Friday, May 17, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਬਨੂੜ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਮੋਟਰਸਾਈਕਲ ਤੇ ਕੰਟੇਨਰ ਦਰਮਿਆਨ ਹੋਈ ਟੱਕਰ 'ਚ 7 ਮਹੀਨੇ ਦੀ ਬੱਚੀ ਦੀ ਮੌਤ

May 02, 2024 12:12 PM

ਬਨੂੜ : ਬਨੂੜ ਤੋਂ ਤੇਪਲਾਂ ਨੂੰ ਜਾਂਦੇ ਕੌਮੀ ਮਾਰਗ ’ਤੇ ਸਥਿਤ ਧਰਮਗੜ ਟੀ ਪੁਆਇੰਟ ਤੇ ਮੋਟਰਸਾਈਕਲ ਅਤੇ ਕੰਟੇਨਰ ਦਰਮਿਆਨ ਹੋਈ ਟੱਕਰ ਵਿੱਚ ਸੱਤ ਮਹੀਨੇ ਦੀ ਬੱਚੀ ਦੀ ਮੌਤ ਹੋ ਗਈ ਜਦੋਂਕਿ ਪਤੀ-ਪਤਨੀ ਦਾ ਬਚਾਅ ਹੋ ਗਿਆ।ਏਐਸਆਈ ਮਹਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਨਵਾਂਸ਼ਹਿਰ ਤੇ ਥਾਣਾ ਰਾਹੋਂ ਅਧੀਨ ਪੈਂਦੇ ਪਿੰਡ ਭਾਲਟਾਂ ਦਾ ਵਸਨੀਕ ਮੁਰੀਦ ਅਲੀ ਪੁੱਤਰ ਰੋਸ਼ਨ ਦੀਨ ਆਪਣੀ ਪਤਨੀ ਜੈਨਿਮ, ਪੁੱਤਰੀ ਰਾਣੀ ਉਮਰ ਤਿੰਨ ਸਾਲ ਅਤੇ ਸੱਤ ਮਹੀਨੇ ਦੀ ਬੱਚੀ ਰਾਫਿਆ ਨਾਲ ਮੋਟਰਸਾਈਕਲ ’ਤੇ ਆਪਣੇ ਸਹੁਰੇ ਪਿੰਡ ਲਾਲੜੂ ਮੰਡੀ ਤੋਂ ਬਨੂੜ ਆ ਰਿਹਾ ਸੀ। ਜਦੋਂ ਮੋਟਰਸਾਈਕਲ ਸਵਾਰ ਬਨੂੜ ਦੇ ਧਰਮਗੜ੍ਹ ਟੀ ਪੁਆਇੰਟ ’ਤੇ ਪਹੁੰਚਿਆ ਤਾਂ ਅਚਾਨਕ ਮੋਟਰਸਾਈਕਲ ਅੱਗੇ ਜਾ ਰਹੇ ਕੰਟੇਨਰ ਦੇ ਪਿੱਛੇ ਲੱਗੇ ਹੋਏ ਲੋਹੇ ਦੇ ਡੰਡੇ ਨਾਲ ਟਕਰਾਅ ਗਿਆ ਜਿਸ ਨਾਲ ਉਹ ਸੜਕ ’ਤੇ ਡਿੱਗ ਗਏ। ਇਸ ਹਾਦਸੇ ਵਿੱਚ ਸੱਤ ਮਹੀਨੇ ਦੀ ਬੱਚੀ ਰਾਫਿਆ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਤੇ ਬਾਕੀ ਪਰਿਵਾਰ ਦਾ ਬਚਾਅ ਹੋ ਗਿਆ। ਹਾਦਸੇ ਵਿੱਚ ਜ਼ਖਮੀ ਹੋਈ ਸੱਤ ਮਹੀਨੇ ਦੀ ਬੱਚੀ ਰਾਫਿਆ ਨੂੰ ਇਲਾਜ ਲਈ ਡੇਰਾਬਸੀ ਦੇ ਸਿਵਲ ਹਸਪਤਾਲ ਵਿੱਚ ਲੈ ਗਏ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

Have something to say? Post your comment

More From Punjab

ਕੱਟੜ ਸਿਆਸੀ ਵਿਰੋਧੀ ਹੋਏ ਇਕੱਠੇ ! AAP ਨੂੰ ਅਲਵਿਦਾ ਕਹਿ ਕੇ ਲਾਲੀ ਮਜੀਠੀਆ ਪਰਿਵਾਰ ਸਣੇ ਅਕਾਲੀ ਦਲ 'ਚ ਸ਼ਾਮਲ

ਕੱਟੜ ਸਿਆਸੀ ਵਿਰੋਧੀ ਹੋਏ ਇਕੱਠੇ ! AAP ਨੂੰ ਅਲਵਿਦਾ ਕਹਿ ਕੇ ਲਾਲੀ ਮਜੀਠੀਆ ਪਰਿਵਾਰ ਸਣੇ ਅਕਾਲੀ ਦਲ 'ਚ ਸ਼ਾਮਲ

ਸਾਈਲੋ ਪਲਾਂਟ ਛੀਨਾ ਰੇਲ ਵਾਲਾ ਨੇੜੇ ਵਾਪਰਿਆ ਅੱਗ ਨਾਲ ਭਿਆਨਕ ਹਾਦਸਾ, ਕਣਕ ਨਾਲ ਲੱਦੇ ਦੋ ਟਰੱਕ ਆਏ ਲਪੇਟ 'ਚ, ਡਰਾਈਵਰ ਝੁਲਸਿਆ

