Thursday, April 25, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਪੰਜਾਬ ਸਰਕਾਰ ਦੀ ਅਨੋਖੀ ਪਹਿਲ ! ਗਰਮੀਆਂ ਦੀਆਂ ਛੁੱਟੀਆਂ 'ਚ ਵਿਦਿਆਰਥੀਆਂ ਨੰ ਰੋਜ਼ ਯਾਦ ਕਰਨਾ ਪਵੇਗਾ ਇਕ ਨਵਾਂ ਪੰਜਾਬੀ ਸ਼ਬਦ

June 04, 2023 05:13 PM

ਚੰਡੀਗੜ੍ਹ : ਸੂਬੇ ਦੇ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਪੰਜਾਬ ਰਾਜ ਦੀ ਮਹਾਨ ਵਿਰਾਸਤ ਅਤੇ ਵਿਰਸੇ ਨਾਲ ਜੋੜਣ ਲਈ ਭਗਵੰਤ ਮਾਨ ਸਰਕਾਰ ਨੇ ਇਕ ਨਿਵੇਕਲਾ ਉਪਰਾਲਾ ਕਰਦਿਆਂ ਫੈਂਸਲਾ ਕੀਤਾ ਹੈ ਕਿ ਗਰਮ ਰੁੱਤ ਦੀਆਂ ਛੁੱਟੀਆਂ ਦੌਰਾਨ ਵਿਦਿਆਰਥੀਆਂ ਨੂੰ ਛੁੱਟੀਆਂ ਦੇ ਕੰਮ ਦੇ ਨਾਲ ਨਾਲ ਸੱਭਿਆਚਾਰ ਅਤੇ ਪੰਜਾਬੀ ਭਾਸ਼ਾ ਨਾਲ ਜੋੜਿਆ ਜਾਵੇਗਾ। ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਰਾਜ ਸਰਕਾਰ ਦੇ ਇਸ ਫੈਂਸਲੇ ਨਾਲ ਸੂਬੇ ਦੇ ਸਾਰੇ ਸਰਕਾਰੀ ਅਤੇ ਨਿੱਜੀ ਸਕੂਲ ਦੇ ਪਹਿਲੀ ਤੋਂ ਅੱਠਵੀਂ ਜਮਾਤ ਦੇ ਸਾਰੇ ਵਿਦਿਆਰਥੀਆਂ ਨੂੰ ਰੋਜ਼ਾਨਾ ਇੱਕ-ਇੱਕ ਠੇਠ ਪੰਜਾਬੀ ਦਾ ਸ਼ਬਦ ਲੱਭ ਕੇ ਯਾਦ ਕਰਵਾਇਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਸਾਰੇ ਸਕੂਲਾਂ ਦੇ ਪੰਜਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਠੇਠ ਪੰਜਾਬੀ ਸ਼ਬਦਾਂ ਦੇ ਨਾਲ-ਨਾਲ ਦੇਸੀ ਮਹੀਨਿਆਂ ਦੇ ਨਾਮ (ਬਾਰਾਂ ਮਾਹ) ਅਤੇ ਦੇਸੀ ਮਹੀਨਿਆਂ ਦਾ ਰੁੱਤਾਂ ਨਾਲ ਸਬੰਧ ਯਾਦ ਕਰਵਾਉਣ ਸਬੰਧੀ ਵੀ ਹੁਕਮ ਦਿੱਤੇ ਗਏ ਹਨ। ਬੈਂਸ ਨੇ ਕਿਹਾ ਕਿ ਪ੍ਰੀ-ਨਰਸਰੀ ਦੇ ਬੱਚਿਆਂ ਨੂੰ ਛੁੱਟੀਆਂ ਦੌਰਾਨ ਸਰੀਰਕ ਕ੍ਰਿਆਵਾਂ, ਸਰੀਰ ਦੀ ਸਫਾਈ, ਰਸਤਾ ਲੱਭਣਾ ਅਤੇ ਆਪਸੀ ਜਾਣ-ਪਹਿਚਾਣ ਬਾਰੇ ਹੋਮਵਰਕ ਦਿੱਤਾ ਗਿਆ ਹੈ ਜਦਕਿ ਪਹਿਲੀ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀ ਨੈਤਿਕ ਕਦਰਾਂ ਕੀਮਤਾਂ, ਰਿਸ਼ਤੇਦਾਰਾਂ ਨਾਲ ਸਾਂਝ, ਘਰੇਲੂ ਵਰਤੋਂ ਦੀਆਂ ਚੀਜਾਂ ਦੇ ਨਵੇਂ ਅਤੇ ਪੁਰਾਣੇ ਨਾਵਾਂ ਤੋੰ ਵੀ ਜਾਣੂ ਹੋਣਗੇ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਇਸ ਫੈਂਸਲੇ ਦਾ ਉਦੇਸ਼ ਸਕੂਲੀ ਵਿਦਿਆਰਥੀਆਂ ਨੂੰ ਠੇਠ ਪੰਜਾਬੀ ਨਾਲ ਜੋੜਨ ਦੇ ਨਾਲ ਪੰਜਾਬੀ ਵਿਰਾਸਤ ਤੋਂ ਜਾਣੂ ਕਰਵਾਉਣ ਹੈ।

