Tuesday, April 30, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਲੁਧਿਆਣਾ ਦੀ ਔਰਤ ਨੇ ਭਾਖੜਾ ਨਹਿਰ 'ਚ ਛਾਲ ਮਾਰ ਕੇ ਜੀਵਨਲੀਲਾ ਕੀਤੀ ਸਮਾਪਤ

April 16, 2024 03:30 PM

ਸ੍ਰੀ ਕੀਰਤਪੁਰ ਸਾਹਿਬ : ਪੁਰਾਣਾ ਬੱਸ ਅੱਡਾ ਸ੍ਰੀ ਕੀਰਤਪੁਰ ਸਾਹਿਬ ਦੇ ਨਾਲ ਲੱਗਦੀ ਭਾਖੜਾ ਨਹਿਰ ਦੀ ਛੋਟੀ ਪੁਲ਼ੀ ਨੇੜਿਓਂ ਇੱਕ ਔਰਤ ਨੇ ਭਾਖੜਾ ਨਹਿਰ 'ਚ ਛਾਲ ਮਾਰ ਕਿ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਜਦੋਂ ਔਰਤ ਨੇ ਭਾਖੜਾ ਨਹਿਰ ਵਿੱਚ ਛਾਲ ਮਾਰੀ ਤਾਂ ਨੇੜੇ ਦੇ ਦੁਕਾਨਦਾਰਾਂ ਤੇ ਰਾਹਗੀਰਾਂ ਵੱਲੋਂ ਉਕਤ ਔਰਤ ਨੂੰ ਬਚਾਉਣ ਲਈ ਨਹਿਰ 'ਚ ਛਾਲ ਮਾਰ ਦਿੱਤੀ ਗਈ ਤੇ ਕਰੀਬ 100 ਮੀਟਰ ਦੂਰ ਜਾ ਕੇ ਉਕਤ ਔਰਤ ਨੂੰ ਬੜੀ ਮੁਸ਼ਕਿਲ ਤੋਂ ਬਾਅਦ ਨਹਿਰ ਵਿੱਚੋਂ ਬਾਹਰ ਕੱਢਿਆ ਗਿਆ। ਇਸ ਦੌਰਾਨ ਮੌਕੇ 'ਤੇ ਪਹੁੰਚੀ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੀ ਪੁਲਿਸ ਵੱਲੋਂ ਲੋਕਾਂ ਦੀ ਸਹਾਇਤਾ ਨਾਲ ਉਕਤ ਔਰਤ ਨੂੰ ਇਲਾਜ ਲਈ ਮੁਢਲਾ ਸਿਹਤ ਕੇਂਦਰ ਸ੍ਰੀ ਕੀਰਤਪੁਰ ਸਾਹਿਬ ਵਿਖੇ ਪਹੁੰਚਾਇਆ ਗਿਆ ਜਿੱਥੇ ਡਾ. ਜੰਗਜੀਤ ਸਿੰਘ ਵੱਲੋਂ ਉਕਤ ਔਰਤ ਦਾ ਚੈੱਕਅਪ ਕਰਨ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨਿਆ। ਉਨ੍ਹਾਂ ਦੱਸਿਆ ਕਿ ਉਕਤ ਔਰਤ ਦੇ ਜ਼ਿਆਦਾ ਦੇਰ ਪਾਣੀ 'ਚ ਰਹਿਣ ਕਾਰਨ ਇਸ ਦੇ ਫੇਫੜਿਆਂ ਅੰਦਰ ਪਾਣੀ ਜਾਣ ਕਾਰਨ ਇਹ ਸਾਹ ਨਹੀਂ ਲੈ ਸਕੀ ਤੇ ਆਕਸੀਜਨ ਨਾ ਮਿਲਣ ਕਾਰਨ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਬਾਕੀ ਤਾਂ ਇਸ ਦੀ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਉਕਤ ਔਰਤ ਦੀ ਮੌਤ ਕਿਸ ਤਰ੍ਹਾਂ ਹੋਈ ਹੈ। 

