Thursday, May 09, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਬਿਸ਼ਨੋਈ ਗਿਰੋਹ ਦੇ ਗੁਰਗੇ ਪੰਜਾਬ 'ਚ ਕਰ ਰਹੇ ਨਾਜਾਇਜ਼ ਹਥਿਆਰਾਂ ਦੀ ਸਪਲਾਈ, ਫੜੇ ਗਏ ਮੁਲਜ਼ਮ ਕਰ ਸਕਦੇ ਨੇ ਕਈ ਵੱਡੇ ਖੁਲਾਸੇ

April 27, 2024 02:36 PM

 ਚੰਡੀਗੜ੍ਹ : ਮੁੰਬਈ ਪੁਲਿਸ ਤੇ ਕੇਂਦਰੀ ਜਾਂਚ ਏਜੰਸੀਆਂ ਨੇ ਪੰਜਾਬ ਪੁਲਿਸ ਨਾਲ ਇਨਪੁਟ ਸਾਂਝੇ ਕੀਤੇ ਹਨ ਕਿ ਬਿਸ਼ਨੋਈ ਗੈਂਗ ਦੇ ਸਰਗਨੇ ਪੰਜਾਬ 'ਚ ਸਰਗਰਮ ਹਨ, ਜੋ ਹਥਿਆਰਾਂ ਦੀ ਸਪਲਾਈ ਕਰ ਰਹੇ ਹਨ। ਸਲਮਾਨ ਖਾਨ ਦੇ ਘਰ ਗੋਲੀਬਾਰੀ ਮਾਮਲੇ 'ਚ ਹਥਿਆਰ ਸਪਲਾਈ ਕਰਨ ਵਾਲੇ ਪੰਜਾਬ ਤੋਂ ਗ੍ਰਿਫਤਾਰ ਕੀਤੇ ਗਏ ਦੋ ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਇਹ ਖੁਲਾਸਾ ਹੋਇਆ ਹੈ।ਦੂਜੇ ਪਾਸੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਖਿਲਾਫ ਲੁੱਕਆਊਟ ਨੋਟਿਸ ਜਾਰੀ ਕੀਤਾ ਗਿਆ ਹੈ। ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਅਨਮੋਲ ਖਿਲਾਫ ਇਹ ਦੂਜਾ ਲੁੱਕਆਊਟ ਨੋਟਿਸ ਜਾਰੀ ਕੀਤਾ ਗਿਆ ਹੈ। ਅਨਮੋਲ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮਾਸਟਰਮਾਈਂਡ ਸੀ।

ਅਬੋਹਰ ਦੇ ਰਹਿਣ ਵਾਲੇ ਹਨ ਦੋਵੇਂ ਮੁਲਜ਼ਮ

ਚੇਤੇ ਰਹੇ ਕਿ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਕਰਨ ਦੇ ਮਾਮਲੇ 'ਚ ਮੁੰਬਈ ਪੁਲਿਸ ਨੇ ਜਲੰਧਰ ਤੋਂ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਸੀ। ਪਰ ਇਸ ਦੀ ਜਾਣਕਾਰੀ ਪੰਜਾਬ ਪੁਲਿਸ ਨੂੰ ਨਹੀਂ ਦਿੱਤੀ ਗਈ। ਮੁੰਬਈ ਕ੍ਰਾਈਮ ਬ੍ਰਾਂਚ ਦੋਵਾਂ ਨੌਜਵਾਨਾਂ ਨੂੰ ਗ੍ਰਿਫਤਾਰ ਕਰਨ ਲਈ ਕੇਂਦਰ ਤੋਂ ਵਾਰੰਟ ਲੈ ਕੇ ਆਈ ਸੀ। ਇਸ ਲਈ ਪੰਜਾਬ ਪੁਲਿਸ ਨੂੰ ਸੂਚਨਾ ਨਹੀਂ ਦਿੱਤੀ ਗਈ। ਗ੍ਰਿਫਤਾਰ ਕੀਤੇ ਗਏ ਨੌਜਵਾਨਾਂ ਦੀ ਪਛਾਣ ਸੋਨੂੰ ਸੁਭਾਸ਼ ਚੰਦਰ (37) ਅਤੇ ਅਨੁਜ ਥਾਪਨ (32) ਵਜੋਂ ਹੋਈ ਹੈ। ਦੋਵੇਂ ਮੁਲਜ਼ਮ ਪੰਜਾਬ ਦੇ ਅਬੋਹਰ ਦੇ ਰਹਿਣ ਵਾਲੇ ਹਨ।

