Tuesday, April 30, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਸਿਪਾਹੀ ਨੂੰ ਧੱਕਾ ਦੇ ਕੇ ਮੁਲਜ਼ਮ ਹੋਇਆ ਫਰਾਰ, ਅਦਾਲਤ ਦੇ ਬਾਹਰ ਹੱਥਕੜੀ ਖੋਲ੍ਹਣ ਤੋਂ ਬਾਅਦ ਵਾਪਰੀ ਘਟਨਾ

April 17, 2024 01:13 PM

ਲੁਧਿਆਣਾ : ਲੁੱਟ-ਖੋਹ ਦੇ ਮੁਲਜ਼ਮ ਨੂੰ ਅਦਾਲਤ 'ਚ ਪੇਸ਼ ਕਰਨ ਲਈ ਜਦ ਸਿਪਾਹੀ ਨੇ ਉਸ ਦੀ ਹੱਥਕੜੀ ਖੋਲੀ ਤਾਂ ਉਹ ਸਿਪਾਹੀ ਨੂੰ ਧੱਕਾ ਮਾਰ ਕੇ ਕੋਰਟ ਕੰਪਲੈਕਸ ਚੋਂ ਫਰਾਰ ਹੋ ਗਿਆ l ਇਸ ਮਾਮਲੇ ਵਿੱਚ ਥਾਣਾ ਡਿਵੀਜ਼ਨ ਨੰਬਰ ਪੰਜ ਦੀ ਪੁਲਿਸ ਨੇ ਸਬ ਇੰਸਪੈਕਟਰ ਹਰਜਿੰਦਰ ਕੁਮਾਰ ਦੀ ਸ਼ਿਕਾਇਤ ਤੇ ਸੁੰਦਰ ਨਗਰ ਮੁੰਡੀਆਂ ਕਲਾਂ ਦੇ ਰਹਿਣ ਵਾਲੇ ਰਾਹੁਲ ਕੁਮਾਰ ਦੇ ਖਿਲਾਫ ਮੁਕਦਮਾ ਦਰਜ ਕਰ ਲਿਆ ਹੈ। ਥਾਣਾ ਡਿਵੀਜ਼ਨ ਨੰਬਰ ਪੰਜ ਦੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਸਬ ਇੰਸਪੈਕਟਰ ਹਰਜਿੰਦਰ ਕੁਮਾਰ ਨੇ ਦੱਸਿਆ ਕਿ ਉਹ ਪੁਲਿਸ ਲਾਈਨ ਵਿੱਚ ਬਤੌਰ ਜਨਰਲ ਡਿਊਟੀ ਤੈਨਾਤ ਹੈ l ਉਸ ਦੀ ਡਿਊਟੀ ਪੁਲਿਸ ਲਾਈਨ ਲੁਧਿਆਣਾ ਤੋਂ ਬਤੌਰ ਇੰਚਾਰਜ ਸੈਸ਼ਨ ਚਲਾਨੀ ਪੇਸ਼ੀ ਲਈ ਹੋਰ ਮੁਲਾਜ਼ਮਾ ਨਾਲ ਲਗਾਈ ਗਈ ਸੀ l ਸਿਪਾਹੀ ਹਰਕੀਰਤ ਸਿੰਘ 25 ਜਨਵਰੀ 2024 ਨੂੰ ਥਾਣਾ ਜਮਾਲਪੁਰ 'ਚ ਦਰਜ ਹੋਏ ਲੁੱਟ ਖੋਹ ਦੇ ਮੁਕੱਦਮੇ 'ਚ ਮੁਲਜ਼ਮ ਰਾਹੁਲ ਕੁਮਾਰ ਨੂੰ ਅਦਾਲਤ 'ਚ ਪੇਸ਼ ਕਰਨ ਲਈ ਆਇਆ ਸੀlਅਦਾਲਤ ਦੇ ਬਾਹਰ ਉਸਨੇ ਜਿਸ ਤਰ੍ਹਾਂ ਹੀ ਮੁਲਜ਼ਮ ਰਾਹੁਲ ਦੀ ਹੱਥ ਕੜੀ ਖੋਲੀ ਤਾਂ ਉਹ ਸਿਪਾਹੀ ਹਰਕੀਰਤ ਸਿੰਘ ਨੂੰ ਧੱਕਾ ਦੇ ਕੇ ਫਰਾਰ ਹੋ ਗਿਆ l ਕੋਰਟ ਕੰਪਲੈਕਸ ਦੇ ਸੁਰੱਖਿਆ ਮੁਲਾਜ਼ਮਾਂ ਸਮੇਤ ਹੋਰ ਪੁਲਿਸ ਮੁਲਾਜ਼ਮਾਂ ਨੇ ਰਾਹੁਲ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਪਰ ਉਹ ਭੀੜ ਦਾ ਫਾਇਦਾ ਚੁੱਕ ਕੇ ਫਰਾਰ ਹੋ ਚੁੱਕਾ ਸੀ l ਇਸ ਮਾਮਲੇ ਵਿੱਚ ਥਾਣਾ ਡਿਵੀਜ਼ਨ ਨੰਬਰ ਪੰਜ ਦੀ ਪੁਲਿਸ ਨੇ ਮੁਲਜਮ ਰਾਹੁਲ ਕੁਮਾਰ ਦੇ ਖਿਲਾਫ ਮੁਕਦਮਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Have something to say? Post your comment

