Thursday, May 09, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਡਾਕਟਰ ਦੇ ਪਲਾਟ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼, ਮਿਲੀਭੁਗਤ ਕਰ ਕੇ ਕੀਤੇ ਫਰਜ਼ੀ ਦਸਤਾਵੇਜ਼ ਤਿਆਰ

April 27, 2024 01:26 PM

ਲੁਧਿਆਣਾ : ਸ਼ਹਿਰ ਦੇ ਨਾਮਵਰ ਡਾ. ਸੁਮਿਤ ਸੋਫਤ ਦੇ 3 ਕਨਾਲ 18 ਮਰਲੇ ਦੇ ਇਕ ਪਲਾਟ ਦੇ ਫਰਜ਼ੀ ਦਸਤਾਵੇਜ਼ ਤਿਆਰ ਕਰ ਕੇ ਕਬਜ਼ਾ ਕਰਨ ਦੀ ਕੋਸ਼ਿਸ਼ ਦੇ ਚਲਦੇ ਥਾਣਾ ਸਦਰ ਦੀ ਪੁਲਿਸ ਨੇ ਛੇ ਵਿਅਕਤੀਆਂ ਖਿਲਾਫ਼ ਮੁਕੱਦਮਾ ਦਰਜ ਕੀਤਾ ਹੈ। ਪੁਲਿਸ ਮੁਤਾਬਕ ਨਾਮਜ਼ਦ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਰਾਜਗੁਰੂ ਨਗਰ ਦੇ ਵਾਸੀ ਅਰਜਿੰਦਰ ਸਿੰਘ, ਲੁਧਿਆਣਾ ਦੇ ਰਹਿਣ ਵਾਲੇ ਗੁਰਮੇਲ ਸਿੰਘ ਧਾਲੀਵਾਲ, ਨਿਰਮਲ ਸਿੰਘ, ਹਰਵਿੰਦਰ ਸਿੰਘ, ਦੁਰਗਾਪੁਰੀ ਹੈਬੋਵਾਲ ਕਲਾਂ ਦੇ ਵਾਸੀ ਅਸ਼ਵਨੀ ਜੋਲੀ ਅਤੇ ਬੀਰਐਸ ਨਗਰ ਸੁਨੇਤ ਦੀ ਰਹਿਣ ਵਾਲੀ ਹਰਮਨਦੀਪ ਕੌਰ ਵਜੋਂ ਹੋਈ ਹੈ।ਜਾਣਕਾਰੀ ਦਿੰਦਿਆਂ ਥਾਣਾ ਸਦਰ ਦੀ ਪੁਲਿਸ ਨੇ ਦੱਸਿਆ ਕਿ ਇਹ ਮੁਕਦਮਾ ਹੀਰਾ ਸਿੰਘ ਰੋਡ ਲੁਧਿਆਣਾ ਦੇ ਵਾਸੀ ਡਾ. ਸੁਮਿਤ ਸੋਫਤ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ। 11 ਦਸੰਬਰ 2023 ਨੂੰ ਉਨ੍ਹਾਂ ਵੱਲੋਂ ਦਿੱਤੀ ਗਈ ਸ਼ਿਕਾਇਤ ਮਸੂਲ ਹੋਣ ਤੋਂ ਬਾਅਦ ਕੇਸ ਦੀ ਪੜਤਾਲ ਕੀਤੀ ਗਈl ਸ਼ਿਕਾਇਤ 'ਚ ਡਾਕਟਰ ਸੋਫਤ ਨੇ ਦੱਸਿਆ ਕਿ ਇਕ ਪਲਾਟ ਰਕਬਾ 3 ਕਨਾਲ 18 ਮਰਲੇ ਵਾਕਿਆ ਪਿੰਡ ਸੁਨੇਤ 'ਚ ਉਨ੍ਹਾਂ ਦੀ ਪਤਨੀ ਸੁਮਿਤਾ ਦੇ ਨਾਮ 'ਤੇ ਹੈ l ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੇ ਮਿਲੀਭੁਗਤ ਕਰ ਕੇ ਪਲਾਟ ਦੇ ਜਾਅਲੀ ਕਾਗਜ਼ਾਤ ਤਿਆਰ ਕੀਤੇ ਤੇ ਪਲਾਟ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀl ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ 7 ਅਪਰਾਧਿਕ ਧਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੀ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ।

