Monday, May 20, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਸਲਮਾਨ ਖਾਨ ਦੇ ਘਰ ਦੇ ਬਾਹਰ ਫਾਇਰਿੰਗ ਦੇ ਮੁਲਜ਼ਮ ਅਨੁਜ ਕੁਮਾਰ ਦੀ ਮੌਤ ਦੀ ਸੀਬੀਆਈ ਜਾਂਚ ਤੋਂ ਅਦਾਲਤ ਨੇ ਕੀਤਾ ਇਨਕਾਰ

May 08, 2024 11:40 AM

ਚੰਡੀਗੜ੍ਹ : ਮੁੰਬਈ ਵਿਚ ਅਦਾਕਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਫਾਇਰਿੰਗ ਦੇ ਮੁਲਜ਼ਮ ਅਨੁਜ ਕੁਮਾਰ ਦੀ ਪੁਲਿਸ ਹਿਰਾਸਤ ਵਿਚ ਮੌਤ ਦੇ ਮਾਮਲੇ ਵਿਚ ਸੀਬੀਆਈ ਜਾਂਚ ਤੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਮਾਮਲਾ ਬਾਂਬੇ ਹਾਈ ਕੋਰਟ ਵਿਚ ਵਿਚਾਰ ਅਧੀਨ ਹੈ ਤੇ ਅਜਿਹੇ ਵਿਚ ਇਥੇ ਇਸ ਦੀ ਸੁਣਵਾਈ ਨਹੀਂ ਕੀਤੀ ਜਾ ਸਕਦੀ। ਫਾਜ਼ਿਲਕਾ ਵਾਸੀ ਰੀਤਾ ਦੇਵੀ ਨੇ ਪਟੀਸ਼ਨ ਦਾਖਲ ਕਰਦੇ ਹੋਏ ਦੱਸਿਆ ਕਿ ਉਸ ਦੇ ਪੁੱਤਰ ਨੂੰ ਮੁੰਬਈ ਪੁਲਿਸ ਨੇ ਗਿ੍ਰਫਤਾਰ ਕੀਤਾ ਸੀ। ਪਟੀਸ਼ਨਰ ਦੇ ਪੁੱਤਰ ’ਤੇ ਦੋਸ਼ ਲੱਗਾ ਸੀ ਕਿ ਉਹ ਉਸ ਗਰੁੱਪ ਦਾ ਹਿੱਸਾ ਸੀ ਜਿਸ ਨੇ ਸਲਮਾਨ ਖਾਨ ਦੇ ਘਰ ਅੱਗੇ ਫਾਇਰਿੰਗ ਕੀਤੀ ਸੀ। ਇਸ ਦੇ ਬਾਅਦ ਪੁਲਿਸ ਹਿਰਾਸਤ ਵਿਚ ਹੀ ਉਸ ਦੀ ਸ਼ੱਕੀ ਹਾਲਾਤ ’ਚ ਮੌਤ ਹੋ ਗਈ। ਪੁਲਿਸ ਵੱਲੋਂ ਦਿੱਤੀ ਜਾਣਕਾਰੀ ਵਿਚ ਦੱਸਿਆ ਗਿਆ ਕਿ ਅਨੁਜ ਨੇ ਆਤਮ ਹੱਤਿਆ ਕਰ ਲਈ ਹੈ। ਪਟੀਸ਼ਨਰ ਨੇ ਖਦਸ਼ਾ ਪ੍ਰਗਟਾਇਆ ਕਿ ਉਸ ਦੇ ਪੁੱਤਰ ਨੂੰ ਮਾਰਿਆ ਗਿਆ ਹੈ। ਅਜਿਹੇ ਵਿਚ ਪਟੀਸ਼ਨਰ ਨੇ ਹਾਈ ਕੋਰਟ ਤੋਂ ਅਪੀਲ ਕੀਤੀ ਸੀ ਕਿ ਉਸ ਦੇ ਪੁੱਤਰ ਦੀ ਪੁਲਿਸ ਹਿਰਾਸਤ ਵਿਚ ਮੌਤ ਦੀ ਜਾਂਚ ਸੀਬੀਆਈ ਨੂੰ ਸੌਂਪੀ ਜਾਵੇ। ਨਾਲ ਹੀ ਇਹ ਵੀ ਕਿਹਾ ਕਿ ਉਸ ਦੇ ਪੁੱਤਰ ਦਾ ਦੁਬਾਰਾ ਪੋਸਟ ਮਾਰਟਮ ਕਰਵਾਇਆ ਜਾਵੇ।ਮੰਗਲਵਾਰ ਨੂੰ ਸੁਣਵਾਈ ਦੌਰਾਨ ਹਾਈ ਕੋਰਟ ਨੇ ਕਿਹਾ ਕਿ ਇਸ ਮਾਮਲੇ ਦੀ ਸੀਬੀਆੀ ਜਾਂਚ ਦੀ ਮੰਗ ਬਾਂਬੇ ਹਾਈ ਕੋਰਟ ਵਿਚ ਵਿਚਾਰ ਅਧੀਨ ਹੈ। ਅਜਿਹੇ ਵਿਚ ਪਟੀਸ਼ਨਰ ਨਵੇਂ ਸਿਰ ਤੋਂ ਸਿਰਫ ਪੁੱਤਰ ਦੀ ਲਾਸ਼ ਦਾ ਦੁਬਾਰਾ ਪੋਸਟ ਮਾਰਟਮ ਕਰਵਾਉਣ ਦੀ ਮੰਗ ਨੂੰ ਲੈ ਕੇ ਪਟੀਸ਼ਨ ਦਾਖਲ ਕਰੇ। ਇਸ ਦੇ ਬਾਅਦ ਪਟੀਸ਼ਨਰ ਨੇ ਨਵੇਂ ਸਿਰ ਤੋਂ ਪਟੀਸ਼ਨ ਦਾਇਰ ਕਰਨ ਦੀ ਛੋਟ ਮੰਗਦੇ ਹੋਏ ਇਹ ਪਟੀਸ਼ਨ ਵਾਪਸ ਲੈ ਲਈ।

