ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਦਿੱਤੇ ਹਰਦੀਪ ਸਿੰਘ ਨਿੱਝਰ ਹੱਤਿਆਕਾਂਡ ਸਬੰਧੀ ਬਿਆਨ ਤੋਂ ਬਾਅਦ ਜਥੇਦਾਰ ਸਾਹਿਬ ਦੀ ਇਹ ਪ੍ਰਤੀਕਿਰਿਆ ਆਈ ਹੈ। ਉਨ੍ਹਾਂ ਬੁੱਧਵਾਰ ਨੂੰ ਇਕ ਵੀਡੀਓ ਸੁਨੇਹਾ ਜਾਰੀ ਕੀਤਾ। ਇਸ ਵਿਚ ਉਨ੍ਹਾਂ ਕਿਹਾ ਕਿ ਜੇਕਰ ਨਿੱਝਰ ਦੀ ਹੱਤਿਆ 'ਚ ਏਜੰਸੀਆਂ ਸ਼ਾਮਲ ਹਨ ਤਾਂ ਇਹ ਮਾੜੀ ਗੱਲ ਹੈ। ਉਨ੍ਹਾਂ ਕਿਹਾ ਕਿ 1984 ਦੇ ਦੰਗੇ ਮੁੜ ਯਾਦ ਆ ਗਏ। ਭਾਰਤ ਸਰਕਾਰ ਨੂੰ ਇਸ ਮਾਮਲੇ 'ਤੇ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ। ਉਨ੍ਹਾਂ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਵੀ ਮੰਗ ਕੀਤੀ।