Wednesday, April 24, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਮੀਟਿੰਗ ਤੋਂ ਬਾਦ ਨਿਵੇਸਕਾ ਨੇ 25 ਲੱਖ ਲੋਕਾਂ ਦੇ ਦੋਸੀਆਂ ਨਿਰਮਲ ਸਿੰਘ ਭੰਗੂ, ਕੈਪਟਨ ਅਮਰਿੰਦਰ ਸਿੰਘ ਤੇ ਸੁਖਬੀਰ ਸਿੰਘ ਬਾਦਲ ਦੇ ਪੁਤਲੇ ਫੂਕੇ-- ਰਾਏਪੁਰ।

September 26, 2021 11:18 PM


ਮੀਟਿੰਗ ਤੋਂ ਬਾਦ ਨਿਵੇਸਕਾ ਨੇ 25 ਲੱਖ ਲੋਕਾਂ ਦੇ ਦੋਸੀਆਂ ਨਿਰਮਲ ਸਿੰਘ ਭੰਗੂ, ਕੈਪਟਨ ਅਮਰਿੰਦਰ ਸਿੰਘ ਤੇ ਸੁਖਬੀਰ ਸਿੰਘ ਬਾਦਲ ਦੇ ਪੁਤਲੇ ਫੂਕੇ-- ਰਾਏਪੁਰ। 
26/9/2021 (           ) ਅੱਜ ਪਰਲ ਕੰਪਨੀ ਤੋਂ ਪੀੜਤ ਨਿਵੇਸਕਾ ਦੀ ਮੀਟਿੰਗ ਇਨਸਾਫ਼ ਦੀ ਆਵਾਜ਼ ਜਥੇਬੰਦੀ ਪੰਜਾਬ ਦੀ ਪੰਜਾਬ ਦੇ ਮੁੱਖ ਬੁਲਾਰਾ ਸੂਬੇਦਾਰ ਮੇਜਰ ਜਗਦੇਵ ਸਿੰਘ ਰਾਏਪੁਰ ਦੀ ਅਗਵਾਈ ਹੇਠ ਗੁਰੂ ਤੇਗ ਬਹਾਦੁਰ ਗੁਰਦੁਆਰਾ ਸਾਹਿਬ ਬੁਢਲਾਡਾ ਵਿੱਚ ਹੋਈ। ਮੀਟਿੰਗ ਵਿੱਚ ਪਰਲ ਕੰਪਨੀ ਤੇ ਹੋਰ ਚਿੱਟ ਫੰਡ ਕੰਪਨੀਆਂ ਤੋਂ ਪੀੜਤ ਲੋਕਾਂ ਨੂੰ ਸੰਬੋਧਨ ਕਰਦਿਆਂ ਸੂਬੇਦਾਰ ਮੇਜਰ ਜਗਦੇਵ ਸਿੰਘ ਰਾਏਪੁਰ ਨੇ ਕਿਹਾ ਕਿ ਕੇਦਰ ਸਰਕਾਰ ਦੇ ਵਿਭਾਗ ਐਮ ਸੀ ਏ ਰਾਹੀਂ ਪ੍ਰਾਈਵੇਟ ਕੰਪਨੀਆਂ ਨੂੰ ਲਾਇਸੰਸ ਦਿਤੇ ਜਾਂਦੇ ਹਨ ਅਤੇ ਰਾਜ ਸਰਕਾਰਾਂ ਰਾਹੀਂ ਉਨ੍ਹਾਂ ਨੂੰ ਪਰਮੋਟ ਕੀਤਾ ਜਾਂਦਾ ਹੈ ਅਤੇ ਫਿਰ ਸੇਬੀ ਤੇ ਈ ਡੀ ਰਾਹੀਂ ਬੰਦ ਕਰ ਦਿੱਤਾ ਜਾਂਦਾ ਹੈ, ਜਿਸ ਕਰਕੇ ਗਰੀਬ ਨਿਵੇਸਕਾ ਦਾ ਲੱਖਾਂ ਰੁਪਿਆ ਕੰਪਨੀਆਂ ਵਿੱਚ ਡੁੱਬ ਜਾਦਾਂ ਹੈ। ਸੂਬੇਦਾਰ ਮੇਜਰ ਜਗਦੇਵ ਸਿੰਘ ਰਾਏਪੁਰ ਨੇ ਕਿਹਾ ਕਿ 2002 ਤੋ 2007 ਤੱਕ ਕਾਗਰਸ ਸਰਕਾਰ ਸਮੇਂ ਕੈਪਟਨ ਅਮਰਿੰਦਰ ਸਿੰਘ ਨੇ ਪਰਲ ਕੰਪਨੀ ਨੂੰ 582 ਕਰੌੜ ਰੁਪਏ ਦੇ ਮੈਗਾ ਪ੍ਰੋਜੈਕਟ ਬਨੂੰੜ, ਮੋਹਾਲੀ ਤੇ ਚੰਡੀਗੜ੍ਹ ਵਿੱਚ ਦੇ ਕੇ ਪਰਮੋਟ ਕੀਤਾ ਸੀ ਅਤੇ ਆਕਾਲੀ ਦਲ ਦੀ ਸਰਕਾਰ ਸਮੇਂ ਸੁਖਬੀਰ ਸਿੰਘ ਬਾਦਲ ਨੇ ਨਿਰਮਲ ਸਿੰਘ ਭੰਗੂ ਨਾਲ ਮਿਲਕੇ ਪਰਲ ਕੰਪਨੀ ਤੋਂ ਪਰਲਜ਼ ਵਰਡ ਕਬੱਡੀ ਕੱਪ ਕਰਵਾਕੇ ਪਰਮੋਟ ਕੀਤਾ ਸੀ। ਇਸ ਕਰਕੇ ਪੰਜਾਬ ਦੇ 25 ਲੱਖ ਲੋਕਾਂ ਦਾ 10 ਹਜ਼ਾਰ ਕਰੌੜ ਰੁਪਿਆ ਪਰਲ ਕੰਪਨੀ ਵਿੱਚ ਡੁਬਿਆ ਹੈ। ਇਨਸਾਫ਼ ਦੀ ਆਵਾਜ਼ ਜਥੇਬੰਦੀ ਸ. ਮਹਿੰਦਰਪਾਲ ਸਿੰਘ ਦਾਨਗੜ੍ਹ ਦੀ ਅਗਵਾਈ ਵਿੱਚ 7 ਸਾਲਾਂ ਤੋਂ ਲੰਬਾ ਤੇ ਤਿਖਾਂ ਸੰਘਰਸ਼ ਕਰ ਰਹੀ ਹੈ, ਲੋਕਾਂ ਦੇ ਪੈਸੇ ਵਿਆਜ਼ ਸਮੇਤ ਵਾਪਸ ਕਰਵਾਉਣ ਲਈ। ਮਾਨਯੋਗ ਸੁਪਰੀਮ ਕੋਰਟ ਨੇ 2 ਫਰਵਰੀ, 2016 ਵਿੱਚ ਫੈਸਲਾ ਨਿਵੇਸਕਾ ਦੇ ਹੱਕ ਵਿੱਚ ਦਿਤਾ ਸੀ ਕਿ ਪਰਲ ਕੰਪਨੀ ਦੀਆਂ ਜਮੀਨਾਂ (ਪ੍ਰਾਪਰਟੀਆਂ) ਵੇਚਕੇ ਗਰੀਬ ਨਿਵੇਸਕਾ ਦਾ ਪੈਸਾ ਵਿਆਜ਼ ਸਮੇਤ ਵਾਪਸ ਕੀਤਾ ਜਾਵੇ। ਪਰ ਲੌਢਾ ਕਮੇਟੀ ਤੇ ਸੇਬੀ ਦੀ ਢਿੱਲੀ ਕਾਰਗੁਜ਼ਾਰੀ ਕਾਰਣ ਅਜੇ ਤੱਕ ਗਰੀਬ ਨਿਵੇਸਕ ਦਰ ਦਰ ਦੀਆਂ ਠੋਕਰਾਂ ਖਾ ਰਹੇ ਹਨ। ਪੰਜਾਬ ਵਿੱਚ ਪਰਲ ਕੰਪਨੀ ਦੀਆਂ ਜਮੀਨਾਂ ਉਤੇ ਮਾਲ ਮਹਿਕਮੇ ਨਾਲ ਮਿਲਕੇ ਸਤਾਧਾਰੀ ਲੋਕ ਕਾਬਜ ਹਨ। ਇਸ ਕਰਕੇ ਇਨਸਾਫ਼ ਦੀ ਆਵਾਜ਼ ਜਥੇਬੰਦੀ ,ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਗਰਸ ਦੇ ਪ੍ਧਾਨ ਨਵਜੋਤ ਸਿੰਘ ਸਿੱਧੂ ਤੋਂ ਮੰਗ ਕਰਦੀ ਹੈ ਕਿ ਪੰਜਾਬ ਵਿੱਚ ਪਰਲ ਕੰਪਨੀ ਦੀਆਂ ਜਮੀਨਾਂ ਤੋਂ ਨਜਾਇਜ਼ ਕਬਜ਼ੇ ਹਟਾ ਕੇ ਪੋ੍ਪਰਟੀਆ ਵੇਚਕੇ ਮਾਨਯੋਗ ਸੁਪਰੀਮ ਕੋਰਟ ਦੇ ਫੈਸਲੇ ਮੁਤਾਬਿਕ ਨਿਵੇਸਕਾ ਦੇ ਪੈਸੇ ਵਿਆਜ਼ ਸਮੇਤ ਵਾਪਸ ਦਿਤੇ ਜਾਣ। ਮੀਟਿੰਗ ਵਿੱਚ ਸਰਬਸੰਮਤੀ ਨਾਲ ਵਿਧਾਨ ਸਭਾ ਹਲਕਾ ਬੁਢਲਾਡਾ ਦੀ ਇਨਸਾਫ਼ ਦੀ ਆਵਾਜ਼ ਜਥੇਬੰਦੀ ਦੀ ਚੋਣ ਸੂਬੇਦਾਰ ਮੇਜਰ ਜਗਦੇਵ ਸਿੰਘ ਰਾਏਪੁਰ ਦੀ ਅਗਵਾਈ ਵਿੱਚ ਕੀਤੀ ਗਈ ਹੈ। ਵਿਧਾਨ ਸਭਾ ਹਲਕਾ ਬੁਢਲਾਡਾ ਦਾ ਪ੍ਧਾਨ- ਪਰਗਟ ਸਿੰਘ ਫੁਲੂਵਾਲਾ ਡੋਡ, ਮੀਤ ਪ੍ਰਧਾਨ-ਜਗਜੀਤ ਸਿੰਘ ਬੁਢਲਾਡਾ, ਜਨਰਲ ਸਕੱਤਰ-ਹਰਵਿੰਦਰ ਕੁਮਾਰ ਹੈਪੀ ਬੁੜਾਵਾਲ, ਲੀਗਲ ਇਚਾਰਜ-ਬਲਦੇਵ ਸਿੰਘ ਕਾਲੀਆਂ, ਖਜਾਨਚੀ-ਮਾਸਟਰ ਕਲਾਧਾਰੀ ਸਰਮਾ, ਸੋਸਲ ਮੀਡੀਆ ਇਚਾਰਜ- ਕਿ੍ਸਨ ਸਰਮਾ ਅਤੇ ਸਹਾਇਕ ਲੀਗਲ ਇਚਾਰਜ-ਕੇਸੋ ਰਾਮ ਸਰਮਾ ਜੀ ਨੂੰ ਲਾਇਆ ਗਿਆ ਹੈ। ਮੀਟਿੰਗ ਤੋਂ ਬਾਦ ਪਰਲ ਕੰਪਨੀ ਦੇ ਪੰਜਾਬ ਦੇ 25 ਲੱਖ ਨਿਵੇਸਕਾ ਨਾਲ 10 ਹਜਾਰ ਕਰੌੜ ਰੁਪਏ ਦੀ ਵੱਜੀ ਠੱਗੀ ਦੇ ਮੁੱਖ ਤਿੰਨ ਦੋਸੀਆਂ ਨਿਰਮਲ ਸਿੰਘ ਭੰਗੂ, ਕੈਪਟਨ ਅਮਰਿੰਦਰ ਸਿੰਘ ਤੇ ਸੁਖਬੀਰ ਸਿੰਘ ਬਾਦਲ ਦੇ ਪੁਤਲੇ ਕੈਪਟਨ ਕੇ ਕੇ ਗੌੜ ਚੋਕ ਬੁਢਲਾਡਾ ਵਿੱਚ ਫੂਕੇ ਗਏ। ਨਿਵੇਸਕਾ ਨੇ ਤਿੰਨਾਂ ਦੋਸੀਆਂ ਦੇ ਖਿਲਾਫ਼ ਰੱਜਕੇ ਨਾਅਰੇਬਾਜ਼ੀ ਕੀਤੀ। ਪਰਲ ਕੰਪਨੀ ਤੋਂ ਪੀੜਤ ਨਿਵੇਸਕਾ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜਲਦੀ ਹੀ ਪੰਜਾਬ ਪੱਧਰ ਤੇ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਮੀਟਿੰਗ ਨੂੰ ਸੂਬੇਦਾਰ ਮੇਜਰ ਜਗਦੇਵ ਸਿੰਘ ਰਾਏਪੁਰ ਤੋਂ ਇਲਾਵਾ ਨਾਇਬ ਸਿੰਘ ਖੜਿਆਲ, ਪਰਗਟ ਸਿੰਘ ਫੁਲੂਵਾਲਾ ਡੋਡ, ਬਲਦੇਵ ਸਿੰਘ ਕਾਲੀਆਂ, ਮਾਸਟਰ ਕਲਾਧਾਰੀ ਸਰਮਾ, ਕੇਸੋ ਰਾਮ ਸਰਮਾ ਤੇ ਕਰਨੈਲ ਸਿੰਘ ਢਿਲੋਂ ਨੇ ਸੰਬੋਧਨ ਕੀਤਾ।

