Sunday, May 05, 2024
24 Punjabi News World
Mobile No: + 31 6 39 55 2600
Email id: hssandhu8@gmail.com

Article

“ਮੁੰਡਾ ਸਾਊਥਹਾਲ ਦਾ ” ‘ਨੌਜਵਾਨ ਪੀੜ੍ਹੀ ਦੀ ਫ਼ਿਲਮ : ਤਨੂੰ ਗਰੇਵਾਲ

July 16, 2023 11:10 PM

“ਮੁੰਡਾ ਸਾਊਥਹਾਲ ਦਾ ” ‘ਨੌਜਵਾਨ ਪੀੜ੍ਹੀ ਦੀ ਫ਼ਿਲਮ : ਤਨੂੰ ਗਰੇਵਾਲ
ਪੰਜਾਬੀ ਮਿਊਜ਼ਿਕ ਵੀਡੀਓਜ ਤੋਂ ਬਤੌਰ ਮਾਡਲ ਆਪਣੀ ਸ਼ੁਰੂਆਤ ਕਰਨ ਵਾਲੀ ਤੰਨੂ ਗਰੇਵਾਲ ਹੁਣ ਬਤੌਰ ਹੀਰੋਇਨ ਫਿਲਮਾਂ ਵਿੱਚ
ਆਪਣੀ ਵੱਖਰੀ ਪਹਿਚਾਣ ਬਣਾਉਂਦੀ ਜਾ ਰਹੀ ਹੈ। ਗਿੱਪੀ ਗਰੇਵਾਲ ਨਾਲ ‘ਸ਼ਾਵਾ ਨੀ ਗਿਰਧਾਰੀ ਲਾਲ’ ਅਤੇ ‘ਯਾਰ ਮੇਰਾ ਤਿੱਤਲੀਆਂ
ਵਰਗਾ’ ਫ਼ਿਲਮਾਂ ਨਾਲ ਫ਼ਿਲਮੀ ਪਰਦੇ ‘ਤੇ ਛਾਈ ਤਨੂੰ ਗਰੇਵਾਲ ਹੁਣ ਇੱਕ ਹੋਰ ਪੰਜਾਬੀ ਫ਼ਿਲਮ ‘ਮੁੰਡਾ ਸਾਊਥਹਾਲ ਦਾ’ ਨਾਲ ਚਰਚਾ
ਵਿੱਚ ਹੈ। ਇਸ ਫਿਲਮ ਦਾ ਉਹ ਬੇਸਬਰੀ ਨਾਲ ਇੰਤਜਾਰ ਕਰ ਰਹੀ ਹੈ। 4 ਅਗਸਤ ਨੂੰ ਰਿਲੀਜ਼ ਹੋ ਰਹੀ ਇਸ ਫ਼ਿਲਮ ਵਿੱਚ ਉਹ ਪੰਜਾਬੀ
ਗਾਇਕ ਅਰਮਾਨ ਬੇਦਿਲ ਨਾਲ ਬਤੌਰ ਨਾਇਕਾ ਨਜ਼ਰ ਆਵੇਗੀ। ਇਸ ਫ਼ਿਲਮ ਵਿੱਚ ਉਸਦਾ ‘ਰਾਵੀ’ ਨਾਂ ਦੀ ਕੁੜੀ ਦਾ ਕਿਰਦਾਰ ਹੈ ਜੋ
ਉਸਦੀ ਜ਼ਿੰਦਗੀ ਦੇ ਬਹੁਤ ਨੇੜ੍ਹੇ ਹੈ । ਇਸ ਕਿਰਦਾਰ ਨੂੰ ਨਿਭਾਉਂਦਿਆ ਉਸਨੇ ਕਲਾ ਖੇਤਰ ਦਾ ਇੱਕ ਨਵਾਂ ਤਜ਼ਰਬਾ ਹਾਸਲ ਕੀਤਾ ਹੈ।
ਉਸਦਾ ਕਹਿਣਾ ਹੈ ਕਿ ਹੁਣ ਤੱਕ ਦਰਸ਼ਕਾਂ ਨੇ ਉਸਨੂੰ ਇੱਕ ਦੇਸੀ ਪੰਜਾਬਣ ਦੇ ਕਿਰਦਾਰਾਂ ਵਿੱਚ ਹੀ ਵੇਖਿਆ ਹੈ ਜਦਕਿ ਇਸ ਫ਼ਿਲਮ ‘ਮੁੰਡਾ
