Thursday, April 25, 2024
24 Punjabi News World
Mobile No: + 31 6 39 55 2600
Email id: hssandhu8@gmail.com

Article

ਪੰਜਾਬੀ ਸਿਨੇਮੇ ਦੀ ਸ਼ਾਨ 'ਚ ਵਾਧਾ ਕਰੇਗੀ ਮਨੋਰੰਜਨ ਭਰਪੂਰ ਫ਼ਿਲਮ ‘ਤੀਜਾ ਪੰਜਾਬ’- ਅੰਬਰਦੀਪ

November 28, 2021 11:12 PM

ਪੰਜਾਬੀ ਸਿਨੇਮੇ ਦੀ ਸ਼ਾਨ 'ਚ ਵਾਧਾ ਕਰੇਗੀ ਮਨੋਰੰਜਨ ਭਰਪੂਰ ਫ਼ਿਲਮ ‘ਤੀਜਾ ਪੰਜਾਬ’- ਅੰਬਰਦੀਪ

ਅੰਬਰਦੀਪ ਪੰਜਾਬੀ ਸਿਨਮੇ ਦਾ ਇੱਕ ਸਰਗਰਮ ਨਿਰਮਾਤਾ ਨਿਰਦੇਸ਼ਕ ਤੇ ਅਦਾਕਾਰ ਹੈ ਜਿਸਨੇ ਸਮਾਜ ਨਾਲ ਜੁੜੀਆਂ ਅਹਿਮ
ਕਹਾਣੀਆਂ ਨੂੰ ਆਪਣੀਆਂ ਫ਼ਿਲਮਾਂ ਦਾ ਆਧਾਰ ਬਣਾਇਆ। ਬਤੌਰ ਲੇਖਕ ‘ਅੰਗਰੇਜ਼ ’ਫਿਲਮ ਦੀ ਸਫ਼ਲਤਾ ਨੇ ਉਸਨੂੰ ਪੰਜਾਬੀ
ਦਰਸ਼ਕਾਂ ਵਿੱਚ ਪਛਾਣ ਦਿਵਾਈ। ‘ਗੋਰਿਆਂ ਨੂੰ ਦਫਾ ਕਰੋ, ਅੰਗਰੇਜ਼, ਲਵ ਪੰਜਾਬ’ ਫ਼ਿਲਮਾਂ ਦੇ ਕਹਾਣੀਕਾਰ ਅਤੇ ‘ਲਾਹੋਰੀਏ’,ਭੱਜੋ
ਵੀਰੋ ਵੇ, ਲੌਂਗ ਲਾਚੀ, ਜੋੜੀ ਫ਼ਿਲਮਾਂ ਦਾ ਲੇਖਕ-ਨਿਰਦੇਸ਼ਕ ਅੰਬਰਦੀਪ ਸਿੰਘ ਇੰਨ੍ਹੀਂ ਦਿਨੀਂ ਆਪਣੀ ਨਵੀਂ ਪੰਜਾਬੀ ਫ਼ਿਲਮ ‘ਤੀਜਾ
ਪੰਜਾਬ’ ਲੈ ਕੇ ਆ ਰਿਹਾ ਹੈ। ਜਿਸਨੂੰ ਉਸਨੇ ਬੜ੍ਹੀ ਗੰਭੀਰਤਾ ਨਾਲ ਆਮ ਵਿਸ਼ਿਆਂ ਤੋਂ ਹੱਟ ਕੇ ਲਿਖਿਆ ਹੈ।
ਅਬੋਹਰ ਇਲਾਕੇ ਦੇ ਜੰਮਪਲ ਅੰਬਰਦੀਪ ਨੇ ਪਟਿਆਲਾ ਯੂਨੀਵਰਸਿਟੀ ਤੋਂ ਥੀਏਟਰ ਦੀ ਪੜਾਈ ਕੀਤੀ ਤੇ ਫਿਰ ਆਪਣੀ ਕਿਸਮਤ
