Sunday, May 19, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਆਮ ਆਦਮੀ ਪਾਰਟੀ ਅਤੇ ਕਾਂਗਰਸ ਨੂੰ ਝੱਟਕਾ ਦੋ ਦਰਜਨ  ਨੌਜਵਾਨ ਸ੍ਰੋ ਅ ਦਲ (ਅ)ਵਿਚ ਸ਼ਾਮਿਲ 

May 05, 2024 05:37 PM

ਬਰਨਾਲਾ, 05 ਮਈ (ਬਘੇਲ ਸਿੰਘ ਧਾਲੀਵਾਲ/ਚਮਕੌਰ ਸਿੰਘ ਗੱਗੀ)-ਲੋਕ ਸਭਾ ਹਲਕਾ ਸੰਗਰੂਰ ਦੇ ਪਿੰਡ ਧਨੌਲਾ ਵਿੱਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੂੰ ਉਸ ਸਮੇਂ ਝਟਕਾ ਲੱਗਿਆ ਜਦੋਂ ਕਾਂਗਰਸ ਦੀ ਮਹਿਲਾ ਆਗੂ ਸਮੇਤ ਦੋ ਦਰਜਨ ਦੇ ਕਰੀਬ ਪਰਿਵਾਰ ਅਤੇ ਨੌਜਵਾਨ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੂੰ ਅਲਵਿਦਾ ਆਖ ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਦਾ ਪੱਲਾ ਫੜਿਆ, ਅਤੇ ਸਿਮਰਨਜੀਤ ਸਿੰਘ ਮਾਨ ਵੱਲੋਂ ਸਾਮਿਲ ਹੋਏ ਨੌਜਵਾਨਾਂ ਮਹਿਲਾਵਾਂ ਨੂੰ ਸਿਰਪਾਉ ਦੇ ਕੇ ਪਾਰਟੀ ਵਿੱਚ ਜੀ ਆਇਆ ਆਖਿਆ।
 
