Sunday, May 19, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਫੈਕਟਰੀ ਮਾਲਕ ਦੇ ਬੇਟੇ ਨੇ ਦੋਸਤ ਨਾਲ ਮਿਲ ਕੇ 14 ਸਾਲ ਦੀ ਮਾਸੂਮ ਨੂੰ ਬਣਾਇਆ ਹਵਸ ਦਾ ਸ਼ਿਕਾਰ, ਪੋਕਸੋ ਐਕਟ ਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ

May 06, 2024 01:54 PM

 ਲੁਧਿਆਣਾ: ਹਵਸ ਵਿੱਚ ਅੰਨ੍ਹੇ ਹੋਏ ਫੈਕਟਰੀ ਮਾਲਕ ਦੇ ਪੁੱਤਰ ਨੇ ਆਪਣੀ ਫੈਕਟਰੀ ਵਿੱਚ ਕੰਮ ਕਰਨ ਵਾਲੇ ਮਜ਼ਦੂਰ ਦੀ ਨਾਬਾਲਗ ਧੀ ਨਾਲ ਜਬਰ ਜਨਾਹ ਕੀਤਾ l ਮੁਲਜ਼ਮ ਦੇ ਇਸ ਹੈਵਾਨੀਅਤ ਭਰੇ ਕਾਰੇ ਵਿੱਚ ਉਸ ਦਾ ਇੱਕ ਦੋਸਤ ਵੀ ਸ਼ਾਮਿਲ ਸੀ l ਇਸ ਮਾਮਲੇ ਵਿੱਚ ਥਾਣਾ ਪੀਏਯੂ ਦੀ ਪੁਲਿਸ ਨੇ ਲੜਕੀ ਦੇ ਪਿਤਾ ਦੀ ਸ਼ਿਕਾਇਤ 'ਤੇ ਗ੍ਰੀਨ ਸਿਟੀ ਦੇ ਵਾਸੀ ਸਈਅਮ ਅਤੇ ਉਸ ਅਣਪਛਾਤੇ ਦੋਸਤ ਖਿਲਾਫ਼ ਗੈਂਗ ਰੇਪ ਅਤੇ ਪੋਕਸੋ ਐਕਟ ਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ l ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਲੜਕੀ ਦੇ ਪਿਤਾ ਨੇ ਦੱਸਿਆ ਕਿ ਉਹ ਸਈਅਮ ਦੇ ਪਿਤਾ ਬੱਬਨ ਦੀ ਫੈਕਟਰੀ ਵਿੱਚ ਨੌਕਰੀ ਕਰਦਾ ਹੈ l ਸ਼ਿਕਾਇਤਕਰਤਾ ਦੀ ਨਾਬਾਲਗ ਧੀ ਫੈਕਟਰੀ ਮਾਲਕ ਦੇ ਘਰ ਵਿੱਚ ਕੰਮ ਕਰਦੀ ਅਤੇ ਉੱਥੇ ਹੀ ਰਹਿੰਦੀ ਸੀ ਕੁਝ ਦਿਨ ਪਹਿਲੋਂ ਜਦ ਲੜਕੀ ਘਰ ਆਈ ਤਾਂ ਉਸਨੇ ਜੋ ਕੁਝ ਦੱਸਿਆ ਉਹ ਸੁਣ ਕੇ ਪਰਿਵਾਰਿਕ ਮੈਂਬਰਾਂ ਦੇ ਹੋਸ਼ ਉੱਡ ਗਏ l ਲੜਕੀ ਨੇ ਦੱਸਿਆ ਕਿ ਫੈਕਟਰੀ ਮਾਲਕ ਦਾ ਪੁੱਤਰ ਆਪਣੇ ਇੱਕ ਦੋਸਤ ਦੇ ਨਾਲ ਘਰ ਆਇਆ ਅਤੇ ਲੜਕੀ ਨੂੰ ਘਰ ਵਿੱਚ ਇਕੱਲਿਆਂ ਦੇਖ ਕੇ ਦੋਵਾਂ ਨੇ ਉਸ ਨੂੰ ਹਵਸ ਦਾ ਸ਼ਿਕਾਰ ਬਣਾ ਲਿਆ l ਉਧਰੋਂ ਇਸ ਮਾਮਲੇ ਵਿੱਚ ਥਾਣਾ ਦਰੇਸੀ ਦੇ ਏਐਸਆਈ ਲਖਵਿੰਦਰ ਸਿੰਘ ਦਾ ਕਹਿਣਾ ਹੈ ਕਿ ਮੁੱਢਲੀ ਪੜਤਾਲ ਦੌਰਾਨ ਪਤਾ ਲੱਗਿਆ ਹੈ ਕਿ 22 ਸਾਲਾ ਸਈਅਮ ਪੜ੍ਹਾਈ ਕਰਨ ਦੇ ਨਾਲ ਨਾਲ ਆਪਣੇ ਪਿਤਾ ਦੀ ਫੈਕਟਰੀ ਵਿੱਚ ਵੀ ਕੰਮ ਕਰਦਾ ਹੈ l ਪੁਲਿਸ ਨੇ ਲੜਕੀ ਦੇ ਪਿਤਾ ਦੀ ਸ਼ਿਕਾਇਤ ਤੇ ਸਈਅਮ ਅਤੇ ਉਸਦੇ ਦੋਸਤ ਦੇ ਖਿਲਾਫ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ।