ਅਜ਼ਮਾਉਣ ਫ਼ਿਲਮ ਨਗਰੀ ਮੁੰਬਈ ਚਲਾ ਗਿਆ। ਜਿੱਥੇ 10 ਸਾਲ ਕਾਮੇਡੀਅਨ ਕਪਿਲ ਸ਼ਰਮਾਂ ਨਾਲ ਬਤੌਰ ਐਸੋਸੀਏਟ ਕੰਮ
ਕਰਦਿਆ ਫ਼ਿਲਮ ਨਗਰੀ ‘ਚ ਸੰਘਰਸ਼ ਕੀਤਾ। ਪੰਜਾਬੀ ਫ਼ਿਲਮਾਂ ਦਾ ਰਾਹ ਪੱਧਰਾ ਹੋਇਆ ਤਾਂ ਉਸਨੇ ਆਪਣਾ ਧਿਆਨ ਇਧਰ ਕਰ
ਲਿਆ। ਅੰਬਰਦੀਪ ਸਿੰਘ ਪਿਛਲੇ ਸੱਤ ਕੁ ਸਾਲਾਂ ਤੋਂ ਪੰਜਾਬੀ ਫ਼ਿਲਮ ਇੰਡਸਟਰੀ ਵਿੱਚ ਸਰਗਰਮ ਹੈ। ਫ਼ਿਲਮ ‘ਜੱਟ ਐਂਡ ਜੂਲਿਅਟ ’
ਨਾਲ ਕਹਾਣੀ ਤੇ ਸਕਰੀਨ ਪਲੇਅ ਲੇਖਕ ਵਜੋਂ ਆਪਣੀ ਸੁਰੂਆਤ ਕਰਦਿਆਂ ਅੰਬਰਦੀਪ ਨੇ ‘ਵਿਆਹ 70 ਕਿੱਲੋਮੀਟਰ, ਡੈਡੀ ਕੂਲ
ਮੁੰਡੇ ਫੂਲ, ਹੈਪੀ ਗੋ ਹੈਪੀ, ਗੋਰਿਆ ਨੂੰ ਦਫ਼ਾ ਕਰੋ, ਅੰਗਰੇਜ‘ ਲਵ ਪੰਜਾਬ ਸਰਗਣ, ਡਿਸਕੋ ਸਿੰਘ ਫ਼ਿਲਮਾਂ ਲਈ ਯੋਗਦਾਨ
ਪਾਇਆ। ਇਸੇ ਦੌਰਾਨ ‘ਗੋਰਿਆ ਨੂੰ ਦਫ਼ਾ ਕਰੋ’ ਤੇ ‘ਅੰਗਰੇਜ’ ਫ਼ਿਲਮਾਂ ਲਈ ਤਾਂ ਅੰਬਰਦੀਪ ਨੂੰ ਬੈਸਟ ਲੇਖਕ ਦਾ ਐਵਾਰਡ ਵੀ
ਮਿਲਿਆ । ‘ਲਵ ਪੰਜਾਬ, ਸਰਵਣ, ਹਰਜੀਤਾ, ਅਤੇ ਲਾਹੌਰੀਏ‘ ਫ਼ਿਲਮਾਂ ਵਿੱਚ ਉਸਨੇ ਲੇਖਕ ਦੇ ਇਲਾਵਾ ਅਦਾਕਾਰੀ ਵੀ ਕੀਤੀ।
ਭਾਵੇਂ ਦੁਨੀਆਂ ਘੁੰਮ ਆਇਆ ਪਰ ਉਸ ਦੀ ਸਰਹੱਦੀ ਬੋਲੀ ਉਸਦਾ ਫ਼ਿਲਮੀ ਅੰਦਾਜ਼ ਬਣ ਚੁੱਕੀ ਹੈ। ਬਤੌਰ ਅਦਾਕਾਰ, ਲੇਖਕ ਤੇ
ਨਿਰਦੇਸਕ ਉਸਦੀ ਪਹਿਲੀ ਫ਼ਿਲਮ ‘ ਲਾਹੋਰੀਏ‘ ਸੀ ਜਿਸਨੂੰ ਦਰਸ਼ਕਾਂ ਦਾ ਚੰਗਾ ਪਿਆਰ ਮਿਲਿਆ। ਇਸ ਤੋਂ ਬਾਅ ‘ਲੌਂਗ ਲਾਚੀ ਅਤੇ