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਧਨੌਲਾ ਟੀਮ ਵੱਲੋਂ ਸ਼ਹਿਰੀ ਪ੍ਰਧਾਨ ਹਰਿੰਦਰਜੀਤ ਸਿੰਘ ਢੀਡਸ ਵੱਲੋਂ ਸਿਮਨਜੀਤ ਸਿੰਘ ਮਾਨ ਦੇ ਰੱਖੇ ਨੁਕੜ ਮੀਟਿੰਗ ਨੇ ਰੈਲੀ ਦਾ ਰੂਪ ਧਾਰ ਲਿਆ, ਸਿਮਰਨਜੀਤ ਸਿੰਘ ਮਾਨ ਨੂੰ ਦੇਖਣ ਲਈ ਨੌਜਵਾਨਾਂ ਚ ਭਾਰੀ ਉਤਸ਼ਾਹ ਸੀ ਉਹਨਾਂ ਸਿਮਰਜੀਤ ਸਿੰਘ ਮਾਨ ਦੇ ਕਾਫਲੇ ਨੂੰ ਦੀਪਕ ਢਾਬੇ ਤੋਂ ਮੋਟਰਸਾਈਕਲਾਂ ਅੱਗੇ ਲਾ ਕੇ ਸਿਮਰਨਜੀਤ ਸਿੰਘ ਮਾਨ ਜਿੰਦਾਬਾਦ ਦੇ ਨਾਅਰ ਲਾਉਂਦੇ ਹੋਏ ਨੌਜਵਾਨ ਬੰਗੀਹਰ ਪੱਤੀ ਵਿੱਚ ਪਹੁੰਚੇ  ਜਿੱਥੇ ਵੱਡੀ ਗਿਣਤੀ ਵਿੱਚ ਆਪ ਮੁਹਾਰੇ ਆਏ ਵਾਰਡ ਵਾਸੀਆਂ ਨੇ ਸਿਮਰਨਜੀਤ ਸਿੰਘ ਮਾਨ ਨੂੰ ਹਾਰ ਪਾ ਕੇ ਸਵਾਗਤ ਕੀਤਾ। ਸਿਮਰਨਜੀਤ ਸਿੰਘ ਦੇ ਪਹੁੰਚਦੇ ਸਾਰ ਹੀ ਨੌਜਵਾਨਾ ਵੱਲੋਂ ਲਾਏ ਨਾਰਿਆਂ ਨੇ ਅਸਮਾਨ ਗੂੰਜਣ ਲਾ ਦਿੱਤਾ। ਸੰਗਤਾਂ ਨੂੰ ਸੰਬੋਧਨ ਕਰਦਿਆਂ ਸੁਖਵਿੰਦਰ ਸਿੰਘ ਕਲਕੱਤਾ ਨੇ ਕਿਹਾ ਕਿ ਜਦੋਂ ਮਾਨ ਸਾਹਿਬ ਨੇ ਇੱਕ ਨਿੱਜੀ ਚੈਨਲ ਨੂੰ ਇੰਟਰਵਿਊ ਦਿੰਦੇ ਹੋਏ ਕਿਹਾ ਕਿ ਮੈਨੂੰ ਤਾਂ ਮੇਰੀ ਕੌਮ ਹਰਾ ਦਿੰਦੀ ਹੈ ਤਾਂ ਉਹਨਾਂ ਸ਼ਬਦਾਂ ਨੇ ਮੈਨੂੰ ਝੰਝੋੜ ਕੇ ਰੱਖ ਦਿੱਤਾ ਮੈਨੂੰ ਹੀ ਨਹੀਂ ਸਗੋਂ ਪੂਰੀ ਸਿੱਖ ਕੌਮ ਨੂੰ ਝੰਝੋੜ ਕੇ ਰੱਖ ਦਿੱਤਾ। ਇਸ ਤੋਂ ਬਾਅਦ ਅਸੀਂ ਤੇ ਸਮੁੱਚੀ ਟੀਮ ਵੱਲੋਂ ਮਾਨ ਸਾਹਿਬ ਦਾ ਸਾਥ ਦੇਣ ਲਈ ਪਰਨ ਲੈ ਲਿਆ ਉਹਨਾਂ ਕਿਹਾ ਕਿ ਸਿੱਖ ਕੌਮ ਘੱਟ ਗਿਣਤੀਆਂ ਦੀ ਗੱਲ ਕਰਨ ਲਈ ਸਿਰਫ ਸਿਮਰਨਜੀਤ ਸਿੰਘ ਮਾਨ ਹੀ ਹਨ ਜਿਹੜੇ ਸੰਸਦ ਵਿੱਚ ਬਿਨਾਂ ਕਿਸੇ ਡਰੇ ਬਿਨਾਂ ਕਿਸੇ ਝੁਕੇ ਆਪਣੇ ਖਿੱਤੇ ਦੀ ਆਪਣੇ ਲੋਕਾਂ ਦੀ ਗੱਲ ਕਰਦੇ ਹਨ। ਉਹਨਾਂ ਕਿਹਾ ਕਿ ਸਿਮਰਨਜੀਤ ਸਿੰਘ ਮਾਨ ਵੱਲੋਂ ਹੀ ਸੰਸਦ ਹੁੰਦੇ ਹੋਏ ਆਉਂਦੀਆਂ ਗਰਾਂਟਾਂ ਦੀ ਵੰਡ ਕਰਕੇ ਜੋ ਇਤਿਹਾਸ ਸਿਰਜਿਆ ਹੈ ਉਹ ਅੱਜ ਤੱਕ ਕਿਸੇ ਵੀ ਮੈਂਬਰ ਪਾਰਲੀਮੈਂਟ ਵੱਲੋਂ ਨਹੀਂ ਕੀਤਾ ਗਿਆ।
 