ਉਧਰ ਮੌਕੇ 'ਤੇ ਪਹੁੰਚੀ ਪੁਲਿਸ ਵੱਲੋਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਮੁਤਾਬਕ ਉਕਤ ਔਰਤ ਨੇ ਆਪਣਾ ਇਕ ਝੋਲਾ ਨਹਿਰ ਕੰਢੇ ਰੱਖ ਦਿੱਤਾ ਸੀ ਜਿਸ ਵਿੱਚੋਂ ਉਸ ਦਾ ਆਧਾਰ ਕਾਰਡ ਬਰਾਮਦ ਹੋਇਆ ਹੈ। ਆਧਾਰ ਕਾਰਡ ਮੁਤਾਬਕ ਉਤਕ ਔਰਤ ਦਾ ਨਾਂ ਤੇ ਪਤਾ ਮਨਜੀਤ ਕੌਰ ਪਤਨੀ ਗੁਰਚਰਨ ਸਿੰਘ ਉਮਰ ਕਰੀਬ 63 ਸਾਲ ਵਾਸੀ ਸਮਰਾਲਾ ਰਾਜੇਵਾਲ ਜ਼ਿਲ੍ਹਾ ਲੁਧਿਆਣਾ ਹੈ। ਉਨ੍ਹਾਂ ਦੱਸਿਆ ਕਿ ਉਕਤ ਔਰਤ ਦੇ ਪਰਿਵਾਰਕ ਮੈਂਬਰਾਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਅਗਲੀ ਕਾਰਵਾਈ ਕੀਤੀ ਜਾ ਸਕੇ।

Have something to say? Post your comment

More From Punjab

ਗਰੀਬਦਾਸੀ ਕੁਟੀਆ ਝਲੂਰ ਵਿਖੇ ਨਤਮਸਤਿਕ ਹੋਏ ਮੁੱਖ ਮੰਤਰੀ ਦੇ ਮੀਡੀਆ ਇੰਚਾਰਜ

ਗਰੀਬਦਾਸੀ ਕੁਟੀਆ ਝਲੂਰ ਵਿਖੇ ਨਤਮਸਤਿਕ ਹੋਏ ਮੁੱਖ ਮੰਤਰੀ ਦੇ ਮੀਡੀਆ ਇੰਚਾਰਜ

ਗਰੀਬਦਾਸੀ ਕੁਟੀਆ ਝਲੂਰ ਵਿਖੇ ਨਤਮਸਤਿਕ ਹੋਏ ਮੁੱਖ ਮੰਤਰੀ ਦੇ ਮੀਡੀਆ ਇੰਚਾਰਜ

ਗਰੀਬਦਾਸੀ ਕੁਟੀਆ ਝਲੂਰ ਵਿਖੇ ਨਤਮਸਤਿਕ ਹੋਏ ਮੁੱਖ ਮੰਤਰੀ ਦੇ ਮੀਡੀਆ ਇੰਚਾਰਜ

ਬੱਸ ਹੋਈ ਹਾਦਸਾਗ੍ਰਸਤ, 30-35 ਸਵਾਰੀਆਂ ਜਖਮੀ, ਚਾਲਕ ਫਰਾਰ

ਬੱਸ ਹੋਈ ਹਾਦਸਾਗ੍ਰਸਤ, 30-35 ਸਵਾਰੀਆਂ ਜਖਮੀ, ਚਾਲਕ ਫਰਾਰ

ਡੇਰਾ ਬਾਬਾ ਗਾਂਧਾ ਸਿੰਘ ਬਰਨਾਲਾ ਪੁੱਜੇ ਮੁੱਖ ਮੰਤਰੀ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ, ਡੇਰਾ ਮੁਖੀ ਮਹੰਤ ਪਿਆਰਾ ਸਿੰਘ ਤੋਂ ਲਿਆ ਅਸ਼ੀਰਵਾਦ

ਡੇਰਾ ਬਾਬਾ ਗਾਂਧਾ ਸਿੰਘ ਬਰਨਾਲਾ ਪੁੱਜੇ ਮੁੱਖ ਮੰਤਰੀ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ, ਡੇਰਾ ਮੁਖੀ ਮਹੰਤ ਪਿਆਰਾ ਸਿੰਘ ਤੋਂ ਲਿਆ ਅਸ਼ੀਰਵਾਦ

Punjab Ludhiana Candidate: ਹੋਰ ਕੋਈ ਨਹੀਂ...ਰਾਜਾ ਵੜਿੰਗ ਹੀ ਲੜਨਗੇ ਲੁਧਿਆਣਾ ਤੋਂ ਚੋਣ, ਕਾਂਗਰਸ ਨੇ ਲਾਈ ਮੋਹਰ

Punjab Ludhiana Candidate: ਹੋਰ ਕੋਈ ਨਹੀਂ...ਰਾਜਾ ਵੜਿੰਗ ਹੀ ਲੜਨਗੇ ਲੁਧਿਆਣਾ ਤੋਂ ਚੋਣ, ਕਾਂਗਰਸ ਨੇ ਲਾਈ ਮੋਹਰ

ਹੁਸ਼ਿਆਰਪੁਰ 'ਚ 11 ਸਾਲਾ ਨੇਪਾਲੀ ਲੜਕੀ ਨੇ ਫਾਹਾ ਲੈ ਕੇ ਦਿੱਤੀ ਜਾਨ, ਪੁਲਿਸ ਵੱਲੋਂ ਜਾਂਚ ਜਾਰੀ

ਹੁਸ਼ਿਆਰਪੁਰ 'ਚ 11 ਸਾਲਾ ਨੇਪਾਲੀ ਲੜਕੀ ਨੇ ਫਾਹਾ ਲੈ ਕੇ ਦਿੱਤੀ ਜਾਨ, ਪੁਲਿਸ ਵੱਲੋਂ ਜਾਂਚ ਜਾਰੀ

ਹੁਸ਼ਿਆਰਪੁਰ 'ਚ ਜਾਅਲੀ ਦਸਤਾਵੇਜ਼ ਬਣਾ ਕੇ ਵਿਅਕਤੀ ਨੇ ਵਪਾਰੀ ਨਾਲ ਮਾਰੀ 92 ਲੱਖ ਦੀ ਠੱਗੀ, ਪੁਲਿਸ ਵੱਲੋਂ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ

ਹੁਸ਼ਿਆਰਪੁਰ 'ਚ ਜਾਅਲੀ ਦਸਤਾਵੇਜ਼ ਬਣਾ ਕੇ ਵਿਅਕਤੀ ਨੇ ਵਪਾਰੀ ਨਾਲ ਮਾਰੀ 92 ਲੱਖ ਦੀ ਠੱਗੀ, ਪੁਲਿਸ ਵੱਲੋਂ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ

ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵੱਲੋਂ ਕੰਪਿਊਟਰ ਅਧਿਆਪਕਾਂ ਨੂੰ ਮੰਗਾਂ ਮੰਨਣ ਦਾ ਦਿੱਤਾ ਭਰੋਸਾ

ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵੱਲੋਂ ਕੰਪਿਊਟਰ ਅਧਿਆਪਕਾਂ ਨੂੰ ਮੰਗਾਂ ਮੰਨਣ ਦਾ ਦਿੱਤਾ ਭਰੋਸਾ

ਗੈਸ ਸਿਲੰਡਰ ਫਟਣ ਕਾਰਨ ਘਰ ਦਾ ਸਾਮਾਨ ਸੜ ਕੇ ਸੁਆਹ

ਗੈਸ ਸਿਲੰਡਰ ਫਟਣ ਕਾਰਨ ਘਰ ਦਾ ਸਾਮਾਨ ਸੜ ਕੇ ਸੁਆਹ

ਜਲੰਧਰ ਪੁਲਿਸ ਨੇ ਕੀਤਾ ਅੰਤਰਰਾਸ਼ਟਰੀ ਸਿੰਡੀਕੇਟ ਦਾ ਪਰਦਾਫਾਸ਼, ਤਿੰਨ ਵਾਹਨਾਂ ਸਮੇਤ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਬਰਾਮਦ; ਫੜਿਆ ਗਿਆ ਮੁੱਖ ਸਰਗਨਾ

ਜਲੰਧਰ ਪੁਲਿਸ ਨੇ ਕੀਤਾ ਅੰਤਰਰਾਸ਼ਟਰੀ ਸਿੰਡੀਕੇਟ ਦਾ ਪਰਦਾਫਾਸ਼, ਤਿੰਨ ਵਾਹਨਾਂ ਸਮੇਤ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਬਰਾਮਦ; ਫੜਿਆ ਗਿਆ ਮੁੱਖ ਸਰਗਨਾ