‘ਅਸ਼ਕੇ‘ ਫ਼ਿਲਮਾਂ ਨਾਲ ਅੰਬਰਦੀਪ ਚਾਰ ਕਦਮ ਅੱਗੇ ਹੀ ਵਧਿਆ। ਅੰਬਰਦੀਪ ਪ੍ਰੋਡਕਸ਼ਨ ਅਤੇ ਓਮ ਜੀ ਸਟਾਰ ਸਟੂਡੀਓ ਦੀ
ਪੇਸ਼ਕਸ 3 ਦਸੰਬਰ ਨੂੰ ਰਿਲੀਜ ਹੋ ਰਹੀ ਇਸ ਫਿਲਮ ‘ਤੀਜਾ ਪੰਜਾਬ’ ਵਿਚ ਅੰਬਰਦੀਪ ਬਤੌਰ ਨਾਇਕ ਅਦਾਕਾਰਾ ‘ਨਿਮਰਤ
ਖਹਿਰਾ’ ਨਾਲ ਨਜ਼ਰ ਆਵੇਗਾ। ਫ਼ਿਲਮ ਵਿਚ ਇੰਨ੍ਹਾਂ ਤੋਂ ਇਲਾਵਾ ‘ਅਦਿਤੀ ਸ਼ਰਮਾ’, ‘ਕਰਮਜੀਤ ਅਨਮੋਲ’, ‘ਹਰਦੀਪ ਗਿੱਲ’,
‘ਨਿਰਮਲ ਰਿਸ਼ੀ’, ‘ਗੁਰਪ੍ਰੀਤ ਕੌਰ ਭੰਗੂ, ‘ਬੀ. ਐਨ. ਸ਼ਰਮਾ’, ‘ਬਲਵਿੰਦਰ ਬੁਲਟ’, ‘ਸੁਖਵਿੰਦਰ ਰਾਜ’, ‘ਗੁਰਤੇਜ ਸਿੰਘ’ ਅਤੇ
‘ਇੰਦਰਜੋਤ ਬਰਾੜ ਨੇ ਵੀ ਅਹਿਮ ਕਿਰਦਾਰ ਨਿਭਾਏ ਹਨ। ਫ਼ਿਲਮ ਦਾ ਸੰਗੀਤ ਜਤਿੰਦਰ ਸ਼ਾਹ ਨੇ ਦਿੱਤਾ ਹੈ। ਫ਼ਿਲਮ ਦੀ ਕਹਾਣੀ ਦੀ
ਗੱਲ ਕਰੀਏ ਤਾਂ ਇਹ ਕਿਸਾਨੀ ਜੀਵਨ ਨਾਲ ਜੁੜੀ ਇੱਕ ਵੱਖਰੀ ਕਿਸਮ ਦੀ ਪਰਿਵਾਰਕ ਕਹਾਣੀ ਹੈ। ਪਰਿਵਾਰਕ ਉਲਝਣਾ ‘ਚ ਫਸੇ
ਮਨੁੱਖ ਨੂੰ ਸਿਆਸੀ ਸੋਚ ਵਾਲੇ ਲੋਕ ਆਪਣੇ ਲਈ ਕਿਵੇਂ ਵਰਤਦੇ ਹਨ ਇਹ ਸਭ ਇਸ ਫ਼ਿਲਮ ਰਾਹੀਂ ਵਿਖਾਇਆ ਗਿਆ ਹੈ।
ਅੰਬਰਦੀਪ ਨੇ ਕਿਹਾ ਕਿ ਇਹ ਇੱਕ ਮਨੋਰੰਜਨ ਭਰਪੂਰ ਫ਼ਿਲਮ ਹੈ ਜੋ ਪੰਜਾਬੀ ਸਿਨੇਮੇ ਦੀ ਸ਼ਾਨ 'ਚ ਵਾਧਾ ਕਰੇਗੀ ਅਤੇ ਹਰ ਵਰਗ ਦੇ
ਦਰਸ਼ਕ ਦਾ ਖੂਬ ਮਨੋਰੰਜਨ ਕਰਨ ਦੇ ਨਾਲ ਨਾਲ ਸਮਾਜਕ ਵਰਤਾਰੇ ਦੀ ਗੱਲ ਵੀ ਕਰੇਗੀ। 3 ਦਸੰਬਰ ਨੂੰ ਰਿਲੀਜ਼ ਹੋਣ ਜਾ ਰਹੀ
ਇਸ ਫ਼ਿਲਮ ਦਾ ਟਰੇਲਰ ਬੀਤੇ ਦਿਨੀਂ ਰਿਲੀਜ ਹੋਇਆ ਹੈ।
ਹਰਜਿੰਦਰ ਸਿੰਘ ਜਵੰਦਾ

