Thursday, May 09, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ   --ਵੱਖ-ਵੱਖ ਪਾਰਟੀਆਂ ਤੋਂ ਵੱਡੀ ਗਿਣਤੀ ਵਿੱਚ ਆਗੂ ਤੇ ਵਰਕਰ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

April 27, 2024 03:33 PM

 

 ਬਰਨਾਲਾ, 27 ਅਪ੍ਰੈਲ (ਬਘੇਲ ਸਿੰਘ ਧਾਲੀਵਾਲ)-ਸੰਗਰੂਰ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ ਜਦੋੰ ਵੱਖ-ਵੱਖ ਥਾਂਵਾਂ ਉੱਤੇ ਵੱਖ-ਵੱਖ ਪਾਰਟੀਆਂ ਤੋਂ ਵੱਡੀ ਗਿਣਤੀ ਵਿੱਚ ਆਗੂ ਤੇ ਵਰਕਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਕਾਂਗਰਸ ਦੀ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਹੰਡਿਆਇਆ ਤੋਂ ਸਾਬਕਾ ਕੌਂਸਲਰ ਰੂਪੀ ਕੌਰ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ।ਇੱਕ ਹੋਰ ਸਮਾਗਮ ਵਿੱਚ ਬਰਨਾਲਾ ਦੇ ਸਾਬਕਾ ਐਮ ਸੀ ਅਤੇ ਅਕਾਲੀ ਦਲ ਦੇ ਜਥੇਬੰਦਕ ਸਕੱਤਰ ਤੇ ਸਰਕਲ ਪ੍ਰਧਾਨ ਰਹੇ ਰਾਜ ਕੁਮਾਰ ਧੌਲਾ, ਸਾਬਕਾ ਐਮ ਸੀ ਮਨਜੀਤ ਕੌਰ ਦੇ ਪਤੀ ਗੁਰਦੀਪ ਸਿੰਘ ਭੋਲਾ, ਸਾਬਕਾ ਐਮ ਸੀ ਤੇਜਾ ਸਿੰਘ ਦੇ ਪੁੱਤਰ ਭੁਪਿੰਦਰ ਸਿੰਘ ਨੋਨੀ, ਸਾਬਕਾ ਐਮ ਸੀ ਸਿਰੀਪਾਲ ਮਿੱਤਲ, ਸਾਬਕਾ ਐਮ ਸੀ ਜਗਦੀਸ਼ ਕੁਮਾਰ ਰੰਗੀਆਂ, ਸ਼ਿਵ ਕੁਮਾਰ ਗੈਹਲਾਂ, ਸਾਬਕਾ ਐਮ ਸੀ ਹੇਮ ਰਾਜ ਸ਼ਰਮਾ, ਫੁਲਵਿੰਦਰ ਸਿੰਘ ਬੰਟੀ, ਨਰੇਸ਼ ਕੁਮਾਰ, ਅਸ਼ੋਕ ਕੁਮਾਰ ਠੇਕੇਦਾਰ, ਹਜ਼ਾਰੀ ਲਾਲ, ਉਜਿੰਦਰ ਸਿੰਗਲਾ, ਨਰੇਸ਼ ਗੋਗਾ, ਟਿਕਨ ਲਾਲ, ਅਜੇ ਕੁਮਾਰ ਫਰਵਾਹੀ ਅੱਜ ਆਪਣੇ ਹੋਰ ਸੈਂਕੜੇ ਸਾਥੀਆਂ ਨਾਲ ਆਮ ਆਦਮੀ ਵਿੱਚ ਸ਼ਾਮਲ ਹੋਏ।ਇਸੇ ਤਰ੍ਹਾਂ ਅਮਲਾ ਸਿੰਘ ਵਾਲਾ ਵਿਖੇ ਸਰਬਜੀਤ ਸਿੰਘ ਰੌਣਕ, ਹਰਦੀਪ ਸਿੰਘ, ਹਰਬੰਸ ਸਿੰਘ, ਰਣਜੀਤ ਸਿੰਘ, ਸੁਰਜੀਤ ਸਿੰਘ, ਬੂਟਾ ਸਿੰਘ, ਰਾਜਵਿੰਦਰ ਸਿੰਘ, ਹੈਪੀ ਸਿੰਘ, ਹਰਬੰਸ ਸਿੰਘ ਸਰਪੰਚ, ਅਜਮੇਰ ਸਿੰਘ ਤੇ ਆਤਮਾ ਰਾਮ ਸੇਠ ਸੈਂਕੜੇ ਸਾਥੀਆਂ ਨਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਮੀਤ ਹੇਅਰ ਨੇ ਸ਼ਾਮਲ ਹੋਏ ਨਵੇਂ ਸਾਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਸਰਕਾਰ ਦੀਆਂ ਲੋਕ ਪੱਖੀ ਤੇ ਵਿਕਾਸ ਮੁਖੀ ਨੀਤੀਆਂ ਨੂੰ ਦੇਖ ਕੇ ਹੋਰਨਾਂ ਪਾਰਟੀਆਂ ਨੂੰ ਅਲਵਿਦਾ ਆਖ ਕੇ ਵੱਡੀ ਗਿਣਤੀ ਵਿੱਚ ਆਗੂ ਸਾਹਿਬਾਨ ਤੇ ਵਰਕਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ।ਪੰਜਾਬ ਨੂੰ ਮੁੜ ਖੁਸ਼ਹਾਲ, ਹੱਸਦਾ-ਖੇਡਦਾ ਤੇ ਰੰਗਲਾ ਬਣਾਉਣ ਲਈ ਨਿਰੰਤਰ ਕਾਰਜਸ਼ੀਲ ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਨਿਰੰਤਰ ਵਾਧੇ ਨਾਲ ਉਨ੍ਹਾਂ ਨੂੰ ਹੋਰ ਵੀ ਕੰਮ ਕਰਨ ਦਾ ਬਲ ਮਿਲਿਆ ਹੈ।

