Sunday, May 19, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਪੰਜ ਪੰਚਾਇਤਾਂ ਦੀ ਅਗਵਾਈ ਹੇਠ ਪੁਲਿਸ ਚੌਂਕੀ ਦਾ ਤਾਲਾ ਖੁਲ੍ਹਾਉਣ ਲਈ ਧਰਨਾ ਪ੍ਰਦਰਸ਼ਨ, ਮੰਗ ਨਾ ਮੰਨੀ ਤਾਂ ਅਣਮਿਥੇ ਸਮੇਂ ਲਈ ਬੈਠਾਂਗੇ ਧਰਨੇ ’ਤੇ

May 07, 2024 12:18 PM

ਲੁਧਿਆਣਾ : ਥਾਣਾ ਸਲੇਮ ਟਾਬਰੀ ਦੇ ਅਧੀਨ ਬਣੀ ਨਵੀਂ ਚੌਂਕੀ ਵਿਵਾਦਾਂ ਵਿੱਚ ਘਿਰੀ ਹੋਈ ਹੈ ਕਿ ਜਿਸ ਦਿਨ ਤੋਂ ਚੌਂਕੀ ਦੀ ਸ਼ੁਰੂਆਤ ਹੋਈ ਹੈ ਉਸੇ ਦਿਨ ਤੋਂ ਕੁਝ ਲੋਕਾਂ ਨੇ ਇਸਦਾ ਵਿਰੋਧ ਕਰਨਾ ਸ਼ੁਰੂ ਕੀਤਾ ਜਦਕਿ ਬਾਕੀ ਪਿੰਡਾਂ ਦੀਆਂ ਪੰਚਾਇਤਾਂ ਤੇ ਹੋਰ ਮੋਹਤਵਾਰ ਲੋਕਾਂ ਦਾ ਕਹਿਣਾ ਹੈ ਕਿ ਚੌਂਕੀ ਬਣਨ ਦੇ ਨਾਲ ਇਲਾਕੇ ਵਿੱਚ ਕਾਫੀ ਵਾਰਦਾਤਾਂ ਨੂੰ ਨੱਥ ਪਾਈ ਗਈ ਹੈ ਅਤੇ ਵਾਰਦਾਤਾਂ ਕਰਨ ਵਾਲੇ ਦੋਸ਼ੀਆਂ ਨੂੰ ਵੀ ਫੜ ਕੇ ਸਲਾਖਾਂ ਪਿੱਛੇ ਭੇਜਿਆ ਗਿਆ ਹੈ।ਵਿਰੋਧ ਕਰਨ ਵਾਲੇ ਕੁਝ ਲੋਕਾਂ ਨੇ ਚੌਂਕੀ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਸੀ ਜਿਸ ਤੋਂ ਬਾਅਦ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਵੱਲੋਂ ਇਸ ਚੌਂਕੀ ਦੇ ਵਿੱਚ ਤਾਇਨਾਤ ਮੁਲਾਜ਼ਮਾਂ ਨੂੰ ਥਾਣੇ ਵਿੱਚ ਬੁਲਾ ਲਿਆ ਗਿਆ ਤੇ ਚੌਂਕੀ ਨੂੰ ਤਾਲ੍ਹਾ ਲਗਾ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਇਲਾਕੇ ਵਿੱਚ ਰੋਸ਼ ਦੀ ਲਹਿਰ ਹੈ ਅਤੇ ਅੱਜ ਪੰਜ ਪਿੰਡਾਂ ਦੇ ਪੰਚ ਸਰਪੰਚ ਅਤੇ ਹੋਰਨਾਂ ਲੋਕਾਂ ਦੀ ਅਗਵਾਈ ਹੇਠ ਚੌਂਕੀ ਦਾ ਤਾਲ੍ਹਾ ਖੁਲ੍ਹਾਉਣ ਤੇ ਮੁਲਾਜ਼ਮਾਂ ਨੂੰ ਵਾਪਸ ਬੁਲਾਉਣ ਲਈ ਇੱਥੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਹਨਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਚੌਂਕੀ ਦਾ ਤਾਲ੍ਹਾ ਲੱਗਣ ਤੋਂ ਬਾਅਦ ਨਾਲ ਲੱਗਦੇ ਇਲਾਕਿਆਂ ਵਿੱਚ ਫਿਰ ਤੋਂ ਵਾਰਦਾਤਾਂ ਵਧਣ ਲੱਗ ਗਈਆਂ ਹਨ ਜਿਸ ਨੂੰ ਨੱਥ ਪਾਉਣ ਲਈ ਚੌਂਕੀ ਦਾ ਤਾਲ੍ਹਾ ਖੋਲਿਆ ਜਾਵੇ ਅਤੇ ਚੌਂਕੀ ਮੁਲਾਜ਼ਮਾਂ ਨੂੰ ਵਾਪਸ ਇੱਥੇ ਚੌਂਕੀ ਵਿੱਚ ਭੇਜਿਆ ਜਾਵੇ ਤਾਂ ਜੋ ਇਲਾਕੇ ਨੂੰ ਵੱਧ ਰਹੇ ਵਾਰਦਾਤਾਂ ਨੂੰ ਠੱਲ ਪੈ ਸਕੇ। ਇਸ ਮੌਕੇ ਐਲਡੀਗੋ ਦੇ ਪ੍ਰਧਾਨ ਨਵਲ ਥਾਪਰ, ਬਲਾਕ ਪ੍ਰਧਾਨ ਗੁਰਦੇਵ ਸਿੰਘ ਢਿੱਲੋ, ਅਮਰਦਾਸ ਤਲਵੰਡੀ ਵਾਈਸ ਪ੍ਰਧਾਨ ਐੱਸਸੀ ਵਿੰਗ ਜਿਲ੍ਹਾਂ ਪ੍ਰਧਾਨ ਅਤੇ ਹੋਰ ਲੋਕ ਮੌਜੂਦ ਸਨ।