Have something to say? Post your comment

More From Article

ਮਾਤਾ ਗੁਜਰ ਕੌਰ ਜੀ ਤੇ ਸਾਹਿਬਜ਼ਾਦਿਆਂ ਦੀਆਂ ਲਾਸਾਨੀ ਸ਼ਹਾਦਤਾਂ ਦੇ ਫਲਸਫੇ ਨੂੰ ਸਮਝੀਏ ,ਵੀਚਾਰੀਏ ਕਿ ਇਹ ਸ਼ਹਾਦਤਾਂ ਕੀ ਸਬਕ ਦਿੰਦੀਆਂ ਤੇ ਸਾਡੇ ਤੋਂ ਕੀ ਮੰਗ ਕਰਦੀਆਂ ? :- ਗੁਰਚਰਨ ਸਿੰਘ ਗੁਰਾਇਆ

ਮਾਤਾ ਗੁਜਰ ਕੌਰ ਜੀ ਤੇ ਸਾਹਿਬਜ਼ਾਦਿਆਂ ਦੀਆਂ ਲਾਸਾਨੀ ਸ਼ਹਾਦਤਾਂ ਦੇ ਫਲਸਫੇ ਨੂੰ ਸਮਝੀਏ ,ਵੀਚਾਰੀਏ ਕਿ ਇਹ ਸ਼ਹਾਦਤਾਂ ਕੀ ਸਬਕ ਦਿੰਦੀਆਂ ਤੇ ਸਾਡੇ ਤੋਂ ਕੀ ਮੰਗ ਕਰਦੀਆਂ ? :- ਗੁਰਚਰਨ ਸਿੰਘ ਗੁਰਾਇਆ

ਸਮਾਜਵਾਦੀ ਪ੍ਰਬੰਧ ਹੀ ਬੁਢੇਪੇ ਦਾ ਜ਼ਾਮਨ ! -ਰਾਜਿੰਦਰ ਕੌਰ ਚੋਹਕਾ

ਸਮਾਜਵਾਦੀ ਪ੍ਰਬੰਧ ਹੀ ਬੁਢੇਪੇ ਦਾ ਜ਼ਾਮਨ ! -ਰਾਜਿੰਦਰ ਕੌਰ ਚੋਹਕਾ

ਪੱਤਰਕਾਰੀ ਦੇ ਬਾਬਾ ਬੋਹੜ ਅਵਤਾਰ ਸਿੰਘ ਗ਼ੈਰਤ ਨੂੰ ਸ਼ਰਧਾਂਜਲੀਆਂ

ਪੱਤਰਕਾਰੀ ਦੇ ਬਾਬਾ ਬੋਹੜ ਅਵਤਾਰ ਸਿੰਘ ਗ਼ੈਰਤ ਨੂੰ ਸ਼ਰਧਾਂਜਲੀਆਂ

ਕਾਮੇਡੀ, ਰੁਮਾਂਸ ਅਤੇ ਪਰਿਵਾਰਕ ਡਰਾਮੇ ਨਾਲ ਮਨੋਰੰਜਨ ਭਰਪੂਰ ਹੋਵੇਗੀ ਫ਼ਿਲਮ ‘ਐਨੀ ਹਾਓ ਮਿੱਟੀ ਪਾਓ’

ਕਾਮੇਡੀ, ਰੁਮਾਂਸ ਅਤੇ ਪਰਿਵਾਰਕ ਡਰਾਮੇ ਨਾਲ ਮਨੋਰੰਜਨ ਭਰਪੂਰ ਹੋਵੇਗੀ ਫ਼ਿਲਮ ‘ਐਨੀ ਹਾਓ ਮਿੱਟੀ ਪਾਓ’