Have something to say? Post your comment

More From Punjab

ਲਾਲਜੀਤ ਭੁੱਲਰ ਨੇ ਸਵਰਨਕਾਰ ਭਾਈਚਾਰੇ ਤੇ ਰਾਮਗੜੀਆ ਭਾਈਚਾਰੇ ਤੋਂ ਮੰਗੀ ਮਾਫ਼ੀ, ਕਿਹਾ- ਸਾਰੇ ਭਾਈਚਾਰਿਆਂ ਦਾ ਸਨਮਾਨ ਕਰਦਾਂ

ਲਾਲਜੀਤ ਭੁੱਲਰ ਨੇ ਸਵਰਨਕਾਰ ਭਾਈਚਾਰੇ ਤੇ ਰਾਮਗੜੀਆ ਭਾਈਚਾਰੇ ਤੋਂ ਮੰਗੀ ਮਾਫ਼ੀ, ਕਿਹਾ- ਸਾਰੇ ਭਾਈਚਾਰਿਆਂ ਦਾ ਸਨਮਾਨ ਕਰਦਾਂ

ਭਾਜਪਾ ਨੂੰ ਵੱਡਾ ਝਟਕਾ, ਵਿਜੇ ਸਾਂਪਲਾ ਦਾ ਭਤੀਜਾ ਰੌਬਿਨ ਸਾਂਪਲਾ ਆਪ 'ਚ ਸ਼ਾਮਲ

ਭਾਜਪਾ ਨੂੰ ਵੱਡਾ ਝਟਕਾ, ਵਿਜੇ ਸਾਂਪਲਾ ਦਾ ਭਤੀਜਾ ਰੌਬਿਨ ਸਾਂਪਲਾ ਆਪ 'ਚ ਸ਼ਾਮਲ

ਚੰਗੇ ਕਿਰਦਾਰ ਵਾਲੇ ਪੰਜਾਬ ਪ੍ਰਸਤ ਉਮੀਦਵਾਰਾਂ ਨੂੰ ਜਿਤਾਉਣ ਪੰਜਾਬ ਦੇ ਲੋਕ-ਸੁਖਦੇਵ ਸਿੰਘ ਭੌਰ

ਚੰਗੇ ਕਿਰਦਾਰ ਵਾਲੇ ਪੰਜਾਬ ਪ੍ਰਸਤ ਉਮੀਦਵਾਰਾਂ ਨੂੰ ਜਿਤਾਉਣ ਪੰਜਾਬ ਦੇ ਲੋਕ-ਸੁਖਦੇਵ ਸਿੰਘ ਭੌਰ

ਢਾਈ ਕਿਲੋ ਅਫੀਮ ਤੇ 10 ਕਿਲੋ ਭੁੱਕੀ ਸਮੇਤ ਦਿੜ੍ਹਬਾ ਪੁਲਿਸ ਨੇ ਤਿੰਨ ਅਪਰਾਧੀ ਕੀਤੇ ਕਾਬੂ

ਢਾਈ ਕਿਲੋ ਅਫੀਮ ਤੇ 10 ਕਿਲੋ ਭੁੱਕੀ ਸਮੇਤ ਦਿੜ੍ਹਬਾ ਪੁਲਿਸ ਨੇ ਤਿੰਨ ਅਪਰਾਧੀ ਕੀਤੇ ਕਾਬੂ

ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦੋ ਸਰੂਪ ਅਗਨ ਭੇਂਟ

ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦੋ ਸਰੂਪ ਅਗਨ ਭੇਂਟ