ਸਾਊਥਹਾਲ ਵਿੱਚ’ ਦਰਸ਼ਕ ਉਸਨੂੰ ਇੱਕ ਵੱਖਰੇ ਹੀ ਅੰਦਾਜ਼ ਵਿੱਚ ਦੇਖਣਗੇ। ਰਾਵੀ ਦਾ ਇਹ ਕਿਰਦਾਰ ਮੁੰਡਿਆਂ ਨੂੰ ਹੀ ਨਹੀਂ ਕੁੜੀਆਂ ਨੂੰ ਵੀ
ਪਸੰਦ ਆਵੇਗਾ।
ਰਾਵੀ ਦਾ ਕਿਰਦਾਰ ਹੁਣ ਉਸਦੀ ਜ਼ਿੰਦਗੀ ਦੇ ਸਭ ਤੋਂ ਨੇੜੇ ਹੈ। ਇਸ ਕਿਰਦਾਰ ਨਾਲ ਹਰ ਉਮਰ ਵਰਗ ਦੇ ਦਰਸ਼ਕ ਆਪਣੇ ਜ਼ਜਬਾਤਾਂ ਦੀ
ਸ਼ਾਝ ਪਾਉਣਗੇ ਤੇ ਉਸ ਨਾਲ ਹਮਦਰਦੀ ਜਤਾਉਣਗੇ।
ਕੈਨੇਡਾ ਦੀ ਜੰਮਪਲ ਤਨੂੰ ਗਰੇਵਾਲ ਨੇ ਦੱਸਿਆ ਕਿ ਉਸਨੂੰ ਕਲਾ ਦਾ ਸ਼ੌਂਕ ਆਪਣੇ ਪਰਿਵਾਰਕ ਮਾਹੌਲ ਤੋਂ ਹੀ ਮਿਲਿਆ। ਘਰ ਵਿਚ ਪੰਜਾਬੀ
ਗਾਣੇ ਅਤੇ ਫ਼ਿਲਮਾਂ ਵੇਖਣ ਦਾ ਸ਼ੌਂਕ ਸੀ। ਉਸਨੇ ਆਪਣੀ ਕਲਾ ਦੀ ਸ਼ੁਰੂਆਤ ਪੰਜਾਬੀ ਮਿਊਜ਼ਿਕ ਵੀਡੀਓਜ ਨਾਲ ਕੀਤੀ ਸੀ। ਮਸ਼ਹੂਰ
ਗਾਇਕ ਕਰਨ ਔਜਲਾ ਦੇ ਚਰਚਿਤ ਗਾਣੇ ‘ਚਿੱਟਾ ਕੁੜਤਾ’ ਨਾਲ ਚਰਚਾ ਵਿੱਚ ਆਈ ਤੰਨੂ ‘ਚਿੱਠੀਆਂ’, ‘ਰਿਮ ਵਰਸਿਜ਼ ਝਾਂਜਰ’ ਅਤੇ ‘ਲੌਟ
ਆਨਾ’ ਗੀਤਾਂ ਸਮੇਤ ਦਰਜਨਾਂ ਗੀਤਾਂ ਵਿੱਚ ਆਪਣੀ ਛਾਪ ਛੱਡ ਚੁੱਕੀ ਹੈ। ਇਸ ਤੋਂ ਇਲਾਵਾ ਅੰਮ੍ਰਿਤ ਮਾਨ ਦੇ ਗੀਤ ‘ਲਾਈਫ ਸਟਾਇਲ’ ਅਤੇ
ਰਾਜਵੀਰ ਜਵੰਦਾ ਦੇ ‘ਪੰਜਾਬਣ’ ਗੀਤਾਂ ਵਿੱਚ ਉਸਨੇ ਆਪਣੀ ਅਦਾਕਾਰੀ ਦਾ ਨਮੂਨਾ ਵੀ ਪੇਸ਼ ਕੀਤਾ। ਇਨ੍ਹਾਂ ਗੀਤਾਂ ਨੇ ਹੀ ਉਸ ਵਾਸਤੇ
ਪੰਜਾਬੀ ਸਿਨੇਮੇ ਦੇ ਦਰਵਾਜ਼ੇ ਖੋਲੇ। ਜਿਸ ਸਦਕਾ ਉਸਨੂੰ ਗਿੱਪੀ ਗਰੇਵਾਲ ਦੀ ਫ਼ਿਲਮ ‘ਸ਼ਾਵਾ ਨੀ ਗਿਰਧਾਰੀ ਲਾਲ’ ਵਿੱਚ ਕੁਲਜੀਤ ਨਾਂ ਦੀ
