Friday, March 29, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਵਿਆਹ ਕਰਵਾ ਕੇ ਕੈਨੇਡਾ ਗਈ ਕੁੜੀ ਨੇ ਬਠਿੰਡਾ ਦੇ ਨੌਜਵਾਨ ਨਾਲ ਮਾਰੀ 46 ਲੱਖ ਦੀ ਠੱਗੀ, ਕੋਲ ਬੁਲਾ ਕੇ ਕਰਵਾਇਆ ਡਿਪੋਟ

June 04, 2023 05:13 PM

ਬਠਿੰਡਾ : ਕੈਨੇਡਾ ਜਾਣ ਲਈ ਸਿਰਸਾ ਦੇ ਇਕ ਪਿੰਡ ਦੀ ਰਹਿਣ ਵਾਲੀ ਲੜਕੀ ਨੇ ਆਪਣੀ ਮਾਂ ਤੇ ਭਰਾ ਨਾਲ ਮਿਲ ਕੇ ਸਾਜ਼ਿਸ਼ ਤਹਿਤ ਬਠਿੰਡਾ ਜ਼ਿਲ੍ਹੇ ਦੇ ਪਿੰਡ ਲਾਲੇਆਣਾ ਦੇ ਇਕ ਨੌਜਵਾਨ ਨਾਲ ਵਿਆਹ ਕੀਤਾ ਤੇ ਸਹੁਰਿਆਂ ਦੇ ਪੈਸਿਆਂ 'ਤੇ ਕੈਨੇਡਾ ਚਲੀ ਗਈ। ਬਾਅਦ ਵਿਚ ਆਪਣੇ ਪਤੀ ਨੂੰ ਕੈਨੇਡਾ ਬੁਲਾ ਕੇ ਉੱਥੇ ਝੂਠੇ ਕੇਸ ਵਿੱਚ ਫਸਾਉਣ ਦੀ ਧਮਕੀ ਦੇ ਕੇ ਉਸ ਉਸ ਨੂੰ ਡਿਪੋਟ ਕਰਵਾ ਦਿੱਤਾ। ਪੀੜਤ ਪਰਿਵਾਰ ਨੇ ਆਪਣੇ ਨਾਲ ਹੋਈ ਇਸ ਧੋਖਾਧੜੀ ਦੀ ਸ਼ਿਕਾਇਤ ਐਸਐਸਪੀ ਬਠਿੰਡਾ ਨੂੰ ਦਿੱਤੀ ਹੈ। ਮਾਮਲੇ ਦੀ ਜਾਂਚ ਤੋਂ ਬਾਅਦ ਥਾਣਾ ਤਲਵੰਡੀ ਸਾਬੋ ਵਿਖੇ ਪੁਲਿਸ ਦੇ ਈਓ ਵਿੰਗ ਨੇ ਮੁਲਜ਼ਮ ਐਨਆਰਆਈ ਪਤਨੀ, ਉਸਦੀ ਮਾਂ ਤੇ ਭਰਾ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਇਸ ਮਾਮਲੇ 'ਚ ਕਿਸੇ ਵੀ ਮੁਲਜ਼ਮ ਦੀ ਗ੍ਰਿਫਤਾਰੀ ਨਹੀਂ ਹੋਈ ਹੈ

ਪੀੜਤ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੇ 30 ਲੱਖ ਰੁਪਏ ਦੇਣ ਤੋਂ ਇਨਕਾਰ ਕਰ ਦਿੱਤਾ ਤਾਂ ਮੁਲਜ਼ਮ ਲੜਕੀ ਨੇ ਉਸ ਦੇ ਲੜਕੇ ਨੂੰ ਡਿਪੋਟ ਕਰਵਾ ਕੇ ਉਨ੍ਹਾਂ ਨਾਲ ਕਰੀਬ 46 ਲੱਖ ਰੁਪਏ ਦੀ ਠੱਗੀ ਮਾਰੀ। ਪੁਲਿਸ ਨੇ ਪੂਰੇ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਮੁਲਜ਼ਮ ਐਨਆਰਆਈ ਲੜਕੀ ਅਰਸ਼ਜੋਤ ਕੌਰ, ਉਸਦੀ ਮਾਤਾ ਹਰਜੀਤ ਕੌਰ ਅਤੇ ਭਰਾ ਪ੍ਰਭਜੋਤ ਸਿੰਘ ਦੇ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Have something to say? Post your comment