More From Punjab

ਗਰੀਬਦਾਸੀ ਕੁਟੀਆ ਝਲੂਰ ਵਿਖੇ ਨਤਮਸਤਿਕ ਹੋਏ ਮੁੱਖ ਮੰਤਰੀ ਦੇ ਮੀਡੀਆ ਇੰਚਾਰਜ

ਗਰੀਬਦਾਸੀ ਕੁਟੀਆ ਝਲੂਰ ਵਿਖੇ ਨਤਮਸਤਿਕ ਹੋਏ ਮੁੱਖ ਮੰਤਰੀ ਦੇ ਮੀਡੀਆ ਇੰਚਾਰਜ

ਗਰੀਬਦਾਸੀ ਕੁਟੀਆ ਝਲੂਰ ਵਿਖੇ ਨਤਮਸਤਿਕ ਹੋਏ ਮੁੱਖ ਮੰਤਰੀ ਦੇ ਮੀਡੀਆ ਇੰਚਾਰਜ

ਗਰੀਬਦਾਸੀ ਕੁਟੀਆ ਝਲੂਰ ਵਿਖੇ ਨਤਮਸਤਿਕ ਹੋਏ ਮੁੱਖ ਮੰਤਰੀ ਦੇ ਮੀਡੀਆ ਇੰਚਾਰਜ

ਬੱਸ ਹੋਈ ਹਾਦਸਾਗ੍ਰਸਤ, 30-35 ਸਵਾਰੀਆਂ ਜਖਮੀ, ਚਾਲਕ ਫਰਾਰ

ਬੱਸ ਹੋਈ ਹਾਦਸਾਗ੍ਰਸਤ, 30-35 ਸਵਾਰੀਆਂ ਜਖਮੀ, ਚਾਲਕ ਫਰਾਰ

ਡੇਰਾ ਬਾਬਾ ਗਾਂਧਾ ਸਿੰਘ ਬਰਨਾਲਾ ਪੁੱਜੇ ਮੁੱਖ ਮੰਤਰੀ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ, ਡੇਰਾ ਮੁਖੀ ਮਹੰਤ ਪਿਆਰਾ ਸਿੰਘ ਤੋਂ ਲਿਆ ਅਸ਼ੀਰਵਾਦ

ਡੇਰਾ ਬਾਬਾ ਗਾਂਧਾ ਸਿੰਘ ਬਰਨਾਲਾ ਪੁੱਜੇ ਮੁੱਖ ਮੰਤਰੀ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ, ਡੇਰਾ ਮੁਖੀ ਮਹੰਤ ਪਿਆਰਾ ਸਿੰਘ ਤੋਂ ਲਿਆ ਅਸ਼ੀਰਵਾਦ

Punjab Ludhiana Candidate: ਹੋਰ ਕੋਈ ਨਹੀਂ...ਰਾਜਾ ਵੜਿੰਗ ਹੀ ਲੜਨਗੇ ਲੁਧਿਆਣਾ ਤੋਂ ਚੋਣ, ਕਾਂਗਰਸ ਨੇ ਲਾਈ ਮੋਹਰ