ਪੇਂਡੂ ਕੁੜੀ ਦਾ ਕਿਰਦਾਰ ਨਿਭਾਉਣ ਦਾ ਮੌਕਾ ਮਿਲਿਆ। ਇਸ ਪਹਿਲੀ ਫ਼ਿਲਮ ਵਿਚਲੀ ਕਾਬਲੀਅਤ ਨੂੰ ਵੇਖਦਿਆਂ ਹੀ ਫ਼ਿਲਮ ‘ਯਾਰ ਮੇਰਾ
ਤਿੱਤਲੀਆਂ ਵਰਗਾ’ ਲਈ ਉਸਨੂੰ ਮੁੱਖ ਕਿਰਦਾਰ ਲਈ ਚੁਣਿਆ ਗਿਆ, ਜਿਸ ਵਿੱਚ ਉਸਨੇ ਇੱਕ ਪੇਂਡੂ ਤੇ ਭੋਲੀ ਭਾਲੀ ‘ਬੇਅੰਤ’ ਨਾਂ ਦੀ ਕੁੜੀ
ਦਾ ਕਿਰਦਾਰ ਨਿਭਾਇਆ। ਇਸ ਫ਼ਿਲਮ ਵਿੱਚ ਵੀ ਦਰਸ਼ਕਾਂ ਨੇ ਉਸਦੀ ਅਦਾਕਾਰੀ ਬਹੁਤ ਪਸੰਦ ਕੀਤੀ। ਇਸ ਤੋਂ ਇਲਾਵਾ ਉਸਨੇ ਫ਼ਿਲਮ
‘ਮੌਜਾਂ ਹੀ ਮੌਜਾਂ’ ਅਤੇ ‘ਆਉਟ ਲਾਅ’ ਪੰਜਾਬੀ ਵੈਬ ਸਿਰੀਜ਼ ਵਿਚ ਵੀ ਕੰਮ ਕੀਤਾ ਹੈ।
ਉਸਦੀ ਆ ਰਹੀ ਫ਼ਿਲਮ ‘ਮੁੰਡਾ ਸਾਊਥਹਾਲ ਦਾ’ ਨੂੰ ਨਾਮਵਰ ਵੀਡਿਓ ਡਾਇਰੈਕਟਰ ਸੁੱਖ ਸੰਘੇੜਾ ਨੇ ਲਿਖਿਆ ਤੇ ਡਾਇਰੈਕਟ ਕੀਤਾ ਹੈ।
ਤੰਨੂ ਮੁਤਾਬਕ ਇਹ ਫ਼ਿਲਮ ਪੰਜਾਬੀ ਦੀ ਇੱਕ ਵੱਖਰੇ ਕਿਸਮ ਦੀ ਫ਼ਿਲਮ ਹੈ। ਇਹ ਫ਼ਿਲਮ ਪੰਜਾਬੀ ਸਿਨਮਾ ਨੂੰ ਇੱਕ ਕਦਮ ਹੋਰ ਅੱਗੇ ਲੈ ਕੇ
ਜਾਵੇਗੀ। ਤੰਨੂ ਮੁਤਾਬਕ ਇਹ ਫਿਲਮ ਅਜੋਕੇ ਸਮਾਜ ਦੀ ਕਹਾਣੀ ਹੈ। ਇਹ ਫ਼ਿਲਮ ਵਿਦੇਸ਼ਾਂ ਵਿੱਚ ਪੱਕੇ ਹੋਣ ਖਾਤਰ ਕੀਤੇ ਜਾਂਦੇ ਰਿਸ਼ਤਿਆਂ
ਦੇ ਘਾਣ ਦੀ ਗੱਲ ਕਰਦੀ ਹੈ।
ਇਸ ਫ਼ਿਲਮ ਵਿਚ ਉਸ ਨਾਲ ਅਰਮਾਨ ਬੇਦਿਲ, ਸਰਬਜੀਤ ਚੀਮਾ, ਇਫ਼ਤਕਾਰ ਠਾਕੁਰ, ਪ੍ਰੀਤ ਔਜਲਾ, ਗੁਰਪ੍ਰੀਤ ਭੰਗੂ ਸਮੇਤ ਕਈ ਨਾਮੀਂ
ਕਲਾਕਾਰਾਂ ਨੇ ਕੰਮ ਕੀਤਾ ਹੈ। ਤੰਨੂ ਮੁਤਾਬਕ ਇਹ ਫ਼ਿਲਮ ਉਸਦੀ ਦਰਸ਼ਕਾਂ ਵਿੱਚ ਪਹਿਚਾਣ ਹੋਰ ਗੂੜੀ ਕਰੇਗੀ।
-ਸੁਰਜੀਤ ਜੱਸਲ 9814607737