Have something to say? Post your comment

More From Punjab

ਡੇਰਾ ਬਾਬਾ ਗੰਗਾ ਰਾਮ ਦੇ ਲੰਗਰ ਹਾਲ ’ਚ ਫਟਿਆ ਗੈਸ ਸਿਲੰਡਰ, 7 ਸੇਵਾਦਾਰ ਗੰਭੀਰ ਜ਼ਖ਼ਮੀ

ਡੇਰਾ ਬਾਬਾ ਗੰਗਾ ਰਾਮ ਦੇ ਲੰਗਰ ਹਾਲ ’ਚ ਫਟਿਆ ਗੈਸ ਸਿਲੰਡਰ, 7 ਸੇਵਾਦਾਰ ਗੰਭੀਰ ਜ਼ਖ਼ਮੀ

 ਮੁਕਤਸਰ 'ਚ ਦਰਦਨਾਕ ਹਾਦਸਾ, ਗੈਸ ਸਿਲੰਡਰ ਫਟਣ ਨਾਲ 4 ਲੋਕ ਝੁਲਸੇ; ਇਲਾਕੇ 'ਚ ਮਚੀ ਹਫੜਾ-ਦਫੜੀ

ਮੁਕਤਸਰ 'ਚ ਦਰਦਨਾਕ ਹਾਦਸਾ, ਗੈਸ ਸਿਲੰਡਰ ਫਟਣ ਨਾਲ 4 ਲੋਕ ਝੁਲਸੇ; ਇਲਾਕੇ 'ਚ ਮਚੀ ਹਫੜਾ-ਦਫੜੀ

ਖਾਲਿਸਤਾਨੀ ਨਾਅਰੇ ਲਿਖਣ ਦੀ ਕੋਸ਼ਿਸ਼ ਕਰ ਰਹੇ ਸਨ SFJ ਦੇ ਤਿੰਨ ਸਮਰਥਕ, ਪੁਲਿਸ ਨੇ ਕੀਤੇ ਗ੍ਰਿਫ਼ਤਾਰ; ਬਰਾਮਦ ਹੋਇਆ ਇਹ ਸਾਮਾਨ

ਖਾਲਿਸਤਾਨੀ ਨਾਅਰੇ ਲਿਖਣ ਦੀ ਕੋਸ਼ਿਸ਼ ਕਰ ਰਹੇ ਸਨ SFJ ਦੇ ਤਿੰਨ ਸਮਰਥਕ, ਪੁਲਿਸ ਨੇ ਕੀਤੇ ਗ੍ਰਿਫ਼ਤਾਰ; ਬਰਾਮਦ ਹੋਇਆ ਇਹ ਸਾਮਾਨ

ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ: ਮੀਤ ਹੇਅਰ

ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ: ਮੀਤ ਹੇਅਰ

ਫ਼ਰੀਦਕੋਟ ਦੀ ਮਾਣਮੱਤੀ ਬੇਟੀ ਸਿਫ਼ਤ ਕੌਰ ਸਮਰਾ ਨੇ ਪੈਰਿਸ ਉਲਪਿੰਕ ਲਈ ਕੀਤਾ ਕੁਆਲੀਫ਼ਾਈ, ਏਸ਼ੀਅਨ ਖੇਡਾਂ ’ਚ ਚਾਈਨਾ ਵਿਖੇ ਜਿੱਤਿਆ ਸੀ ਦੇਸ਼ ਲਈ ਪਹਿਲਾ ਤਗਮਾ

