Saturday, May 18, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਨਵਾਂਸ਼ਹਿਰ 'ਚ ਚੋਰਾਂ ਨੇ ਜੱਜ ਦੀ ਕੋਠੀ ਨੂੰ ਬਣਾਇਆ ਨਿਸ਼ਾਨਾ, 70 ਹਜ਼ਾਰ ਦੀ ਨਕਦੀ ਤੇ ਸੋਨੇ ਦੇ ਗਹਿਣੇ ਚੋਰੀ

April 30, 2024 02:57 PM

 ਨਵਾਂਸ਼ਹਿਰ : ਅਣਪਛਾਤੇ ਚੋਰ ਇਕ ਜੱਜ ਦੀ ਕੋਠੀ 'ਚੋਂ 70 ਹਜ਼ਾਰ ਦੀ ਨਗਦੀ ਤੇ ਸੋਨੇ ਦੇ ਗਹਿਣੇ ਚੋਰੀ ਕਰ ਕੇ ਫਰਾਰ ਹੋ ਗਏ। ਪੁਲਿਸ ਥਾਣਾ ਸਿਟੀ ਨਵਾਂਸ਼ਹਿਰ ਵਿਖੇ ਦਰਜ ਮਾਮਲੇ ਅਨੁਸਾਰ ਏਐੱਸਆਈ ਦਰਸ਼ਨ ਲਾਲ ਪੁੱਤਰ ਦੇਵੀ ਚੰਦ ਵਾਸੀ ਪਿੰਡ ਝੰਡੂਪੁਰ ਨੇ ਦੱਸਿਆ ਕਿ ਉਹ ਜੱਜ ਮਨੀਸ਼ਾ ਜੈਨ ਫੈਮਲੀ ਕੋਰਟ ਨਵਾਂਸ਼ਹਿਰ ਨਾਲ ਬਤੌਰ ਗਨਮੈਨ ਡਿਊਟੀ ਕਰ ਰਿਹਾ ਹੈ। ਜੱਜ ਦੀ ਕੋਠੀ ਨੰਬਰ 46 ਗਲੀ ਨੰਬਰ 01 ਰਣਜੀਤ ਨਗਰ ਨਵਾਂਸ਼ਹਿਰ ਵਿਖੇ ਕੋਠੀ ਕਿਰਾਏ 'ਤੇ ਲੈ ਕੇ ਰਹਿੰਦੇ ਹਨ। ਕੱਲ੍ਹ ਉਹ ਜੱਜ ਸਾਹਿਬ ਨਾਲ ਚੰਡੀਗੜ੍ਹ ਕੋਠੀ ਨੂੰ ਤਾਲਾ ਲਗਾ ਕੇ ਚਲਾ ਗਿਆ ਸੀ। ਅੱਜ ਜਦੋਂ ਵਾਪਸ ਆ ਕੇ ਦੇਖਿਆ ਤਾਂ ਜੱਜ ਦੀ ਕੋਠੀ ਦਾ ਮੇਨ ਦਰਵਾਜ਼ਾ ਤੋੜਿਆ ਹੋਇਆ ਸੀ ਤੇ ਅੰਦਰੋਂ ਕੁੰਡੀ ਲੱਗੀ ਹੋਈ ਸੀ।ਜਦੋਂ ਪਿਛਲੇ ਦਰਵਾਜ਼ੇ ਰਾਹੀਂ ਅੰਦਰ ਜਾ ਕੇ ਦੇਖਿਆ ਤਾਂ ਪਿਛਲਾ ਦਰਵਾਜ਼ਾ ਖੁੱਲ੍ਹਾ ਸੀ ਤੇ ਅਲਮਾਰੀਆਂ ਦੇ ਲਾਕਰ ਟੁੱਟੇ ਹੋਏ ਸਨ। ਸਾਰੇ ਘਰ ਦਾ ਸਾਮਾਨ ਖਿਲਰਿਆ ਪਿਆ ਸੀ। ਅਲਮਾਰੀ 'ਚ ਪਏ 70 ਹਜ਼ਾਰ ਰੁਪਏ, 2 ਸੋਨੇ ਦੀਆਂ ਮੁੰਦਰੀਆਂ ਤੇ ਚਾਂਦੀ ਦੇ ਗਹਿਣੇ ਨਾ-ਮਾਲੂਮ ਵਿਅਕਤੀ ਚੋਰੀ ਕਰ ਕੇ ਲੈ ਗਏ ਹਨ।ਏਐੱਸਆਈ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਪੁਲਿਸ ਨੇ ਗਨਮੈਨ ਏਐੱਸਆਈ ਦਰਸ਼ਨ ਲਾਲ ਦੇ ਬਿਆਨਾਂ 'ਤੇ ਨਾ-ਮਾਲੂਮ ਵਿਅਕਤੀਆਂ ਖਿਲਾਫ ਮਾਮਲਾ ਦਰਜ਼ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Have something to say? Post your comment

