ ਬਾਲੀਵੁੱਡ ਸਾਂਗ ‘ਹਮ ਨਾ ਹਾਰੇਗੇਂ’ ਲੋਕ-ਅਰਪਣ ਕਰਨ ਦੀ ਰਸਮ ਅਦਾ , ‘ਧਮਾਕਾ ਰਿਕਾਰਡਜ਼’ ਵੱਲੋਂ ਵੱਖ ਵੱਖ ਪਲੇਟਫ਼ਾਰਮਜ਼ ਤੇ ਕੀਤਾ ਗਿਆ ਜਾਰੀ

ਹਿਮਾਚਲ ਪ੍ਰਦੇਸ਼ ਦੇ ਸੀ.ਐਮ ਵੱਲੋਂ ਬਾਲੀਵੁੱਡ ਸਾਂਗ ‘ਹਮ ਨਾ ਹਾਰੇਗੇਂ’ ਲੋਕ-ਅਰਪਣ ਕਰਨ ਦੀ ਰਸਮ ਅਦਾ , ‘ਧਮਾਕਾ ਰਿਕਾਰਡਜ਼’ ਵੱਲੋਂ ਵੱਖ ਵੱਖ ਪਲੇਟਫ਼ਾਰਮਜ਼ ਤੇ ਕੀਤਾ ਗਿਆ ਜਾਰੀ

ਗੁਰਭਜਨ ਗਿੱਲ ਦਾ ਰੁਬਾਈ ਸੰਗ੍ਰਹਿ ‘ਜਲ ਕਣ’ ਮਾਨਵੀ ਹਿਤਾਂ ਦਾ ਪਹਿਰੇਦਾਰ

ਗੁਰਭਜਨ ਗਿੱਲ ਦਾ ਰੁਬਾਈ ਸੰਗ੍ਰਹਿ ‘ਜਲ ਕਣ’ ਮਾਨਵੀ ਹਿਤਾਂ ਦਾ ਪਹਿਰੇਦਾਰ

ਪੰਜਾਬੀ ਫਿਲਮ ਤੇ ਟੀਵੀ ਐਕਟਰਜ਼ ਐਸੋਸੀਏਸ਼ਨ ‘ਪਫਟਾ’ ਵਲੋਂ ਸਥਾਪਨਾ ਦਿਵਸ ਆਯੋਜਿਤ

ਪੰਜਾਬੀ ਫਿਲਮ ਤੇ ਟੀਵੀ ਐਕਟਰਜ਼ ਐਸੋਸੀਏਸ਼ਨ ‘ਪਫਟਾ’ ਵਲੋਂ ਸਥਾਪਨਾ ਦਿਵਸ ਆਯੋਜਿਤ

ਨੇਤਾਵਾਂ ਦੀ ਬਦਜੁਬਾਨੀ ਅਤੇ ਹੜ੍ਹਾਂ  ਨਾਲ ਸੂਬੇ ਦਾ ਹੋ ਰਿਹੈ ਭਾਰੀ ਨੁਕਸਾ

ਨੇਤਾਵਾਂ ਦੀ ਬਦਜੁਬਾਨੀ ਅਤੇ ਹੜ੍ਹਾਂ ਨਾਲ ਸੂਬੇ ਦਾ ਹੋ ਰਿਹੈ ਭਾਰੀ ਨੁਕਸਾ

ਜਸਮੇਰ ਸਿੰਘ ਹੋਠੀ ਦੀ ਪੁਸਤਕ ‘ਸਭੇ ਰੁਤੀ ਚੰਗੀਆ’ ਵਹਿਮਾਂ ਭਰਮਾਂ ਦਾ ਖੰਡਨ

ਜਸਮੇਰ ਸਿੰਘ ਹੋਠੀ ਦੀ ਪੁਸਤਕ ‘ਸਭੇ ਰੁਤੀ ਚੰਗੀਆ’ ਵਹਿਮਾਂ ਭਰਮਾਂ ਦਾ ਖੰਡਨ

             ਬਾਬੇ ਦੀ ਨਸੀਹਤ

ਬਾਬੇ ਦੀ ਨਸੀਹਤ