ਉਨ੍ਹਾਂ ਦੱਸਿਆ ਕਿ ਅਲੋਪ ਹੋ ਰਹੇ ਪੰਜਾਬੀ ਸ਼ਬਦਾਂ ਨੂੰ ਖੋਜਣ ਦੀ ਜਗਿਆਸਾ ਅਤੇ ਉਹਨਾਂ ਬਾਰੇ ਸਮਝ ਵਿਕਸਤ ਹੋਣ ਨਾਲ ਨਵੀਂ ਪੀੜ੍ਹੀ ਦੇ ਵਿਦਿਆਰਥੀਆਂ ਵਿਚ ਪੁਰਾਣੇ ਸੱਭਿਆਚਾਰ ਨਾਲ ਜੁੜਨ ਦੀ ਇੱਛਾ ਪ੍ਰਬਲ ਹੋਵੇਗੀ। ਸ. ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਹ ਫੈਂਸਲਾ ਲੈਣ ਵੇਲੇ ਇਸ ਗੱਲ ਦਾ ਵਿਸ਼ੇਸ਼ ਧਿਆਨ ਕਰਨ ਵਿਦਿਆਰਥੀਆਂ ਤੋਂ ਇਹ ਕਾਰਜ ਕਰਵਾਉਣ ਵਿਚ ਕਿਸੇ ਤਰ੍ਹਾਂ ਦਾ ਕੋਈ ਖਰਚ ਨਾ ਆਵੇ।

Have something to say? Post your comment

More From Punjab

ਲੁਧਿਆਣਾ-ਕਲਕੱਤਾ ਟਰਾਂਸਪੋਰਟਰ ਤੇ ਸ਼ਰਾਬ ਕਾਰੋਬਾਰੀ ਲੁਹਾਰਾ ਪਰਿਵਾਰ ਦੇ ਟਿਕਾਣਿਆਂ ’ਤੇ ਆਮਦਨ ਕਰ ਵਿਭਾਗ ਵੱਲੋਂ ਛਾਪੇ

ਲੁਧਿਆਣਾ-ਕਲਕੱਤਾ ਟਰਾਂਸਪੋਰਟਰ ਤੇ ਸ਼ਰਾਬ ਕਾਰੋਬਾਰੀ ਲੁਹਾਰਾ ਪਰਿਵਾਰ ਦੇ ਟਿਕਾਣਿਆਂ ’ਤੇ ਆਮਦਨ ਕਰ ਵਿਭਾਗ ਵੱਲੋਂ ਛਾਪੇ

ਨਾਭਾ ਦੀ ਅਨਾਜ ਮੰਡੀ 'ਚ ਟਰੱਕ ਦੀ ਲਪੇਟ 'ਚ ਆਉਣ ਨਾਲ ਇੱਕ ਮਹਿਲਾ ਮਜ਼ਦੂਰ ਦੀ ਮੌਤ

ਨਾਭਾ ਦੀ ਅਨਾਜ ਮੰਡੀ 'ਚ ਟਰੱਕ ਦੀ ਲਪੇਟ 'ਚ ਆਉਣ ਨਾਲ ਇੱਕ ਮਹਿਲਾ ਮਜ਼ਦੂਰ ਦੀ ਮੌਤ

ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਵੱਲੋਂ ਲੋਕ ਸਭਾ ਚੋਣ ਲੜਨ ਦਾ ਐਲਾਨ

ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਵੱਲੋਂ ਲੋਕ ਸਭਾ ਚੋਣ ਲੜਨ ਦਾ ਐਲਾਨ

ਮਿਲਾਵਟਖੋਰੀ : ਕਣਕ ਦੀਆਂ ਬੋਰੀਆਂ ’ਚ ਨਿਕਲਿਆ ਝਾੜ-ਫੂਸ, ਦੂਜੇ ਸੂਬਿਆਂ ਨੂੰ ਭੇਜਣ ਲਈ ਟਰੱਕਾਂ ’ਚ ਲੱਦੀ ਜਾ ਰਹੀ ਸੀ ਕਣਕ

ਮਿਲਾਵਟਖੋਰੀ : ਕਣਕ ਦੀਆਂ ਬੋਰੀਆਂ ’ਚ ਨਿਕਲਿਆ ਝਾੜ-ਫੂਸ, ਦੂਜੇ ਸੂਬਿਆਂ ਨੂੰ ਭੇਜਣ ਲਈ ਟਰੱਕਾਂ ’ਚ ਲੱਦੀ ਜਾ ਰਹੀ ਸੀ ਕਣਕ

ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਬਾਬਾ ਤਰਸੇਮ ਸਿੰਘ ਦੇ ਕਤਲ ਮਾਮਲੇ ’ਚ ਸਿੱਖ ਆਗੂਆਂ ਨੂੰ ਤੰਗ-ਪ੍ਰੇਸ਼ਾਨ ਕਰਨ ਦਾ ਲਿਆ ਨੋਟਿਸ

ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਬਾਬਾ ਤਰਸੇਮ ਸਿੰਘ ਦੇ ਕਤਲ ਮਾਮਲੇ ’ਚ ਸਿੱਖ ਆਗੂਆਂ ਨੂੰ ਤੰਗ-ਪ੍ਰੇਸ਼ਾਨ ਕਰਨ ਦਾ ਲਿਆ ਨੋਟਿਸ

ਸ਼ੰਭੂ ਰੇਲਵੇ ਸਟੇਸ਼ਨ 'ਤੇ ਰੇਲਵੇ ਟਰੈਕ 'ਤੇ ਕਿਸਾਨਾਂ ਦਾ ਧਰਨਾ ਜਾਰੀ, 44 ਟਰੇਨਾਂ ਰੱਦ, 64 ਦੇ ਬਦਲੇ ਰੂਟ

ਸ਼ੰਭੂ ਰੇਲਵੇ ਸਟੇਸ਼ਨ 'ਤੇ ਰੇਲਵੇ ਟਰੈਕ 'ਤੇ ਕਿਸਾਨਾਂ ਦਾ ਧਰਨਾ ਜਾਰੀ, 44 ਟਰੇਨਾਂ ਰੱਦ, 64 ਦੇ ਬਦਲੇ ਰੂਟ

ਆਦਰਸ਼ ਸਕੂਲ ਕਾਲੇਕੇ ਦੀ ਪਿ੍ੰਸੀਪਲ ਨੇ ਆਪਣੀ ਮਰਜੀ ਨਾਲ ਸਲੇਬਸ ਬਦਲਿਆ

ਆਦਰਸ਼ ਸਕੂਲ ਕਾਲੇਕੇ ਦੀ ਪਿ੍ੰਸੀਪਲ ਨੇ ਆਪਣੀ ਮਰਜੀ ਨਾਲ ਸਲੇਬਸ ਬਦਲਿਆ

ਨਹੀਂ ਨਰਮ ਹੋਏ ਵਿਜੈ ਸਾਂਪਲਾ ਦੇ ਤੇਵਰ, ਹਾਈ ਕਮਾਂਡ ਨੂੰ ਸੁਣਾਈਆਂ ਖ਼ਰੀਆਂ-ਖ਼ਰੀਆਂ; ਕਿਹਾ- ਜੇ ਮੇਰੇ ’ਤੇ ਕੋਈ ਦੋਸ਼ ਹੈ ਤਾਂ ਮੈਨੂੰ ਜੇਲ੍ਹ’ਚ ਸੁੱਟੋ

ਨਹੀਂ ਨਰਮ ਹੋਏ ਵਿਜੈ ਸਾਂਪਲਾ ਦੇ ਤੇਵਰ, ਹਾਈ ਕਮਾਂਡ ਨੂੰ ਸੁਣਾਈਆਂ ਖ਼ਰੀਆਂ-ਖ਼ਰੀਆਂ; ਕਿਹਾ- ਜੇ ਮੇਰੇ ’ਤੇ ਕੋਈ ਦੋਸ਼ ਹੈ ਤਾਂ ਮੈਨੂੰ ਜੇਲ੍ਹ’ਚ ਸੁੱਟੋ

AAP ਨੂੰ ਵੱਡਾ ਝਟਕਾ, 'ਆਪ' ਦੇ ਸੀਨੀਅਰ ਆਗੂ ਜੱਸੀ ਨੇ ਪਾਰਟੀ ਨੂੰ ਕਿਹਾ ਗੁੱਡ ਬਾਏ, ਟਿਕਟ ਨਾ ਮਿਲਣ ਨੂੰ ਲੈ ਕੇ ਸਨ ਨਾਰਾਜ਼

AAP ਨੂੰ ਵੱਡਾ ਝਟਕਾ, 'ਆਪ' ਦੇ ਸੀਨੀਅਰ ਆਗੂ ਜੱਸੀ ਨੇ ਪਾਰਟੀ ਨੂੰ ਕਿਹਾ ਗੁੱਡ ਬਾਏ, ਟਿਕਟ ਨਾ ਮਿਲਣ ਨੂੰ ਲੈ ਕੇ ਸਨ ਨਾਰਾਜ਼

ਨਾਰਾਜ਼ ਸਾਂਪਲਾ ਨੂੰ ਮਨਾਉਣ ਪਹੁੰਚੇ ਵਿਜੇ ਰੁਪਾਨੀ, ਸੁਨੀਲ ਜਾਖੜ ਵੀ ਮੌਜੂਦ

ਨਾਰਾਜ਼ ਸਾਂਪਲਾ ਨੂੰ ਮਨਾਉਣ ਪਹੁੰਚੇ ਵਿਜੇ ਰੁਪਾਨੀ, ਸੁਨੀਲ ਜਾਖੜ ਵੀ ਮੌਜੂਦ