More From Punjab

ਕੱਟੜ ਸਿਆਸੀ ਵਿਰੋਧੀ ਹੋਏ ਇਕੱਠੇ ! AAP ਨੂੰ ਅਲਵਿਦਾ ਕਹਿ ਕੇ ਲਾਲੀ ਮਜੀਠੀਆ ਪਰਿਵਾਰ ਸਣੇ ਅਕਾਲੀ ਦਲ 'ਚ ਸ਼ਾਮਲ

ਕੱਟੜ ਸਿਆਸੀ ਵਿਰੋਧੀ ਹੋਏ ਇਕੱਠੇ ! AAP ਨੂੰ ਅਲਵਿਦਾ ਕਹਿ ਕੇ ਲਾਲੀ ਮਜੀਠੀਆ ਪਰਿਵਾਰ ਸਣੇ ਅਕਾਲੀ ਦਲ 'ਚ ਸ਼ਾਮਲ

ਸਾਈਲੋ ਪਲਾਂਟ ਛੀਨਾ ਰੇਲ ਵਾਲਾ ਨੇੜੇ ਵਾਪਰਿਆ ਅੱਗ ਨਾਲ ਭਿਆਨਕ ਹਾਦਸਾ, ਕਣਕ ਨਾਲ ਲੱਦੇ ਦੋ ਟਰੱਕ ਆਏ ਲਪੇਟ 'ਚ, ਡਰਾਈਵਰ ਝੁਲਸਿਆ

ਸਾਈਲੋ ਪਲਾਂਟ ਛੀਨਾ ਰੇਲ ਵਾਲਾ ਨੇੜੇ ਵਾਪਰਿਆ ਅੱਗ ਨਾਲ ਭਿਆਨਕ ਹਾਦਸਾ, ਕਣਕ ਨਾਲ ਲੱਦੇ ਦੋ ਟਰੱਕ ਆਏ ਲਪੇਟ 'ਚ, ਡਰਾਈਵਰ ਝੁਲਸਿਆ

ਬਠਿੰਡਾ ਤੋਂ ਭਾਜਪਾ ਉਮੀਦਵਾਰ ਪਰਮਪਾਲ ਕੌਰ ਦਾ ਕਿਸਾਨਾਂ ਨੇ ਕੀਤਾ ਵਿਰੋਧ

ਬਠਿੰਡਾ ਤੋਂ ਭਾਜਪਾ ਉਮੀਦਵਾਰ ਪਰਮਪਾਲ ਕੌਰ ਦਾ ਕਿਸਾਨਾਂ ਨੇ ਕੀਤਾ ਵਿਰੋਧ

ਤਰਨਤਾਰਨ 'ਚ ਸਰਹੱਦ ਨਾਲ ਲੱਗਦੇ ਪਿੰਡ ਦੇ ਦੋ ਨੌਜਵਾਨ ਹੈਰੋਇਨ ਸਣੇ ਕਾਬੂ

ਤਰਨਤਾਰਨ 'ਚ ਸਰਹੱਦ ਨਾਲ ਲੱਗਦੇ ਪਿੰਡ ਦੇ ਦੋ ਨੌਜਵਾਨ ਹੈਰੋਇਨ ਸਣੇ ਕਾਬੂ

ਸਕਰੈਪ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ, ਕਈ ਘਰ ਵੀ ਆਏ ਲਪੇਟ ’ਚ; ਫਾਇਰ ਬ੍ਰਿਗੇਡ ਦੀਆਂ ਦਰਜਨਾਂ ਗੱਡੀਆਂ ਨੇ ਪਾਇਆ ਕਾਬੂ

