Friday, August 22, 2025
24 Punjabi News World
Mobile No: + 31 6 39 55 2600
Email id: hssandhu8@gmail.com

Punjab

Barnala Crime : ਨਸ਼ੇੜੀ ਨੌਜਵਾਨ ਨੇ ਪੇਚਕਸ ਨਾਲ ਕੀਤੀ ਵੱਡੇ ਭਰਾ ਦੀ ਹੱਤਿਆ

April 06, 2024 03:34 PM

ਬਰਨਾਲਾ, 06 ਅਪ੍ਰੈਲ (ਪੂਜਾ ਸਿੰਗਲਾ)-ਜ਼ਿਲ੍ਹੇ ਦੇ ਪਿੰਡ ਸੰਧੂ ਕਲਾ ਦੇ ਰਹਿਣ ਵਾਲੇ ਛੋਟੇ ਭਰਾ ਸ਼ਰਾਬੀ ਪੂਰਨ ਸਿੰਘ ਨੇ ਪਸ਼ੂਆਂ ਸਬੰਧੀ ਹੋਏ ਝਗੜੇ ਨੂੰ ਲੈ ਕੇ ਵੱਡੇ ਭਰਾ ਬਲਵੀਰ ਸਿੰਘ ਦਾ ਪੇਚਾਂ ਨਾਲ ਵਾਰ ਕਰਕੇ ਕਤਲ ਕਰ ਦਿੱਤਾ। ਥਾਣਾ ਭਦੌੜ ਦੀ ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਰਨਾਲਾ ਦੇ ਮੁਰਦਾਘਰ 'ਚ ਰਖਵਾਇਆ ਅਤੇ ਮ੍ਰਿਤਕ ਦੀ ਪਤਨੀ ਜਸਵੀਰ ਕੌਰ ਦੇ ਬਿਆਨਾਂ ’ਤੇ ਮੁਲਜ਼ਮ ਪਵਿੱਤਰ ਸਿੰਘ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਮ੍ਰਿਤਕ ਦੀ ਪਤਨੀ ਜਸਬੀਰ ਕੌਰ ਨੇ ਦੱਸਿਆ ਕਿ ਉਸ ਦਾ ਦਿਉਰ ਪੂਰਨ ਸਿੰਘ ਅਜੇ ਕੁਆਰਾ ਹੈ ਤੇ ਉਸ ਨਾਲ ਉਸੇ ਘਰ 'ਚ ਰਹਿੰਦਾ ਹੈ। ਉਹ ਕਾਫੀ ਸਮੇਂ ਤੋਂ ਸ਼ਰਾਬ ਦਾ ਆਦੀ ਸੀ ਤੇ ਪੀ ਕੇ ਅਕਸਰ ਘਰ ਦੀ ਹਰ ਗੱਲ ਨੂੰ ਲੈ ਕੇ ਝਗੜਾ ਕਰਦਾ ਰਹਿੰਦਾ ਸੀ।

ਪਸ਼ੂਆਂ ਨੂੰ ਲੈ ਕੇ ਸ਼ੁਰੂ ਹੋਇਆ ਸੀ ਝਗੜਾ

 ਸ਼ੁੱਕਰਵਾਰ ਰਾਤ ਵੀ ਪੂਰਨ ਸਿੰਘ ਨੇ ਸ਼ਰਾਬ ਦੇ ਨਸ਼ੇ 'ਚ ਉਸ ਦੇ ਪਤੀ ਬਲਵੀਰ ਸਿੰਘ ਨਾਲ ਪਸ਼ੂਆਂ ਨੂੰ ਲੈ ਕੇ ਝਗੜਾ ਸ਼ੁਰੂ ਕਰ ਦਿੱਤਾ ਤੇ ਉਸ ਉੱਪਰ ਪੇਚਕਸ ਨਾਲ ਹਮਲਾ ਬੋਲ ਦਿੱਤਾ, ਜਿਸ ਕਾਰਨ ਉਸ ਦੇ ਪਤੀ ਦੀ ਮੌਤ ਹੋ ਗਈ। ਇਸ ਮਾਮਲੇ ਸਬੰਧੀ ਥਾਣਾ ਭਦੌੜ ਦੇ ਇੰਚਾਰਜ ਇੰਸਪੈਕਟਰ ਸ਼ੇਰਵਿੰਦਰ ਸਿੰਘ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਲਦ ਹੀ ਮੁਲਜ਼ਮ ਪੂਰਨ ਸਿੰਘ ਨੂੰ ਕਾਬੂ ਕਰ ਲਿਆ ਜਾਵੇਗਾ।

Have something to say? Post your comment