Tuesday, April 30, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਮਨੀਸ਼ ਤਿਵਾੜੀ ਨੂੰ ਉਮੀਦਵਾਰ ਐਲਾਨਣ 'ਤੇ ਕਾਂਗਰਸ 'ਚ ਹੰਗਾਮਾ, 40 ਆਗੂਆਂ ਨੇ ਦਿੱਤਾ ਅਸਤੀਫ਼ਾ

April 15, 2024 03:23 PM

ਚੰਡੀਗੜ੍ਹ : ਉਮੀਦਵਾਰ ਮਨੀਸ਼ ਤਿਵਾੜੀ ਦੇ ਸਵਾਗਤੀ ਸਮਾਰੋਹ ਤੋਂ ਬਾਅਦ ਕਾਂਗਰਸ ਪਾਰਟੀ 'ਚ ਹੰਗਾਮਾ ਹੋ ਗਿਆ ਹੈ। 40 ਤੋਂ ਵੱਧ ਅਹੁਦੇਦਾਰਾਂ ਨੇ ਅਸਤੀਫਾ ਦੇ ਕੇ ਕਾਂਗਰਸ ਪ੍ਰਧਾਨ ਲੱਕੀ ਪ੍ਰਤੀ ਆਪਣਾ ਗੁੱਸਾ ਜ਼ਾਹਰ ਕੀਤਾ ਹੈ, ਇਹ ਸਾਰੇ ਪਵਨ ਬਾਂਸਲ ਦੇ ਕਰੀਬੀ ਹਨ। ਇਨ੍ਹਾਂ ਆਗੂਆਂ ਨੇ ਪਾਰਟੀ ਹਾਈਕਮਾਂਡ ਤੋਂ ਪ੍ਰਧਾਨ ਲੱਕੀ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਹੈ।

ਆਗੂਆਂ ਨੇ ਰੱਖੀ ਇਹ ਸ਼ਰਤ

 ਆਗੂਆਂ ਦਾ ਕਹਿਣਾ ਹੈ ਕਿ ਲੱਕੀ ਕਾਂਗਰਸ ਨੂੰ ਹਰਾਉਣ ਲਈ ਕੰਮ ਕਰ ਰਹੇ ਹਨ। ਆਗੂਆਂ ਦਾ ਕਹਿਣਾ ਹੈ ਕਿ ਜੇਕਰ ਲੱਕੀ ਕਾਂਗਰਸ ਪ੍ਰਧਾਨ ਬਣੇ ਰਹਿੰਦੇ ਹਨ ਤਾਂ ਉਹ ਪਾਰਟੀ ਉਮੀਦਵਾਰ ਮਨੀਸ਼ ਤਿਵਾੜੀ ਲਈ ਕੰਮ ਨਹੀਂ ਕਰਨਗੇ। ਪਤਾ ਲੱਗਾ ਹੈ ਕਿ ਐਤਵਾਰ ਨੂੰ ਵੀ ਦੋ ਅਧਿਕਾਰੀਆਂ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ ਜਿਨ੍ਹਾਂ ਵਿਚ ਸ਼ਸ਼ਾਂਕ ਭੱਟ ਤੇ ਨਿਤਿਨ ਦੇ ਨਾਂ ਸ਼ਾਮਲ ਹਨ। ਮਹਿਲਾ ਕਾਂਗਰਸ ਪ੍ਰਧਾਨ ਦੀਪਾ ਦੂਬੇ ਉਨ੍ਹਾਂ 40 ਨੇਤਾਵਾਂ 'ਚ ਸ਼ਾਮਲ ਹਨ, ਜਿਨ੍ਹਾਂ ਨੇ ਅੱਜ ਆਪਣੇ ਅਹੁਦਿਆਂ ਤੋਂ ਅਸਤੀਫਾ ਦਿੱਤਾ ਹੈ।ਇਹ 40 ਆਗੂ ਸੋਮਵਾਰ ਨੂੰ ਕਰਵਾਏ ਮਨੀਸ਼ ਤਿਵਾੜੀ ਦੇ ਸਵਾਗਤ ਸਮਾਰੋਹ 'ਚ ਵੀ ਨਹੀਂ ਆਏ। ਭਾਵੇਂ ਪਾਰਟੀ ਨੇ ਇਨ੍ਹਾਂ ਨਾਰਾਜ਼ ਆਗੂਆਂ ਨੂੰ ਸ਼ਾਂਤ ਕਰਨ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਹਨ ਪਰ ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਵੀ ਇਸ ਸਵਾਗਤੀ ਸਮਾਗਮ 'ਚ ਸ਼ਾਮਲ ਨਹੀਂ ਹੋਏ ਜਿਨ੍ਹਾਂ ਨੂੰ ਤਿਵਾੜੀ ਵੱਲੋਂ ਨਿੱਜੀ ਤੌਰ ’ਤੇ ਸੱਦਿਆ ਗਿਆ ਸੀ ਪਰ ਉਨ੍ਹਾਂ ਨੇ ਫੋਨ ਨਹੀਂ ਚੁੱਕਿਆ।

ਪਾਰਟੀ ਤੋਂ ਨਹੀਂ ਅਹੁਦੇ ਤੋਂ ਦਿੱਤਾ ਅਸਤੀਫਾ : ਸੂਬਾ ਸਕੱਤਰ

ਸੂਬਾ ਸਕੱਤਰ ਸਾਹਿਲ ਦੂਬੇ ਦਾ ਕਹਿਣਾ ਹੈ ਕਿ ਇਨ੍ਹਾਂ 40 ਆਗੂਆਂ ਨੇ ਪਾਰਟੀ ਤੋਂ ਅਸਤੀਫਾ ਨਹੀਂ ਦਿੱਤਾ ਹੈ ਬਲਕਿ ਆਪਣੇ ਅਹੁਦਿਆਂ ਤੋਂ ਅਸਤੀਫਾ ਦਿੱਤਾ ਹੈ। ਅਸਤੀਫ਼ਾ ਦੇਣ ਵਾਲਿਆਂ 'ਚ ਸੂਬਾ ਕਾਰਜਕਾਰਨੀ ਦੇ ਦੋ ਜ਼ਿਲ੍ਹਾ ਪ੍ਰਧਾਨ ਤੇ ਅਧਿਕਾਰੀ ਸ਼ਾਮਲ ਹਨ। ਕਾਂਗਰਸ ਪ੍ਰਧਾਨ ਦੀ ਅਗਵਾਈ ਵਿੱਚ ਪਾਰਟੀ ਚੋਣਾਂ ਨਹੀਂ ਜਿੱਤ ਸਕਦੀ।

ਕਾਂਗਰਸ ਮੀਤ ਪ੍ਰਧਾਨ ਵੀ ਪਾਰਟੀ ਛੱਡਣ ਦਾ ਕਰ ਚੁੱਕੇ ਨੇ ਐਲਾਨ

ਕਾਂਗਰਸ ਦੇ ਮੀਤ ਪ੍ਰਧਾਨ ਹਾਫਿਜ਼ ਅਨਵਰ ਉਲ ਹੱਕ ਵੀ ਪਾਰਟੀ ਛੱਡਣ ਦਾ ਐਲਾਨ ਕਰ ਚੁੱਕੇ ਹੈ ਤੇ ਉਹ ਵੀ ਕਾਂਗਰਸ ਪ੍ਰਧਾਨ ਲੱਕੀ ਵਿਰੁੱਧ ਮੋਰਚਾ ਖੋਲ੍ਹਣ ਲਈ ਤਿਆਰ ਹਨ। ਪਤਾ ਲੱਗਾ ਹੈ ਕਿ ਕਾਂਗਰਸ ਪ੍ਰਧਾਨ ਲੱਕੀ ਦਾ ਪਵਨ ਬਾਂਸਲ ਦੀ ਟਿਕਟ ਕਟਵਾਉਣ 'ਚ ਅਹਿਮ ਰੋਲ ਹੈ ਜਿਸ ਕਾਰਨ ਬਾਂਸਲ ਲੱਕੀ ਤੋਂ ਨਾਰਾਜ਼ ਹਨ।