ਸਿਮਰਜਤ ਸਿੰਘ ਮਾਨ ਨੇ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਭਾਰਤ ਦੀ ਹਕੂਮਤ ਮੋਦੀ ਜੋ ਘੱਟ ਗਿਣਤੀਆਂ ਨੂੰ ਅਤੇ ਸਿੱਖਾਂ ਨੂੰ ਖਤਮ ਕਰਨ ਲੱਗੀ ਹੋਈ ਹੈ ਇਹਨਾਂ ਹਰਦੀਪ ਸਿੰਘ ਨਿੱਜਰ ਨੂੰ ਕੈਨੇਡਾ ਦੇ ਵਿੱਚ ਮਰਵਾ ਦਿੱਤਾ ਦੀਪ ਸਿੱਧੂ ਨੂੰ ਹਰਿਆਣਾ ਦੇ ਵਿੱਚ ਮਰਵਾ ਦਿੱਤਾ ਅਤੇ ਸਿੱਧੂ ਮੂਸੇਵਾਲਾ ਨੂੰ ਪੰਜਾਬ ਦੇ ਵਿੱਚ ਮਰਵਾ ਦਿੱਤਾ, ਉਹ ਕਦੇ ਵੀ ਨਹੀਂ ਚਾਹੁੰਦੀ ਕਿ ਸਿੱਖ ਆਪਣੇ ਲੋਕਾਂ ਦੀ ਗੱਲ ਕਰਨ ਹਮੇਸ਼ਾ ਘੱਟ ਗਿਣਤੀਆਂ ਦੇ ਦਬਾਅ ਬਣਾ ਕੇ ਉਹਨਾਂ ਦਾ ਗਲਾ ਘੁੱਟਦੇ ਆ। ਉਹਨਾਂ ਕਿਹਾ ਕਿ ਸਾਲ 2022 ਵਿੱਚ ਤੁਸੀਂ ਮੈਨੂੰ ਵੋਟਾਂ ਪਾ ਕੇ ਸੰਸਦ ਵਿੱਚ ਭੇਜਿਆ ਤੇ ਮੈਂ ਤੁਹਾਡੇ ਲਈ ਸੰਗਰੂਰ ਹਲਕੇ ਲਈ 55 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲਾ ਭਿਆਨਕ ਬਿਮਾਰੀਆਂ ਨੂੰ ਠੀਕ ਕਰਨ ਵਾਲਾ ਵੱਡਾ ਹਸਪਤਾਲ ਬਰਨਾਲਾ ਵਿਖੇ ਲੈ ਕੇ ਆਂਦਾ ਜਿਹੜਾ ਕਿ ਆਮ ਆਦਮੀ ਪਾਰਟੀ ਨੇ ਉਦਘਾਟਨ ਕਰਨ ਨਹੀਂ ਦਿੱਤਾ ,ਉਹਨਾਂ ਕਿਹਾ ਕਿ ਬਿਜਲੀ ਦੀਆਂ ਤਾਰਾਂ ਲਈ ਬਹੁ ਕਰੋੜੀ ਪੈਕਜ ਲੈ ਕੇ ਆਇਆ ਜਿਸ ਨਾਲ ਤੁਹਾਡੀਆਂ ਘਰ ਦੀਆਂ ਟੀਵੀ ਫਰਿਜ ਸਮੇਤ ਹੋਰ ਬਿਜਲੀ ਉਪਕਰਨ ਨਹੀਂ ਸੜਨਗੇ ਸਾਰੀਆਂ ਤਾਰਾਂ ਜਮੀਨ ਦੋਜ ਹੋਣਗੀਆਂ ਸਮੇਤ ਹੋਰ ਬਹੁਤ ਸਾਰੇ ਕੰਮ ਜਿਹੜੇ ਸੰਗਰੂਰ ਹਲਕੇ ਲਈ ਡੇਢ ਸਾਲ ਦੇ ਕਾਰਜਕਾਲ ਵਿੱਚ ਕਰਵਾਏ ਹਨ ਉਹਨਾਂ ਕਿਹਾ ਕਿ ਇਸ ਬਾਰ ਵੀ ਤੁਸੀਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦਾ ਸਾਥ ਦਿਓ ਤਾਂ ਜੋ ਤੁਹਾਡੇ ਹੱਕਾਂ ਲਈ ਅਤੇ ਤੁਹਾਡੀਆਂ ਪੀੜੀਆਂ ਨੂੰ ਬਰਬਾਦ ਹੋਣ ਤੋਂ ਰੋਕਣ ਲਈ ਸੰਸਦ ਦੇ ਵਿੱਚ ਆਵਾਜ਼ ਉਠਾਈ ਜਾਵੇ। ਇਸ ਉਪਰੰਤ ਸਿਮਰਜੀਤ ਸਿੰਘ ਮਾਨ ਨੇ ਧਨੌਲਾ ਦੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ। ਇਸ ਮੌਕੇ ਹਰਿੰਦਰਜੀਤ ਸਿੰਘ ਢੀਡਸਾ, ਨਿਰਮਲ ਸਿੰਘ ਢਿੱਲੋਂ,  ਇੰਦਰਜੀਤ ਸਿੰਘ ਗੁਰਜੰਟ ਸਿੰਘ ਭਾਊ, ਮੱਖਣ ਸਿੰਘ, ਸੁਰਜੀਤ ਸਿੰਘ, ਅਮਨਦੀਪ ਸਿੰਘ ਸੋਸ਼ਲ ਮੀਡੀਆ ਇੰਚਾਰਜ, ਰਾਮ ਸਿੰਘ, ਰਣਧੀਰ ਸਿੰਘ ਧੀਰਾ, ਅਮਰਜੀਤ ਸਿੰਘ ਗਿੱਲ, ਗੁਰਲਾਲ ਸਿੰਘ  ਬੀਬੀ ਪਰਮਜੀਤ ਕੌਰ, ਕਰਮਜੀਤ ਕੌਰ, ਜਸ਼ਨਪਾਲ, ਕੌਰ, ਮਨਜੀਤ ਕੌਰ, ਜੱਗਾ ਸਿੰਘ ਜਗਰਾਜ ਸਿੰਘ, ਮਹਿੰਦਰ ਸਿੰਘ ਸਰਾਉ, ਪ੍ਰਦੀਪ ਸਿੰਘ ਢੀਂਡਸਾ, ਸਮੇਤ ਵੱਡੀ ਗਿਣਤੀ ਵਿੱਚ ਨੌਜਵਾਨ ਸਾਮਿਲ ਸਨ।
 
Have something to say? Post your comment

More From Punjab

ਡੇਰਾ ਬਾਬਾ ਗੰਗਾ ਰਾਮ ਦੇ ਲੰਗਰ ਹਾਲ ’ਚ ਫਟਿਆ ਗੈਸ ਸਿਲੰਡਰ, 7 ਸੇਵਾਦਾਰ ਗੰਭੀਰ ਜ਼ਖ਼ਮੀ

ਡੇਰਾ ਬਾਬਾ ਗੰਗਾ ਰਾਮ ਦੇ ਲੰਗਰ ਹਾਲ ’ਚ ਫਟਿਆ ਗੈਸ ਸਿਲੰਡਰ, 7 ਸੇਵਾਦਾਰ ਗੰਭੀਰ ਜ਼ਖ਼ਮੀ

 ਮੁਕਤਸਰ 'ਚ ਦਰਦਨਾਕ ਹਾਦਸਾ, ਗੈਸ ਸਿਲੰਡਰ ਫਟਣ ਨਾਲ 4 ਲੋਕ ਝੁਲਸੇ; ਇਲਾਕੇ 'ਚ ਮਚੀ ਹਫੜਾ-ਦਫੜੀ

ਮੁਕਤਸਰ 'ਚ ਦਰਦਨਾਕ ਹਾਦਸਾ, ਗੈਸ ਸਿਲੰਡਰ ਫਟਣ ਨਾਲ 4 ਲੋਕ ਝੁਲਸੇ; ਇਲਾਕੇ 'ਚ ਮਚੀ ਹਫੜਾ-ਦਫੜੀ

ਖਾਲਿਸਤਾਨੀ ਨਾਅਰੇ ਲਿਖਣ ਦੀ ਕੋਸ਼ਿਸ਼ ਕਰ ਰਹੇ ਸਨ SFJ ਦੇ ਤਿੰਨ ਸਮਰਥਕ, ਪੁਲਿਸ ਨੇ ਕੀਤੇ ਗ੍ਰਿਫ਼ਤਾਰ; ਬਰਾਮਦ ਹੋਇਆ ਇਹ ਸਾਮਾਨ

ਖਾਲਿਸਤਾਨੀ ਨਾਅਰੇ ਲਿਖਣ ਦੀ ਕੋਸ਼ਿਸ਼ ਕਰ ਰਹੇ ਸਨ SFJ ਦੇ ਤਿੰਨ ਸਮਰਥਕ, ਪੁਲਿਸ ਨੇ ਕੀਤੇ ਗ੍ਰਿਫ਼ਤਾਰ; ਬਰਾਮਦ ਹੋਇਆ ਇਹ ਸਾਮਾਨ

ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ: ਮੀਤ ਹੇਅਰ

ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ: ਮੀਤ ਹੇਅਰ

ਫ਼ਰੀਦਕੋਟ ਦੀ ਮਾਣਮੱਤੀ ਬੇਟੀ ਸਿਫ਼ਤ ਕੌਰ ਸਮਰਾ ਨੇ ਪੈਰਿਸ ਉਲਪਿੰਕ ਲਈ ਕੀਤਾ ਕੁਆਲੀਫ਼ਾਈ, ਏਸ਼ੀਅਨ ਖੇਡਾਂ ’ਚ ਚਾਈਨਾ ਵਿਖੇ ਜਿੱਤਿਆ ਸੀ ਦੇਸ਼ ਲਈ ਪਹਿਲਾ ਤਗਮਾ

