ਤਰਨਤਾਰਨ : ਤਰਨਤਾਰਨ ਜ਼ਿਲ੍ਹੇ ਦੇ ਸੈਕਟਰ ਖੇਮਕਰਨ ਨਾਲ ਲੱਗਦੀ ਪਾਕਿਸਤਾਨ ਸਰਹੱਦ ਦੇ ਇਲਾਕੇ ਵਿੱਚੋਂ ਬੀਐੱਸਐੱਫ ਤੇ ਪੁਲਿਸ ਨੇ ਸਾਂਝੀ ਤਲਾਸ਼ੀ ਮੁਹਿੰਮ ਦੌਰਾਨ ਪਾਕਿਸਤਾਨੀ ਡ੍ਰੋਨ ਬਰਾਮਦ ਕੀਤਾ ਹੈ। ਬੀਐੱਸਐੱਫ ਦੇ ਬੁਲਾਰੇ ਨੇ ਦੱਸਿਆ ਕਿ ਜਵਾਨਾਂ ਨੂੰ ਇਲਾਕੇ ਵਿਚ ਡ੍ਰੋਨ ਹੋਣ ਦੀ ਸੂਚਨਾ ਮਿਲੀ ਸੀ। ਉਕਤ ਖੁਫੀਆ ਜਾਣਕਾਰੀ ਦੇ ਅਧਾਰ ’ਤੇ ਬੀਐੱਸਐੱਫ ਨੇ ਪੰਜਾਬ ਪੁਲਿਸ ਨਾਲ ਤਲਾਸ਼ੀ ਦੌਰਾਨ ਖੇਮਕਰਨ ਦੇ ਨਾਲ ਲੱਗਦੇ ਖੇਤਾਂ ਵਿੱਚੋਂ ਚੀਨ ਦਾ ਬਣਿਆ ਡੀਜੇਆਈ ਮੈਵਿਸ-3 ਕਲਾਸਿਕ ਨਾਂ ਦਾ ਡ੍ਰੋਨ ਬਰਾਮਦ ਹੋਇਆ। ਇਸ ਮੌਕੇ ਡੀਐੱਸਪੀ ਭਿੱਖੀਵਿੰਡ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਡ੍ਰੋਨ ਨੂੰ ਕਬਜੇ ਵਿਚ ਲੈ ਲਿਆ ਗਿਆ ਹੈ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਜਾਣਕਾਰੀ ਦਿੰਦੇ ਬੀਐੱਸਐੱਫ ਤੇ ਪੰਜਾਬ ਪੁਲਿਸ ਦੇ ਅਧਿਕਾਰੀ।