ਸਾਈਲੋ ਪਲਾਂਟ ਛੀਨਾ ਰੇਲ ਵਾਲਾ ਨੇੜੇ ਵਾਪਰਿਆ ਅੱਗ ਨਾਲ ਭਿਆਨਕ ਹਾਦਸਾ, ਕਣਕ ਨਾਲ ਲੱਦੇ ਦੋ ਟਰੱਕ ਆਏ ਲਪੇਟ 'ਚ, ਡਰਾਈਵਰ ਝੁਲਸਿਆ

ਬਠਿੰਡਾ ਤੋਂ ਭਾਜਪਾ ਉਮੀਦਵਾਰ ਪਰਮਪਾਲ ਕੌਰ ਦਾ ਕਿਸਾਨਾਂ ਨੇ ਕੀਤਾ ਵਿਰੋਧ

ਬਠਿੰਡਾ ਤੋਂ ਭਾਜਪਾ ਉਮੀਦਵਾਰ ਪਰਮਪਾਲ ਕੌਰ ਦਾ ਕਿਸਾਨਾਂ ਨੇ ਕੀਤਾ ਵਿਰੋਧ

ਤਰਨਤਾਰਨ 'ਚ ਸਰਹੱਦ ਨਾਲ ਲੱਗਦੇ ਪਿੰਡ ਦੇ ਦੋ ਨੌਜਵਾਨ ਹੈਰੋਇਨ ਸਣੇ ਕਾਬੂ

ਤਰਨਤਾਰਨ 'ਚ ਸਰਹੱਦ ਨਾਲ ਲੱਗਦੇ ਪਿੰਡ ਦੇ ਦੋ ਨੌਜਵਾਨ ਹੈਰੋਇਨ ਸਣੇ ਕਾਬੂ

ਸਕਰੈਪ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ, ਕਈ ਘਰ ਵੀ ਆਏ ਲਪੇਟ ’ਚ; ਫਾਇਰ ਬ੍ਰਿਗੇਡ ਦੀਆਂ ਦਰਜਨਾਂ ਗੱਡੀਆਂ ਨੇ ਪਾਇਆ ਕਾਬੂ

ਸਕਰੈਪ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ, ਕਈ ਘਰ ਵੀ ਆਏ ਲਪੇਟ ’ਚ; ਫਾਇਰ ਬ੍ਰਿਗੇਡ ਦੀਆਂ ਦਰਜਨਾਂ ਗੱਡੀਆਂ ਨੇ ਪਾਇਆ ਕਾਬੂ

ਮੋਹਿੰਦਰ ਸਿੰਘ ਕੇਪੀ ਨੇ ਡੇਰਾ ਰਾਧਾ ਸਵਾਮੀ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਤ

ਮੋਹਿੰਦਰ ਸਿੰਘ ਕੇਪੀ ਨੇ ਡੇਰਾ ਰਾਧਾ ਸਵਾਮੀ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਤ

Punjab Weather Update: ਪੰਜਾਬ ’ਚ ਬਠਿੰਡਾ ਰਿਹਾ ਸਭ ਤੋਂ ਗਰਮ, ਮੌਸਮ ਵਿਭਾਗ ਵੱਲੋਂ ਰੈੱਡ ਅਲਰਟ ਜਾਰੀ

Punjab Weather Update: ਪੰਜਾਬ ’ਚ ਬਠਿੰਡਾ ਰਿਹਾ ਸਭ ਤੋਂ ਗਰਮ, ਮੌਸਮ ਵਿਭਾਗ ਵੱਲੋਂ ਰੈੱਡ ਅਲਰਟ ਜਾਰੀ

ਪਤਨੀ ਦਾ ਇਲਾਜ ਕਰਵਾਉਣ ਰਾਜਿੰਦਰਾ ਹਸਪਤਾਲ ਪੁੱਜੇ ਨਵਜੋਤ ਸਿੱਧੂ, ਰੈਡੀਏਸ਼ਨ ਥੈਰੇਪੀ ਲਈ ਡਾਕਟਰਾਂ ਨਾਲ ਕੀਤਾ ਸਲਾਹ-ਮਸ਼ਵਰਾ

ਪਤਨੀ ਦਾ ਇਲਾਜ ਕਰਵਾਉਣ ਰਾਜਿੰਦਰਾ ਹਸਪਤਾਲ ਪੁੱਜੇ ਨਵਜੋਤ ਸਿੱਧੂ, ਰੈਡੀਏਸ਼ਨ ਥੈਰੇਪੀ ਲਈ ਡਾਕਟਰਾਂ ਨਾਲ ਕੀਤਾ ਸਲਾਹ-ਮਸ਼ਵਰਾ

ਕੀਰਤਪੁਰ ਸਾਹਿਬ 'ਚ ਨਹਿਰ ‘ਚ ਡਿੱਗੀ ਥਾਰ ਨੂੰ ਕੱਢਿਆ, ਗੋਤਾਖੋਰਾਂ ਵੱਲੋਂ ਲਾਸ਼ ਦੀ ਭਾਲ ਜਾਰੀ

ਕੀਰਤਪੁਰ ਸਾਹਿਬ 'ਚ ਨਹਿਰ ‘ਚ ਡਿੱਗੀ ਥਾਰ ਨੂੰ ਕੱਢਿਆ, ਗੋਤਾਖੋਰਾਂ ਵੱਲੋਂ ਲਾਸ਼ ਦੀ ਭਾਲ ਜਾਰੀ

ਅਰਵਿੰਦ ਖੰਨਾ ਦੀ ਪਲੇਠੀ ਆਮਦ ਤੇ ਭਦੌੜ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਜ਼ਬਰਦਸਤ ਵਿਰੋਧ

ਅਰਵਿੰਦ ਖੰਨਾ ਦੀ ਪਲੇਠੀ ਆਮਦ ਤੇ ਭਦੌੜ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਜ਼ਬਰਦਸਤ ਵਿਰੋਧ