Have something to say? Post your comment

More From Punjab

ਨੌਸਰਬਾਜ਼ ਨੇ ਨਕਲੀ ਅਧਿਕਾਰੀ ਬਣ ਕੇ ਠੱਗਿਆ ਸ਼ਰੀਫ ਵਿਅਕਤੀ

ਨੌਸਰਬਾਜ਼ ਨੇ ਨਕਲੀ ਅਧਿਕਾਰੀ ਬਣ ਕੇ ਠੱਗਿਆ ਸ਼ਰੀਫ ਵਿਅਕਤੀ

ਇਲੈਕਟਰੋਨਿਕ ਦੇ ਗੁਦਾਮ 'ਚ ਲੱਗੀ ਭਿਆਨਕ ਅੱਗ

ਇਲੈਕਟਰੋਨਿਕ ਦੇ ਗੁਦਾਮ 'ਚ ਲੱਗੀ ਭਿਆਨਕ ਅੱਗ

ਪੰਜਾਬ 'ਚ ਗਰਮੀ ਕਾਰਨ ਸਕੂਲਾਂ ਦਾ ਸਮਾਂ ਬਦਲਿਆ, ਹੁਣ ਇਸ ਵੇਲੇ ਲੱਗਣਗੇ ਤੇ ਬੰਦ ਹੋਣਗੇ ਸਕੂਲ

ਪੰਜਾਬ 'ਚ ਗਰਮੀ ਕਾਰਨ ਸਕੂਲਾਂ ਦਾ ਸਮਾਂ ਬਦਲਿਆ, ਹੁਣ ਇਸ ਵੇਲੇ ਲੱਗਣਗੇ ਤੇ ਬੰਦ ਹੋਣਗੇ ਸਕੂਲ

ਲੰਬੇ ਸਮੇਂ ਬਾਅਦ ਪੰਜਾਬ ਪਰਤੇ ਰਾਘਵ ਚੱਢਾ, ਜਲਦ ਪਾਰਟੀ ਪ੍ਰਚਾਰ ਮੁਹਿੰਮ 'ਚ ਹੋਣਗੇ ਸ਼ਾਮਲ

ਲੰਬੇ ਸਮੇਂ ਬਾਅਦ ਪੰਜਾਬ ਪਰਤੇ ਰਾਘਵ ਚੱਢਾ, ਜਲਦ ਪਾਰਟੀ ਪ੍ਰਚਾਰ ਮੁਹਿੰਮ 'ਚ ਹੋਣਗੇ ਸ਼ਾਮਲ

ਅਸਮਾਨ ਤੋਂ ਵਰ੍ਹਦੀ ਗਰਮੀ ਨੇ ਕੱਢੇ ਲੋਕਾਂ ਦੇ ਵੱਟ, ਪੰਜਾਬ ’ਚ ਲੂ ਨੂੰ ਲੈ ਕੇ ਤਿੰਨ ਦਿਨ ਰੈੱਡ ਅਲਰਟ; ਲੁਧਿਆਣਾ ’ਚ ਪਾਰਾ 46 ਤੋਂ ਪਾਰ

ਅਸਮਾਨ ਤੋਂ ਵਰ੍ਹਦੀ ਗਰਮੀ ਨੇ ਕੱਢੇ ਲੋਕਾਂ ਦੇ ਵੱਟ, ਪੰਜਾਬ ’ਚ ਲੂ ਨੂੰ ਲੈ ਕੇ ਤਿੰਨ ਦਿਨ ਰੈੱਡ ਅਲਰਟ; ਲੁਧਿਆਣਾ ’ਚ ਪਾਰਾ 46 ਤੋਂ ਪਾਰ

ਸੂਬੇ 'ਚ ਗਰਮੀ ਵਧਣ ਕਾਰਨ 13 ਹਜ਼ਾਰ ਮੈਗਾਵਾਟ ਤੋਂ ਟੱਪੀ ਬਿਜਲੀ ਦੀ ਮੰਗ, ਪੀਐੱਸਪੀਸੀਐੱਲ ਨੇ 7500 ਮੈਗਾਵਾਟ ਬਿਜਲੀ ਕੇਂਦਰੀ ਪੂਲ ਤੋਂ ਕੀਤੀ ਹਾਸਲ

ਸੂਬੇ 'ਚ ਗਰਮੀ ਵਧਣ ਕਾਰਨ 13 ਹਜ਼ਾਰ ਮੈਗਾਵਾਟ ਤੋਂ ਟੱਪੀ ਬਿਜਲੀ ਦੀ ਮੰਗ, ਪੀਐੱਸਪੀਸੀਐੱਲ ਨੇ 7500 ਮੈਗਾਵਾਟ ਬਿਜਲੀ ਕੇਂਦਰੀ ਪੂਲ ਤੋਂ ਕੀਤੀ ਹਾਸਲ

 ਗਿੱਲ ਪੈਲੇਸ ਨੇੜੇ ਇਲੈਕਟ੍ਰੌਨਿਕਸ ਦੇ ਗੁਦਾਮ 'ਚ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦਾ ਨੁਕਸਾਨ

ਗਿੱਲ ਪੈਲੇਸ ਨੇੜੇ ਇਲੈਕਟ੍ਰੌਨਿਕਸ ਦੇ ਗੁਦਾਮ 'ਚ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦਾ ਨੁਕਸਾਨ

 ਗੱਡੀ ਸਿਖਾਉਂਦਿਆ ਵਾਪਰਿਆ ਹਾਦਸਾ, ਪਰਵਾਸੀ ਮਜ਼ਦੂਰ ਦੀ ਪਤਨੀ ਤੇ ਬੱਚੇ ਨੂੰ ਲਿਆ ਲਪੇਟ 'ਚ, ਬੱਚੇ ਦੀ ਮੌਤ

ਗੱਡੀ ਸਿਖਾਉਂਦਿਆ ਵਾਪਰਿਆ ਹਾਦਸਾ, ਪਰਵਾਸੀ ਮਜ਼ਦੂਰ ਦੀ ਪਤਨੀ ਤੇ ਬੱਚੇ ਨੂੰ ਲਿਆ ਲਪੇਟ 'ਚ, ਬੱਚੇ ਦੀ ਮੌਤ

ਡੇਰਾ ਬਾਬਾ ਗੰਗਾ ਰਾਮ ਦੇ ਲੰਗਰ ਹਾਲ ’ਚ ਫਟਿਆ ਗੈਸ ਸਿਲੰਡਰ, 7 ਸੇਵਾਦਾਰ ਗੰਭੀਰ ਜ਼ਖ਼ਮੀ

ਡੇਰਾ ਬਾਬਾ ਗੰਗਾ ਰਾਮ ਦੇ ਲੰਗਰ ਹਾਲ ’ਚ ਫਟਿਆ ਗੈਸ ਸਿਲੰਡਰ, 7 ਸੇਵਾਦਾਰ ਗੰਭੀਰ ਜ਼ਖ਼ਮੀ

 ਮੁਕਤਸਰ 'ਚ ਦਰਦਨਾਕ ਹਾਦਸਾ, ਗੈਸ ਸਿਲੰਡਰ ਫਟਣ ਨਾਲ 4 ਲੋਕ ਝੁਲਸੇ; ਇਲਾਕੇ 'ਚ ਮਚੀ ਹਫੜਾ-ਦਫੜੀ

ਮੁਕਤਸਰ 'ਚ ਦਰਦਨਾਕ ਹਾਦਸਾ, ਗੈਸ ਸਿਲੰਡਰ ਫਟਣ ਨਾਲ 4 ਲੋਕ ਝੁਲਸੇ; ਇਲਾਕੇ 'ਚ ਮਚੀ ਹਫੜਾ-ਦਫੜੀ