Tuesday, April 30, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਨਿੱਜੀ ਸਕੂਲਾਂ ’ਚ 25 ਫ਼ੀਸਦੀ ਸੀਟਾਂ ਪੱਛੜੇ ਵਰਗ ਲਈ, ਫਿਰ ਵੀ ਦਾਖ਼ਲੇ ਨਹੀਂ; ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਜਵਾਬ ਦਾਖ਼ਲ ਕਰਨ ਦਿੱਤੇ ਆਦੇਸ਼

April 17, 2024 11:34 AM

ਚੰਡੀਗੜ੍ਹ : ਪੰਜਾਬ ਵਿਚ ਨਿੱਜੀ ਸਕੂਲਾਂ ਵਿਚ ਆਰਥਿਕ ਪੱਛੜਾ ਵਰਗ ਦੇ ਬੱਚਿਆਂ ਲਈ 25 ਫੀਸਦੀ ਸੀਟਾਂ ਰਾਖਵੀਆਂ ਹੋਣ ਦੇ ਬਾਵਜੂਦ ਇਕ ਵੀ ਵਿਦਿਆਰਥੀ ਨੂੰ ਦਾਖਲਾ ਨਾ ਦੇਮ ਦੀ ਦਲੀਲ ਦਿੰਦੇ ਹੋਏ ਪੰਜਾਬ ਤੇ ਹਰਿਆਣਾ ਹਾਈ ਕੋਰਟ ’ਚ ਜਨਹਿਤ ਪਟੀਸ਼ਨ ਦਾਖਲ ਕੀਤੀ ਗਈ ਹੈ। ਹਾਈ ਕੋਰਟ ਨੇ ਪਟੀਸ਼ਨ ’ਤੇ ਪੰਜਾਬ ਸਰਕਾਰ ਸਮੇਤ ਹੋਰਨਾਂ ਧਿਰਾਂ ਨੂੰ ਨੋਟਿਸ ਜਾਰੀ ਕਰਦੇ ਹੋਏ ਜਵਾਬ ਦਾਖਲ ਕਰਨ ਦਾ ਆਦੇਸ਼ ਦਿੱਤਾ ਹੈ।ਪਟੀਸ਼ਨ ਦਾਖਲ ਕਰਦੇ ਹੋਏ ਅੰਮ੍ਰਿਤਸਰ ਵਾਸੀ ਸਤਨਾਮ ਸਿੰਘ ਨੇ ਐਡਵੋਕੇਟ ਆਸ਼ੂ ਰਾਣਾ ਜ਼ਰੀਏ ਹਾਈ ਕੋਰਟ ਨੂੰ ਦੱਸਿਆ ਕਿ ਬੱਚਿਆਂ ਨੂੰ ਸਿੱਖਿਆ ਦਾ ਮੁਫ਼ਤ ਤੇ ਜ਼ਰੂਰੀ ਅਧਿਕਾਰ ਤਹਿਤ ਨਿੱਜੀ ਸਕੂਲਾਂ ਵਿਚ ਆਰਥਿਕ ਪੱਛੜਾ ਵਰਗ ਦੇ ਬੱਚਿਆਂ ਲਈ 25 ਫੀਸਦੀ ਸੀਟਾਂ ਰਾਖਵੀਆਂ ਰੱਖਣ ਦਾ ਪ੍ਰਾਵਧਾਨ ਹੈ। ਪਟੀਸ਼ਨਕਰਤਾ ਨੇ ਦੱਸਿਆ ਕਿ ਪ੍ਰਾਪਤ ਅੰਕੜਿਆਂ ਅਤੇ ਵਿਧਾਨ ਸਭਾ ਵਿਚ ਸੌਂਪੀ ਗਈ ਜਾਣਕਾਰੀ ਅਨੁਸਾਰ ਪੂਰੇ ਪੰਜਾਬ ਵਿਚ ਇਕ ਵੀ ਵਿਦਿਆਰਥੀ ਨੂੰ ਇਸ ਕੋਟੇ ਦਾ ਲਾਭ ਨਹੀਂ ਮਿਲਿਆ ਹੈ। ਇਸ ਦਾ ਸਭ ਤੋਂ ਵੱਡਾ ਕਾਰਨ ਹੈ ਕਿ ਨਿਯਮਾਂ ਅਨੁਸਾਰ ਇਸ ਕੋਟੇ ਦਾ ਲਾਭ ਉਦੋਂ ਲਿਆ ਜਾ ਸਕਦਾ ਹੈ ਜਦੋਂ ਸਰਕਾਰੀ ਸਕੂਲਾਂ ਵਿਚ ਸੀਟਾਂ ਨਾ ਬਚੀਆਂ ਹੋਣ। ਸਰਕਾਰੀ ਸਕੂਲਾਂ ਤੋਂ ਐੱਨਓਸੀ ਮਿਲਣ ਤੋਂ ਬਾਅਦ ਹੀ ਪ੍ਰਾਈਵੇਟ ਸਕੂਲ ਵਿਚ ਕੋਟਾ ਤਹਿਤ ਬਿਨੈ ਕੀਤਾ ਜਾ ਸਕਦਾ ਹੈ। ਇਸੇ ਸ਼ਰਤ ਕਾਰਨ ਨਿੱਜੀ ਸਕੂਲਾਂ ਵਿਚ ਕੋਟਾ ਹੋਣ ਅਤੇ ਕਾਨੂੰਨ ਵਿਚ ਮਦ ਹੋਣ ਦੇ ਬਾਵਜੂਦ ਬੱਚਿਆਂ ਨੂੰ ਨਿੱਜੀ ਸਕੂਲਾਂ ਵਿਚ ਦਾਖਲ ਨਹੀਂ ਮਿਲ ਪਾ ਰਿਹਾ। ਪਟੀਸ਼ਨਕਰਤਾ ਨੇ ਹਾਈ ਕੋਰਟ ਨੂੰ ਅਪੀਲ ਕੀਤੀ ਕਿ ਨਿੱਜੀ ਸਕੂਲਾਂ ਨੂੰ 25 ਫੀਸਦੀ ਸੀਟਾਂ ਈਡਬਲਯੂਐੱਸ ਕੋਟੇ ਤਹਿਤ ਭਰਨ ਦਾ ਆਦੇਸ਼ ਦਿੱਤਾ ਜਾਵੇ। ਇਸ ਦੇ ਨਾਲ ਹੀ ਸਰਕਾਰ ਨੂੰ ਆਦੇਸ਼ ਦਿੱਤਾ ਜਾਵੇ ਕਿ ਨਿਯਮਾਂ ਵਿਚ ਸੋਧ ਹੋਵੇ ਅਤੇ ਐੱਨਓਸੀ ਦੀ ਲਾਜ਼ਮੀਅਤਾ ਨੂੰ ਖਤਮ ਕੀਤਾ ਜਾਵੇ। ਇਸ ਨਾਲ ਆਰਥਿਕ ਰੂਪ ਵਿਚ ਪੱਛੜੇ ਵਰਗ ਦੇ ਲੋਕਾਂ ਦੇ ਬੱਚਿਆਂ ਨੂੰ ਵੀ ਨਿੱਜੀ ਸਕੂਲਾਂ ਵਿਚ ਮੁਫਤ ਸਿੱਖਿਆ ਦਾ ਲਾਭ ਮਿਲ ਸਕੇਗਾ।