ਕਾਂਗਰਸ ਦੇ ਸਾਬਕਾ MLA ਅੰਗਦ ਸੈਣੀ ਦਾ ਐਕਸੀਡੈਂਟ, ਮੈਕਸ ਹਸਪਤਾਲ 'ਚ ਜ਼ੇਰੇ ਇਲਾਜ

ਕਾਂਗਰਸ ਦੇ ਸਾਬਕਾ MLA ਅੰਗਦ ਸੈਣੀ ਦਾ ਐਕਸੀਡੈਂਟ, ਮੈਕਸ ਹਸਪਤਾਲ 'ਚ ਜ਼ੇਰੇ ਇਲਾਜ

ਬਿਨਾਂ ਓਟੀਪੀ ਦੇ ਮੋਬਾਈਲ ਹੈਕਰਾਂ ਵੱਲੋਂ ਕਾਰੋਬਾਰੀ ਦੇ ਖਾਤੇ ’ਚੋਂ 35 ਲੱਖ ਰੁਪਏ ਚੋਰੀ

ਬਿਨਾਂ ਓਟੀਪੀ ਦੇ ਮੋਬਾਈਲ ਹੈਕਰਾਂ ਵੱਲੋਂ ਕਾਰੋਬਾਰੀ ਦੇ ਖਾਤੇ ’ਚੋਂ 35 ਲੱਖ ਰੁਪਏ ਚੋਰੀ

Lok Sabha Election 2024 : ਕੇਪੀ ਦੇ ਪਾਲਾ ਬਦਲਣ ਨਾਲ ਦਿਲਚਸਪ ਹੋਈ ਜਲੰਧਰ ਸੀਟ, ਕੁੜਮਾਂ ਵਿਚਾਲੇ ਹੈ ਮੁਕਾਬਲਾ

Lok Sabha Election 2024 : ਕੇਪੀ ਦੇ ਪਾਲਾ ਬਦਲਣ ਨਾਲ ਦਿਲਚਸਪ ਹੋਈ ਜਲੰਧਰ ਸੀਟ, ਕੁੜਮਾਂ ਵਿਚਾਲੇ ਹੈ ਮੁਕਾਬਲਾ

ਪਟਿਆਲਾ 'ਚ ਕੇਕ ਖਾਣ ਨਾਲ ਬੱਚੀ ਦੀ ਮੌਤ ਦਾ ਨਵਾਂ ਖੁਲਾਸਾ, ਬੇਕਰੀ 'ਚ ਮਿਠਾਸ ਲਈ ਵੱਡੀ ਮਾਤਰਾ 'ਚ ਕੀਤੀ ਗਈ ਸੈਕਰੀਨ ਦੀ ਵਰਤੋਂ

ਪਟਿਆਲਾ 'ਚ ਕੇਕ ਖਾਣ ਨਾਲ ਬੱਚੀ ਦੀ ਮੌਤ ਦਾ ਨਵਾਂ ਖੁਲਾਸਾ, ਬੇਕਰੀ 'ਚ ਮਿਠਾਸ ਲਈ ਵੱਡੀ ਮਾਤਰਾ 'ਚ ਕੀਤੀ ਗਈ ਸੈਕਰੀਨ ਦੀ ਵਰਤੋਂ

ਸੇਵਾਮੁਕਤ ਏਐੱਸਆਈ ਦੇ ਪੁੱਤਰ ਦੀ ਗੋਲੀ ਮਾਰ ਕੇ ਹੱਤਿਆ, ਡੇਢ ਮਹੀਨਾ ਪਹਿਲਾਂ ਜੇਲ੍ਹ ਤੋਂ ਜਮਾਨਤ ’ਤੇ ਆਇਆ ਸੀ ਰੁਪਿੰਦਰ

ਸੇਵਾਮੁਕਤ ਏਐੱਸਆਈ ਦੇ ਪੁੱਤਰ ਦੀ ਗੋਲੀ ਮਾਰ ਕੇ ਹੱਤਿਆ, ਡੇਢ ਮਹੀਨਾ ਪਹਿਲਾਂ ਜੇਲ੍ਹ ਤੋਂ ਜਮਾਨਤ ’ਤੇ ਆਇਆ ਸੀ ਰੁਪਿੰਦਰ