Friday, April 19, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਭਾਰਤ ਬੰਦ ਦੇ ਸੱਦੇ ਦੇ ਸਮਰਥਨ ’ਚ ਮਹਾਰਾਸ਼ਟਰ ਦਾ ਸਿੱਖ ਭਾਈਚਾਰਾ ਵਾਸ਼ੀ ਵਿਖੇ ਸੜਕਾਂ ’ਤੇ ਉੱਤਰਦਿਆਂ ਕੀਤਾ ਰੋਸ ਪ੍ਰਦਰਸ਼ਨ।

September 27, 2021 10:45 PM
ਭਾਰਤ ਬੰਦ ਦੇ ਸੱਦੇ ਦੇ ਸਮਰਥਨ ’ਚ ਮਹਾਰਾਸ਼ਟਰ ਦਾ ਸਿੱਖ ਭਾਈਚਾਰਾ ਵਾਸ਼ੀ ਵਿਖੇ ਸੜਕਾਂ ’ਤੇ ਉੱਤਰਦਿਆਂ ਕੀਤਾ ਰੋਸ ਪ੍ਰਦਰਸ਼ਨ। 
ਖੇਤੀ ਬਾਰੇ ਕਾਲੇ ਕਾਨੂੰਨ ਵਾਪਸ ਲਵੇ ਕੇਂਦਰ ਸਰਕਾਰ : ਭਾਈ ਜਸਪਾਲ ਸਿੰਘ ਸਿੱਧੂ 
ਅੰਮ੍ਰਿਤਸਰ/ ਮੁੰਬਈ 27 ਸਤੰਬਰ (   ਕੁਲਜੀਤ ਸਿੰਘ    ) ਮਹਾਰਾਸ਼ਟਰ ਦੇ ਸਿੱਖ ਭਾਈਚਾਰੇ ਨੇ ਸੰਯੁਕਤ ਕਿਸਾਨ ਮੋਰਚੇ ਦੀ 27 ਦੀ ਭਾਰਤ ਬੰਦ ਦੇ ਸੱਦੇ ਦਾ ਸਮਰਥਨ ਕਰਦਿਆਂ ਅੱਜ ਸੁਪਰੀਮ ਕੌਂਸਲ ਨਵੀਂ ਮੁੰਬਈ  ਗੁਰਦੁਆਰਾ ਦੇ ਚੇਅਰਮੈਨ ਭਾਈ ਜਸਪਾਲ ਸਿੰਘ ਸਿੱਧੂ ਦੀ ਅਗਵਾਈ ’ਚ ਨਵੀਂ ਮੁੰਬਈ ਦੇ ਵਾਸ਼ੀ ਵਿਖੇ ਕਿਸਾਨਾਂ ਦੇ ਹੱਕ ਵਿਚ ਅਤੇ ਕੇਂਦਰ ਸਰਕਾਰ ਵਿਰੁੱਧ ਸ਼ਾਂਤਮਈ ਪਰ ਜ਼ਬਰਦਸਤ ਰੋਸ ਪ੍ਰਦਰਸ਼ਨ ਕਰਦਿਆਂ ਸਥਾਨਕ ਲੋਕਾਂ ਅਤੇ ਸਰਕਾਰ ਦਾ ਧਿਆਨ ਖਿੱਚਿਆ। 
ਸੈਂਕੜੇ ਹੀ ਉਤਸ਼ਾਹਿਤ ਸਿੱਖਾਂ ਜਿਨ੍ਹਾਂ ’ਚ ਭਾਰੀ ਗਿਣਤੀ ਔਰਤਾਂ ਦੀ ਵੀ ਸੀ ਨੇ ਸੜਕ ਦੇ ਕਿਨਾਰੇ ਬੈਨਰ ਅਤੇ ਕਿਸਾਨੀ ਦੇ ਹੱਕ ’ਚ ਲਿਖੀਆਂ ਹੋਈਆਂ ਤਖ਼ਤੀਆਂ ਚੁੱਕੀਆਂ ਹੋਈਆਂ ਸਨ, ਜਿਨ੍ਹਾਂ ’ਤੇ ਕਾਲੇ ਕਾਨੂੰਨ ਵਾਪਸ ਲਓ, ਅਸੀਂ ਕਿਸਾਨਾਂ ਦੇ ਪੁੱਤਰ ਹਾਂ, ਨੋ ਫਾਰਮਰ ਨੋ ਫੂਡ, ਕਿਸਾਨ ਮਜ਼ਦੂਰ ਏਕਤਾ ਜ਼ਿੰਦਾਬਾਦ, ਕਿਸਾਨੀ ਜ਼ਿੰਦਾਬਾਦ, ਕਿਸਾਨਾਂ ਦੀ ਸਪੋਰਟ ਕਰੋ ਆਦਿ ਲਿਖੇ ਹੋਏ ਸਨ। ਪ੍ਰੋ: ਸਰਚਾਂਦ ਸਿੰਘ ਅਨੁਸਾਰ ਇਸ ਮੌਕੇ ਰੋਸ ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਸੁਪਰੀਮ ਕੌਂਸਲ ਨਵੀਂ ਮੁੰਬਈ  ਗੁਰਦੁਆਰਾ ਦੇ ਚੇਅਰਮੈਨ ਭਾਈ ਜਸਪਾਲ ਸਿੰਘ ਸਿੱਧੂ ਨੇ ਦੇਸ਼ ਵਿਆਪੀ ਕਿਸਾਨ ਸੰਘਰਸ਼ ਦੇ ਹੱਕ ਵਿਚ ਨਿੱਤਰਦਿਆਂ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੂੰ ਖੇਤੀ ਸੰਬੰਧੀ ਪਾਸ ਕੀਤੇ ਗਏ ਤਿੰਨੇ ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ ਕੀਤੀ ਹੈ। ਉਨ੍ਹਾਂ ਅਫ਼ਸੋਸ ਪ੍ਰਗਟ ਕਰਦਿਆਂ ਕਿਹਾ ਕਿ ਦੇਸ਼ ਦਾ ਕਿਸਾਨ ਕੇਂਦਰ ਸਰਕਾਰ ਦੁਆਰਾ ਪਾਸ ਕੀਤੇ ਤਿੰਨ ਖੇਤੀਬਾੜੀ ਬਿੱਲਾਂ ਦਾ ਪਿਛਲੇ ਇਕ ਸਾਲ ਤੋਂ 700 ਤੋਂ ਵੱਧ ਕੀਮਤੀ ਜਾਨਾਂ ਕੁਰਬਾਨ ਕਰਦਿਆਂ ਦਿਲੀ ਦੀਆਂ ਸਰਹੱਦਾਂ ’ਤੇ ਮੋਰਚਾ ਲਗਾ ਕੇ ਜ਼ਬਰਦਸਤ ਵਿਰੋਧ ਕਰ ਰਹੇ ਹਨ ਅਤੇ ਇਸ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ। ਪਰ ਕੇਂਦਰ ਸਰਕਾਰ ਕਿਸਾਨਾਂ ਦੀ ਮੰਗ ਪ੍ਰਤੀ ਸੰਜੀਦਗੀ ਨਹੀਂ ਦਿਖਾ ਰਹੀ ਹੈ। ਉਨ੍ਹਾਂ ਕਿਹਾ ਕਿ ਮਹਾਰਾਸ਼ਟਰ ਦਾ ਸਿੱਖ ਭਾਈਚਾਰਾ ਕਿਸਾਨਾਂ ਨਾਲ ਡਟ ਕੇ ਖੜ੍ਹਾ ਹੈ। ਇਸ ਮੌਕੇ ਭਾਈ ਜਸਪਾਲ ਸਿੰਘ ਸਿੱਧੂ ਨਾਲ ਪੰਜਾਬੀ ਕਲਚਰ ਐਸੋਸੀਏਸ਼ਨ ਦੇ ਚੇਅਰਮੈਨ ਕਮਾਂਡਰ ਗੁਰਬਖ਼ਸ਼ ਸਿੰਘ, ਸੈਕਟਰੀ ਸ: ਮੇਹਰ ਸਿੰਘ ਰੰਧਾਵਾ, ਵਾਸ਼ੀ ਗੁਰਦੁਆਰਾ ਦੇ ਪ੍ਰਧਾਨ ਤੇਜਿੰਦਰ ਸਿੰਘ, ਗੁ: ਪਨਵੇਲ ਦੇ ਪ੍ਰਧਾਨ ਸ: ਹਰਵਿੰਦਰ ਸਿੰਘ ਬੁਟਰ, ਗੁ: ਕਲਮਬੋਲੀ ਦੇ ਪ੍ਰਧਾਨ ਸ: ਜੋਗਿੰਦਰ ਸਿੰਘ,  ਨਰੂਲ ਗੁ: ਦੇ ਪ੍ਰਧਾਨ ਸ: ਗਿਆਨ ਸਿੰਘ, ਗੁ: ਅਰੌਲੀ ਦੇ ਪ੍ਰਧਾਨ ਅਮਰਪਾਲ ਸਿੰਘ,  ਗੁ: ਖਾਰਗੜ ਤੋਂ ਸਤਨਾਮ ਸਿੰਘ ਮਾਨ ਤੇ ਪ੍ਰਤਾਪ ਸਿੰਘ ਭੈਲ, ਕਾਮੋਥੇ ਗੁ: ਸਾਹਿਬ ਦੇ ਪ੍ਰਧਾਨ ਚਰਨਦੀਪ ਸਿੰਘ, ਗੁ: ਅਰੌਲੀ ਤੋਂ ਅਮਰਜੀਤ ਸਿੰਘ, ਕੋਪਰ ਖੈਰਨੇ ਦੇ ਪ੍ਰਧਾਨ ਇੰਦਰ ਪ੍ਰੀਤ ਸਿੰਘ, ਹੀਰਾ ਸਿੰਘ ਪੱਡਾ, ਬਲਦੇਵ ਸਿੰਘ ਸੰਧੂ, ਅਮਰਜੀਤ ਸਿੰਘ ਰੰਧਾਵਾ, ਬੂਟਾ ਸਿੰਘ ਘੁਮਾਣ, ਪਿਆਰਾ ਸਿੰਘ ਕੈਨੇਡਾ, ਸਰਵਨ ਸਿੰਘ ਸੰਧੂ ਇੰਗਲੈਂਡ, ਕੁਲਬੀਰ ਸਿੰਘ ਸੰਧੂ ਤੇ ਇਕਬਾਲ ਸਿੰਘ ਰੰਧਾਵਾ ਵੀ ਮੌਜੂਦ ਸਨ।

