ਗੁਰਦਾਸਪੁਰ : ਵਿਆਹ ਦਾ ਝਾਂਸਾ ਦੇ ਕੇ ਨਾਬਾਲਿਗ ਲੜਕੀ ਨੂੰ ਭਜਾ ਕੇ ਲੈ ਜਾਣ ਦੇ ਦੋਸ਼ 'ਚ ਥਾਣਾ ਬਹਿਰਾਮਪੁਰ ਦੀ ਪੁਲਿਸ ਨੇ ਇਕ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਵਿਅਕਤੀ ਨੇ ਦੱਸਿਆ ਕਿ ਉਸ ਦੀ 15 ਸਾਲਾ ਲੜਕੀ ਸਰਕਾਰੀ ਸਕੂਲ ਵਿੱਚ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਹੈ। ਦੋ ਦਿਨ ਪਹਿਲਾਂ ਉਹ ਸਵੇਰੇ 7.30 ਵਜੇ ਘਰੋਂ ਸਕੂਲ ਗਈ ਸੀ। ਦੁਪਹਿਰ 2 ਵਜੇ ਸਕੂਲ ਖ਼ਤਮ ਹੋਣ ਤੋਂ ਬਾਅਦ ਸਾਰੇ ਬੱਚੇ ਘਰ ਪਰਤ ਗਏ ਪਰ ਉਸ ਦੀ ਲੜਕੀ ਘਰ ਵਾਪਸ ਨਹੀਂ ਆਈ। ਉਸ ਦੀ ਕਾਫੀ ਭਾਲ ਕੀਤੀ, ਪਰ ਉਸ ਦਾ ਕੁਝ ਪਤਾ ਨਹੀਂ ਲੱਗ ਸਕਿਆ। ਬਾਅਦ 'ਚ ਪਤਾ ਲੱਗਾ ਕਿ ਮੁਲਜ਼ਮ ਧੰਨੀ ਨੇ ਉਸ ਦੀ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਆਪਣੇ ਨਾਲ ਭਜਾ ਕੇ ਲੈ ਗਿਆ ਸੀ।