ਸੋਮਵਾਰ ਨੂੰ ਤਿਵਾੜੀ ਦੇ ਸਵਾਗਤੀ ਸਮਾਗਮ 'ਚ ਆਨੰਦਪੁਰ ਸਾਹਿਬ ਤੇ ਮੋਹਾਲੀ ਦੇ ਕਈ ਆਗੂਆਂ ਨੇ ਸ਼ਿਰਕਤ ਕੀਤੀ ਜਦੋਂਕਿ ਬਾਂਸਲ ਦੇ ਕਰੀਬੀ ਆਗੂ ਨਹੀਂ ਪੁੱਜੇ। ਇਸ ਮੌਕੇ ਮਨੀਸ਼ ਤਿਵਾੜੀ ਨੇ ਕਿਹਾ ਕਿ ਲੋਕਤੰਤਰ ਨੂੰ ਬਚਾਉਣ ਲਈ ਸਾਰੇ ਆਗੂਆਂ ਨੂੰ ਇਕਜੁੱਟ ਹੋਣਾ ਚਾਹੀਦਾ ਹੈ। ਤਿਵਾੜੀ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਮਾਣ ਹੈ ਕਿ ਪਾਰਟੀ ਨੇ ਉਨ੍ਹਾਂ ਨੂੰ ਚੰਡੀਗੜ੍ਹ ਤੋਂ ਆਪਣਾ ਉਮੀਦਵਾਰ ਬਣਾਇਆ। ਮੀਤ ਪ੍ਰਧਾਨ ਹਾਫਿਜ਼ ਅਨਵਰ ਦਾ ਕਹਿਣਾ ਹੈ ਕਿ ਕਾਂਗਰਸ ਪ੍ਰਧਾਨ ਐਸ ਲੱਕੀ ਨੇ ਪਹਿਲਾਂ ਇਕ ਸਾਜ਼ਿਸ਼ ਤਹਿਤ ਪਵਨ ਬਾਂਸਲ ਦੀ ਟਿਕਟ ਕਟਵਾਈ ਤੇ ਹੁਣ ਉਹ ਮਨੀਸ਼ ਤਿਵਾੜੀ ਨੂੰ ਚੋਣ ਹਰਾਉਣੀ ਚਾਹੁੰਦੇ ਹਨ।

Have something to say? Post your comment

More From Punjab

ਗਰੀਬਦਾਸੀ ਕੁਟੀਆ ਝਲੂਰ ਵਿਖੇ ਨਤਮਸਤਿਕ ਹੋਏ ਮੁੱਖ ਮੰਤਰੀ ਦੇ ਮੀਡੀਆ ਇੰਚਾਰਜ

ਗਰੀਬਦਾਸੀ ਕੁਟੀਆ ਝਲੂਰ ਵਿਖੇ ਨਤਮਸਤਿਕ ਹੋਏ ਮੁੱਖ ਮੰਤਰੀ ਦੇ ਮੀਡੀਆ ਇੰਚਾਰਜ

ਗਰੀਬਦਾਸੀ ਕੁਟੀਆ ਝਲੂਰ ਵਿਖੇ ਨਤਮਸਤਿਕ ਹੋਏ ਮੁੱਖ ਮੰਤਰੀ ਦੇ ਮੀਡੀਆ ਇੰਚਾਰਜ

ਗਰੀਬਦਾਸੀ ਕੁਟੀਆ ਝਲੂਰ ਵਿਖੇ ਨਤਮਸਤਿਕ ਹੋਏ ਮੁੱਖ ਮੰਤਰੀ ਦੇ ਮੀਡੀਆ ਇੰਚਾਰਜ

ਬੱਸ ਹੋਈ ਹਾਦਸਾਗ੍ਰਸਤ, 30-35 ਸਵਾਰੀਆਂ ਜਖਮੀ, ਚਾਲਕ ਫਰਾਰ

ਬੱਸ ਹੋਈ ਹਾਦਸਾਗ੍ਰਸਤ, 30-35 ਸਵਾਰੀਆਂ ਜਖਮੀ, ਚਾਲਕ ਫਰਾਰ

ਡੇਰਾ ਬਾਬਾ ਗਾਂਧਾ ਸਿੰਘ ਬਰਨਾਲਾ ਪੁੱਜੇ ਮੁੱਖ ਮੰਤਰੀ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ, ਡੇਰਾ ਮੁਖੀ ਮਹੰਤ ਪਿਆਰਾ ਸਿੰਘ ਤੋਂ ਲਿਆ ਅਸ਼ੀਰਵਾਦ

ਡੇਰਾ ਬਾਬਾ ਗਾਂਧਾ ਸਿੰਘ ਬਰਨਾਲਾ ਪੁੱਜੇ ਮੁੱਖ ਮੰਤਰੀ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ, ਡੇਰਾ ਮੁਖੀ ਮਹੰਤ ਪਿਆਰਾ ਸਿੰਘ ਤੋਂ ਲਿਆ ਅਸ਼ੀਰਵਾਦ