ਫ਼ਰੀਦਕੋਟ ਦੀ ਮਾਣਮੱਤੀ ਬੇਟੀ ਸਿਫ਼ਤ ਕੌਰ ਸਮਰਾ ਨੇ ਪੈਰਿਸ ਉਲਪਿੰਕ ਲਈ ਕੀਤਾ ਕੁਆਲੀਫ਼ਾਈ, ਏਸ਼ੀਅਨ ਖੇਡਾਂ ’ਚ ਚਾਈਨਾ ਵਿਖੇ ਜਿੱਤਿਆ ਸੀ ਦੇਸ਼ ਲਈ ਪਹਿਲਾ ਤਗਮਾ

ਤਰਨਤਾਰਨ 'ਚ ਵਿਅਕਤੀ ਨਾਲ 2.90 ਕਰੋੜ ਦੀ ਠੱਗੀ, ਪੁਲਿਸ ਨੇ ਠੱਗੀ ਮਾਰਨ ਦੇ ਦੋਸ਼ ਹੇਠ ਤਿੰਨ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਕੀਤੀ ਸ਼ੁਰੂ

ਤਰਨਤਾਰਨ 'ਚ ਵਿਅਕਤੀ ਨਾਲ 2.90 ਕਰੋੜ ਦੀ ਠੱਗੀ, ਪੁਲਿਸ ਨੇ ਠੱਗੀ ਮਾਰਨ ਦੇ ਦੋਸ਼ ਹੇਠ ਤਿੰਨ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਕੀਤੀ ਸ਼ੁਰੂ

ਕਿਸਾਨ ਅੰਦੋਲਨ ਕਾਰਨ ਵਿੱਤੀ ਨੁਕਸਾਨ ਝੱਲ ਰਹੇ ਕਾਰੋਬਾਰੀਆਂ ਦਾ ਟੁੱਟਿਆ ਸਬਰ ਦਾ ਬੰਨ੍ਹ, ਕਿਹਾ- ਦਸ ਦਿਨਾਂ ’ਚ ਚੁੱਕੋ ਧਰਨਾ ਨਹੀਂ ਤਾਂ ਕਰਾਂਗੇ ਪੰਜਾਬ ਬੰਦ

ਕਿਸਾਨ ਅੰਦੋਲਨ ਕਾਰਨ ਵਿੱਤੀ ਨੁਕਸਾਨ ਝੱਲ ਰਹੇ ਕਾਰੋਬਾਰੀਆਂ ਦਾ ਟੁੱਟਿਆ ਸਬਰ ਦਾ ਬੰਨ੍ਹ, ਕਿਹਾ- ਦਸ ਦਿਨਾਂ ’ਚ ਚੁੱਕੋ ਧਰਨਾ ਨਹੀਂ ਤਾਂ ਕਰਾਂਗੇ ਪੰਜਾਬ ਬੰਦ

ਭਵਾਨੀਗੜ੍ਹ 'ਚ ਵਾਪਰੀ ਦਿਲ ਕੰਬਾਊ ਘਟਨਾ, ਸਿਰ 'ਤੇ ਰਾਡ ਮਾਰ ਕੇ ਮੌਤ ਦੇ ਘਾਟ ਉਤਾਰਿਆ 26 ਸਾਲਾ ਨੌਜਵਾਨ

ਭਵਾਨੀਗੜ੍ਹ 'ਚ ਵਾਪਰੀ ਦਿਲ ਕੰਬਾਊ ਘਟਨਾ, ਸਿਰ 'ਤੇ ਰਾਡ ਮਾਰ ਕੇ ਮੌਤ ਦੇ ਘਾਟ ਉਤਾਰਿਆ 26 ਸਾਲਾ ਨੌਜਵਾਨ

ਸੜਕ ਹਾਦਸੇ 'ਚ ਲਾਅ ਯੂਨਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ, ਭਾਦਸੋਂ ਰੋਡ 'ਤੇ ਦਰੱਖ਼ਤ ਨਾਲ ਟਕਰਾਈ ਕਾਰ

ਸੜਕ ਹਾਦਸੇ 'ਚ ਲਾਅ ਯੂਨਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ, ਭਾਦਸੋਂ ਰੋਡ 'ਤੇ ਦਰੱਖ਼ਤ ਨਾਲ ਟਕਰਾਈ ਕਾਰ

ਖੇਤ 'ਚ ਮੋਟਰ ਤੋਂ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ

ਖੇਤ 'ਚ ਮੋਟਰ ਤੋਂ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