ਲੁਧਿਆਣਾ : ਪੀਜੀਆਈ ਹਸਪਤਾਲ ਵਿਚ ਲੁਧਿਆਣਾ ਦੇ ਮੇਹਰਬਾਨ ਇਲਾਕੇ ਦੇ ਰਹਿਣ ਵਾਲੇ ਨੌਜਵਾਨ ਜਸਪ੍ਰੀਤ ਸਿੰਘ(18) ਦੀ ਮੌਤ ਤੋਂ ਬਾਅਦ ਉਸਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕਰਕੇ ਪੁਲਿਸ ਦੇ ਖਿਲਾਫ ਨਾਅਰੇਬਾਜੀ ਕੀਤੀ।
ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਥਾਣਾ ਮੇਹਰਬਾਨ ਦੀ ਪੁਲਿਸ ਨੇ ਨੌਜਵਾਨ ਨੂੰ ਨਜਾਇਜ਼ ਹਿਰਾਸਤ ਵਿੱਚ ਰੱਖ ਕੇ ਉਸ ਉੱਪਰ ਤਸ਼ੱਦਦ ਕੀਤੀ ਅਤੇ ਜਦੋਂ ਉਸ ਦੀ ਹਾਲਤ ਖ਼ਰਾਬ ਹੋਈ ਤਾਂ ਉਸਨੂੰ ਘਰ ਭੇਜ ਦਿੱਤਾ ਗਿਆ। ਗੰਭੀਰ ਹਾਲਤ ਵਿਚ ਨੌਜਵਾਨ ਨੂੰ ਪੀਜੀਆਈ ਹਸਪਤਾਲ ਦਾਖਲ ਕਰਵਾਇਆ ਗਿਆ,ਜਿੱਥੇ ਉਸ ਨੇ ਦਮ ਤੋੜ ਦਿੱਤਾ। ਕਾਬਲੇਗੌਰ ਹੈ ਕਿ ਦੋ ਧਿਰਾਂ ਵਿਚਕਾਰ ਲੜਕੀ ਨੂੰ ਭਜਾਉਣ ਦੇ ਮਾਮਲੇ ਵਿੱਚ ਵਿਵਾਦ ਚੱਲ ਰਿਹਾ ਸੀ ਸੂਤਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਵਿਚਕਾਰ ਝਗੜਾ ਵੀ ਹੋਇਆ ਸੀ। ਇਸ ਮਾਮਲੇ ਵਿੱਚ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮੁਕੰਮਲ ਜਾਂਚ ਕਰਕੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।