Have something to say? Post your comment

More From Punjab

ਪੰਜਾਬ ਬਚਾਓ ਯਾਤਰਾ ਦਾ ਤਪਾ ਅਤੇ ਭਦੌੜ ਪਹੁੰਚਣ ਤੇ ਵਰਕਰਾਂ ਨੇ ਕੀਤਾ ਭਰਵਾਂ ਸਵਾਗਤ

ਪੰਜਾਬ ਬਚਾਓ ਯਾਤਰਾ ਦਾ ਤਪਾ ਅਤੇ ਭਦੌੜ ਪਹੁੰਚਣ ਤੇ ਵਰਕਰਾਂ ਨੇ ਕੀਤਾ ਭਰਵਾਂ ਸਵਾਗਤ

ਸੰਗਰੂਰ ਦਾ ਚੋਣ ਅਖਾੜਾ,ਪੰਥਕ ਰਾਜਨੀਤੀ 'ਚ ਉਭਾਰ ਬਨਾਮ ਮਾਨ,ਖਹਿਰਾ ਅਤੇ ਮੀਤ ਹੇਅਰ

ਸੰਗਰੂਰ ਦਾ ਚੋਣ ਅਖਾੜਾ,ਪੰਥਕ ਰਾਜਨੀਤੀ 'ਚ ਉਭਾਰ ਬਨਾਮ ਮਾਨ,ਖਹਿਰਾ ਅਤੇ ਮੀਤ ਹੇਅਰ

ਕਿਸਾਨ ਯੂਨੀਅਨਾਂ ਨੂੰ ਚੋਣ ਲੜ ਰਹੇ ਉਮੀਦਵਾਰਾਂ ਦੀਆਂ ਪ੍ਰਚਾਰ ਮੁਹਿੰਮਾਂ ’ਚ ਵਿਘਨ ਨਾ ਪਾਉਣ ਦੀ ਅਪੀਲ

ਕਿਸਾਨ ਯੂਨੀਅਨਾਂ ਨੂੰ ਚੋਣ ਲੜ ਰਹੇ ਉਮੀਦਵਾਰਾਂ ਦੀਆਂ ਪ੍ਰਚਾਰ ਮੁਹਿੰਮਾਂ ’ਚ ਵਿਘਨ ਨਾ ਪਾਉਣ ਦੀ ਅਪੀਲ

Mohali Encounter : ਪੁਲਿਸ ਤੇ ਗੈਂਗਸਟਰਾਂ ਵਿਚਾਲੇ ਵੱਡਾ ਐਨਕਾਊਂਟਰ, ਮਨੀਸ਼ ਬਾਊਂਸਰ ਦਾ ਕਤਲ ਕਰਨ ਵਾਲੇ ਦੋ ਗੈਂਗਸਟਰ ਜ਼ਖ਼ਮੀ

Mohali Encounter : ਪੁਲਿਸ ਤੇ ਗੈਂਗਸਟਰਾਂ ਵਿਚਾਲੇ ਵੱਡਾ ਐਨਕਾਊਂਟਰ, ਮਨੀਸ਼ ਬਾਊਂਸਰ ਦਾ ਕਤਲ ਕਰਨ ਵਾਲੇ ਦੋ ਗੈਂਗਸਟਰ ਜ਼ਖ਼ਮੀ

ਥਾਈਲੈਂਡ 'ਚ ਲੁਕਿਆ 300 ਕਰੋੜ ਰੁਪਏ ਦੀ ਧੋਖਾਧੜੀ ਦਾ ਭਗੌੜਾ ਮੁਲਜ਼ਮ ਸੁਖਵਿੰਦਰ ਛਾਬੜਾ,  ਹੁਣ ਗ੍ਰਹਿ ਮੰਤਰਾਲੇ ਰਾਹੀਂ ਭੇਜੇ ਜਾਣਗੇ ਅਦਾਲਤੀ ਸੰਮਨ

ਥਾਈਲੈਂਡ 'ਚ ਲੁਕਿਆ 300 ਕਰੋੜ ਰੁਪਏ ਦੀ ਧੋਖਾਧੜੀ ਦਾ ਭਗੌੜਾ ਮੁਲਜ਼ਮ ਸੁਖਵਿੰਦਰ ਛਾਬੜਾ, ਹੁਣ ਗ੍ਰਹਿ ਮੰਤਰਾਲੇ ਰਾਹੀਂ ਭੇਜੇ ਜਾਣਗੇ ਅਦਾਲਤੀ ਸੰਮਨ

