Tuesday, May 21, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਜਿਵੇਂ ਚੰਨੀ ਮੁੜ ਕੇ ਭਦੌੜ ਨਹੀਂ ਆਇਆ, ਉਵੇਂ ਖਹਿਰਾ ਦੁਬਾਰਾ ਸੰਗਰੂਰ ਨਹੀਂ ਆਵੇਗਾ-ਮੀਤ ਹੇਅਰ

April 30, 2024 02:26 PM

--ਮੀਤ ਹੇਅਰ ਨੇ ਭਦੌੜ ਹਲਕੇ ਵਿੱਚ ਕੀਤੀਆਂ ਚੋਣ ਮੀਟਿੰਗਾਂ


ਬਰਨਾਲਾ, 30 ਅਪ੍ਰੈਲ (ਚਮਕੌਰ ਸਿੰਘ ਗੱਗੀ)-ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਲੋਕ ਸਭਾ ਚੋਣ ਲੜ ਰਹੇ ਸੰਗਰੂਰ ਤੋਂ ਬਾਹਰੀ ਉਮੀਦਵਾਰਾਂ ਉੱਤੇ ਤੰਜ ਕਸਦਿਆਂ ਕਿਹਾ ਕਿ ਜਿਵੇਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਾਲ 2022 ਵਿੱਚ ਸਾਡੇ ਉਮੀਦਵਾਰ ਲਾਭ ਸਿੰਘ ਉਗੋਕੇ ਤੋਂ ਹਾਰਨ ਤੋਂ ਬਾਅਦ ਦੋ ਸਾਲ ਭਦੌੜ ਵਾਸੀਆਂ ਨੂੰ ਸ਼ਕਲ ਨਹੀ ਵਿਖਾਈ ਉਵੇਂ ਹੀ ਦੋਆਬੇ ਤੋਂ ਆਇਆ ਕਾਂਗਰਸੀ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਚੋਣਾਂ ਤੋਂ ਬਾਅਦ ਮੁੜ ਸੰਗਰੂਰ ਨਹੀਂ ਆਵੇਗਾ | ਤਪਾ ਮੰਡੀ ਅਤੇ ਭਦੌੜ ਵਿਖੇ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਮੀਤ ਹੇਅਰ ਨੇ ਕਿਹਾ ਕਿ ਸੰਗਰੂਰ ਤੇ ਭਦੌੜ ਵਾਸੀ ਬਾਹਰੀ ਉਮੀਦਵਾਰਾਂ ਨੂੰ ਬਾਹਰ ਦਾ ਰਾਸਤਾ ਦਿਖਾਉਣਾ ਜਾਣਦੇ ਹਨ |

ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਸਾਰੀਆਂ ਪਾਰਟੀਆਂ ਦੀ ਅਸਲੀਅਤ ਜਾਣ ਚੁੱਕੇ ਹਨ ਜਿਸ ਕਾਰਨ ਹੁਣ ਉਹ ਹਲਕੇ ਬਦਲ ਕੇ ਚੋਣ ਲੜ ਰਹੇ ਹਨ | ਕਾਂਗਰਸੀਆਂ ਨੇ ਚਰਨਜੀਤ ਸਿੰਘ ਚੰਨੀ ਨੂੰ ਪਹਿਲਾ ਭਦੌੜ ਚੋਣ ਲੜਾਈ ਅਤੇ ਫੇਰ ਹੁਣ ਜਲੰਧਰ ਭੇਜ ਦਿੱਤਾ | ਚੰਨੀ ਭਦੌੜ ਤੋਂ ਚੋਣ ਹਾਰ ਕੇ ਦੁਬਾਰਾ ਮੁੜ ਕੇ ਭਦੌੜ ਨਹੀਂ ਆਇਆ ਅਤੇ ਹੁਣ ਖਹਿਰਾ ਵੀ ਭੁਲੱਥ ਤੋਂ ਸੰਗਰੂਰ ਆਇਆ ਹੈ ਅਤੇ ਚੋਣ ਨਤੀਜਿਆਂ ਤੋਂ ਬਾਅਦ ਮੁੜ ਕੇ ਸੁਖਪਾਲ ਖਹਿਰਾ ਨੇ ਸਤਲੁਜ ਦਰਿਆ ਪਾਰ ਨਹੀਂ ਕਰਨਾ | ਭਦੌੜ ਤੋਂ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਮੀਤ ਹੇਅਰ ਨੂੰ ਵਿਸ਼ਵਾਸ ਦਿਵਾਇਆ ਕਿ ਲੋਕ ਸਭਾ ਚੋਣਾਂ ਵਿੱਚ ਭਦੌੜ ਹਲਕੇ ਦੇ ਲੋਕ ਆਮ ਆਦਮੀ ਪਾਰਟੀ ਨੂੰ ਸਭ ਤੋਂ ਵੱਡੀ ਲੀਡ ਦਿਵਾਉਣਗੇ | ਅੱਜ ਦੀਆਂ ਮੀਟਿੰਗਾਂ ਵਿੱਚ ਪਾਰਟੀ ਅਹੁਦੇਦਾਰਾਂ ਤੇ ਵਲੰਟੀਅਰਾਂ ਦੀ ਵੱਡੀ ਸ਼ਮੂਲੀਅਤ ਅਤੇ ਜੋਸ਼ ਸਦਕਾ ਰੈਲੀਆਂ ਸਾਬਤ ਹੋ ਨਿਬੜੀਆਂ | ਸਮੂਹ ਪਾਰਟੀ ਵਰਕਰਾਂ ਨੇ ਆਖਿਆ ਕਿ ਉਹ ਸੂਬਾ ਸਰਕਾਰ ਦੀਆਂ ਪ੍ਰਾਪਤੀਆਂ ਘਰ-ਘਰ ਤੱਕ ਲਿਜਾਣਗੇ ਅਤੇ ਮੀਤ ਹੇਅਰ ਦੀ ਜਿੱਤ ਯਕੀਨੀ ਬਣਾਉਣਗੇ |

Have something to say? Post your comment

More From Punjab

ਕਦੇ ਵੀ ਲੋਕ ਪੱਖੀ ਨਹੀ ਹੋ ਸਕਦੀ ਭਰਿਸ਼ਟ ਸਿਸਟਮ ਦੇ ਪ੍ਰਭਾਵ ਹੇਠਾਂ ਹੋਣ ਵਾਲੀ ਚੋਣ ਪ੍ਰਕਿਰਿਆ

ਕਦੇ ਵੀ ਲੋਕ ਪੱਖੀ ਨਹੀ ਹੋ ਸਕਦੀ ਭਰਿਸ਼ਟ ਸਿਸਟਮ ਦੇ ਪ੍ਰਭਾਵ ਹੇਠਾਂ ਹੋਣ ਵਾਲੀ ਚੋਣ ਪ੍ਰਕਿਰਿਆ

ਝੱਲ ਲੇਈ ਵਾਲਾ ਜੰਗਲ 'ਚ ਲੱਗੀ ਭਿਆਨਕ ਅੱਗ, ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਵੱਲੋਂ ਮੁਸ਼ੱਕਤ ਜਾਰੀ

ਝੱਲ ਲੇਈ ਵਾਲਾ ਜੰਗਲ 'ਚ ਲੱਗੀ ਭਿਆਨਕ ਅੱਗ, ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਵੱਲੋਂ ਮੁਸ਼ੱਕਤ ਜਾਰੀ

ਕੈਬਨਿਟ ਮੰਤਰੀ ਬਲਕਾਰ ਸਿੰਘ ਦੇ PA ਦੀ ਸੜਕ ਹਾਦਸੇ 'ਚ ਮੌਤ, ਖੜ੍ਹੇ ਟਿੱਪਰ 'ਚ ਵੱਜੀ ਕਾਰ ਦੇ ਉੱਡੇ ਪਰਖੱਚੇ

ਕੈਬਨਿਟ ਮੰਤਰੀ ਬਲਕਾਰ ਸਿੰਘ ਦੇ PA ਦੀ ਸੜਕ ਹਾਦਸੇ 'ਚ ਮੌਤ, ਖੜ੍ਹੇ ਟਿੱਪਰ 'ਚ ਵੱਜੀ ਕਾਰ ਦੇ ਉੱਡੇ ਪਰਖੱਚੇ