Have something to say? Post your comment

More From Article

ਮਾਤਾ ਗੁਜਰ ਕੌਰ ਜੀ ਤੇ ਸਾਹਿਬਜ਼ਾਦਿਆਂ ਦੀਆਂ ਲਾਸਾਨੀ ਸ਼ਹਾਦਤਾਂ ਦੇ ਫਲਸਫੇ ਨੂੰ ਸਮਝੀਏ ,ਵੀਚਾਰੀਏ ਕਿ ਇਹ ਸ਼ਹਾਦਤਾਂ ਕੀ ਸਬਕ ਦਿੰਦੀਆਂ ਤੇ ਸਾਡੇ ਤੋਂ ਕੀ ਮੰਗ ਕਰਦੀਆਂ ? :- ਗੁਰਚਰਨ ਸਿੰਘ ਗੁਰਾਇਆ

ਮਾਤਾ ਗੁਜਰ ਕੌਰ ਜੀ ਤੇ ਸਾਹਿਬਜ਼ਾਦਿਆਂ ਦੀਆਂ ਲਾਸਾਨੀ ਸ਼ਹਾਦਤਾਂ ਦੇ ਫਲਸਫੇ ਨੂੰ ਸਮਝੀਏ ,ਵੀਚਾਰੀਏ ਕਿ ਇਹ ਸ਼ਹਾਦਤਾਂ ਕੀ ਸਬਕ ਦਿੰਦੀਆਂ ਤੇ ਸਾਡੇ ਤੋਂ ਕੀ ਮੰਗ ਕਰਦੀਆਂ ? :- ਗੁਰਚਰਨ ਸਿੰਘ ਗੁਰਾਇਆ

ਸਮਾਜਵਾਦੀ ਪ੍ਰਬੰਧ ਹੀ ਬੁਢੇਪੇ ਦਾ ਜ਼ਾਮਨ ! -ਰਾਜਿੰਦਰ ਕੌਰ ਚੋਹਕਾ

ਸਮਾਜਵਾਦੀ ਪ੍ਰਬੰਧ ਹੀ ਬੁਢੇਪੇ ਦਾ ਜ਼ਾਮਨ ! -ਰਾਜਿੰਦਰ ਕੌਰ ਚੋਹਕਾ

ਪੱਤਰਕਾਰੀ ਦੇ ਬਾਬਾ ਬੋਹੜ ਅਵਤਾਰ ਸਿੰਘ ਗ਼ੈਰਤ ਨੂੰ ਸ਼ਰਧਾਂਜਲੀਆਂ

ਪੱਤਰਕਾਰੀ ਦੇ ਬਾਬਾ ਬੋਹੜ ਅਵਤਾਰ ਸਿੰਘ ਗ਼ੈਰਤ ਨੂੰ ਸ਼ਰਧਾਂਜਲੀਆਂ

ਕਾਮੇਡੀ, ਰੁਮਾਂਸ ਅਤੇ ਪਰਿਵਾਰਕ ਡਰਾਮੇ ਨਾਲ ਮਨੋਰੰਜਨ ਭਰਪੂਰ ਹੋਵੇਗੀ ਫ਼ਿਲਮ ‘ਐਨੀ ਹਾਓ ਮਿੱਟੀ ਪਾਓ’

ਕਾਮੇਡੀ, ਰੁਮਾਂਸ ਅਤੇ ਪਰਿਵਾਰਕ ਡਰਾਮੇ ਨਾਲ ਮਨੋਰੰਜਨ ਭਰਪੂਰ ਹੋਵੇਗੀ ਫ਼ਿਲਮ ‘ਐਨੀ ਹਾਓ ਮਿੱਟੀ ਪਾਓ’