Have something to say? Post your comment

More From Punjab

ਨੌਸਰਬਾਜ਼ ਨੇ ਨਕਲੀ ਅਧਿਕਾਰੀ ਬਣ ਕੇ ਠੱਗਿਆ ਸ਼ਰੀਫ ਵਿਅਕਤੀ

ਨੌਸਰਬਾਜ਼ ਨੇ ਨਕਲੀ ਅਧਿਕਾਰੀ ਬਣ ਕੇ ਠੱਗਿਆ ਸ਼ਰੀਫ ਵਿਅਕਤੀ

ਇਲੈਕਟਰੋਨਿਕ ਦੇ ਗੁਦਾਮ 'ਚ ਲੱਗੀ ਭਿਆਨਕ ਅੱਗ

ਇਲੈਕਟਰੋਨਿਕ ਦੇ ਗੁਦਾਮ 'ਚ ਲੱਗੀ ਭਿਆਨਕ ਅੱਗ

ਪੰਜਾਬ 'ਚ ਗਰਮੀ ਕਾਰਨ ਸਕੂਲਾਂ ਦਾ ਸਮਾਂ ਬਦਲਿਆ, ਹੁਣ ਇਸ ਵੇਲੇ ਲੱਗਣਗੇ ਤੇ ਬੰਦ ਹੋਣਗੇ ਸਕੂਲ

ਪੰਜਾਬ 'ਚ ਗਰਮੀ ਕਾਰਨ ਸਕੂਲਾਂ ਦਾ ਸਮਾਂ ਬਦਲਿਆ, ਹੁਣ ਇਸ ਵੇਲੇ ਲੱਗਣਗੇ ਤੇ ਬੰਦ ਹੋਣਗੇ ਸਕੂਲ

ਲੰਬੇ ਸਮੇਂ ਬਾਅਦ ਪੰਜਾਬ ਪਰਤੇ ਰਾਘਵ ਚੱਢਾ, ਜਲਦ ਪਾਰਟੀ ਪ੍ਰਚਾਰ ਮੁਹਿੰਮ 'ਚ ਹੋਣਗੇ ਸ਼ਾਮਲ

ਲੰਬੇ ਸਮੇਂ ਬਾਅਦ ਪੰਜਾਬ ਪਰਤੇ ਰਾਘਵ ਚੱਢਾ, ਜਲਦ ਪਾਰਟੀ ਪ੍ਰਚਾਰ ਮੁਹਿੰਮ 'ਚ ਹੋਣਗੇ ਸ਼ਾਮਲ

ਅਸਮਾਨ ਤੋਂ ਵਰ੍ਹਦੀ ਗਰਮੀ ਨੇ ਕੱਢੇ ਲੋਕਾਂ ਦੇ ਵੱਟ, ਪੰਜਾਬ ’ਚ ਲੂ ਨੂੰ ਲੈ ਕੇ ਤਿੰਨ ਦਿਨ ਰੈੱਡ ਅਲਰਟ; ਲੁਧਿਆਣਾ ’ਚ ਪਾਰਾ 46 ਤੋਂ ਪਾਰ