ਭਾਜਪਾ ਨੇ ਪੰਜਾਬ ’ਚ ਤਿੰਨ ਹੋਰ ਉਮੀਦਵਾਰ ਐਲਾਨੇ

ਭਾਜਪਾ ਨੇ ਪੰਜਾਬ ’ਚ ਤਿੰਨ ਹੋਰ ਉਮੀਦਵਾਰ ਐਲਾਨੇ

'ਜੇਲ੍ਹਾਂ 'ਚ ਕਿੰਨੇ ਹਨ ਵਿਦੇਸ਼ੀ ਕੈਦੀ', ਹਾਈ ਕੋਰਟ ਨੇ ਪੁੱਛਿਆ- ਟਰਾਂਸਜੈਂਡਰਾਂ ਲਈ ਵੱਖਰੀ ਬੈਰਕ ਕਿਉਂ ਨਹੀਂ? ਪੰਜਾਬ-ਚੰਡੀਗੜ੍ਹ ਦੇਵੇ ਜਵਾਬ

'ਜੇਲ੍ਹਾਂ 'ਚ ਕਿੰਨੇ ਹਨ ਵਿਦੇਸ਼ੀ ਕੈਦੀ', ਹਾਈ ਕੋਰਟ ਨੇ ਪੁੱਛਿਆ- ਟਰਾਂਸਜੈਂਡਰਾਂ ਲਈ ਵੱਖਰੀ ਬੈਰਕ ਕਿਉਂ ਨਹੀਂ? ਪੰਜਾਬ-ਚੰਡੀਗੜ੍ਹ ਦੇਵੇ ਜਵਾਬ

ਹਲਕਾ ਸੰਗਰੂਰ ਤੋਂ ਮਾਨ ਅਤੇ ਮੀਤ ਹੇਅਰ 'ਚ ਪੂਰੀ ਟੱਕਰ

ਹਲਕਾ ਸੰਗਰੂਰ ਤੋਂ ਮਾਨ ਅਤੇ ਮੀਤ ਹੇਅਰ 'ਚ ਪੂਰੀ ਟੱਕਰ

ਗੁਰੂ ਹਰਸਹਾਏ 'ਚ ਦਸ ਸਾਲਾ ਬੱਚੇ ਨੇ ਮੋਬਾਈਲ ਟੁੱਟਣ ਮਗਰੋਂ ਡਾਂਟ ਤੋਂ ਡਰਦਿਆਂ ਕੀਤੀ ਖ਼ੁਦਕੁਸ਼ੀ, ਵਾਟਰ ਵਰਕਸ ਇਮਾਰਤ ਦੀ ਪਾਈਪ ਨਾਲ ਲਟਕਦੀ ਮਿਲੀ ਲਾਸ਼

ਗੁਰੂ ਹਰਸਹਾਏ 'ਚ ਦਸ ਸਾਲਾ ਬੱਚੇ ਨੇ ਮੋਬਾਈਲ ਟੁੱਟਣ ਮਗਰੋਂ ਡਾਂਟ ਤੋਂ ਡਰਦਿਆਂ ਕੀਤੀ ਖ਼ੁਦਕੁਸ਼ੀ, ਵਾਟਰ ਵਰਕਸ ਇਮਾਰਤ ਦੀ ਪਾਈਪ ਨਾਲ ਲਟਕਦੀ ਮਿਲੀ ਲਾਸ਼

ਪੰਜਾਬ 'ਚ ਭਾਜਪਾ ਨੂੰ ਝਟਕਾ ! ਸਾਬਕਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਰਵੀਪ੍ਰੀਤ ਸਿੱਧੂ ਮੁੜ ਅਕਾਲੀ ਦਲ 'ਚ ਸ਼ਾਮਲ

ਪੰਜਾਬ 'ਚ ਭਾਜਪਾ ਨੂੰ ਝਟਕਾ ! ਸਾਬਕਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਰਵੀਪ੍ਰੀਤ ਸਿੱਧੂ ਮੁੜ ਅਕਾਲੀ ਦਲ 'ਚ ਸ਼ਾਮਲ