ਫਿਰੋਜ਼ਪੁਰ 'ਚ ਜੇਲ੍ਹ ਦੀ ਲੜਾਈ ਸੜਕਾਂ 'ਤੇ ਆਈ ਤਾਂ ਚੱਲ ਗਈਆਂ ਗੋਲ਼ੀਆਂ, ਇਕ ਗੰਭੀਰ ਜ਼ਖ਼ਮੀ; 8 ਖਿਲਾਫ ਮਾਮਲਾ ਦਰਜ

ਫਿਰੋਜ਼ਪੁਰ 'ਚ ਜੇਲ੍ਹ ਦੀ ਲੜਾਈ ਸੜਕਾਂ 'ਤੇ ਆਈ ਤਾਂ ਚੱਲ ਗਈਆਂ ਗੋਲ਼ੀਆਂ, ਇਕ ਗੰਭੀਰ ਜ਼ਖ਼ਮੀ; 8 ਖਿਲਾਫ ਮਾਮਲਾ ਦਰਜ

ਕਿਸਾਨ ਆਗੂਆਂ ਦਾ ਵੱਡਾ ਐਲਾਨ ! ਅੱਜ ਹੀ ਖਾਲੀ ਕਰਨਗੇ ਸ਼ੰਭੂ ਰੇਲਵੇ ਟ੍ਰੈਕ, 22 ਮਈ ਨੂੰ ਕਰਨਗੇ ਮੁੜ ਇਕੱਠ

ਕਿਸਾਨ ਆਗੂਆਂ ਦਾ ਵੱਡਾ ਐਲਾਨ ! ਅੱਜ ਹੀ ਖਾਲੀ ਕਰਨਗੇ ਸ਼ੰਭੂ ਰੇਲਵੇ ਟ੍ਰੈਕ, 22 ਮਈ ਨੂੰ ਕਰਨਗੇ ਮੁੜ ਇਕੱਠ

ਚਾਚੀ-ਭਤੀਜੇ ਨੂੰ ਲੁਟੇਰਿਆਂ ਬਣਾਇਆ ਨਿਸ਼ਾਨਾ, ਭਤੀਜੇ ਨੂੰ ਕਿਰਚਾਂ ਮਾਰ ਕੇ ਚਾਚੀ ਦਾ ਖੋਹਿਆ ਪਰਸ

ਚਾਚੀ-ਭਤੀਜੇ ਨੂੰ ਲੁਟੇਰਿਆਂ ਬਣਾਇਆ ਨਿਸ਼ਾਨਾ, ਭਤੀਜੇ ਨੂੰ ਕਿਰਚਾਂ ਮਾਰ ਕੇ ਚਾਚੀ ਦਾ ਖੋਹਿਆ ਪਰਸ

ਚਾਰ ਜੂਨ ਨੂੰ ਕਈਆਂ ਦੀ ਜੂਨ ਸੁਧਰੂ ਕਈਆਂ ਦੀ ਵਿਗੜੂ

ਚਾਰ ਜੂਨ ਨੂੰ ਕਈਆਂ ਦੀ ਜੂਨ ਸੁਧਰੂ ਕਈਆਂ ਦੀ ਵਿਗੜੂ

ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਕੈਲਾਸ਼ ਵਿਜੇਵਰਗੀਆ ਹੋਏ ਝਲੂਰ ਕੁਟੀਆ ਨਤਮਸਤਕ

ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਕੈਲਾਸ਼ ਵਿਜੇਵਰਗੀਆ ਹੋਏ ਝਲੂਰ ਕੁਟੀਆ ਨਤਮਸਤਕ

ਨੌਸਰਬਾਜ਼ ਨੇ ਨਕਲੀ ਅਧਿਕਾਰੀ ਬਣ ਕੇ ਠੱਗਿਆ ਸ਼ਰੀਫ ਵਿਅਕਤੀ

ਨੌਸਰਬਾਜ਼ ਨੇ ਨਕਲੀ ਅਧਿਕਾਰੀ ਬਣ ਕੇ ਠੱਗਿਆ ਸ਼ਰੀਫ ਵਿਅਕਤੀ

ਇਲੈਕਟਰੋਨਿਕ ਦੇ ਗੁਦਾਮ 'ਚ ਲੱਗੀ ਭਿਆਨਕ ਅੱਗ

ਇਲੈਕਟਰੋਨਿਕ ਦੇ ਗੁਦਾਮ 'ਚ ਲੱਗੀ ਭਿਆਨਕ ਅੱਗ