Punjab Ludhiana Candidate: ਹੋਰ ਕੋਈ ਨਹੀਂ...ਰਾਜਾ ਵੜਿੰਗ ਹੀ ਲੜਨਗੇ ਲੁਧਿਆਣਾ ਤੋਂ ਚੋਣ, ਕਾਂਗਰਸ ਨੇ ਲਾਈ ਮੋਹਰ

ਹੁਸ਼ਿਆਰਪੁਰ 'ਚ 11 ਸਾਲਾ ਨੇਪਾਲੀ ਲੜਕੀ ਨੇ ਫਾਹਾ ਲੈ ਕੇ ਦਿੱਤੀ ਜਾਨ, ਪੁਲਿਸ ਵੱਲੋਂ ਜਾਂਚ ਜਾਰੀ

ਹੁਸ਼ਿਆਰਪੁਰ 'ਚ 11 ਸਾਲਾ ਨੇਪਾਲੀ ਲੜਕੀ ਨੇ ਫਾਹਾ ਲੈ ਕੇ ਦਿੱਤੀ ਜਾਨ, ਪੁਲਿਸ ਵੱਲੋਂ ਜਾਂਚ ਜਾਰੀ

ਹੁਸ਼ਿਆਰਪੁਰ 'ਚ ਜਾਅਲੀ ਦਸਤਾਵੇਜ਼ ਬਣਾ ਕੇ ਵਿਅਕਤੀ ਨੇ ਵਪਾਰੀ ਨਾਲ ਮਾਰੀ 92 ਲੱਖ ਦੀ ਠੱਗੀ, ਪੁਲਿਸ ਵੱਲੋਂ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ

ਹੁਸ਼ਿਆਰਪੁਰ 'ਚ ਜਾਅਲੀ ਦਸਤਾਵੇਜ਼ ਬਣਾ ਕੇ ਵਿਅਕਤੀ ਨੇ ਵਪਾਰੀ ਨਾਲ ਮਾਰੀ 92 ਲੱਖ ਦੀ ਠੱਗੀ, ਪੁਲਿਸ ਵੱਲੋਂ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ

ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵੱਲੋਂ ਕੰਪਿਊਟਰ ਅਧਿਆਪਕਾਂ ਨੂੰ ਮੰਗਾਂ ਮੰਨਣ ਦਾ ਦਿੱਤਾ ਭਰੋਸਾ

ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵੱਲੋਂ ਕੰਪਿਊਟਰ ਅਧਿਆਪਕਾਂ ਨੂੰ ਮੰਗਾਂ ਮੰਨਣ ਦਾ ਦਿੱਤਾ ਭਰੋਸਾ

ਗੈਸ ਸਿਲੰਡਰ ਫਟਣ ਕਾਰਨ ਘਰ ਦਾ ਸਾਮਾਨ ਸੜ ਕੇ ਸੁਆਹ

ਗੈਸ ਸਿਲੰਡਰ ਫਟਣ ਕਾਰਨ ਘਰ ਦਾ ਸਾਮਾਨ ਸੜ ਕੇ ਸੁਆਹ

ਜਲੰਧਰ ਪੁਲਿਸ ਨੇ ਕੀਤਾ ਅੰਤਰਰਾਸ਼ਟਰੀ ਸਿੰਡੀਕੇਟ ਦਾ ਪਰਦਾਫਾਸ਼, ਤਿੰਨ ਵਾਹਨਾਂ ਸਮੇਤ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਬਰਾਮਦ; ਫੜਿਆ ਗਿਆ ਮੁੱਖ ਸਰਗਨਾ

ਜਲੰਧਰ ਪੁਲਿਸ ਨੇ ਕੀਤਾ ਅੰਤਰਰਾਸ਼ਟਰੀ ਸਿੰਡੀਕੇਟ ਦਾ ਪਰਦਾਫਾਸ਼, ਤਿੰਨ ਵਾਹਨਾਂ ਸਮੇਤ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਬਰਾਮਦ; ਫੜਿਆ ਗਿਆ ਮੁੱਖ ਸਰਗਨਾ