ਹਿਮਾਚਲ ਪ੍ਰਦੇਸ਼ ਦੇ ਸੀ.ਐਮ ਵੱਲੋਂ ਬਾਲੀਵੁੱਡ ਸਾਂਗ ‘ਹਮ ਨਾ ਹਾਰੇਗੇਂ’ ਲੋਕ-ਅਰਪਣ ਕਰਨ ਦੀ ਰਸਮ ਅਦਾ , ‘ਧਮਾਕਾ ਰਿਕਾਰਡਜ਼’ ਵੱਲੋਂ ਵੱਖ ਵੱਖ ਪਲੇਟਫ਼ਾਰਮਜ਼ ਤੇ ਕੀਤਾ ਗਿਆ ਜਾਰੀ

ਹਿਮਾਚਲ ਪ੍ਰਦੇਸ਼ ਦੇ ਸੀ.ਐਮ ਵੱਲੋਂ ਬਾਲੀਵੁੱਡ ਸਾਂਗ ‘ਹਮ ਨਾ ਹਾਰੇਗੇਂ’ ਲੋਕ-ਅਰਪਣ ਕਰਨ ਦੀ ਰਸਮ ਅਦਾ , ‘ਧਮਾਕਾ ਰਿਕਾਰਡਜ਼’ ਵੱਲੋਂ ਵੱਖ ਵੱਖ ਪਲੇਟਫ਼ਾਰਮਜ਼ ਤੇ ਕੀਤਾ ਗਿਆ ਜਾਰੀ

ਗੁਰਭਜਨ ਗਿੱਲ ਦਾ ਰੁਬਾਈ ਸੰਗ੍ਰਹਿ ‘ਜਲ ਕਣ’ ਮਾਨਵੀ ਹਿਤਾਂ ਦਾ ਪਹਿਰੇਦਾਰ

ਗੁਰਭਜਨ ਗਿੱਲ ਦਾ ਰੁਬਾਈ ਸੰਗ੍ਰਹਿ ‘ਜਲ ਕਣ’ ਮਾਨਵੀ ਹਿਤਾਂ ਦਾ ਪਹਿਰੇਦਾਰ

ਪੰਜਾਬੀ ਫਿਲਮ ਤੇ ਟੀਵੀ ਐਕਟਰਜ਼ ਐਸੋਸੀਏਸ਼ਨ ‘ਪਫਟਾ’ ਵਲੋਂ ਸਥਾਪਨਾ ਦਿਵਸ ਆਯੋਜਿਤ

ਪੰਜਾਬੀ ਫਿਲਮ ਤੇ ਟੀਵੀ ਐਕਟਰਜ਼ ਐਸੋਸੀਏਸ਼ਨ ‘ਪਫਟਾ’ ਵਲੋਂ ਸਥਾਪਨਾ ਦਿਵਸ ਆਯੋਜਿਤ

ਨੇਤਾਵਾਂ ਦੀ ਬਦਜੁਬਾਨੀ ਅਤੇ ਹੜ੍ਹਾਂ  ਨਾਲ ਸੂਬੇ ਦਾ ਹੋ ਰਿਹੈ ਭਾਰੀ ਨੁਕਸਾ

ਨੇਤਾਵਾਂ ਦੀ ਬਦਜੁਬਾਨੀ ਅਤੇ ਹੜ੍ਹਾਂ ਨਾਲ ਸੂਬੇ ਦਾ ਹੋ ਰਿਹੈ ਭਾਰੀ ਨੁਕਸਾ

ਜਸਮੇਰ ਸਿੰਘ ਹੋਠੀ ਦੀ ਪੁਸਤਕ ‘ਸਭੇ ਰੁਤੀ ਚੰਗੀਆ’ ਵਹਿਮਾਂ ਭਰਮਾਂ ਦਾ ਖੰਡਨ

ਜਸਮੇਰ ਸਿੰਘ ਹੋਠੀ ਦੀ ਪੁਸਤਕ ‘ਸਭੇ ਰੁਤੀ ਚੰਗੀਆ’ ਵਹਿਮਾਂ ਭਰਮਾਂ ਦਾ ਖੰਡਨ

             ਬਾਬੇ ਦੀ ਨਸੀਹਤ

ਬਾਬੇ ਦੀ ਨਸੀਹਤ