Have something to say? Post your comment

More From Punjab

ਸ਼ਾਰਟ ਸ਼ਰਕਟ ਹੋਣ ਨਾਲ ਫਰਨੀਚਰ ਹਾਊਸ ਨੂੰ ਲੱਗੀ ਅੱਗ, ਲੱਖਾਂ ਰੁਪਏ ਦਾ ਹੋਇਆ ਨੁਕਸਾਨ

ਸ਼ਾਰਟ ਸ਼ਰਕਟ ਹੋਣ ਨਾਲ ਫਰਨੀਚਰ ਹਾਊਸ ਨੂੰ ਲੱਗੀ ਅੱਗ, ਲੱਖਾਂ ਰੁਪਏ ਦਾ ਹੋਇਆ ਨੁਕਸਾਨ

ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ, ਪੁਲਿਸ ਨੇ ਅਣਪਛਾਤੇ ਖ਼ਿਲਾਫ਼ ਮਾਮਲਾ ਕੀਤਾ ਦਰਜ

ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ, ਪੁਲਿਸ ਨੇ ਅਣਪਛਾਤੇ ਖ਼ਿਲਾਫ਼ ਮਾਮਲਾ ਕੀਤਾ ਦਰਜ

ਗੈਂਗਸਟਰ ਬੰਬੀਹਾ ਗੁੁਰੱਪ ਨਾਲ ਸਬੰਧਿਤ 02 ਵਿਅਕਤੀ ਨਜਾਇਜ਼ ਅਸਲੇ ਸਣੇ ਗ੍ਰਿਫ਼ਤਾਰ

ਗੈਂਗਸਟਰ ਬੰਬੀਹਾ ਗੁੁਰੱਪ ਨਾਲ ਸਬੰਧਿਤ 02 ਵਿਅਕਤੀ ਨਜਾਇਜ਼ ਅਸਲੇ ਸਣੇ ਗ੍ਰਿਫ਼ਤਾਰ

ਭਾਜਪਾ ਛੱਡ ਕੇ ਅਕਾਲੀ ਦਲ 'ਚ ਸ਼ਾਮਲ ਹੋਣਗੇ ਵਿਜੇ ਸਾਂਪਲਾ? ਟਿਕਟ ਰੱਦ ਹੋਣ 'ਤੇ ਜਤਾਈ ਨਾਰਾਜ਼ਗੀ, ਸੁਖਬੀਰ ਬਾਦਲ ਨਾਲ ਕੀਤੀ ਮੁਲਾਕਾਤ

ਭਾਜਪਾ ਛੱਡ ਕੇ ਅਕਾਲੀ ਦਲ 'ਚ ਸ਼ਾਮਲ ਹੋਣਗੇ ਵਿਜੇ ਸਾਂਪਲਾ? ਟਿਕਟ ਰੱਦ ਹੋਣ 'ਤੇ ਜਤਾਈ ਨਾਰਾਜ਼ਗੀ, ਸੁਖਬੀਰ ਬਾਦਲ ਨਾਲ ਕੀਤੀ ਮੁਲਾਕਾਤ

PSEB 10th Result : ਪਹਿਲੇ ਤਿੰਨ ਸਥਾਨਾਂ 'ਤੇ ਕੁੜੀਆਂ ਨੇ ਮਾਰੀ ਬਾਜ਼ੀ, ਲੁਧਿਆਣਾ ਦੀ ਅਦਿਤੀ ਨੇ 100 ਫੀਸਦ ਅੰਕਾਂ ਨਾਲ ਕੀਤਾ ਟਾਪ

