, ਲੁਧਿਆਣਾ : ਲੁਧਿਆਣਾ ਦੇ ਗਿਆਸਪੁਰਾ ਦੇ ਇੱਕ ਇਲਾਕੇ ਵਿੱਚ ਹਵਸ ਵਿੱਚ ਅੰਨ੍ਹੇ ਹੋਏ ਨੌਜਵਾਨ ਨੇ ਦੋ ਸਾਲ ਦੀ ਮਾਸੂਮ ਬੱਚੀ ਨਾਲ ਜਬਰ ਜਨਾਹ ਕੀਤਾ l ਬੱਚੀ ਦੇ ਰੋਣ ਦੀ ਆਵਾਜ਼ ਸੁਣ ਕੇ ਜਦ ਲੋਕ ਮੁਲਜ਼ਮ ਦੇ ਘਰ ਵੱਲ ਗਏ ਤਾਂ ਉਸਨੇ ਦਰਵਾਜ਼ਾ ਨਹੀਂ ਖੋਲਿਆ l ਲੋਕਾਂ ਨੇ ਦਰਵਾਜ਼ਾ ਤੋੜ ਕੇ ਮੁਲਜ਼ਮ ਦੀ ਛਿੱਤਰ ਪਰੇਡ ਕੀਤੀ ਅਤੇ ਉਸ ਨੂੰ ਪੁਲਿਸ ਹਵਾਲੇ ਕਰ ਦਿੱਤਾ। ਜ਼ਖਮੀ ਹਾਲਤ ਵਿੱਚ ਬੱਚੀ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ l ਥਾਣਾ ਸਾਹਨੇਵਾਲ ਦੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਵਿਅਕਤੀ ਨੇ ਦੱਸਿਆ ਕਿ ਉਨ੍ਹਾਂ ਦੀ ਦੋ ਸਾਲ ਦੀ ਬੇਟੀ ਘਰ ਦੇ ਬਾਹਰ ਖੇਡ ਰਹੀ ਸੀ lਕੁਝ ਸਮੇਂ ਬਾਅਦ ਜਦ ਪਰਿਵਾਰਿਕ ਮੈਂਬਰਾਂ ਨੂੰ ਲੜਕੀ ਨਾ ਮਿਲੀ ਤਾਂ ਉਨ੍ਹਾਂ ਨੇ ਬੱਚੀ ਨੂੰ ਲੱਭਣਾ ਸ਼ੁਰੂ ਕੀਤਾ l ਇਸੇ ਦੌਰਾਨ ਆਲੇ ਦੁਆਲੇ ਦੇ ਲੋਕਾਂ ਨੇ ਰਾਧੇ ਸ਼ਾਮ ਦੇ ਕਮਰੇ ਚੋਂ ਲੜਕੀ ਦੇ ਰੋਣ ਦੀ ਆਵਾਜ਼ ਸੁਣੀl ਲੜਕੀ ਦੇ ਪਿਤਾ ਅਤੇ ਇਲਾਕਾ ਵਾਸੀਆਂ ਨੇ ਦਰਵਾਜ਼ਾ ਖੜਕਾਇਆ ਤਾਂ ਰਾਧੇ ਸ਼ਾਮ ਨੇ ਅੰਦਰੋਂ ਦਰਵਾਜ਼ਾ ਨਾ ਖੋਲਿਆ l ਕਿਸੇ ਮਾੜੀ ਘਟਨਾ ਦਾ ਖਦਸ਼ਾ ਜਿਤਾਉਂਦੇ ਹੋਏ ਲੋਕਾਂ ਨੇ ਕਮਰੇ ਦਾ ਦਰਵਾਜ਼ਾ ਤੋੜ ਦਿੱਤਾ l ਲੋਕਾਂ ਨੇ ਦੇਖਿਆ ਕਿ ਹਵਸ ਵਿੱਚ ਅੰਨ੍ਹਾ ਹੋਇਆ ਰਾਧੇ ਸ਼ਾਮ ਮਾਸੂਮ ਨਾਲ ਜਬਰ ਜਨਾਹ ਕਰ ਰਿਹਾ ਸੀ l ਲੋਕਾਂ ਨੇ ਜ਼ਖਮੀ ਹੋਈ ਬੱਚੀ ਨੂੰ ਹਸਪਤਾਲ ਦਾਖਲ ਕਰਵਾਇਆlਭੜਕੇ ਲੋਕਾਂ ਨੇ ਰਾਧੇ ਸ਼ਾਮ ਦੀ ਛਿੱਤਰ ਪਰੇਡ ਕਰਨ ਤੋਂ ਬਾਅਦ ਉਸ ਨੂੰ ਪੁਲਿਸ ਹਵਾਲੇ ਕਰ ਦਿੱਤਾ l ਉਧਰੋਂ ਇਸ ਮਾਮਲੇ ਵਿੱਚ ਥਾਣਾ ਸਾਹਨੇਵਾਲ ਦੇ ਮੁਖੀ ਗੁਲਜਿੰਦਰ ਪਾਲ ਸਿੰਘ ਨੇ ਦੱਸਿਆ ਕਿ ਮੁਲਜਮ ਰਾਧੇ ਸ਼ਾਮ ਦੇ ਖਿਲਾਫ ਸੰਗੀਨ ਧਾਰਾਵਾਂ ਦੇ ਤਹਿਤ ਮੁਕਦਮਾ ਦਰਜ ਕਰ ਲਿਆ ਗਿਆ ਹੈ l