ਫ਼ਰੀਦਕੋਟ ਦੀ ਮਾਣਮੱਤੀ ਬੇਟੀ ਸਿਫ਼ਤ ਕੌਰ ਸਮਰਾ ਨੇ ਪੈਰਿਸ ਉਲਪਿੰਕ ਲਈ ਕੀਤਾ ਕੁਆਲੀਫ਼ਾਈ, ਏਸ਼ੀਅਨ ਖੇਡਾਂ ’ਚ ਚਾਈਨਾ ਵਿਖੇ ਜਿੱਤਿਆ ਸੀ ਦੇਸ਼ ਲਈ ਪਹਿਲਾ ਤਗਮਾ

ਤਰਨਤਾਰਨ 'ਚ ਵਿਅਕਤੀ ਨਾਲ 2.90 ਕਰੋੜ ਦੀ ਠੱਗੀ, ਪੁਲਿਸ ਨੇ ਠੱਗੀ ਮਾਰਨ ਦੇ ਦੋਸ਼ ਹੇਠ ਤਿੰਨ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਕੀਤੀ ਸ਼ੁਰੂ

ਤਰਨਤਾਰਨ 'ਚ ਵਿਅਕਤੀ ਨਾਲ 2.90 ਕਰੋੜ ਦੀ ਠੱਗੀ, ਪੁਲਿਸ ਨੇ ਠੱਗੀ ਮਾਰਨ ਦੇ ਦੋਸ਼ ਹੇਠ ਤਿੰਨ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਕੀਤੀ ਸ਼ੁਰੂ

ਕਿਸਾਨ ਅੰਦੋਲਨ ਕਾਰਨ ਵਿੱਤੀ ਨੁਕਸਾਨ ਝੱਲ ਰਹੇ ਕਾਰੋਬਾਰੀਆਂ ਦਾ ਟੁੱਟਿਆ ਸਬਰ ਦਾ ਬੰਨ੍ਹ, ਕਿਹਾ- ਦਸ ਦਿਨਾਂ ’ਚ ਚੁੱਕੋ ਧਰਨਾ ਨਹੀਂ ਤਾਂ ਕਰਾਂਗੇ ਪੰਜਾਬ ਬੰਦ

ਕਿਸਾਨ ਅੰਦੋਲਨ ਕਾਰਨ ਵਿੱਤੀ ਨੁਕਸਾਨ ਝੱਲ ਰਹੇ ਕਾਰੋਬਾਰੀਆਂ ਦਾ ਟੁੱਟਿਆ ਸਬਰ ਦਾ ਬੰਨ੍ਹ, ਕਿਹਾ- ਦਸ ਦਿਨਾਂ ’ਚ ਚੁੱਕੋ ਧਰਨਾ ਨਹੀਂ ਤਾਂ ਕਰਾਂਗੇ ਪੰਜਾਬ ਬੰਦ

ਭਵਾਨੀਗੜ੍ਹ 'ਚ ਵਾਪਰੀ ਦਿਲ ਕੰਬਾਊ ਘਟਨਾ, ਸਿਰ 'ਤੇ ਰਾਡ ਮਾਰ ਕੇ ਮੌਤ ਦੇ ਘਾਟ ਉਤਾਰਿਆ 26 ਸਾਲਾ ਨੌਜਵਾਨ

ਭਵਾਨੀਗੜ੍ਹ 'ਚ ਵਾਪਰੀ ਦਿਲ ਕੰਬਾਊ ਘਟਨਾ, ਸਿਰ 'ਤੇ ਰਾਡ ਮਾਰ ਕੇ ਮੌਤ ਦੇ ਘਾਟ ਉਤਾਰਿਆ 26 ਸਾਲਾ ਨੌਜਵਾਨ

ਸੜਕ ਹਾਦਸੇ 'ਚ ਲਾਅ ਯੂਨਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ, ਭਾਦਸੋਂ ਰੋਡ 'ਤੇ ਦਰੱਖ਼ਤ ਨਾਲ ਟਕਰਾਈ ਕਾਰ

ਸੜਕ ਹਾਦਸੇ 'ਚ ਲਾਅ ਯੂਨਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ, ਭਾਦਸੋਂ ਰੋਡ 'ਤੇ ਦਰੱਖ਼ਤ ਨਾਲ ਟਕਰਾਈ ਕਾਰ

ਖੇਤ 'ਚ ਮੋਟਰ ਤੋਂ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ

ਖੇਤ 'ਚ ਮੋਟਰ ਤੋਂ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