Punjab Ludhiana Candidate: ਹੋਰ ਕੋਈ ਨਹੀਂ...ਰਾਜਾ ਵੜਿੰਗ ਹੀ ਲੜਨਗੇ ਲੁਧਿਆਣਾ ਤੋਂ ਚੋਣ, ਕਾਂਗਰਸ ਨੇ ਲਾਈ ਮੋਹਰ

Punjab Ludhiana Candidate: ਹੋਰ ਕੋਈ ਨਹੀਂ...ਰਾਜਾ ਵੜਿੰਗ ਹੀ ਲੜਨਗੇ ਲੁਧਿਆਣਾ ਤੋਂ ਚੋਣ, ਕਾਂਗਰਸ ਨੇ ਲਾਈ ਮੋਹਰ

ਹੁਸ਼ਿਆਰਪੁਰ 'ਚ 11 ਸਾਲਾ ਨੇਪਾਲੀ ਲੜਕੀ ਨੇ ਫਾਹਾ ਲੈ ਕੇ ਦਿੱਤੀ ਜਾਨ, ਪੁਲਿਸ ਵੱਲੋਂ ਜਾਂਚ ਜਾਰੀ

ਹੁਸ਼ਿਆਰਪੁਰ 'ਚ 11 ਸਾਲਾ ਨੇਪਾਲੀ ਲੜਕੀ ਨੇ ਫਾਹਾ ਲੈ ਕੇ ਦਿੱਤੀ ਜਾਨ, ਪੁਲਿਸ ਵੱਲੋਂ ਜਾਂਚ ਜਾਰੀ

ਹੁਸ਼ਿਆਰਪੁਰ 'ਚ ਜਾਅਲੀ ਦਸਤਾਵੇਜ਼ ਬਣਾ ਕੇ ਵਿਅਕਤੀ ਨੇ ਵਪਾਰੀ ਨਾਲ ਮਾਰੀ 92 ਲੱਖ ਦੀ ਠੱਗੀ, ਪੁਲਿਸ ਵੱਲੋਂ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ

ਹੁਸ਼ਿਆਰਪੁਰ 'ਚ ਜਾਅਲੀ ਦਸਤਾਵੇਜ਼ ਬਣਾ ਕੇ ਵਿਅਕਤੀ ਨੇ ਵਪਾਰੀ ਨਾਲ ਮਾਰੀ 92 ਲੱਖ ਦੀ ਠੱਗੀ, ਪੁਲਿਸ ਵੱਲੋਂ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ

ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵੱਲੋਂ ਕੰਪਿਊਟਰ ਅਧਿਆਪਕਾਂ ਨੂੰ ਮੰਗਾਂ ਮੰਨਣ ਦਾ ਦਿੱਤਾ ਭਰੋਸਾ

ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵੱਲੋਂ ਕੰਪਿਊਟਰ ਅਧਿਆਪਕਾਂ ਨੂੰ ਮੰਗਾਂ ਮੰਨਣ ਦਾ ਦਿੱਤਾ ਭਰੋਸਾ

ਗੈਸ ਸਿਲੰਡਰ ਫਟਣ ਕਾਰਨ ਘਰ ਦਾ ਸਾਮਾਨ ਸੜ ਕੇ ਸੁਆਹ

ਗੈਸ ਸਿਲੰਡਰ ਫਟਣ ਕਾਰਨ ਘਰ ਦਾ ਸਾਮਾਨ ਸੜ ਕੇ ਸੁਆਹ

ਜਲੰਧਰ ਪੁਲਿਸ ਨੇ ਕੀਤਾ ਅੰਤਰਰਾਸ਼ਟਰੀ ਸਿੰਡੀਕੇਟ ਦਾ ਪਰਦਾਫਾਸ਼, ਤਿੰਨ ਵਾਹਨਾਂ ਸਮੇਤ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਬਰਾਮਦ; ਫੜਿਆ ਗਿਆ ਮੁੱਖ ਸਰਗਨਾ

ਜਲੰਧਰ ਪੁਲਿਸ ਨੇ ਕੀਤਾ ਅੰਤਰਰਾਸ਼ਟਰੀ ਸਿੰਡੀਕੇਟ ਦਾ ਪਰਦਾਫਾਸ਼, ਤਿੰਨ ਵਾਹਨਾਂ ਸਮੇਤ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਬਰਾਮਦ; ਫੜਿਆ ਗਿਆ ਮੁੱਖ ਸਰਗਨਾ