ਹਿਮਾਚਲ ਪ੍ਰਦੇਸ਼ ਦੇ ਸੀ.ਐਮ ਵੱਲੋਂ ਬਾਲੀਵੁੱਡ ਸਾਂਗ ‘ਹਮ ਨਾ ਹਾਰੇਗੇਂ’ ਲੋਕ-ਅਰਪਣ ਕਰਨ ਦੀ ਰਸਮ ਅਦਾ , ‘ਧਮਾਕਾ ਰਿਕਾਰਡਜ਼’ ਵੱਲੋਂ ਵੱਖ ਵੱਖ ਪਲੇਟਫ਼ਾਰਮਜ਼ ਤੇ ਕੀਤਾ ਗਿਆ ਜਾਰੀ

ਹਿਮਾਚਲ ਪ੍ਰਦੇਸ਼ ਦੇ ਸੀ.ਐਮ ਵੱਲੋਂ ਬਾਲੀਵੁੱਡ ਸਾਂਗ ‘ਹਮ ਨਾ ਹਾਰੇਗੇਂ’ ਲੋਕ-ਅਰਪਣ ਕਰਨ ਦੀ ਰਸਮ ਅਦਾ , ‘ਧਮਾਕਾ ਰਿਕਾਰਡਜ਼’ ਵੱਲੋਂ ਵੱਖ ਵੱਖ ਪਲੇਟਫ਼ਾਰਮਜ਼ ਤੇ ਕੀਤਾ ਗਿਆ ਜਾਰੀ

ਗੁਰਭਜਨ ਗਿੱਲ ਦਾ ਰੁਬਾਈ ਸੰਗ੍ਰਹਿ ‘ਜਲ ਕਣ’ ਮਾਨਵੀ ਹਿਤਾਂ ਦਾ ਪਹਿਰੇਦਾਰ

ਗੁਰਭਜਨ ਗਿੱਲ ਦਾ ਰੁਬਾਈ ਸੰਗ੍ਰਹਿ ‘ਜਲ ਕਣ’ ਮਾਨਵੀ ਹਿਤਾਂ ਦਾ ਪਹਿਰੇਦਾਰ

ਪੰਜਾਬੀ ਫਿਲਮ ਤੇ ਟੀਵੀ ਐਕਟਰਜ਼ ਐਸੋਸੀਏਸ਼ਨ ‘ਪਫਟਾ’ ਵਲੋਂ ਸਥਾਪਨਾ ਦਿਵਸ ਆਯੋਜਿਤ

ਪੰਜਾਬੀ ਫਿਲਮ ਤੇ ਟੀਵੀ ਐਕਟਰਜ਼ ਐਸੋਸੀਏਸ਼ਨ ‘ਪਫਟਾ’ ਵਲੋਂ ਸਥਾਪਨਾ ਦਿਵਸ ਆਯੋਜਿਤ

ਨੇਤਾਵਾਂ ਦੀ ਬਦਜੁਬਾਨੀ ਅਤੇ ਹੜ੍ਹਾਂ  ਨਾਲ ਸੂਬੇ ਦਾ ਹੋ ਰਿਹੈ ਭਾਰੀ ਨੁਕਸਾ

ਨੇਤਾਵਾਂ ਦੀ ਬਦਜੁਬਾਨੀ ਅਤੇ ਹੜ੍ਹਾਂ ਨਾਲ ਸੂਬੇ ਦਾ ਹੋ ਰਿਹੈ ਭਾਰੀ ਨੁਕਸਾ

ਜਸਮੇਰ ਸਿੰਘ ਹੋਠੀ ਦੀ ਪੁਸਤਕ ‘ਸਭੇ ਰੁਤੀ ਚੰਗੀਆ’ ਵਹਿਮਾਂ ਭਰਮਾਂ ਦਾ ਖੰਡਨ

ਜਸਮੇਰ ਸਿੰਘ ਹੋਠੀ ਦੀ ਪੁਸਤਕ ‘ਸਭੇ ਰੁਤੀ ਚੰਗੀਆ’ ਵਹਿਮਾਂ ਭਰਮਾਂ ਦਾ ਖੰਡਨ

             ਬਾਬੇ ਦੀ ਨਸੀਹਤ

ਬਾਬੇ ਦੀ ਨਸੀਹਤ