ਅਸਮਾਨ ਤੋਂ ਵਰ੍ਹਦੀ ਗਰਮੀ ਨੇ ਕੱਢੇ ਲੋਕਾਂ ਦੇ ਵੱਟ, ਪੰਜਾਬ ’ਚ ਲੂ ਨੂੰ ਲੈ ਕੇ ਤਿੰਨ ਦਿਨ ਰੈੱਡ ਅਲਰਟ; ਲੁਧਿਆਣਾ ’ਚ ਪਾਰਾ 46 ਤੋਂ ਪਾਰ

ਸੂਬੇ 'ਚ ਗਰਮੀ ਵਧਣ ਕਾਰਨ 13 ਹਜ਼ਾਰ ਮੈਗਾਵਾਟ ਤੋਂ ਟੱਪੀ ਬਿਜਲੀ ਦੀ ਮੰਗ, ਪੀਐੱਸਪੀਸੀਐੱਲ ਨੇ 7500 ਮੈਗਾਵਾਟ ਬਿਜਲੀ ਕੇਂਦਰੀ ਪੂਲ ਤੋਂ ਕੀਤੀ ਹਾਸਲ

ਸੂਬੇ 'ਚ ਗਰਮੀ ਵਧਣ ਕਾਰਨ 13 ਹਜ਼ਾਰ ਮੈਗਾਵਾਟ ਤੋਂ ਟੱਪੀ ਬਿਜਲੀ ਦੀ ਮੰਗ, ਪੀਐੱਸਪੀਸੀਐੱਲ ਨੇ 7500 ਮੈਗਾਵਾਟ ਬਿਜਲੀ ਕੇਂਦਰੀ ਪੂਲ ਤੋਂ ਕੀਤੀ ਹਾਸਲ

 ਗਿੱਲ ਪੈਲੇਸ ਨੇੜੇ ਇਲੈਕਟ੍ਰੌਨਿਕਸ ਦੇ ਗੁਦਾਮ 'ਚ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦਾ ਨੁਕਸਾਨ

ਗਿੱਲ ਪੈਲੇਸ ਨੇੜੇ ਇਲੈਕਟ੍ਰੌਨਿਕਸ ਦੇ ਗੁਦਾਮ 'ਚ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦਾ ਨੁਕਸਾਨ

 ਗੱਡੀ ਸਿਖਾਉਂਦਿਆ ਵਾਪਰਿਆ ਹਾਦਸਾ, ਪਰਵਾਸੀ ਮਜ਼ਦੂਰ ਦੀ ਪਤਨੀ ਤੇ ਬੱਚੇ ਨੂੰ ਲਿਆ ਲਪੇਟ 'ਚ, ਬੱਚੇ ਦੀ ਮੌਤ

ਗੱਡੀ ਸਿਖਾਉਂਦਿਆ ਵਾਪਰਿਆ ਹਾਦਸਾ, ਪਰਵਾਸੀ ਮਜ਼ਦੂਰ ਦੀ ਪਤਨੀ ਤੇ ਬੱਚੇ ਨੂੰ ਲਿਆ ਲਪੇਟ 'ਚ, ਬੱਚੇ ਦੀ ਮੌਤ

ਡੇਰਾ ਬਾਬਾ ਗੰਗਾ ਰਾਮ ਦੇ ਲੰਗਰ ਹਾਲ ’ਚ ਫਟਿਆ ਗੈਸ ਸਿਲੰਡਰ, 7 ਸੇਵਾਦਾਰ ਗੰਭੀਰ ਜ਼ਖ਼ਮੀ

ਡੇਰਾ ਬਾਬਾ ਗੰਗਾ ਰਾਮ ਦੇ ਲੰਗਰ ਹਾਲ ’ਚ ਫਟਿਆ ਗੈਸ ਸਿਲੰਡਰ, 7 ਸੇਵਾਦਾਰ ਗੰਭੀਰ ਜ਼ਖ਼ਮੀ

 ਮੁਕਤਸਰ 'ਚ ਦਰਦਨਾਕ ਹਾਦਸਾ, ਗੈਸ ਸਿਲੰਡਰ ਫਟਣ ਨਾਲ 4 ਲੋਕ ਝੁਲਸੇ; ਇਲਾਕੇ 'ਚ ਮਚੀ ਹਫੜਾ-ਦਫੜੀ

ਮੁਕਤਸਰ 'ਚ ਦਰਦਨਾਕ ਹਾਦਸਾ, ਗੈਸ ਸਿਲੰਡਰ ਫਟਣ ਨਾਲ 4 ਲੋਕ ਝੁਲਸੇ; ਇਲਾਕੇ 'ਚ ਮਚੀ ਹਫੜਾ-ਦਫੜੀ