Have something to say? Post your comment

More From Punjab

ਗਰੀਬਦਾਸੀ ਕੁਟੀਆ ਝਲੂਰ ਵਿਖੇ ਨਤਮਸਤਿਕ ਹੋਏ ਮੁੱਖ ਮੰਤਰੀ ਦੇ ਮੀਡੀਆ ਇੰਚਾਰਜ

ਗਰੀਬਦਾਸੀ ਕੁਟੀਆ ਝਲੂਰ ਵਿਖੇ ਨਤਮਸਤਿਕ ਹੋਏ ਮੁੱਖ ਮੰਤਰੀ ਦੇ ਮੀਡੀਆ ਇੰਚਾਰਜ

ਗਰੀਬਦਾਸੀ ਕੁਟੀਆ ਝਲੂਰ ਵਿਖੇ ਨਤਮਸਤਿਕ ਹੋਏ ਮੁੱਖ ਮੰਤਰੀ ਦੇ ਮੀਡੀਆ ਇੰਚਾਰਜ

ਗਰੀਬਦਾਸੀ ਕੁਟੀਆ ਝਲੂਰ ਵਿਖੇ ਨਤਮਸਤਿਕ ਹੋਏ ਮੁੱਖ ਮੰਤਰੀ ਦੇ ਮੀਡੀਆ ਇੰਚਾਰਜ

ਬੱਸ ਹੋਈ ਹਾਦਸਾਗ੍ਰਸਤ, 30-35 ਸਵਾਰੀਆਂ ਜਖਮੀ, ਚਾਲਕ ਫਰਾਰ

ਬੱਸ ਹੋਈ ਹਾਦਸਾਗ੍ਰਸਤ, 30-35 ਸਵਾਰੀਆਂ ਜਖਮੀ, ਚਾਲਕ ਫਰਾਰ

ਡੇਰਾ ਬਾਬਾ ਗਾਂਧਾ ਸਿੰਘ ਬਰਨਾਲਾ ਪੁੱਜੇ ਮੁੱਖ ਮੰਤਰੀ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ, ਡੇਰਾ ਮੁਖੀ ਮਹੰਤ ਪਿਆਰਾ ਸਿੰਘ ਤੋਂ ਲਿਆ ਅਸ਼ੀਰਵਾਦ

ਡੇਰਾ ਬਾਬਾ ਗਾਂਧਾ ਸਿੰਘ ਬਰਨਾਲਾ ਪੁੱਜੇ ਮੁੱਖ ਮੰਤਰੀ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ, ਡੇਰਾ ਮੁਖੀ ਮਹੰਤ ਪਿਆਰਾ ਸਿੰਘ ਤੋਂ ਲਿਆ ਅਸ਼ੀਰਵਾਦ

Punjab Ludhiana Candidate: ਹੋਰ ਕੋਈ ਨਹੀਂ...ਰਾਜਾ ਵੜਿੰਗ ਹੀ ਲੜਨਗੇ ਲੁਧਿਆਣਾ ਤੋਂ ਚੋਣ, ਕਾਂਗਰਸ ਨੇ ਲਾਈ ਮੋਹਰ

Punjab Ludhiana Candidate: ਹੋਰ ਕੋਈ ਨਹੀਂ...ਰਾਜਾ ਵੜਿੰਗ ਹੀ ਲੜਨਗੇ ਲੁਧਿਆਣਾ ਤੋਂ ਚੋਣ, ਕਾਂਗਰਸ ਨੇ ਲਾਈ ਮੋਹਰ

ਹੁਸ਼ਿਆਰਪੁਰ 'ਚ 11 ਸਾਲਾ ਨੇਪਾਲੀ ਲੜਕੀ ਨੇ ਫਾਹਾ ਲੈ ਕੇ ਦਿੱਤੀ ਜਾਨ, ਪੁਲਿਸ ਵੱਲੋਂ ਜਾਂਚ ਜਾਰੀ

ਹੁਸ਼ਿਆਰਪੁਰ 'ਚ 11 ਸਾਲਾ ਨੇਪਾਲੀ ਲੜਕੀ ਨੇ ਫਾਹਾ ਲੈ ਕੇ ਦਿੱਤੀ ਜਾਨ, ਪੁਲਿਸ ਵੱਲੋਂ ਜਾਂਚ ਜਾਰੀ

ਹੁਸ਼ਿਆਰਪੁਰ 'ਚ ਜਾਅਲੀ ਦਸਤਾਵੇਜ਼ ਬਣਾ ਕੇ ਵਿਅਕਤੀ ਨੇ ਵਪਾਰੀ ਨਾਲ ਮਾਰੀ 92 ਲੱਖ ਦੀ ਠੱਗੀ, ਪੁਲਿਸ ਵੱਲੋਂ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ

ਹੁਸ਼ਿਆਰਪੁਰ 'ਚ ਜਾਅਲੀ ਦਸਤਾਵੇਜ਼ ਬਣਾ ਕੇ ਵਿਅਕਤੀ ਨੇ ਵਪਾਰੀ ਨਾਲ ਮਾਰੀ 92 ਲੱਖ ਦੀ ਠੱਗੀ, ਪੁਲਿਸ ਵੱਲੋਂ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ

ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵੱਲੋਂ ਕੰਪਿਊਟਰ ਅਧਿਆਪਕਾਂ ਨੂੰ ਮੰਗਾਂ ਮੰਨਣ ਦਾ ਦਿੱਤਾ ਭਰੋਸਾ

ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵੱਲੋਂ ਕੰਪਿਊਟਰ ਅਧਿਆਪਕਾਂ ਨੂੰ ਮੰਗਾਂ ਮੰਨਣ ਦਾ ਦਿੱਤਾ ਭਰੋਸਾ

ਗੈਸ ਸਿਲੰਡਰ ਫਟਣ ਕਾਰਨ ਘਰ ਦਾ ਸਾਮਾਨ ਸੜ ਕੇ ਸੁਆਹ

ਗੈਸ ਸਿਲੰਡਰ ਫਟਣ ਕਾਰਨ ਘਰ ਦਾ ਸਾਮਾਨ ਸੜ ਕੇ ਸੁਆਹ

ਜਲੰਧਰ ਪੁਲਿਸ ਨੇ ਕੀਤਾ ਅੰਤਰਰਾਸ਼ਟਰੀ ਸਿੰਡੀਕੇਟ ਦਾ ਪਰਦਾਫਾਸ਼, ਤਿੰਨ ਵਾਹਨਾਂ ਸਮੇਤ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਬਰਾਮਦ; ਫੜਿਆ ਗਿਆ ਮੁੱਖ ਸਰਗਨਾ

ਜਲੰਧਰ ਪੁਲਿਸ ਨੇ ਕੀਤਾ ਅੰਤਰਰਾਸ਼ਟਰੀ ਸਿੰਡੀਕੇਟ ਦਾ ਪਰਦਾਫਾਸ਼, ਤਿੰਨ ਵਾਹਨਾਂ ਸਮੇਤ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਬਰਾਮਦ; ਫੜਿਆ ਗਿਆ ਮੁੱਖ ਸਰਗਨਾ