 

Have something to say? Post your comment

More From Punjab

ਥਾਈਲੈਂਡ 'ਚ ਲੁਕਿਆ 300 ਕਰੋੜ ਰੁਪਏ ਦੀ ਧੋਖਾਧੜੀ ਦਾ ਭਗੌੜਾ ਮੁਲਜ਼ਮ ਸੁਖਵਿੰਦਰ ਛਾਬੜਾ,  ਹੁਣ ਗ੍ਰਹਿ ਮੰਤਰਾਲੇ ਰਾਹੀਂ ਭੇਜੇ ਜਾਣਗੇ ਅਦਾਲਤੀ ਸੰਮਨ

ਥਾਈਲੈਂਡ 'ਚ ਲੁਕਿਆ 300 ਕਰੋੜ ਰੁਪਏ ਦੀ ਧੋਖਾਧੜੀ ਦਾ ਭਗੌੜਾ ਮੁਲਜ਼ਮ ਸੁਖਵਿੰਦਰ ਛਾਬੜਾ, ਹੁਣ ਗ੍ਰਹਿ ਮੰਤਰਾਲੇ ਰਾਹੀਂ ਭੇਜੇ ਜਾਣਗੇ ਅਦਾਲਤੀ ਸੰਮਨ

ਭਾਜਪਾ ਨੇ ਪੰਜਾਬ ’ਚ ਤਿੰਨ ਹੋਰ ਉਮੀਦਵਾਰ ਐਲਾਨੇ

ਭਾਜਪਾ ਨੇ ਪੰਜਾਬ ’ਚ ਤਿੰਨ ਹੋਰ ਉਮੀਦਵਾਰ ਐਲਾਨੇ

'ਜੇਲ੍ਹਾਂ 'ਚ ਕਿੰਨੇ ਹਨ ਵਿਦੇਸ਼ੀ ਕੈਦੀ', ਹਾਈ ਕੋਰਟ ਨੇ ਪੁੱਛਿਆ- ਟਰਾਂਸਜੈਂਡਰਾਂ ਲਈ ਵੱਖਰੀ ਬੈਰਕ ਕਿਉਂ ਨਹੀਂ? ਪੰਜਾਬ-ਚੰਡੀਗੜ੍ਹ ਦੇਵੇ ਜਵਾਬ

'ਜੇਲ੍ਹਾਂ 'ਚ ਕਿੰਨੇ ਹਨ ਵਿਦੇਸ਼ੀ ਕੈਦੀ', ਹਾਈ ਕੋਰਟ ਨੇ ਪੁੱਛਿਆ- ਟਰਾਂਸਜੈਂਡਰਾਂ ਲਈ ਵੱਖਰੀ ਬੈਰਕ ਕਿਉਂ ਨਹੀਂ? ਪੰਜਾਬ-ਚੰਡੀਗੜ੍ਹ ਦੇਵੇ ਜਵਾਬ

ਹਲਕਾ ਸੰਗਰੂਰ ਤੋਂ ਮਾਨ ਅਤੇ ਮੀਤ ਹੇਅਰ 'ਚ ਪੂਰੀ ਟੱਕਰ

ਹਲਕਾ ਸੰਗਰੂਰ ਤੋਂ ਮਾਨ ਅਤੇ ਮੀਤ ਹੇਅਰ 'ਚ ਪੂਰੀ ਟੱਕਰ

ਗੁਰੂ ਹਰਸਹਾਏ 'ਚ ਦਸ ਸਾਲਾ ਬੱਚੇ ਨੇ ਮੋਬਾਈਲ ਟੁੱਟਣ ਮਗਰੋਂ ਡਾਂਟ ਤੋਂ ਡਰਦਿਆਂ ਕੀਤੀ ਖ਼ੁਦਕੁਸ਼ੀ, ਵਾਟਰ ਵਰਕਸ ਇਮਾਰਤ ਦੀ ਪਾਈਪ ਨਾਲ ਲਟਕਦੀ ਮਿਲੀ ਲਾਸ਼

ਗੁਰੂ ਹਰਸਹਾਏ 'ਚ ਦਸ ਸਾਲਾ ਬੱਚੇ ਨੇ ਮੋਬਾਈਲ ਟੁੱਟਣ ਮਗਰੋਂ ਡਾਂਟ ਤੋਂ ਡਰਦਿਆਂ ਕੀਤੀ ਖ਼ੁਦਕੁਸ਼ੀ, ਵਾਟਰ ਵਰਕਸ ਇਮਾਰਤ ਦੀ ਪਾਈਪ ਨਾਲ ਲਟਕਦੀ ਮਿਲੀ ਲਾਸ਼

ਪੰਜਾਬ 'ਚ ਭਾਜਪਾ ਨੂੰ ਝਟਕਾ ! ਸਾਬਕਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਰਵੀਪ੍ਰੀਤ ਸਿੱਧੂ ਮੁੜ ਅਕਾਲੀ ਦਲ 'ਚ ਸ਼ਾਮਲ

ਪੰਜਾਬ 'ਚ ਭਾਜਪਾ ਨੂੰ ਝਟਕਾ ! ਸਾਬਕਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਰਵੀਪ੍ਰੀਤ ਸਿੱਧੂ ਮੁੜ ਅਕਾਲੀ ਦਲ 'ਚ ਸ਼ਾਮਲ

ਲੱਖਾ ਸਿਧਾਣਾ ਤੇ ਬਾਬਾ ਹਰਦੀਪ ਸਿੰਘ ਗੁਰੂਸਰ ਮਹਿਰਾਜ ਸਾਥੀਆਂ ਸਮੇਤ ਬਰੀ, ਸਾਈਨ ਬੋਰਡਾਂ ’ਤੇ ਕਾਲਖ ਮਲਣ ਦਾ ਹੈ ਮਾਮਲਾ

ਲੱਖਾ ਸਿਧਾਣਾ ਤੇ ਬਾਬਾ ਹਰਦੀਪ ਸਿੰਘ ਗੁਰੂਸਰ ਮਹਿਰਾਜ ਸਾਥੀਆਂ ਸਮੇਤ ਬਰੀ, ਸਾਈਨ ਬੋਰਡਾਂ ’ਤੇ ਕਾਲਖ ਮਲਣ ਦਾ ਹੈ ਮਾਮਲਾ

ਸਲਮਾਨ ਖਾਨ ਦੇ ਘਰ ਦੇ ਬਾਹਰ ਫਾਇਰਿੰਗ ਦੇ ਮੁਲਜ਼ਮ ਅਨੁਜ ਕੁਮਾਰ ਦੀ ਮੌਤ ਦੀ ਸੀਬੀਆਈ ਜਾਂਚ ਤੋਂ ਅਦਾਲਤ ਨੇ ਕੀਤਾ ਇਨਕਾਰ

ਸਲਮਾਨ ਖਾਨ ਦੇ ਘਰ ਦੇ ਬਾਹਰ ਫਾਇਰਿੰਗ ਦੇ ਮੁਲਜ਼ਮ ਅਨੁਜ ਕੁਮਾਰ ਦੀ ਮੌਤ ਦੀ ਸੀਬੀਆਈ ਜਾਂਚ ਤੋਂ ਅਦਾਲਤ ਨੇ ਕੀਤਾ ਇਨਕਾਰ

ਬੈਂਕ ਮੁਲਾਜ਼ਮਾਂ ਦੀ ਚੋਣ ਡਿਊਟੀ ਰੱਦ ਕਰਨ ਦੀ ਮੰਗ ਹਾਈ ਕੋਰਟ ਨੇ ਕੀਤੀ ਖਾਰਜ, ਕਿਹਾ- ਦੇਸ਼ ਹਿੱਤ ਸਭ ਤੋਂ ਉੱਪਰ

ਬੈਂਕ ਮੁਲਾਜ਼ਮਾਂ ਦੀ ਚੋਣ ਡਿਊਟੀ ਰੱਦ ਕਰਨ ਦੀ ਮੰਗ ਹਾਈ ਕੋਰਟ ਨੇ ਕੀਤੀ ਖਾਰਜ, ਕਿਹਾ- ਦੇਸ਼ ਹਿੱਤ ਸਭ ਤੋਂ ਉੱਪਰ

ਕਿਸਾਨਾਂ ਵਲੋਂ ਮੋਤੀ ਮਹਿਲ ਅੱਗੇ ਪੱਕਾ ਮੋਰਚਾ ਅੱਜ, ਰੋਕਣ ਲਈ ਪੁਲਿਸ ਹੋਈ ਮੁਸਤੈਦ

ਕਿਸਾਨਾਂ ਵਲੋਂ ਮੋਤੀ ਮਹਿਲ ਅੱਗੇ ਪੱਕਾ ਮੋਰਚਾ ਅੱਜ, ਰੋਕਣ ਲਈ ਪੁਲਿਸ ਹੋਈ ਮੁਸਤੈਦ