ਬਰਨਾਲਾ, 11 ਅਪ੍ਰੈਲ (ਬਘੇਲ ਸਿੰਘ ਧਾਲੀਵਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਬਰਨਾਲਾ ਵੱਲੋਂ ਸੂਬਾ ਪੱਧਰੀ ਸੱਦੇ ਤੇ ਪਿੰਡ ਸੇਖਾ ਵਿਖੇ ਜੋ ਵੀਆਰਸੀ ਸਾਈਲੋ ਗੁਦਾਮ ਅੱਗੇ ਜਨਤਕ ਰੋਸ ਪ੍ਰਦਰਸ਼ਨ ਕਰਕੇ ਮੰਗ ਕੀਤੀ ਗਈ ਹੈ | ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਇਨ੍ਹਾਂ ਕਾਰਪੋਰੇਟ ਘਰਾਣਿਆਂ ਦੇ 9, ਸਾਈਲੋ ਗੁਦਾਮਾਂ 26 ਮਾਰਕੀਟ ਕਮੇਟੀ ਨਾਲ ਜੋੜ ਕੇ ਅਨਾਜ ਦੀ ਸਿੱਧੀ ਖ਼ਰੀਦਣ ਕਰਨ ਦੀ ਇਜਾਜਤ ਦੇ ਦਿਤੀ ਸੀ ਪਰ ਜਦੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਕੁੱਲ ਵਰਗ (ਕਿਸਾਨ ਮਜ਼ਦੂਰ) ਇਕੱਠੇ ਕਰਕੇ ਮੌਜੂਦਾ ਸਰਕਾਰ ਦੇ ਐਮਐਲਏ ਤੇ ਕੈਬਨਿਟ ਮੰਤਰੀਆਂ ਨੂੰ ਚਿਤਾਵਨੀ ਪੱਤਰ ਦਿੱਤੇ ਗਏ ਤਾਂ ਸਰਕਾਰ ਵੱਲੋਂ ਇਹ ਨੋਟੀਫਿਕੇਸ਼ਨ ਰੱਦ ਕਰਨਾ ਪਿਆ | ਸਮੇਂ ਸਮੇਂ ਦੀਆਂ ਸਰਕਾਰਾਂ ਵੱਲੋਂ ਇਨ੍ਹਾਂ ਕਾਰਪੋਰੇਟ ਘਰਾਣਿਆਂ ਦੇ ਸਾਇਲੋ ਗੁਦਾਮਾਂ ਦੇ ਨੀਂਹ ਪੱਥਰ ਰੱਖੇ ਗਏ ਸਨ | ਇਨ੍ਹਾਂ ਵੋਟ ਵਟੋਰੂ ਸਿਆਸੀ ਪਾਰਟੀਆਂ ਤੋਂ ਸੁਚੇਤ ਹੋਣ ਦੀ ਲੋੜ ਹੈ | ਜਥੇਬੰਦੀਆਂ ਦਾ ਝੰਡਾ ਚੁੱਕਣ ਦੀ ਲੋੜ ਹੈ | ਸੂਬੇ ਅੰਦਰ ਕਾਰਪੋਰੇਟ ਵਪਾਰੀਆਂ ਨੂੰ ਨਵੇਂ ਸਾਈਲੋ ਗੁਦਾਮ ਬਣਾਉਣ ਦੀਆਂ ਸਾਰੀਆਂ ਮਨਜ਼ੂਰੀਆਂ ਰੱਦ ਕੀਤੀਆਂ ਜਾਣ, ਪਹਿਲਾਂ ਬਣੇ ਹੋਏ ਸਾਈਲੋ ਗੁਦਾਮਾਂ ਨੂੰ ਜਬਤ ਕਰਕੇ ਉਹਨਾਂ ਦਾ ਸਰਕਾਰੀਕਰਨ ਕੀਤਾ ਜਾਵੇ ਅਤੇ ਸਰਕਾਰੀ ਅਨਾਜ ਭੰਡਾਰਨ ਲਈ ਇਹਨਾਂ ਦੀ ਵਰਤੋਂ ਕੀਤੀ ਜਾਵੇ, ਏਪੀਐਮਸੀ ਐਕਟ ਵਿੱਚ ਕਾਰਪੋਰੇਟ ਵਪਾਰੀਆਂ ਪੱਖੀ ਅਤੇ ਕਿਸਾਨ ਵਿਰੋਧੀ ਸੋਧਾਂ ਕਰਨ ਦੀ ਨੀਤੀ ਰੱਦ ਕੀਤੀ ਜਾਵੇ, ਐਮਐਸਪੀ (ਮੰਡੀਆਂ ਦਾ ਕਨੂੰਨ)ਦੀ ਕਾਨੂੰਨੀ ਗਰੰਟੀ ਸਰਕਾਰੀ ਖਰੀਦ ਤੇ ਹਰ ਇੱਕ ਨੂੰ ਜਨਤਕ ਵੰਡ ਪ੍ਰਣਾਲੀ ਦਾ ਹੱਕ ਦਿੱਤਾ ਜਾਵੇ | ਸਾਮਰਾਜੀ ਮੁਲਕਾਂ ਤੇ ਸੰਸਥਾਵਾਂ ਨਾਲ ਕੀਤੀਆਂ ਸੰਧੀਆਂ ਰੱਦ ਕੀਤੀਆਂ ਜਾਣ ਅਤੇ ਸੰਸਾਰ ਵਪਾਰ ਸੰਸਥਾ 'ਚੋਂ ਬਾਹਰ ਆਇਆ ਜਾਵੇ | ਉਹਨਾਂ ਕਿਹਾ ਕਿ ਲੋਕਾਂ ਤੋਂ ਵੋਟਾਂ ਮੰਗਣ ਤੁਰ ਰਹੀਆਂ ਹਾਕਮਾਂ ਦੀਆਂ ਪਾਰਟੀਆਂ ਲੋਕਾਂ ਨੂੰ ਇਹਨਾਂ ਮੁੱਦਿਆਂ ਦਾ ਕੋਈ ਜ਼ਿਕਰ ਨਹੀਂ ਕਰ ਰਹੀਆਂ ਕਿਉਂਕਿ ਉਹਨਾਂ ਸਭਨਾਂ ਦੀ ਇਹਨਾਂ ਨੀਤੀਆਂ 'ਤੇ ਸਾਂਝੀ ਸਹਿਮਤੀ ਹੈ | ਸਾਈਲੋ ਗੁਦਾਮਾਂ ਅੱਗੇ ਕੀਤੇ ਜਾਣ ਵਾਲੇ ਪ੍ਰਦਰਸ਼ਨ ਵੋਟਾਂ ਦੇ ਰੌਲੇ ਦਰਮਿਆਨ ਇਹਨਾਂ ਅਸਲ ਮੁੱਦਿਆਂ ਨੂੰ ਉਭਾਰਨ ਦਾ ਜ਼ਰੀਆ ਵੀ ਬਣਨਗੇ |
ਆਗੂਆਂ ਨੇ ਕਿਹਾ ਕਿ ਇਹ ਸਾਈਲੋ ਗੁਦਾਮ ਸਿਰਫ ਐਮਐਸਪੀ ਦੇ ਹੱਕ ਤੇ ਸਰਕਾਰੀ ਖਰੀਦ ਢਾਂਚੇ ਦਾ ਹੀ ਖਾਤਮਾ ਨਹੀਂ ਕਰਨਗੇ ਸਗੋਂ ਜਨਤਕ ਵੰਡ ਪ੍ਰਣਾਲੀ ਦਾ ਵੀ ਖਾਤਮਾ ਕਰਨਗੇ ਅਤੇ ਮੁਲਕ ਦੇ ਅਨਾਜ ਭੰਡਾਰਾਂ ਨੂੰ ਪੂਰੀ ਤਰ੍ਹਾਂ ਕਾਰਪੋਰੇਟ ਵਪਾਰੀਆਂ ਹੱਥ ਸੌਂਪ ਦੇਣਗੇ | ਸਰਕਾਰੀ ਮੰਡੀਆਂ ਦੇ ਖਾਤਮੇ ਕਾਰਨ ਇਸ ਨਾਲ ਜੁੜੇ ਹੋਏ ਪੱਲੇਦਾਰ ਤੇ ਹੋਰ ਵੰਨਗੀਆਂ ਦੇ ਮਜ਼ਦੂਰ , ਟਰੱਕ ਅਪਰੇਟਰ, ਤੇ ਹੋਰ ਛੋਟੇ ਕਾਰੋਬਾਰੀ ਵੀ ਤਬਾਹੀ ਮੂੰਹ ਧੱਕੇ ਜਾਣਗੇ |
ਸੂਬਾ ਮੀਤ ਪ੍ਰਧਾਨ ਰੂਪ ਸਿੰਘ ਛੰਨਾ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ ਜਰਨਲ ਸਕੱਤਰ ਜਰਨੈਲ ਸਿੰਘ ਬਦਰਾ ਮੀਤ ਪ੍ਰਧਾਨ ਬੁੱਕਣ ਸਿੰਘ ਦਰਸ਼ਨ ਸਿੰਘ ਖਜ਼ਾਨਚੀ ਭਗਤ ਸਿੰਘ ਕਿ੍ਸ਼ਨ ਸਿੰਘ ਛੰਨਾ | ਬਲਾਕ ਆਗੂ ਬਲੌਰ ਸਿੰਘ ਛੰਨਾ ਬਲਦੇਵ ਸਿੰਘ ਬਡਬਰ ਗੁਰਚਰਨ ਸਿੰਘ ਭਦੌੜ ਦਰਸ਼ਨ ਸਿੰਘ ਚੀਮਾ ਜੱਜ ਸਿੰਘ ਗਹਿਲ ਨਾਹਰ ਸਿੰਘ ਗੁਮਟੀ ਜੈ ਸਿੰਘ ਜੌਹਲ, ਬਲਵੀਰ ਸਿੰਘ ਗੋਗੀ, ਮੱਖਣ ਸਿੰਘ
ਜ਼ਿਲ੍ਹਾ ਅÏਰਤ ਕਨਵੀਨਰ ਕਮਲਜੀਤ ਕੌਰ ਬਰਨਾਲਾ ਬਿੰਦਰ ਪਾਲ ਕੌਰ ਭਦੌੜ ਸੰਦੀਪ ਕੌਰ ਰਣਜੀਤ ਕੌਰ ਪੱਤੀ ਸੇਖਵਾਂ ਸੁਖਵਿੰਦਰ ਕੌਰ ਨਸ਼ੀਬ ਕੌਰ ਹਮੀਦੀ ਮਨਜੀਤ ਕੌਰ ਕਾਨੇਕੇ ਆਦਿ ਆਗੂ ਹਾਜਰ ਸਨ |