ਪੰਜਾਬ ਪੁਲਿਸ ਮੁਲਜ਼ਮਾਂ ਤੋਂ ਕਰੇਗੀ ਪੁੱਛਗਿੱਛ

 

ਇਸ ਮਾਮਲੇ 'ਚ ਕੁਝ ਜਾਣਕਾਰੀਆਂ ਸਾਂਝੀਆਂ ਕੀਤੀਆਂ ਗਈਆਂ ਹਨ ਕਿ ਪੰਜਾਬ 'ਚ ਅਨਮੋਲ ਦੇ ਕੁਝ ਸਲੀਪਰ ਸੈੱਲ ਸਰਗਰਮ ਹਨ, ਜੋ ਕਿਸੇ ਨਾ ਕਿਸੇ ਅਪਰਾਧ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕਰ ਰਹੇ ਹਨ, ਜਿਨ੍ਹਾਂ ਦੇ ਨਿਸ਼ਾਨੇ 'ਤੇ ਕੁਝ ਗਾਇਕ ਹਨ। ਗ੍ਰਿਫਤਾਰ ਕੀਤੇ ਗਏ ਦੋ ਨੌਜਵਾਨਾਂ ਨੇ ਗੋਲੀਬਾਰੀ ਕਰਨ ਵਾਲਿਆਂ ਨੂੰ ਦੋ ਪਿਸਤੌਲ ਅਤੇ 38 ਜ਼ਿੰਦਾ ਕਾਰਤੂਸ ਮੁਹੱਈਆ ਕਰਵਾਏ ਸਨ। ਦੋਵਾਂ ਹਥਿਆਰਾਂ ਦੇ ਸੰਚਾਲਨ ਦੀ ਜਾਂਚ ਵੀ ਪੰਜਾਬ 'ਚ ਕੀਤੀ ਗਈ ਸੀ। ਹੁਣ ਪੰਜਾਬ ਪੁਲਿਸ ਕੁਝ ਜੇਲ੍ਹ 'ਚ ਬੰਦ ਗੈਂਗਸਟਰਾਂ ਤੇ ਮੁੰਬਈ ਪੁਲਿਸ ਵਲੋਂ ਸਾਂਝੇ ਕੀਤੇ ਇਨਪੁਟਸ ਦੇ ਆਧਾਰ 'ਤੇ ਇਸ ਮਾਮਲੇ 'ਚ ਮੁਲਜ਼ਮਾਂ ਤੋਂ ਪੁੱਛਗਿੱਛ ਕਰੇਗੀ।

Have something to say? Post your comment

More From Punjab

ਥਾਈਲੈਂਡ 'ਚ ਲੁਕਿਆ 300 ਕਰੋੜ ਰੁਪਏ ਦੀ ਧੋਖਾਧੜੀ ਦਾ ਭਗੌੜਾ ਮੁਲਜ਼ਮ ਸੁਖਵਿੰਦਰ ਛਾਬੜਾ,  ਹੁਣ ਗ੍ਰਹਿ ਮੰਤਰਾਲੇ ਰਾਹੀਂ ਭੇਜੇ ਜਾਣਗੇ ਅਦਾਲਤੀ ਸੰਮਨ

ਥਾਈਲੈਂਡ 'ਚ ਲੁਕਿਆ 300 ਕਰੋੜ ਰੁਪਏ ਦੀ ਧੋਖਾਧੜੀ ਦਾ ਭਗੌੜਾ ਮੁਲਜ਼ਮ ਸੁਖਵਿੰਦਰ ਛਾਬੜਾ, ਹੁਣ ਗ੍ਰਹਿ ਮੰਤਰਾਲੇ ਰਾਹੀਂ ਭੇਜੇ ਜਾਣਗੇ ਅਦਾਲਤੀ ਸੰਮਨ

ਭਾਜਪਾ ਨੇ ਪੰਜਾਬ ’ਚ ਤਿੰਨ ਹੋਰ ਉਮੀਦਵਾਰ ਐਲਾਨੇ

ਭਾਜਪਾ ਨੇ ਪੰਜਾਬ ’ਚ ਤਿੰਨ ਹੋਰ ਉਮੀਦਵਾਰ ਐਲਾਨੇ

'ਜੇਲ੍ਹਾਂ 'ਚ ਕਿੰਨੇ ਹਨ ਵਿਦੇਸ਼ੀ ਕੈਦੀ', ਹਾਈ ਕੋਰਟ ਨੇ ਪੁੱਛਿਆ- ਟਰਾਂਸਜੈਂਡਰਾਂ ਲਈ ਵੱਖਰੀ ਬੈਰਕ ਕਿਉਂ ਨਹੀਂ? ਪੰਜਾਬ-ਚੰਡੀਗੜ੍ਹ ਦੇਵੇ ਜਵਾਬ

'ਜੇਲ੍ਹਾਂ 'ਚ ਕਿੰਨੇ ਹਨ ਵਿਦੇਸ਼ੀ ਕੈਦੀ', ਹਾਈ ਕੋਰਟ ਨੇ ਪੁੱਛਿਆ- ਟਰਾਂਸਜੈਂਡਰਾਂ ਲਈ ਵੱਖਰੀ ਬੈਰਕ ਕਿਉਂ ਨਹੀਂ? ਪੰਜਾਬ-ਚੰਡੀਗੜ੍ਹ ਦੇਵੇ ਜਵਾਬ

ਹਲਕਾ ਸੰਗਰੂਰ ਤੋਂ ਮਾਨ ਅਤੇ ਮੀਤ ਹੇਅਰ 'ਚ ਪੂਰੀ ਟੱਕਰ

ਹਲਕਾ ਸੰਗਰੂਰ ਤੋਂ ਮਾਨ ਅਤੇ ਮੀਤ ਹੇਅਰ 'ਚ ਪੂਰੀ ਟੱਕਰ

ਗੁਰੂ ਹਰਸਹਾਏ 'ਚ ਦਸ ਸਾਲਾ ਬੱਚੇ ਨੇ ਮੋਬਾਈਲ ਟੁੱਟਣ ਮਗਰੋਂ ਡਾਂਟ ਤੋਂ ਡਰਦਿਆਂ ਕੀਤੀ ਖ਼ੁਦਕੁਸ਼ੀ, ਵਾਟਰ ਵਰਕਸ ਇਮਾਰਤ ਦੀ ਪਾਈਪ ਨਾਲ ਲਟਕਦੀ ਮਿਲੀ ਲਾਸ਼

ਗੁਰੂ ਹਰਸਹਾਏ 'ਚ ਦਸ ਸਾਲਾ ਬੱਚੇ ਨੇ ਮੋਬਾਈਲ ਟੁੱਟਣ ਮਗਰੋਂ ਡਾਂਟ ਤੋਂ ਡਰਦਿਆਂ ਕੀਤੀ ਖ਼ੁਦਕੁਸ਼ੀ, ਵਾਟਰ ਵਰਕਸ ਇਮਾਰਤ ਦੀ ਪਾਈਪ ਨਾਲ ਲਟਕਦੀ ਮਿਲੀ ਲਾਸ਼

ਪੰਜਾਬ 'ਚ ਭਾਜਪਾ ਨੂੰ ਝਟਕਾ ! ਸਾਬਕਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਰਵੀਪ੍ਰੀਤ ਸਿੱਧੂ ਮੁੜ ਅਕਾਲੀ ਦਲ 'ਚ ਸ਼ਾਮਲ

ਪੰਜਾਬ 'ਚ ਭਾਜਪਾ ਨੂੰ ਝਟਕਾ ! ਸਾਬਕਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਰਵੀਪ੍ਰੀਤ ਸਿੱਧੂ ਮੁੜ ਅਕਾਲੀ ਦਲ 'ਚ ਸ਼ਾਮਲ

ਲੱਖਾ ਸਿਧਾਣਾ ਤੇ ਬਾਬਾ ਹਰਦੀਪ ਸਿੰਘ ਗੁਰੂਸਰ ਮਹਿਰਾਜ ਸਾਥੀਆਂ ਸਮੇਤ ਬਰੀ, ਸਾਈਨ ਬੋਰਡਾਂ ’ਤੇ ਕਾਲਖ ਮਲਣ ਦਾ ਹੈ ਮਾਮਲਾ

ਲੱਖਾ ਸਿਧਾਣਾ ਤੇ ਬਾਬਾ ਹਰਦੀਪ ਸਿੰਘ ਗੁਰੂਸਰ ਮਹਿਰਾਜ ਸਾਥੀਆਂ ਸਮੇਤ ਬਰੀ, ਸਾਈਨ ਬੋਰਡਾਂ ’ਤੇ ਕਾਲਖ ਮਲਣ ਦਾ ਹੈ ਮਾਮਲਾ

ਸਲਮਾਨ ਖਾਨ ਦੇ ਘਰ ਦੇ ਬਾਹਰ ਫਾਇਰਿੰਗ ਦੇ ਮੁਲਜ਼ਮ ਅਨੁਜ ਕੁਮਾਰ ਦੀ ਮੌਤ ਦੀ ਸੀਬੀਆਈ ਜਾਂਚ ਤੋਂ ਅਦਾਲਤ ਨੇ ਕੀਤਾ ਇਨਕਾਰ

ਸਲਮਾਨ ਖਾਨ ਦੇ ਘਰ ਦੇ ਬਾਹਰ ਫਾਇਰਿੰਗ ਦੇ ਮੁਲਜ਼ਮ ਅਨੁਜ ਕੁਮਾਰ ਦੀ ਮੌਤ ਦੀ ਸੀਬੀਆਈ ਜਾਂਚ ਤੋਂ ਅਦਾਲਤ ਨੇ ਕੀਤਾ ਇਨਕਾਰ

ਬੈਂਕ ਮੁਲਾਜ਼ਮਾਂ ਦੀ ਚੋਣ ਡਿਊਟੀ ਰੱਦ ਕਰਨ ਦੀ ਮੰਗ ਹਾਈ ਕੋਰਟ ਨੇ ਕੀਤੀ ਖਾਰਜ, ਕਿਹਾ- ਦੇਸ਼ ਹਿੱਤ ਸਭ ਤੋਂ ਉੱਪਰ

ਬੈਂਕ ਮੁਲਾਜ਼ਮਾਂ ਦੀ ਚੋਣ ਡਿਊਟੀ ਰੱਦ ਕਰਨ ਦੀ ਮੰਗ ਹਾਈ ਕੋਰਟ ਨੇ ਕੀਤੀ ਖਾਰਜ, ਕਿਹਾ- ਦੇਸ਼ ਹਿੱਤ ਸਭ ਤੋਂ ਉੱਪਰ

ਕਿਸਾਨਾਂ ਵਲੋਂ ਮੋਤੀ ਮਹਿਲ ਅੱਗੇ ਪੱਕਾ ਮੋਰਚਾ ਅੱਜ, ਰੋਕਣ ਲਈ ਪੁਲਿਸ ਹੋਈ ਮੁਸਤੈਦ

ਕਿਸਾਨਾਂ ਵਲੋਂ ਮੋਤੀ ਮਹਿਲ ਅੱਗੇ ਪੱਕਾ ਮੋਰਚਾ ਅੱਜ, ਰੋਕਣ ਲਈ ਪੁਲਿਸ ਹੋਈ ਮੁਸਤੈਦ