ਸਕਰੈਪ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ, ਕਈ ਘਰ ਵੀ ਆਏ ਲਪੇਟ ’ਚ; ਫਾਇਰ ਬ੍ਰਿਗੇਡ ਦੀਆਂ ਦਰਜਨਾਂ ਗੱਡੀਆਂ ਨੇ ਪਾਇਆ ਕਾਬੂ

ਮੋਹਿੰਦਰ ਸਿੰਘ ਕੇਪੀ ਨੇ ਡੇਰਾ ਰਾਧਾ ਸਵਾਮੀ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਤ

ਮੋਹਿੰਦਰ ਸਿੰਘ ਕੇਪੀ ਨੇ ਡੇਰਾ ਰਾਧਾ ਸਵਾਮੀ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਤ

Punjab Weather Update: ਪੰਜਾਬ ’ਚ ਬਠਿੰਡਾ ਰਿਹਾ ਸਭ ਤੋਂ ਗਰਮ, ਮੌਸਮ ਵਿਭਾਗ ਵੱਲੋਂ ਰੈੱਡ ਅਲਰਟ ਜਾਰੀ

Punjab Weather Update: ਪੰਜਾਬ ’ਚ ਬਠਿੰਡਾ ਰਿਹਾ ਸਭ ਤੋਂ ਗਰਮ, ਮੌਸਮ ਵਿਭਾਗ ਵੱਲੋਂ ਰੈੱਡ ਅਲਰਟ ਜਾਰੀ

ਪਤਨੀ ਦਾ ਇਲਾਜ ਕਰਵਾਉਣ ਰਾਜਿੰਦਰਾ ਹਸਪਤਾਲ ਪੁੱਜੇ ਨਵਜੋਤ ਸਿੱਧੂ, ਰੈਡੀਏਸ਼ਨ ਥੈਰੇਪੀ ਲਈ ਡਾਕਟਰਾਂ ਨਾਲ ਕੀਤਾ ਸਲਾਹ-ਮਸ਼ਵਰਾ

ਪਤਨੀ ਦਾ ਇਲਾਜ ਕਰਵਾਉਣ ਰਾਜਿੰਦਰਾ ਹਸਪਤਾਲ ਪੁੱਜੇ ਨਵਜੋਤ ਸਿੱਧੂ, ਰੈਡੀਏਸ਼ਨ ਥੈਰੇਪੀ ਲਈ ਡਾਕਟਰਾਂ ਨਾਲ ਕੀਤਾ ਸਲਾਹ-ਮਸ਼ਵਰਾ

ਕੀਰਤਪੁਰ ਸਾਹਿਬ 'ਚ ਨਹਿਰ ‘ਚ ਡਿੱਗੀ ਥਾਰ ਨੂੰ ਕੱਢਿਆ, ਗੋਤਾਖੋਰਾਂ ਵੱਲੋਂ ਲਾਸ਼ ਦੀ ਭਾਲ ਜਾਰੀ

ਕੀਰਤਪੁਰ ਸਾਹਿਬ 'ਚ ਨਹਿਰ ‘ਚ ਡਿੱਗੀ ਥਾਰ ਨੂੰ ਕੱਢਿਆ, ਗੋਤਾਖੋਰਾਂ ਵੱਲੋਂ ਲਾਸ਼ ਦੀ ਭਾਲ ਜਾਰੀ

ਅਰਵਿੰਦ ਖੰਨਾ ਦੀ ਪਲੇਠੀ ਆਮਦ ਤੇ ਭਦੌੜ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਜ਼ਬਰਦਸਤ ਵਿਰੋਧ

ਅਰਵਿੰਦ ਖੰਨਾ ਦੀ ਪਲੇਠੀ ਆਮਦ ਤੇ ਭਦੌੜ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਜ਼ਬਰਦਸਤ ਵਿਰੋਧ