PSEB 10th Result : ਪਹਿਲੇ ਤਿੰਨ ਸਥਾਨਾਂ 'ਤੇ ਕੁੜੀਆਂ ਨੇ ਮਾਰੀ ਬਾਜ਼ੀ, ਲੁਧਿਆਣਾ ਦੀ ਅਦਿਤੀ ਨੇ 100 ਫੀਸਦ ਅੰਕਾਂ ਨਾਲ ਕੀਤਾ ਟਾਪ

ਨਸ਼ਾ ਬਣਿਆ ਨਾਸੂਰ: ਕੋਟਕਪੂਰਾ 'ਚ ਨਸ਼ੇ ਦੀ ਦਲਦਲ 'ਚ ਫਸੇ ਨੌਜਵਾਨ ਦੀ ਮੌਤ

ਨਸ਼ਾ ਬਣਿਆ ਨਾਸੂਰ: ਕੋਟਕਪੂਰਾ 'ਚ ਨਸ਼ੇ ਦੀ ਦਲਦਲ 'ਚ ਫਸੇ ਨੌਜਵਾਨ ਦੀ ਮੌਤ

ਮਾਸੂਮ ਦਿਲਰੋਜ਼ ਦੀ ਕਾਤਲ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ, ਰੇਤ 'ਚ ਜ਼ਿੰਦਾ ਦਫ਼ਨ ਕਰ ਕੇ ਉਤਾਰਿਆ ਦੀ ਮੌਤ ਦੇ ਘਾਟ

ਮਾਸੂਮ ਦਿਲਰੋਜ਼ ਦੀ ਕਾਤਲ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ, ਰੇਤ 'ਚ ਜ਼ਿੰਦਾ ਦਫ਼ਨ ਕਰ ਕੇ ਉਤਾਰਿਆ ਦੀ ਮੌਤ ਦੇ ਘਾਟ

ਹੁਣ 72 ਘੰਟੇ ਨਹੀਂ, ਸਿਰਫ ਛੇ ਘੰਟਿਆਂ 'ਚ ਮਿਲੇਗੀ ਟੈਸਟ ਰਿਪੋਰਟ, ਸਿਵਲ ਹਸਪਤਾਲ 'ਚ ਜਲਦ ਸ਼ੁਰੂ ਹੋਵੇਗੀ RT PCR ਲੈਬ, PGI ਨੂੰ ਮਿਲੀ ਮਨਜ਼ੂਰੀ

ਹੁਣ 72 ਘੰਟੇ ਨਹੀਂ, ਸਿਰਫ ਛੇ ਘੰਟਿਆਂ 'ਚ ਮਿਲੇਗੀ ਟੈਸਟ ਰਿਪੋਰਟ, ਸਿਵਲ ਹਸਪਤਾਲ 'ਚ ਜਲਦ ਸ਼ੁਰੂ ਹੋਵੇਗੀ RT PCR ਲੈਬ, PGI ਨੂੰ ਮਿਲੀ ਮਨਜ਼ੂਰੀ

ਪੰਜਾਬ ਦੇ ਖੇਤੀਬਾੜੀ ਮੰਤਰੀ ਵੱਲੋਂ ਪੱਤਰਕਾਰਾਂ ਨੂੰ ਨਿਸ਼ਾਨਾ ਬਣਾਉਣਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ - ਇਨਕਲਾਬੀ ਕੇਂਦਰ

ਪੰਜਾਬ ਦੇ ਖੇਤੀਬਾੜੀ ਮੰਤਰੀ ਵੱਲੋਂ ਪੱਤਰਕਾਰਾਂ ਨੂੰ ਨਿਸ਼ਾਨਾ ਬਣਾਉਣਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ - ਇਨਕਲਾਬੀ ਕੇਂਦਰ

ਗਾਇਕ ਅਮਰ ਚਮਕੀਲੇ ਨੂੰ ਸੋਧਣ ਵਾਲੇ ਸਿੱਖ  ਜੁਝਾਰੂ ਕੌਮ ਦੇ ਨਾਇਕ ਹਨ -ਸਿੱਖ ਜਥੇਬੰਦੀਆਂ ਯੂ,ਕੇ

ਗਾਇਕ ਅਮਰ ਚਮਕੀਲੇ ਨੂੰ ਸੋਧਣ ਵਾਲੇ ਸਿੱਖ  ਜੁਝਾਰੂ ਕੌਮ ਦੇ ਨਾਇਕ ਹਨ -ਸਿੱਖ ਜਥੇਬੰਦੀਆਂ ਯੂ,ਕੇ " ਕੌਮੀ ਇਨਸਾਫ ਮੋਰਚੇ ਬਾਰੇ ਹਾਈਕੋਰਟ ਦਾ ਅਦੇਸ਼ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਮਾਣ "